Monday, May 20, 2024  

ਪੰਜਾਬ

ਬਿਮਾਰੀਆਂ ਤੋਂ ਬਚਾਅ ਲਈ ਗਰਭਵਤੀਆਂ ਤੇ ਬੱਚਿਆ ਦਾ ਟੀਕਾਕਰਨ ਅਤੀ ਜਰੂਰੀ : ਡਾ. ਦਵਿੰਦਰਜੀਤ ਕੌਰ

May 09, 2024

ਸ੍ਰੀ ਫ਼ਤਿਹਗੜ੍ਹ ਸਾਹਿਬ/9 ਮਈ:
(ਰਵਿੰਦਰ ਸਿੰਘ ਢੀਂਡਸਾ)

ਜਿਲਾ ਸਿਹਤ ਵਿਭਾਗ ਵੱਲੋਂ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹੇ ਦੇ ਉੱਚ ਸਿਹਤ ਕੇਂਦਰਾਂ ਵਿੱਚ ਸੁਰੱਖਿਅਤ ਮਾਤਰੀਤਵ  ਅਭਿਆਨ ਤਹਿਤ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਗਰਭਵਤੀ ਔਰਤਾਂ ਨੂੰ ਵਿਸ਼ੇਸ਼ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ ਜਦਕਿ ਹਰ ਬੁੱਧਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਿਹਤ ਕੇਂਦਰਾਂ ਵਿੱਚ ਮਮਤਾ ਦਿਵਸ ਮਨਾਇਆ ਜਾਂਦਾ ਹੈ, ਇਸ ਦਿਨ ਗਰਭਵਤੀ ਔਰਤਾਂ ਨੂੰ ਟੈਟਨਸ ਅਤੇ ਛੋਟੇ ਬੱਚਿਆਂ ਨੂੰ  ਵੱਖ-ਵੱਖ ਤਰ੍ਹਾਂ ਦੀਆਂ ਨਾਮੁਰਾਦ ਬਿਮਾਰੀਆਂ ਤੋਂ ਬਚਾਉਣ ਲਈ ਟੀਕਾਕਰਨ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਸਿਹਤ ਸੰਭਾਲ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਹੈਲਥ ਐਂਡ ਵੈਲਨੇਸ ਸੈਂਟਰ ਬਲਾੜੀ ਕਲਾਂ ਵਿੱਚ ਮਮਤਾ ਦਿਵਸ ਦੀ ਚੈਕਿੰਗ ਕਰਨ ਮੌਕੇ ਕੀਤਾ। ਡਾ. ਦਵਿੰਦਰਜੀਤ ਕੌਰ ਨੇ ਦਸਿਆ ਕਿ ਟੀਕਾਕਰਨ ਗਰਭਵਤੀਆ ਅਤੇ ਬੱਚਿਆਂ ਲਈ ਬਹੁਤ ਮਹਤਵਪੂਰਣ ਹੈ, ਗਰਭਵਤੀਆਂ ਨੂੰ ਟੀ. ਡੀ. ਦੇ ਦੋ ਟੀਕੇ ਜਰੂਰ ਲਗਵਾਉਣੇ ਚਾਹੀਦੇ ਹਨ ਅਤੇ ਆਪਣੇ ਬੱਚੇ ਨੂੰ ਪੰਜ ਸਾਲ ਵਿੱਚ ਗਿਆਰਾ ਵਾਰ ਸਿਹਤ ਸੰਸਥਾ ਤੇ ਲਿਆ ਕੇ ਟੀਕਾਕਰਨ ਕਰਵਾਉਣਾ ਚਾਹੀਦਾ ਹੈ ਤਾਂ ਜੋ ਬੱਚਿਆ ਨੂੰ ਨਾਮੁਰਾਦ ਬਿਮਾਰੀਆਂ ਤੋਂ ਬਚਾਇਆ ਜਾ ਸਕੇ । ਇਸ ਮਮਤਾ ਦਿਵਸ ਦੀ ਚੈਕਿੰਗ ਦੌਰਾਨ ਉਹਨਾਂ ਸਟਾਫ਼ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਸਿਹਤ ਸੰਸਥਾਵਾਂ ਤੋਂ ਹੀ ਟੀਕਾਕਰਨ ਦੀ ਸਹੂਲਤ ਲੈਣ ਲਈ ਪ੍ਰੇਰਿਤ ਕੀਤਾ ਜਾਵੇ, ਕਿਉਕਿ ਸਿਹਤ ਸੰਸਥਾਵਾਂ ਵਿੱਚ ਵਰਤੀ ਜਾਣ ਵਾਲੀ ਵੈਕਸੀਨ ਵਿਸ਼ਵ ਸਿਹਤ ਸੰਸਥਾ ਦੇ ਮਾਪਦੰਡ ਅਨੁਸਾਰ ਸਹੀ ਹੁੰਦੀ ਹੈ ਅਤੇ ਇਸ ਵੈਕਸੀਨ ਦੇ ਰੱਖ ਰਖਾਅ ਲਈ ਵਿਸ਼ੇਸ਼ ਤਾਪਮਾਨ ਦੀ ਜਰੂਰਤ ਹੁੰਦੀ ਹੈ ਜਿਸ ਦਾ ਸਿਹਤ ਵਿਭਾਗ ਵੱਲੋਂ ਸਾਰੀਆ ਸਿਹਤ ਸੰਸਥਾਵਾਂ ਅੰਦਰ ਪੁਖਤਾ ਪ੍ਰਬੰਧ ਕੀਤਾ ਜਾਂਦਾ ਹੈ ਤਾਂਕਿ ਵੈਕਸੀਨ ਨਿਰਮਾਤਾ ਤੋਂ ਲੈ ਕੇ ਲਾਭਪਾਤਰੀ ਤੱਕ ਇਸ ਦਾ ਤਾਪਮਾਨ ਮੇਨਟੇਨ ਕੀਤਾ ਜਾ ਸਕੇ। 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਡਿਪਟੀ ਕਮਿਸ਼ਨਰ ਨੇ ਤਿੰਨ ਆਈਲੈਟਸ ਅਤੇ ਵੀਜ਼ਾ ਕੰਨਸਲਟੈਂਸੀ ਕੰਪਨੀਆਂ ਦੇ ਲਾਇਸੰਸ ਕੀਤੇ ਰੱਦ

ਡਿਪਟੀ ਕਮਿਸ਼ਨਰ ਨੇ ਤਿੰਨ ਆਈਲੈਟਸ ਅਤੇ ਵੀਜ਼ਾ ਕੰਨਸਲਟੈਂਸੀ ਕੰਪਨੀਆਂ ਦੇ ਲਾਇਸੰਸ ਕੀਤੇ ਰੱਦ

ਆਮ ਆਦਮੀ ਪਾਰਟੀ ਨੂੰ ਹੋਇਆ ਵੱਡਾ ਨੁਕਸਾਨ, ਮਹਿੰਦਰਜੀਤ ਸਿੰਘ ਦਾ ਹੋਇਆ ਦੇਹਾਂਤ

ਆਮ ਆਦਮੀ ਪਾਰਟੀ ਨੂੰ ਹੋਇਆ ਵੱਡਾ ਨੁਕਸਾਨ, ਮਹਿੰਦਰਜੀਤ ਸਿੰਘ ਦਾ ਹੋਇਆ ਦੇਹਾਂਤ

ਸਕੂਲਾਂ 'ਚ ਛੁੱਟੀਆਂ ਦਾ ਐਲਾਨ ਹੋਣ ਨਾਲ ਮਾਪਿਆਂ ਅਤੇ ਬੱਚਿਆਂ ਨੇ ਲਿਆ ਸੁੱਖ ਦਾ ਸਾਹ

ਸਕੂਲਾਂ 'ਚ ਛੁੱਟੀਆਂ ਦਾ ਐਲਾਨ ਹੋਣ ਨਾਲ ਮਾਪਿਆਂ ਅਤੇ ਬੱਚਿਆਂ ਨੇ ਲਿਆ ਸੁੱਖ ਦਾ ਸਾਹ

ਪੰਜਾਬ 'ਚ ਰਿਕਾਰਡ ਤੋੜ ਗਰਮੀ ਕਾਰਨ ਸਕੂਲਾਂ 'ਚ ਛੁੱਟੀਆਂ ਦਾ ਐਲਾਨ

ਪੰਜਾਬ 'ਚ ਰਿਕਾਰਡ ਤੋੜ ਗਰਮੀ ਕਾਰਨ ਸਕੂਲਾਂ 'ਚ ਛੁੱਟੀਆਂ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ (ਅ) ਨੇ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਦਵਿੰਦਰ ਸਿੰਘ ਖਾਨਖਾਨਾ ਨੂੰ ਪਾਰਟੀ ਚੋਂ ਕੱਢਿਆ

ਸ਼੍ਰੋਮਣੀ ਅਕਾਲੀ ਦਲ (ਅ) ਨੇ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਦਵਿੰਦਰ ਸਿੰਘ ਖਾਨਖਾਨਾ ਨੂੰ ਪਾਰਟੀ ਚੋਂ ਕੱਢਿਆ

ਇੱਟਾਂ ਮਾਰ-ਮਾਰ ਕੇ ਦੋਸਤ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਯੂ.ਪੀ. ਮੂਲ ਦਾ ਨੌਜਵਾਨ ਗ੍ਰਿਫਤਾਰ

ਇੱਟਾਂ ਮਾਰ-ਮਾਰ ਕੇ ਦੋਸਤ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਯੂ.ਪੀ. ਮੂਲ ਦਾ ਨੌਜਵਾਨ ਗ੍ਰਿਫਤਾਰ

ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

ਗੁਰੂ ਨਾਨਕ ਗਿਆਨ ਅਕੈਡਮੀ ਲੁਧਿਆਣਾ ਵਲੋੰ ਪੋਸਟਰ ਕਲਰਿੰਗ ਅਤੇ ਗੁਰਮਤਿ ਉੱਤਰ ਲੇਖਣ ਮੁਕਾਬਲੇ ਦਾ ਆਯੋਜਨ

ਗੁਰੂ ਨਾਨਕ ਗਿਆਨ ਅਕੈਡਮੀ ਲੁਧਿਆਣਾ ਵਲੋੰ ਪੋਸਟਰ ਕਲਰਿੰਗ ਅਤੇ ਗੁਰਮਤਿ ਉੱਤਰ ਲੇਖਣ ਮੁਕਾਬਲੇ ਦਾ ਆਯੋਜਨ

1 ਕਿਲੋ 500 ਗ੍ਰਾਮ ਅਫੀਮ ਤੇ ਡੱਰਗ ਮੰਨੀ ਸਮੇਤ ਨਸ਼ਾ ਤਸਕਰ ਗ੍ਰਿਫਤਾਰ

1 ਕਿਲੋ 500 ਗ੍ਰਾਮ ਅਫੀਮ ਤੇ ਡੱਰਗ ਮੰਨੀ ਸਮੇਤ ਨਸ਼ਾ ਤਸਕਰ ਗ੍ਰਿਫਤਾਰ

ਦੇਸ਼ ਭਗਤ ਯੂਨੀਵਰਸਿਟੀ ਦੀ ਫਾਰਮੇਸੀ, ਨਰਸਿੰਗ ਤੇ ਪੈਰਾਮੈਡੀਕਲ ਦੇ ਵਿਦਿਆਰਥੀਆਂ ਲਈ ਪਲੇਸਮੈਂਟ ਡਰਾਈਵ

ਦੇਸ਼ ਭਗਤ ਯੂਨੀਵਰਸਿਟੀ ਦੀ ਫਾਰਮੇਸੀ, ਨਰਸਿੰਗ ਤੇ ਪੈਰਾਮੈਡੀਕਲ ਦੇ ਵਿਦਿਆਰਥੀਆਂ ਲਈ ਪਲੇਸਮੈਂਟ ਡਰਾਈਵ