Tuesday, May 21, 2024  

ਖੇਤਰੀ

ਕਿਸਾਨ ਦੀ ਤੂੜੀ ਤੇ ਕਬਾੜ ਦੀ ਦੁਕਾਨ ਦਾ ਸਾਮਾਨ ਸੜ ਜਾਣ ਕਾਰਨ ਲੱਖਾਂ ਦਾ ਨੁਕਸਾਨ

May 06, 2024

ਭਵਾਨੀਗੜ੍ਹ, 6 ਮਈ (ਰਾਜ ਖੁਰਮੀ) : ਨੇੜਲੇ ਪਿੰਡ ਹਰਕਿਸ਼ਨਪੁਰਾ ਦੇ ਖੇਤਾਂ ਵਿੱਚ ਸੋਮਵਾਰ ਨੂੰ ਅੱਗ ਲੱਗਣ ਕਾਰਨ ਇਕ ਕਿਸਾਨ ਦੀ ਤੂੜੀ ਤੇ ਕਬਾੜ ਦੀ ਦੁਕਾਨ ਦਾ ਸਮਾਨ ਸੜ ਜਾਣ ਕਾਰਨ ਲੱਖਾਂ ਰੁਪਏ ਦੇ ਨੁਕਸਾਨ ਦਾ ਅਨੁਮਾਨ ਹੈ।
ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਹਰਭਜਨ ਸਿੰਘ ਵਾਸੀ ਝਨੇੜੀ ਨੇ ਦੱਸਿਆ ਕਿ ਉਨ੍ਹਾਂ ਨੇ ਪਿੰਡ ਹਰਕਿਸ਼ਨਪੁਰਾ ਵਿਖੇ ਜ਼ਮੀਨ ਠੇਕੇ 'ਤੇ ਲਈ ਹੋਈ ਹੈ ਤੇ ਅੱਜ ਉਨ੍ਹਾਂ ਵਲੋਂ ਰੀਪਰ ਰਾਹੀਂ ਤੂੜੀ ਕਰਕੇ ਤੂੜੀ ਨੂੰ ਇਕ ਥਾਂ ’ਤੇ ਇਕੱਤਰ ਕੀਤਾ ਜਾ ਰਿਹਾ ਸੀ ਤਾਂ ਇਸ ਦੌਰਾਨ ਤੂੜੀ ਵਾਲੀ ਟਰਾਲੀ ਨੂੰ ਅਚਾਨਕ ਬਿਜਲੀ ਸ਼ਾਟ ਸਰਕਟ ਹੋਣ ਕਾਰਨ ਅੱਗ ਲੱਗ ਗਈ। ਕਿਸਾਨ ਅਨੁਸਾਰ ਮੌਕੇ 'ਤੇ ਉਨ੍ਹਾਂ ਨੂੰ ਅੱਗ ਲੱਗਣ ਬਾਰੇ ਨਹੀੰ ਪਤਾ ਲੱਗ ਸਕਿਆ ਤੇ ਉਨ੍ਹਾਂ ਅੱਗ ਲੱਗੀ ਹੋਈ ਤੂੜੀ ਦੀ ਟਰਾਲੀ ਇਕੱਠੀ ਕੀਤੀ ਤੂੜੀ ਦੇ ਢੇਰ 'ਤੇ ਲਿਜਾ ਕੇ ਸੁੱਟ ਦਿੱਤੀ। ਕਿਸਾਨ ਨੇ ਦੱਸਿਆ ਕਿ ਤੇਜ ਹਵਾ ਕਾਰਨ ਅੱਗ ਭੜਕ ਉੱਠੀ ਤੇ ਖੇਤਾਂ 'ਚ ਖੜੇ ਕਰਚਿਆਂ ਨੂੰ ਅੱਗ ਲੱਗ ਕੇ ਖੇਤਾਂ ਨੇੜੇ ਸਥਿਤ ਇੱਕ ਕਬਾੜ ਦੀ ਦੁਕਾਨ ਨੂੰ ਲੱਗ ਗਈ। ਉਨ੍ਹਾਂ ਦੱਸਿਆ ਕਿ ਆਪਣੇ ਤੌਰ 'ਤੇ ਅੱਗ ਬੁਝਾਉਣ ਲਈ ਭਾਰੀ ਜਦੋਜਹਿਦ ਕਰਦਿਆਂ ਅੱਗ ਦੀ ਸੂਚਨਾ ਫਾਇਰ ਬਿ੍ਰਗੇਡ ਵਿਭਾਗ ਨੂੰ ਦਿੱਤੀ ਪਰੰਤੂ ਜਦੋਂ ਤੱਕ ਅੱਗ ਬੁਝਾਊ ਗੱਡੀ ਮੌਕੇ 'ਤੇ ਪਹੁੰਚੀ ਉਦੋੰ ਤੱਕ ਉਨ੍ਹਾਂ ਦੀਆਂ ਕਰੀਬ 35 ਟਰਾਲੀਆਂ ਤੂੜੀ ਸੜ ਕੇ ਸੁਆਹ ਹੋ ਚੁੱਕੀ ਸੀ। ਇਸੇ ਦੌਰਾਨ ਕਬਾੜ ਦੀ ਦੁਕਾਨ ਕਰਦੇ ਮਨਜੀਤ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਉਸਦਾ ਕਰੀਬ ਢਾਈ ਲੱਖ ਰੁਪਏ ਦਾ ਪੁਰਾਣਾ ਸਮਾਨ ਸੜ ਕੇ ਸੁਆਹ ਹੋ ਗਿਆ। ਉਨ੍ਹਾਂ ਦੱਸਿਆ ਕਿ ਫਾਇਰ ਬਿ੍ਰਗੇਡ ਦੀਆਂ 2 ਗੱਡੀਆਂ ’ਤੇ ਮੌਕੇ 'ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਕਿਸਾਨ ਜਥੇਬੰਦੀਆਂ ਦਾ ਸ਼ੰਭੂ ਸਟੇਸ਼ਨ ’ਤੇ ਧਰਨਾ ਸਮਾਪਤ

ਕਿਸਾਨ ਜਥੇਬੰਦੀਆਂ ਦਾ ਸ਼ੰਭੂ ਸਟੇਸ਼ਨ ’ਤੇ ਧਰਨਾ ਸਮਾਪਤ

‘ਆਪ’ ਦੇ ਸੀਨੀਅਰ ਆਗੂ ਮਹਿੰਦਰਜੀਤ ਸਿੰਘ ਮਰਵਾਹਾ ਦੀ ਸੜਕ ਹਾਦਸੇ ’ਚ ਮੌਤ

‘ਆਪ’ ਦੇ ਸੀਨੀਅਰ ਆਗੂ ਮਹਿੰਦਰਜੀਤ ਸਿੰਘ ਮਰਵਾਹਾ ਦੀ ਸੜਕ ਹਾਦਸੇ ’ਚ ਮੌਤ

ਛੱਤੀਸਗੜ੍ਹ : ਪਿਕਅੱਪ ਖੱਡ ’ਚ ਡਿੱਗੀ, 17 ਔਰਤਾਂ ਸਣੇ 18 ਮੌਤਾਂ, 4 ਜ਼ਖ਼ਮੀ

ਛੱਤੀਸਗੜ੍ਹ : ਪਿਕਅੱਪ ਖੱਡ ’ਚ ਡਿੱਗੀ, 17 ਔਰਤਾਂ ਸਣੇ 18 ਮੌਤਾਂ, 4 ਜ਼ਖ਼ਮੀ

ਪੰਜਾਬ ’ਚ ਗਰਮੀ ਕਾਰਨ ਸਕੂਲਾਂ ’ਚ 30 ਜੂਨ ਤੱਕ ਛੁੱਟੀਆਂ ਦਾ ਐਲਾਨ

ਪੰਜਾਬ ’ਚ ਗਰਮੀ ਕਾਰਨ ਸਕੂਲਾਂ ’ਚ 30 ਜੂਨ ਤੱਕ ਛੁੱਟੀਆਂ ਦਾ ਐਲਾਨ

छत्तीसगढ़ में पिकअप ट्रक के गहरी खाई में गिरने से 15 लोगों की मौत

छत्तीसगढ़ में पिकअप ट्रक के गहरी खाई में गिरने से 15 लोगों की मौत

ਛੱਤੀਸਗੜ੍ਹ 'ਚ ਪਿਕਅੱਪ ਟਰੱਕ ਡੂੰਘੀ ਖੱਡ 'ਚ ਡਿੱਗਣ ਕਾਰਨ 15 ਲੋਕਾਂ ਦੀ ਮੌਤ ਹੋ ਗਈ

ਛੱਤੀਸਗੜ੍ਹ 'ਚ ਪਿਕਅੱਪ ਟਰੱਕ ਡੂੰਘੀ ਖੱਡ 'ਚ ਡਿੱਗਣ ਕਾਰਨ 15 ਲੋਕਾਂ ਦੀ ਮੌਤ ਹੋ ਗਈ

ਦਿੱਲੀ 'ਚ ਤਿੰਨ ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, ਇਕ ਲਾਪਤਾ

ਦਿੱਲੀ 'ਚ ਤਿੰਨ ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, ਇਕ ਲਾਪਤਾ

ਦਿੱਲੀ 'ਚ ਗਲਾ ਵੱਢਿਆ ਵਿਅਕਤੀ ਦੀ ਲਾਸ਼ ਮਿਲੀ

ਦਿੱਲੀ 'ਚ ਗਲਾ ਵੱਢਿਆ ਵਿਅਕਤੀ ਦੀ ਲਾਸ਼ ਮਿਲੀ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ