Monday, May 20, 2024  

ਪੰਜਾਬ

ਸੀਪੀਆਈ (ਐਮ) ਲੋਕ ਸਭਾ ਚੋਣਾਂ ’ਚ ਅਹਿਮ ਰੋਲ ਅਦਾ ਕਰੇਗੀ : ਕਾਮਰੇਡ ਸੇਖੋਂ

May 08, 2024

ਚਰਨਜੀਤ ਸਿੰਘ ਚੰਨ
ਜਗਰਾਉਂ/8 ਮਈ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਜੁਗਰਾਉਂ ਵਿਖੇ ਸੀਪੀਆਈ (ਐਮ) ਦੇ ਪਾਰਟੀ ਦਫ਼ਤਰ ਵਿਖੇ ਇੱਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿੱਚ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ, ਕਾਮਰੇਡ ਸਤਿਨਾਮ ਸਿੰਘ ਬੜੈਚ ਜ਼ਿਲ੍ਹਾ ਪ੍ਰਧਾਨ ਕੁੱਲ ਹਿੰਦ ਕਿਸਾਨ ਸਭਾ ਲੁਧਿਆਣਾ ਤੇ ਜ਼ਿਲ੍ਹਾ ਸਕੱਤਰ ਗੁਰਦੀਪ ਸਿੰਘ ਕੋਟ ਉਮਰਾ ਕੁੱਲ ਹਿੰਦ ਕਿਸਾਨ ਸਭਾ ਵਿਸ਼ੇਸ਼ ਤੌਰ ’ਤੇ ਪਹੁੰਚੇ । ਮੀਟਿੰਗ ਨੂੰ ਸੰਬੋਧਨ ਕਰਦਿਆਂ ਕਾਮਰੇਡ ਸੇਖੋ ਨੇ ਕਿਹਾ ਕਿ ਪੰਜਾਬ ਵਿੱਚ ਸੀਪੀਆਈ ਤੇ ਸੀਪੀਆਈ (ਐਮ) ਚਾਰ ਸੀਟਾਂ ’ਤੇ ਚੋਣ ਲੜ ਰਹੀ ਹੈ । ਇਸ ਲਈ ਪੰਜਾਬ ਵਿੱਚ ਵਰਕਰਾਂ ਨਾਲ ਮੀਟਿੰਗਾਂ ਕਰਕੇ ਖੱਬੇ ਪੱਖੀ ਸਾਂਝੇ ਉਮੀਦਵਾਰਾਂ ਨੂੰ ਜਿਤਾਉਣ ਲਈ ਵੱਖ-ਵੱਖ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ । ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਸੀਪੀਆਈ ਤੇ ਸੀਪੀਆਈ (ਐਮ) ਅਹਿਮ ਰੋਲ ਅਦਾ ਕਰੇਗੀ । ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਚਲਦਾ ਕਰਨ ਲਈ ਤੇ ਜਮਹੂਰੀ ਰਾਜ ਸਥਾਪਤ ਕਰਨ ਲਈ ਖੱਬੇ ਪੱਖੀਆਂ ਨੂੰ ਕਾਮਯਾਬ ਕਰਨਾ ਲਾਜ਼ਮੀ ਹੈ । ਕਾਮਰੇਡ ਸੇਖੋਂ ਨੇ ਕਿਹਾ ਕਿ ਫ਼ਿਰਕੂ-ਕਾਰਪੋਰੇਟ ਗਠਜੋੜ ਨੂੰ ਨਿਖੇੜਨ ਲਈ ਧਰਮ ਨਿਰਪੱਖ, ਜਮਹੂਰੀਅਤ ਪਸੰਦ ਸ਼ਕਤੀਆਂ ਦਾ ਏਕਾ ਬਹੁਤ ਜ਼ਰੂਰੀ। ਉਨ੍ਹਾਂ ਕਿਹਾ ਕਿ ਮੋਦੀ ਦਾ 400 ਪਾਰ ਦਾ ਭਰਮ ਦੇਸ਼ ਦੇ ਸੂਝਵਾਨ ਵੋਟਰ ਦੂਰ ਕਰਨ ਵਾਲੇ ਹਨ। 4 ਜੂਨ ਦੇ ਨਤੀਜੇ ‘ਇੰਡੀਆ’ ਗਠਜੋੜ ਦੇ ਹੱਕ ਵਿੱਚ ਹੋਣਗੇ। ਇਸ ਮੌਕੇ ਜਗੀਰ ਸਿੰਘ ਬਾਗੀਆਂ, ਚਮਨ ਸਿੰਘ ਬਾਗੀਆਂ, ਗੁਰਦਿਆਲ ਸਿੰਘ, ਲਾਲ ਸਿੰਘ, ਬੂਟਾ ਸਿੰਘ ਹਾਂਸ, ਮੁਖਤਿਆਰ ਸਿੰਘ ਢੋਲਣ, ਹਰਮਿੰਦਰ ਸਿੰਘ ਜਗਰਾਉਂ, ਰਮਨਦੀਪ ਕੌਰ ਤੇ ਮਨਦੀਪ ਸਿੰਘ ਸਿੱਧਵਾਂ ਕਮਲਜੀਤ ਸਿੰਘ ਢੋਲਣ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਡਿਪਟੀ ਕਮਿਸ਼ਨਰ ਨੇ ਤਿੰਨ ਆਈਲੈਟਸ ਅਤੇ ਵੀਜ਼ਾ ਕੰਨਸਲਟੈਂਸੀ ਕੰਪਨੀਆਂ ਦੇ ਲਾਇਸੰਸ ਕੀਤੇ ਰੱਦ

ਡਿਪਟੀ ਕਮਿਸ਼ਨਰ ਨੇ ਤਿੰਨ ਆਈਲੈਟਸ ਅਤੇ ਵੀਜ਼ਾ ਕੰਨਸਲਟੈਂਸੀ ਕੰਪਨੀਆਂ ਦੇ ਲਾਇਸੰਸ ਕੀਤੇ ਰੱਦ

ਆਮ ਆਦਮੀ ਪਾਰਟੀ ਨੂੰ ਹੋਇਆ ਵੱਡਾ ਨੁਕਸਾਨ, ਮਹਿੰਦਰਜੀਤ ਸਿੰਘ ਦਾ ਹੋਇਆ ਦੇਹਾਂਤ

ਆਮ ਆਦਮੀ ਪਾਰਟੀ ਨੂੰ ਹੋਇਆ ਵੱਡਾ ਨੁਕਸਾਨ, ਮਹਿੰਦਰਜੀਤ ਸਿੰਘ ਦਾ ਹੋਇਆ ਦੇਹਾਂਤ

ਸਕੂਲਾਂ 'ਚ ਛੁੱਟੀਆਂ ਦਾ ਐਲਾਨ ਹੋਣ ਨਾਲ ਮਾਪਿਆਂ ਅਤੇ ਬੱਚਿਆਂ ਨੇ ਲਿਆ ਸੁੱਖ ਦਾ ਸਾਹ

ਸਕੂਲਾਂ 'ਚ ਛੁੱਟੀਆਂ ਦਾ ਐਲਾਨ ਹੋਣ ਨਾਲ ਮਾਪਿਆਂ ਅਤੇ ਬੱਚਿਆਂ ਨੇ ਲਿਆ ਸੁੱਖ ਦਾ ਸਾਹ

ਪੰਜਾਬ 'ਚ ਰਿਕਾਰਡ ਤੋੜ ਗਰਮੀ ਕਾਰਨ ਸਕੂਲਾਂ 'ਚ ਛੁੱਟੀਆਂ ਦਾ ਐਲਾਨ

ਪੰਜਾਬ 'ਚ ਰਿਕਾਰਡ ਤੋੜ ਗਰਮੀ ਕਾਰਨ ਸਕੂਲਾਂ 'ਚ ਛੁੱਟੀਆਂ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ (ਅ) ਨੇ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਦਵਿੰਦਰ ਸਿੰਘ ਖਾਨਖਾਨਾ ਨੂੰ ਪਾਰਟੀ ਚੋਂ ਕੱਢਿਆ

ਸ਼੍ਰੋਮਣੀ ਅਕਾਲੀ ਦਲ (ਅ) ਨੇ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਦਵਿੰਦਰ ਸਿੰਘ ਖਾਨਖਾਨਾ ਨੂੰ ਪਾਰਟੀ ਚੋਂ ਕੱਢਿਆ

ਇੱਟਾਂ ਮਾਰ-ਮਾਰ ਕੇ ਦੋਸਤ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਯੂ.ਪੀ. ਮੂਲ ਦਾ ਨੌਜਵਾਨ ਗ੍ਰਿਫਤਾਰ

ਇੱਟਾਂ ਮਾਰ-ਮਾਰ ਕੇ ਦੋਸਤ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਯੂ.ਪੀ. ਮੂਲ ਦਾ ਨੌਜਵਾਨ ਗ੍ਰਿਫਤਾਰ

ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

ਗੁਰੂ ਨਾਨਕ ਗਿਆਨ ਅਕੈਡਮੀ ਲੁਧਿਆਣਾ ਵਲੋੰ ਪੋਸਟਰ ਕਲਰਿੰਗ ਅਤੇ ਗੁਰਮਤਿ ਉੱਤਰ ਲੇਖਣ ਮੁਕਾਬਲੇ ਦਾ ਆਯੋਜਨ

ਗੁਰੂ ਨਾਨਕ ਗਿਆਨ ਅਕੈਡਮੀ ਲੁਧਿਆਣਾ ਵਲੋੰ ਪੋਸਟਰ ਕਲਰਿੰਗ ਅਤੇ ਗੁਰਮਤਿ ਉੱਤਰ ਲੇਖਣ ਮੁਕਾਬਲੇ ਦਾ ਆਯੋਜਨ

1 ਕਿਲੋ 500 ਗ੍ਰਾਮ ਅਫੀਮ ਤੇ ਡੱਰਗ ਮੰਨੀ ਸਮੇਤ ਨਸ਼ਾ ਤਸਕਰ ਗ੍ਰਿਫਤਾਰ

1 ਕਿਲੋ 500 ਗ੍ਰਾਮ ਅਫੀਮ ਤੇ ਡੱਰਗ ਮੰਨੀ ਸਮੇਤ ਨਸ਼ਾ ਤਸਕਰ ਗ੍ਰਿਫਤਾਰ

ਦੇਸ਼ ਭਗਤ ਯੂਨੀਵਰਸਿਟੀ ਦੀ ਫਾਰਮੇਸੀ, ਨਰਸਿੰਗ ਤੇ ਪੈਰਾਮੈਡੀਕਲ ਦੇ ਵਿਦਿਆਰਥੀਆਂ ਲਈ ਪਲੇਸਮੈਂਟ ਡਰਾਈਵ

ਦੇਸ਼ ਭਗਤ ਯੂਨੀਵਰਸਿਟੀ ਦੀ ਫਾਰਮੇਸੀ, ਨਰਸਿੰਗ ਤੇ ਪੈਰਾਮੈਡੀਕਲ ਦੇ ਵਿਦਿਆਰਥੀਆਂ ਲਈ ਪਲੇਸਮੈਂਟ ਡਰਾਈਵ