Tuesday, May 21, 2024  

ਪੰਜਾਬ

ਬਾਬਾ ਸਾਹਿਬ ਅਤੇ ਹਲਕਾ ਵਾਸੀਆਂ ਤੋਂ ਅਸ਼ੀਰਵਾਦ ਲੈ ਕੇ ਡਾ. ਰਾਜ ਕੁਮਾਰ ਨੇ ਨਾਮਜ਼ਦਗੀ ਕੀਤੀ ਦਾਖ਼ਲ, ਹਜਾਰਾਂ ਸਮਰਥਕ ਵੀ ਉਹਨਾਂ ਨਾਲ ਰਹੇ ਮੌਜੂਦ

May 10, 2024

ਹੁਸ਼ਿਆਰਪੁਰ,10 ਮਈ

ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਰਾਜ ਕੁਮਾਰ ਨੇ ਹਲਕਾ ਵਾਸੀਆਂ ਦੇ ਆਸ਼ੀਰਵਾਦ ਨਾਲ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਦੌਰਾਨ ਹਜ਼ਾਰਾਂ ਸਮਰਥਕ ਵੀ ਡਾ: ਰਾਜ ਦੇ ਨਾਲ ਮੌਜੂਦ ਰਹੇ। ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਚੌਂਕ (ਬੱਸ ਸਟੈਂਡ ਚੌਂਕ) ਵਿਖੇ ਮੱਥਾ ਟੇਕਣ ਉਪਰੰਤ ਨਾਮਜ਼ਦਗੀ ਪੱਤਰ ਭਰਨ ਲਈ ਰਵਾਨਾ ਹੋਏ ਡਾ. ਰਾਜ ਨੂੰ ਵੱਡੀ ਗਿਣਤੀ ਵਿਚ ਹਲਕਾ ਨਿਵਾਸੀਆਂ ਦਾ ਸਮਰਥਨ ਮਿਲਿਆ ਅਤੇ ਪ੍ਰੋਗਰਾਮ ਨੇ ਰੈਲੀ ਦਾ ਰੂਪ ਧਾਰਨ ਕਰ ਲਿਆ। ਇਸ ਦੌਰਾਨ ਨੌਜਵਾਨਾਂ ਦੇ ਨਾਲ-ਨਾਲ ਬਜ਼ੁਰਗਾਂ ਨੇ ਵੀ ਮੌਕੇ 'ਤੇ ਪਹੁੰਚ ਕੇ ਡਾ. ਰਾਜ ਨੂੰ ਸਫਲਤਾ ਲਈ ਅਸ਼ੀਰਵਾਦ ਦਿੱਤਾ। ਇਸ ਮੌਕੇ ਡਾ. ਰਾਜ ਨੇ ਕਿਹਾ ਕਿ ਅਸੀ ਇਸੇ ਉਤਸ਼ਾਹ ਨਾਲ ਸਮਾਜ ਦੇ ਵਿਕਾਸ ਕਾਰਜਾਂ ਅਤੇ ਬਿਹਤਰੀ ਲਈ ਕੰਮ ਕਰਦੇ ਰਹਾਂਗੇ। ਡਾ. ਰਾਜ ਨੇ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਇਕੱਤਰ ਹੋਏ ਹਲਕਾ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਉਨ੍ਹਾਂ ਦੇ ਹਲਕੇ ਦੇ ਲੋਕ ਉਨ੍ਹਾਂ ਨਾਲ ਦਿਲੋਂ ਜੁੜੇ ਹੋਏ ਹਨ ਅਤੇ ਇਹ ਇਕੱਠ ਇਸ ਗੱਲ ਦਾ ਗਵਾਹ ਹੈ। ਇਸ ਮੌਕੇ ਕੈਬਨਿਟ ਮੰਤਰੀ ਬ੍ਰਹਮਸ਼ੰਕਰ ਜਿੰਪਾ ਨੇ ਕਿਹਾ ਕਿ ਅੱਜ ਜਿਸ ਤਰ੍ਹਾਂ ਡਾ. ਰਾਜ ਨੇ ਭਾਰੀ ਇੱਕਠ ਦੌਰਾਨ ਨਾਮਜ਼ਦਗੀ ਪੱਤਰ ਭਰਿਆ ਹੈ, ਉਸੇ ਹੀ ਵਿਸ਼ਵਾਸ ਅਤੇ ਉਤਸ਼ਾਹ ਨਾਲ ਅਸੀਂ ਸਾਰੇ 1 ਮਈ ਨੂੰ ਉਨ੍ਹਾਂ ਦੇ ਹੱਕ ਵਿੱਚ ਵੋਟ ਪਾ ਕੇ ਉਹਨਾਂ ਨੂੰ ਜਿੱਤ ਦਾ ਸਿਹਰਾ ਪਹਿਨਾਵਾਂਗੇ ਅਤੇ 4 ਜੂਨ ਨੂੰ ਜਿੱਤ ਦਾ ਜਸ਼ਨ ਮਨਾਵਾੰਗੇ। ਉਨ੍ਹਾਂ ਨੇ ਰੈਲੀ ਵਿੱਚ ਸ਼ਾਮਲ ਹੋਏ ਲੋਕਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਮੈਜਿਸਟ੍ਰੇਟ ਕਮ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੂੰ ਨਾਮਜ਼ਦਗੀ ਪੱਤਰ ਸੌਂਪੇ। ਇਸ ਮੌਕੇ ਗੁਰਵਿੰਦਰ ਸਿੰਘ ਪਾਬਲਾ ਜ਼ਿਲ੍ਹਾ ਪ੍ਰਧਾਨ, ਕਰਮਜੀਤ ਕੌਰ ਜ਼ਿਲ੍ਹਾ ਯੋਜਨਾ ਬੋਰਡ ਚੇਅਰਪਰਸਨ, ਵਿਧਾਇਕ ਜਸਵੀਰ ਸਿੰਘ ਰਾਜਾ ਉੜਮੁੜ, ਦਸੂਹਾ ਦੇ ਵਿਧਾਇਕ ਐਡਵੋਕੇਟ ਕਰਮਵੀਰ ਘੁੰਮਣ, ਸ਼ਾਮਚੁਰਾਸੀ ਦੇ ਵਿਧਾਇਕ ਡਾ. ਰਵਜੋਤ ਸਿੰਘ, ਮੁਕੇਰੀਆਂ ਇੰਚਾਰਜ ਪ੍ਰੋ. ਜੀ.ਐਸ ਮੁਲਤਾਨੀ, ਵਿਧਾਇਕ ਐਡਵੋਕੇਟ ਹਰਪਾਲ ਸਿੰਘ ਸ੍ਰੀ ਹਰਿਗੋਬਿੰਦਪੁਰ, ਭੁਲੱਥ ਤੋਂ ਐਡਵੋਕੇਟ ਹਰਸਿਮਰਨ, ਫਗਵਾੜਾ ਇੰਚਾਰਜ ਜੋਗਿੰਦਰ ਸਿੰਘ ਮਾਨ ਦੇ ਪੁੱਤਰ ਹਰੀਸਾਲ, ਲੋਕ ਸਭਾ ਇੰਚਾਰਜ ਹਰਮਿੰਦਰ ਬਖਸ਼ੀ, ਹਲਕਾ ਚੱਬੇਵਾਲ ਦੇ ਇੰਚਾਰਜ ਹਰਮਿੰਦਰ ਸੰਧੂ, ਜਤਿੰਦਰ ਕੁਮਾਰ, ਮੈਡਮ ਸੋਨੀਆ ਕੁਮਾਰ, ਡਾ. ਇਸ਼ਾਂਕ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਵੋਟ ਪਾਉਣ ਦੀ ਕੀਤੀ ਅਪੀਲ

ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਵੋਟ ਪਾਉਣ ਦੀ ਕੀਤੀ ਅਪੀਲ

ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ

ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ

ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ

ਡਿਪਟੀ ਕਮਿਸ਼ਨਰ ਨੇ ਤਿੰਨ ਆਈਲੈਟਸ ਅਤੇ ਵੀਜ਼ਾ ਕੰਨਸਲਟੈਂਸੀ ਕੰਪਨੀਆਂ ਦੇ ਲਾਇਸੰਸ ਕੀਤੇ ਰੱਦ

ਡਿਪਟੀ ਕਮਿਸ਼ਨਰ ਨੇ ਤਿੰਨ ਆਈਲੈਟਸ ਅਤੇ ਵੀਜ਼ਾ ਕੰਨਸਲਟੈਂਸੀ ਕੰਪਨੀਆਂ ਦੇ ਲਾਇਸੰਸ ਕੀਤੇ ਰੱਦ

ਆਮ ਆਦਮੀ ਪਾਰਟੀ ਨੂੰ ਹੋਇਆ ਵੱਡਾ ਨੁਕਸਾਨ, ਮਹਿੰਦਰਜੀਤ ਸਿੰਘ ਦਾ ਹੋਇਆ ਦੇਹਾਂਤ

ਆਮ ਆਦਮੀ ਪਾਰਟੀ ਨੂੰ ਹੋਇਆ ਵੱਡਾ ਨੁਕਸਾਨ, ਮਹਿੰਦਰਜੀਤ ਸਿੰਘ ਦਾ ਹੋਇਆ ਦੇਹਾਂਤ

ਸਕੂਲਾਂ 'ਚ ਛੁੱਟੀਆਂ ਦਾ ਐਲਾਨ ਹੋਣ ਨਾਲ ਮਾਪਿਆਂ ਅਤੇ ਬੱਚਿਆਂ ਨੇ ਲਿਆ ਸੁੱਖ ਦਾ ਸਾਹ

ਸਕੂਲਾਂ 'ਚ ਛੁੱਟੀਆਂ ਦਾ ਐਲਾਨ ਹੋਣ ਨਾਲ ਮਾਪਿਆਂ ਅਤੇ ਬੱਚਿਆਂ ਨੇ ਲਿਆ ਸੁੱਖ ਦਾ ਸਾਹ

ਪੰਜਾਬ 'ਚ ਰਿਕਾਰਡ ਤੋੜ ਗਰਮੀ ਕਾਰਨ ਸਕੂਲਾਂ 'ਚ ਛੁੱਟੀਆਂ ਦਾ ਐਲਾਨ

ਪੰਜਾਬ 'ਚ ਰਿਕਾਰਡ ਤੋੜ ਗਰਮੀ ਕਾਰਨ ਸਕੂਲਾਂ 'ਚ ਛੁੱਟੀਆਂ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ (ਅ) ਨੇ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਦਵਿੰਦਰ ਸਿੰਘ ਖਾਨਖਾਨਾ ਨੂੰ ਪਾਰਟੀ ਚੋਂ ਕੱਢਿਆ

ਸ਼੍ਰੋਮਣੀ ਅਕਾਲੀ ਦਲ (ਅ) ਨੇ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਦਵਿੰਦਰ ਸਿੰਘ ਖਾਨਖਾਨਾ ਨੂੰ ਪਾਰਟੀ ਚੋਂ ਕੱਢਿਆ

ਇੱਟਾਂ ਮਾਰ-ਮਾਰ ਕੇ ਦੋਸਤ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਯੂ.ਪੀ. ਮੂਲ ਦਾ ਨੌਜਵਾਨ ਗ੍ਰਿਫਤਾਰ

ਇੱਟਾਂ ਮਾਰ-ਮਾਰ ਕੇ ਦੋਸਤ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਯੂ.ਪੀ. ਮੂਲ ਦਾ ਨੌਜਵਾਨ ਗ੍ਰਿਫਤਾਰ

ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ