Tuesday, May 21, 2024  

ਪੰਜਾਬ

ਆਪ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਨੇ ਹਲਕਾ ਫਤਿਹਗੜ੍ਹ ਸਾਹਿਬ ਤੋਂ ਨਾਮਜ਼ਦਗੀ ਪੱਤਰ ਕੀਤੇ ਦਾਖਲ

May 10, 2024

ਸ੍ਰੀ ਫ਼ਤਹਿਗੜ੍ਹ ਸਾਹਿਬ/10 ਮਈ:
(ਰਵਿੰਦਰ ਸਿੰਘ ਢੀਂਡਸਾ)

ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਨੇ ਅੱਜ ਜਿਲਾ ਚੋਣ ਅਫਸਰ ਫਤਹਿਗੜ੍ਹ ਸਾਹਿਬ ਪਰਨੀਤ ਕੌਰ ਸ਼ੇਰ ਗਿੱਲ ਦੇ ਦਫਤਰ ਵਿਖੇ ਪਹੁੰਚ ਕੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਤੋਂ ਪਹਿਲਾਂ ਉਹ ਪਵਿੱਤਰ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਜਿੱਥੇ ਅਰਦਾਸ ਕਰਵਾਉਣ ਉਪਰੰਤ ਉਹ ਵੱਡੇ ਕਾਫਲੇ ਸਮੇਤ ਜਿਲਾ ਸਕੱਤਰੇਤ ਵੱਲ ਨੂੰ ਪੈਦਲ ਰਵਾਨਾ ਹੋਏ। ਕਵਰਿੰਗ ਕੈਂਡੀਡੇਟ ਵਜੋ ਉਨਾਂ ਦੀ ਧਰਮ ਪਤਨੀ ਗੁਰਪ੍ਰੀਤ ਕੌਰ ਨੇ ਕਾਗ਼ਜ਼ ਦਾਖਲ ਕੀਤੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਦੇ ਵਿੱਚ ਪੰਜਾਬ ਸਰਕਾਰ ਵੱਲੋਂ ਦੋ ਸਾਲਾਂ ਦੇ ਵਿੱਚ ਲੋਕ ਭਲਾਈ ਦੇ ਜੋ ਇਤਿਹਾਸਿਕ ਫੈਸਲੇ ਲਏ ਗਏ ਹਨ ਉਹ ਪਿਛਲੀਆਂ ਸਰਕਾਰਾਂ ਪਿਛਲੇ 70 ਸਾਲਾਂ ਦੇ ਵਿੱਚ ਨਹੀਂ ਲੈ ਸਕੀਆਂ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਪਿਛਲੇ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਕੀਤੇ ਗਏ ਕੰਮਾਂ ਦੇ ਆਧਾਰ ਉੱਤੇ ਲੋਕਾਂ ਤੋਂ ਵੋਟ ਮੰਗ ਰਹੀ ਹੈ। ਉਹਨਾਂ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੀ ਇਤਿਹਾਸਿਕ ਧਰਤੀ ਨੂੰ ਧਾਰਮਿਕ ਟੂਰਿਜ਼ਮ ਵਜੋਂ ਵਿਕਸਿਤ ਕੀਤਾ ਜਾਣਾ ਚਾਹੀਦਾ ਹੈ। ਜੇਕਰ ਫਤਿਹਗੜ੍ਹ ਸਾਹਿਬ ਹਲਕੇ ਦੇ ਲੋਕ ਉਹਨਾਂ ਨੂੰ ਲੋਕ ਸਭਾ ਦਾ ਮੈਂਬਰ ਬਣਾ ਕੇ ਭੇਜਦੇ ਹਨ ਤਾਂ ਉਹ ਫਤਿਹਗੜ੍ਹ ਸਾਹਿਬ ਦੇ ਲਈ ਵੱਡੇ ਪ੍ਰੋਜੈਕਟ ਲੈ ਕੇ ਆਉਣਗੇ।ਇਸ ਮੌਕੇ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਲਖਬੀਰ ਸਿੰਘ ਰਾਏ, ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ, ਅਮਲੋਹ ਦੇ ਵਿਧਾਇਕ ਗੈਰੀ ਬੜਿੰਗ, ਸਾਹਨੇਵਾਲ ਦੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ, ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਖੰਨਾ ਦੇ ਵਿਧਾਇਕ ਤੁਰਨਪ੍ਰੀਤ ਸਿੰਘ ਸੌਂਦ, ਰਾਏਕੋਟ ਦੇ ਐਮਐਲਏ ਠੇਕੇਦਾਰ ਹਾਕਮ ਸਿੰਘ,ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋ, ਸੁਭਾਸ਼ ਸੂਦ, ਜਗਜੀਤ ਸਿੰਘ ਰਿਊਣਾ, ਗੱਜਣ ਸਿੰਘ ਜਲਵੇੜਾ, ਗੁਰ ਸਤਿੰਦਰ ਸਿੰਘ ਜੱਲਾ,ਜਿਲਾ ਪਲਾਨਿੰਗ ਬੋਰਡ ਦੇ ਚੇਅਰਮੈਨ ਅਜੇ ਲਿਬੜਾ, ਸਤਿੰਦਰ ਸਿੰਘ ਮਲਕਪੁਰ, ਮਨੀ ਚੋਪੜਾ, ਵਰਿੰਦਰ ਭੰਗੂ, ਗੁਰਮੇਲ ਸਿੰਘ ਰਜਿੰਦਰਗੜ, ਰਣਵੀਰ ਬਹਿਲੋਲਪੁਰ, ਚਮਨ ਕੁਰੈਸ਼ੀ, ਹਰਮੇਸ਼ ਸਿੰਘ ਛੰਨਾ,ਨਵੀ ਸਰਹੰਦ, ਸਰਪੰਚ ਰੋਹੀ ਰਾਮ, ਜਸਵਿੰਦਰ ਕੌਰ ਅਮਲੋਹ, ਗੁਰਬਚਨ ਕੌਰ ਜਿਲਾ ਮਹਿਲਾ ਪ੍ਰਧਾਨ, ਜਗਦੀਪ ਸਿੰਘ ਚਨਾਰਥਲ ਕਲਾਂ ਆਦਿ ਵੀ ਹਾਜ਼ਰ ਸਨ ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਵੋਟ ਪਾਉਣ ਦੀ ਕੀਤੀ ਅਪੀਲ

ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਵੋਟ ਪਾਉਣ ਦੀ ਕੀਤੀ ਅਪੀਲ

ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ

ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ

ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ

ਡਿਪਟੀ ਕਮਿਸ਼ਨਰ ਨੇ ਤਿੰਨ ਆਈਲੈਟਸ ਅਤੇ ਵੀਜ਼ਾ ਕੰਨਸਲਟੈਂਸੀ ਕੰਪਨੀਆਂ ਦੇ ਲਾਇਸੰਸ ਕੀਤੇ ਰੱਦ

ਡਿਪਟੀ ਕਮਿਸ਼ਨਰ ਨੇ ਤਿੰਨ ਆਈਲੈਟਸ ਅਤੇ ਵੀਜ਼ਾ ਕੰਨਸਲਟੈਂਸੀ ਕੰਪਨੀਆਂ ਦੇ ਲਾਇਸੰਸ ਕੀਤੇ ਰੱਦ

ਆਮ ਆਦਮੀ ਪਾਰਟੀ ਨੂੰ ਹੋਇਆ ਵੱਡਾ ਨੁਕਸਾਨ, ਮਹਿੰਦਰਜੀਤ ਸਿੰਘ ਦਾ ਹੋਇਆ ਦੇਹਾਂਤ

ਆਮ ਆਦਮੀ ਪਾਰਟੀ ਨੂੰ ਹੋਇਆ ਵੱਡਾ ਨੁਕਸਾਨ, ਮਹਿੰਦਰਜੀਤ ਸਿੰਘ ਦਾ ਹੋਇਆ ਦੇਹਾਂਤ

ਸਕੂਲਾਂ 'ਚ ਛੁੱਟੀਆਂ ਦਾ ਐਲਾਨ ਹੋਣ ਨਾਲ ਮਾਪਿਆਂ ਅਤੇ ਬੱਚਿਆਂ ਨੇ ਲਿਆ ਸੁੱਖ ਦਾ ਸਾਹ

ਸਕੂਲਾਂ 'ਚ ਛੁੱਟੀਆਂ ਦਾ ਐਲਾਨ ਹੋਣ ਨਾਲ ਮਾਪਿਆਂ ਅਤੇ ਬੱਚਿਆਂ ਨੇ ਲਿਆ ਸੁੱਖ ਦਾ ਸਾਹ

ਪੰਜਾਬ 'ਚ ਰਿਕਾਰਡ ਤੋੜ ਗਰਮੀ ਕਾਰਨ ਸਕੂਲਾਂ 'ਚ ਛੁੱਟੀਆਂ ਦਾ ਐਲਾਨ

ਪੰਜਾਬ 'ਚ ਰਿਕਾਰਡ ਤੋੜ ਗਰਮੀ ਕਾਰਨ ਸਕੂਲਾਂ 'ਚ ਛੁੱਟੀਆਂ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ (ਅ) ਨੇ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਦਵਿੰਦਰ ਸਿੰਘ ਖਾਨਖਾਨਾ ਨੂੰ ਪਾਰਟੀ ਚੋਂ ਕੱਢਿਆ

ਸ਼੍ਰੋਮਣੀ ਅਕਾਲੀ ਦਲ (ਅ) ਨੇ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਦਵਿੰਦਰ ਸਿੰਘ ਖਾਨਖਾਨਾ ਨੂੰ ਪਾਰਟੀ ਚੋਂ ਕੱਢਿਆ

ਇੱਟਾਂ ਮਾਰ-ਮਾਰ ਕੇ ਦੋਸਤ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਯੂ.ਪੀ. ਮੂਲ ਦਾ ਨੌਜਵਾਨ ਗ੍ਰਿਫਤਾਰ

ਇੱਟਾਂ ਮਾਰ-ਮਾਰ ਕੇ ਦੋਸਤ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਯੂ.ਪੀ. ਮੂਲ ਦਾ ਨੌਜਵਾਨ ਗ੍ਰਿਫਤਾਰ

ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ