Friday, November 22, 2024  

ਚੰਡੀਗੜ੍ਹ

ਬਹੁਜਨ ਸਮਾਜ ਪਾਰਟੀ ਨੇ 13 ਉਮੀਦਵਾਰਾਂ ਨੂੰ ਟਿਕਟ ਸੌਂਪੇ - ਰਣਧੀਰ ਸਿੰਘ ਬੈਨੀਵਾਲ

May 07, 2024

ਬਸਪਾ ਸੂਬਾ ਪ੍ਰਧਾਨ ਅਨੰਦਪੁਰ ਸਾਹਿਬ ਤੋਂ 9 ਮਈ ਨੂੰ ਪੇਪਰ ਕਰਨਗੇ ਦਾਖਲ

ਚੰਡੀਗੜ੍ਹ 7ਮਈ : ਬਹੁਜਨ ਸਮਾਜ ਪਾਰਟੀ ਦੇ ਪੰਜਾਬ ਚੰਡੀਗੜ੍ਹ ਹਰਿਆਣਾ ਦੇ ਇੰਚਾਰਜ ਸ੍ਰੀ ਰਣਧੀਰ ਸਿੰਘ ਬੈਨੀਵਾਲ ਜੀ ਨੇ ਅੱਜ 13 ਲੋਕ ਸਭਾ ਦੇ ਉਮੀਦਵਾਰਾਂ ਨੂੰ ਟਿਕਟ ਸੌਂਪੇ, ਜਿਸ ਵਿੱਚ 12 ਪੰਜਾਬ ਅਤੇ 1 ਚੰਡੀਗੜ੍ਹ ਦੇ ਉਮੀਦਵਾਰ ਨੂੰ ਟਿਕਟ ਸੌਂਪਿਆ। ਸ੍ਰੀ ਬੈਨੀਵਾਲ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ 12 ਉਮੀਦਵਾਰਾਂ ਵਿੱਚ ਲੋਕ ਸਭਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ, ਲੁਧਿਆਣਾ ਤੋਂ ਦਵਿੰਦਰ ਸਿੰਘ ਪਨੇਸਰ, ਗੁਰਦਾਸਪੁਰ ਤੋਂ ਇੰਜੀਨੀਅਰ ਰਾਜਕੁਮਾਰ ਜਨੋਤਰਾ, ਸੰਗਰੂਰ ਤੋਂ ਡਾਕਟਰ ਮੱਖਣ ਸਿੰਘ, ਜਲੰਧਰ ਤੋਂ ਐਡਵੋਕੇਟ ਬਲਵਿੰਦਰ ਕੁਮਾਰ, ਫਤਿਹਗੜ੍ਹ ਸਾਹਿਬ ਤੋਂ ਕੁਲਵੰਤ ਸਿੰਘ ਮਹਿਤੋਂ, ਬਠਿੰਡਾ ਤੋਂ ਨਿੱਕਾ ਸਿੰਘ, ਫਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ, ਅੰਮ੍ਰਿਤਸਰ ਤੋਂ ਵਿਸ਼ਾਲ ਸਿੱਧੂ, ਖਡੂਰ ਸਾਹਿਬ ਤੋਂ ਇੰਜੀਨੀਅਰ ਸਤਨਾਮ ਸਿੰਘ ਤੁੜ, ਫਿਰੋਜ਼ਪੁਰ ਤੋਂ ਸੁਰਿੰਦਰ ਸਿੰਘ ਕੰਬੋਜ ਅਤੇ ਪਟਿਆਲਾ ਤੋਂ ਜਗਜੀਤ ਸਿੰਘ ਛੜਬੜ ਪਰਮੁੱਖ ਹਨ ਅਤੇ ਜਦੋਂ ਕਿ ਚੰਡੀਗੜ੍ਹ ਤੋਂ ਡਾਕਟਰ ਰੀਤੂ ਸਿੰਘ ਨੂੰ ਉਮੀਦਵਾਰ ਟਿਕਟ ਸੌਂਪ ਦਿੱਤਾ ਗਿਆ। ਸ੍ਰੀ ਬੈਨੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਰੇ ਉਮੀਦਵਾਰਾਂ ਨੂੰ ਨਿਰਦੇਸ਼ ਕੀਤਾ ਗਿਆ ਹੈ ਕਿ ਉਹ 9 ਤਰੀਕ ਤੋਂ ਲੈ ਕੇ 11 ਤਰੀਕ ਤੱਕ ਆਪਣੇ ਪੇਪਰ ਦਾਖਲ ਕਰਨ। ਬਸਪਾ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜੀ 9 ਮਈ ਨੂੰ ਆਪਣੇ ਪੇਪਰ ਲੋਕ ਸਭਾ ਅਨੰਦਪੁਰ ਸਾਹਿਬ ਤੋਂ ਡਿਪਟੀ ਕਮਿਸ਼ਨਰ ਕਮ ਰਿਟਰਨਿੰਗ ਅਫਸਰ ਰੋਪੜ ਵਿਖੇ ਦਾਖਲ ਕਰਨਗੇ। ਇਸ ਮੌਕੇ ਕੇਂਦਰੀ ਪ੍ਰਭਾਰੀ ਸ਼੍ਰੀ ਵਿਪੁਲ ਕੁਮਾਰ, ਇੰਚਾਰਜ ਤੇ ਵਿਧਾਇਕ ਡਾ ਨਛੱਤਰ ਪਾਲ, ਇੰਚਾਰਜ ਸ੍ਰੀ ਅਜੀਤ ਸਿੰਘ ਭੈਣੀ ਹਾਜਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਯੂਟੀ ਦੇ ਬਿਜਲੀ ਵਿਭਾਗ ਚੰਡੀਗੜ੍ਹ ਦੇ ਨਿੱਜੀਕਰਨ ਖ਼ਿਲਾਫ਼ ਯੂਟੀ ਮੁਲਾਜ਼ਮ ਸੰਘਰਸ਼ ਤੇਜ਼ ਕਰਨਗੇ

ਯੂਟੀ ਦੇ ਬਿਜਲੀ ਵਿਭਾਗ ਚੰਡੀਗੜ੍ਹ ਦੇ ਨਿੱਜੀਕਰਨ ਖ਼ਿਲਾਫ਼ ਯੂਟੀ ਮੁਲਾਜ਼ਮ ਸੰਘਰਸ਼ ਤੇਜ਼ ਕਰਨਗੇ

ਸੰਸਦ ਮੈਂਬਰ ਮਲਵਿੰਦਰ ਕੰਗ ਨੇ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਚੰਡੀਗੜ੍ਹ ਵਿੱਚ ਹਰਿਆਣਾ ਦੀ ਪ੍ਰਸਤਾਵਿਤ ਵਿਧਾਨ ਸਭਾ ਦਾ ਕੀਤਾ ਸਖ਼ਤ ਵਿਰੋਧ

ਸੰਸਦ ਮੈਂਬਰ ਮਲਵਿੰਦਰ ਕੰਗ ਨੇ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਚੰਡੀਗੜ੍ਹ ਵਿੱਚ ਹਰਿਆਣਾ ਦੀ ਪ੍ਰਸਤਾਵਿਤ ਵਿਧਾਨ ਸਭਾ ਦਾ ਕੀਤਾ ਸਖ਼ਤ ਵਿਰੋਧ

'ਆਪ' ਵਫ਼ਦ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਚੰਡੀਗੜ੍ਹ 'ਤੇ ਪੰਜਾਬ ਦੇ ਹੱਕਾਂ ਦੀ ਰਾਖੀ ਦੀ ਕੀਤੀ ਮੰਗ

'ਆਪ' ਵਫ਼ਦ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਚੰਡੀਗੜ੍ਹ 'ਤੇ ਪੰਜਾਬ ਦੇ ਹੱਕਾਂ ਦੀ ਰਾਖੀ ਦੀ ਕੀਤੀ ਮੰਗ

ਚੰਡੀਗੜ੍ਹ ਦੀ ਹਵਾ ਦੀ ਗੁਣਵੱਤਾ ਪੰਜਾਬ, ਹਰਿਆਣਾ ਨਾਲੋਂ ਵੀ ਮਾੜੀ ਬਣੀ ਹੋਈ ਹੈ

ਚੰਡੀਗੜ੍ਹ ਦੀ ਹਵਾ ਦੀ ਗੁਣਵੱਤਾ ਪੰਜਾਬ, ਹਰਿਆਣਾ ਨਾਲੋਂ ਵੀ ਮਾੜੀ ਬਣੀ ਹੋਈ ਹੈ

ਆਮ ਆਦਮੀ ਪਾਰਟੀ ਨੇ ਰਾਜਾ ਵੜਿੰਗ ਦੇ ਵੋਟਾਂ ਦੇ ਬਦਲੇ ਪੈਸੇ ਦੇਣ ਬਾਰੇ ਦਿੱਤੇ ਬਿਆਨ ਦੀ ਕੀਤੀ ਸਖ਼ਤ ਨਿਖੇਧੀ

ਆਮ ਆਦਮੀ ਪਾਰਟੀ ਨੇ ਰਾਜਾ ਵੜਿੰਗ ਦੇ ਵੋਟਾਂ ਦੇ ਬਦਲੇ ਪੈਸੇ ਦੇਣ ਬਾਰੇ ਦਿੱਤੇ ਬਿਆਨ ਦੀ ਕੀਤੀ ਸਖ਼ਤ ਨਿਖੇਧੀ

ਸ਼ਹੀਦ ਭਗਤ ਸਿੰਘ ਨੂੰ ਪਾਕਿਸਤਾਨ 'ਚ ਅਪਰਾਧੀ ਕਹਿਣ 'ਤੇ ਆਮ ਆਦਮੀ ਪਾਰਟੀ ਦਾ ਤਿੱਖਾ ਪ੍ਰਤੀਕਰਮ

ਸ਼ਹੀਦ ਭਗਤ ਸਿੰਘ ਨੂੰ ਪਾਕਿਸਤਾਨ 'ਚ ਅਪਰਾਧੀ ਕਹਿਣ 'ਤੇ ਆਮ ਆਦਮੀ ਪਾਰਟੀ ਦਾ ਤਿੱਖਾ ਪ੍ਰਤੀਕਰਮ

ਪੰਜਾਬ 'ਚ ਅੱਜ ਧੁੰਦ ਦਾ ਅਲਰਟ! ਪਰਾਲੀ ਸਾੜਨ ਨਾਲ ਚੰਡੀਗੜ੍ਹ ਦੀ ਹਵਾ ਜ਼ਹਿਰੀਲੀ ਹੋ ਗਈ ਹੈ

ਪੰਜਾਬ 'ਚ ਅੱਜ ਧੁੰਦ ਦਾ ਅਲਰਟ! ਪਰਾਲੀ ਸਾੜਨ ਨਾਲ ਚੰਡੀਗੜ੍ਹ ਦੀ ਹਵਾ ਜ਼ਹਿਰੀਲੀ ਹੋ ਗਈ ਹੈ

ਪੰਜਾਬ ਯੂਨੀਵਰਸਿਟੀ 'ਚ ਸੈਨੇਟ ਚੋਣਾਂ ਨਾ ਕਰਵਾਉਣ 'ਤੇ ਵਿਰੋਧੀ ਪਾਰਟੀਆਂ ਇਕਜੁੱਟ; ਵਿਰੋਧ ਕੀਤਾ

ਪੰਜਾਬ ਯੂਨੀਵਰਸਿਟੀ 'ਚ ਸੈਨੇਟ ਚੋਣਾਂ ਨਾ ਕਰਵਾਉਣ 'ਤੇ ਵਿਰੋਧੀ ਪਾਰਟੀਆਂ ਇਕਜੁੱਟ; ਵਿਰੋਧ ਕੀਤਾ

ਚੰਡੀਗੜ੍ਹ ਜ਼ਿਲ੍ਹਾ ਮੈਜਿਸਟਰੇਟ ਨੇ ਟਰੈਵਲ ਏਜੰਟਾਂ ਨੂੰ ਵੈਰੀਫਿਕੇਸ਼ਨ ਕਰਨ ਦੇ ਹੁਕਮ ਦਿੱਤੇ ਹਨ

ਚੰਡੀਗੜ੍ਹ ਜ਼ਿਲ੍ਹਾ ਮੈਜਿਸਟਰੇਟ ਨੇ ਟਰੈਵਲ ਏਜੰਟਾਂ ਨੂੰ ਵੈਰੀਫਿਕੇਸ਼ਨ ਕਰਨ ਦੇ ਹੁਕਮ ਦਿੱਤੇ ਹਨ

PGI Chandigarh ਨੇ ਦਿਲ ਦੀਆਂ ਬਿਮਾਰੀਆਂ ਲਈ ਰੋਕਥਾਮ ਕਲੀਨਿਕ ਸਥਾਪਤ ਕੀਤਾ

PGI Chandigarh ਨੇ ਦਿਲ ਦੀਆਂ ਬਿਮਾਰੀਆਂ ਲਈ ਰੋਕਥਾਮ ਕਲੀਨਿਕ ਸਥਾਪਤ ਕੀਤਾ