Monday, December 23, 2024  

ਚੰਡੀਗੜ੍ਹ

ਚੌਥੇ ਦਿਨ ਪੰਜਾਬ ’ਚ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ

May 10, 2024

ਵੀ.ਪੀ. ਸਿੰਘ ਨਾਗਰਾ
ਚੰਡੀਗੜ੍ਹ/10 ਮਈ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 13 ਲੋਕ ਸਭਾ ਸੀਟਾਂ ਲਈ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ।
ਗੁਰਦਾਸਪੁਰ ਤੋਂ 9 ਉਮੀਦਵਾਰਾਂ ਵੱਲੋਂ 14 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਇਨ੍ਹਾਂ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਸੁਖਜਿੰਦਰ ਸਿੰਘ ਰੰਧਾਵਾ ਅਤੇ ਭਾਰਤੀ ਜਨਤਾ ਪਾਰਟੀ ਤੋਂ ਦਿਨੇਸ਼ ਸਿੰਘ ਦੇ ਨਾਂ ਸ਼ਾਮਲ ਹਨ। ਅੰਮ੍ਰਿਤਸਰ ਤੋਂ 6 ਉਮੀਦਵਾਰਾਂ ਵੱਲੋਂ 8 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਇਨ੍ਹਾਂ ਵਿੱਚ ਭਾਰਤੀ ਜਨਤਾ ਪਾਰਟੀ ਦੇ ਤਰਨਜੀਤ ਸਿੰਘ ਸੰਧੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਅਨਿਲ ਜੋਸ਼ੀ ਦੇ ਨਾਂ ਸ਼ਾਮਲ ਹਨ। ਖਡੂਰ ਸਾਹਿਬ ਤੋਂ 3 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਭਾਰਤੀ ਜਨਤਾ ਪਾਰਟੀ ਤੋਂ ਮਨਜੀਤ ਸਿੰਘ ਅਤੇ ਭਾਰਤੀ ਕਮਿਊਨਿਸਟ ਪਾਰਟੀ ਤੋਂ ਗੁਰਦਿਆਲ ਸਿੰਘ ਦਾ ਨਾਂ ਸ਼ਾਮਲ ਹੈ। ਆਜ਼ਾਦ ਉਮੀਦਵਾਰ ਵਜੋਂ ਅੰਮ੍ਰਿਤਪਾਲ ਸਿੰਘ ਨੇ ਨਾਮਜ਼ਦਗੀ ਪੱਤਰ ਭਰੇ ਹਨ।
ਜਲੰਧਰ ਤੋਂ 6 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਭਾਰਤੀ ਜਨਤਾ ਪਾਰਟੀ ਤੋਂ ਸੁਸ਼ੀਲ ਕੁਮਾਰ, ਸ਼੍ਰੋਮਣੀ ਅਕਾਲੀ ਦਲ ਤੋਂ ਮਹਿੰਦਰ ਸਿੰਘ ਕੇਪੀ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਚਰਨਜੀਤ ਸਿੰਘ ਚੰਨੀ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਬਲਵਿੰਦਰ ਕੁਮਾਰ ਦਾ ਨਾਂ ਸ਼ਾਮਲ ਹੈ। ਹੁਸ਼ਿਆਰਪੁਰ ਤੋਂ 5 ਉਮੀਦਵਾਰਾਂ ਨੇ 7 ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਨ੍ਹਾਂ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਯਾਮਨੀ ਗੋਮਰ ਅਤੇ ਆਮ ਆਦਮੀ ਪਾਰਟੀ ਵੱਲੋਂ ਰਾਜ ਕੁਮਾਰ ਦਾ ਨਾਂ ਸ਼ਾਮਲ ਹੈ।
ਆਨੰਦਪੁਰ ਸਾਹਿਬ ਤੋਂ 7 ਉਮੀਦਵਾਰਾਂ ਵੱਲੋਂ 9 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰੇਮ ਸਿੰਘ ਅਤੇ ਆਮ ਆਦਮੀ ਪਾਰਟੀ ਵੱਲੋਂ ਮਲਵਿੰਦਰ ਸਿੰਘ ਕੰਗ ਦਾ ਨਾਂ ਸ਼ਾਮਲ ਹੈ। ਲੁਧਿਆਣਾ ਤੋਂ 12 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਨ੍ਹਾਂ ਵਿੱਚ ਭਾਰਤੀ ਜਨਤਾ ਪਾਰਟੀ ਤੋਂ ਰਵਨੀਤ ਸਿੰਘ ਅਤੇ ਬਹੁਜਨ ਸਮਾਜ ਪਾਰਟੀ ਤੋਂ ਦਵਿੰਦਰ ਸਿੰਘ ਦਾ ਨਾਂ ਸ਼ਾਮਲ ਹੈ। ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ 6 ਉਮੀਦਵਾਰਾਂ ਵੱਲੋਂ 8 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਨ੍ਹਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਗੁਰਪ੍ਰੀਤ ਸਿੰਘ ਦਾ ਨਾਂ ਸ਼ਾਮਲ ਹੈ। ਫਰੀਦਕੋਟ ਤੋਂ 8 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਦਾਖਲ ਕੀਤੀ ਗਈ ਹੈ। ਇਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਰਾਜਵਿੰਦਰ ਸਿੰਘ ਰੰਧਾਵਾ ਦਾ ਨਾਂ ਸ਼ਾਮਲ ਹੈ। ਬਠਿੰਡਾ ਤੋਂ 7 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਆਮ ਆਦਮੀ ਪਾਰਟੀ ਤੋਂ ਗੁਰਮੀਤ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਜੀਤਮਹਿੰਦਰ ਸਿੰਘ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਨਿੱਕਾ ਸਿੰਘ ਦਾ ਨਾਂ ਸ਼ਾਮਲ ਹੈ। ਸੰਗਰੂਰ ਤੋਂ 4 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਭਰੀ ਗਈ ਹੈ, ਜਿਨ੍ਹਾਂ ਵਿੱਚ ਬਹੁਜਨ ਸਮਾਜ ਪਾਰਟੀ ਵੱਲੋਂ ਸੁਰਿੰਦਰ ਕੌਰ ਦਾ ਨਾਂ ਸ਼ਾਮਲ ਹੈ। ਪਟਿਆਲਾ ਤੋਂ 5 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਰਿੰਦਰ ਕੁਮਾਰ ਸ਼ਰਮਾ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਜਗਜੀਤ ਸਿੰਘ ਦਾ ਨਾਂ ਸ਼ਾਮਲ ਹੈ। ਫਿਰੋਜ਼ਪੁਰ ਤੋਂ 4 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਨ੍ਹਾਂ ਵਿੱਚੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਰਦੇਵ ਸਿੰਘ ਦਾ ਨਾਂ ਸ਼ਾਮਲ ਹੈ। ਸਿਬਿਨ ਸੀ ਨੇ ਦੱਸਿਆ ਕਿ 11 ਅਤੇ 12 ਮਈ ਨੂੰ ਗਜ਼ਟਿਡ ਛੁੱਟੀਆਂ ਹੋਣ ਕਰਕੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਜਾ ਸਕਣਗੇ। ਜ਼ਿਕਰਯੋਗ ਹੈ ਕਿ 7 ਮਈ ਤੋਂ 10 ਮਈ ਤੱਕ 143 ਉਮੀਦਵਾਰਾਂ ਵੱਲੋਂ 163 ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਚੁੱਕੇ ਹਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਚੰਡੀਗੜ੍ਹ ਯੂਨੀਵਰਸਿਟੀ ਨੇ ਆਪਣੇ ਨਾਮ ਕੀਤਾ

ਚੰਡੀਗੜ੍ਹ ਯੂਨੀਵਰਸਿਟੀ ਨੇ ਆਪਣੇ ਨਾਮ ਕੀਤਾ "ਆਲ ਇੰਡੀਆ ਇੰਟਰ ਯੂਨੀਵਰਸਿਟੀ ਰਗਬੀ ਚੈਂਪੀਅਨਸ਼ਿਪ 2024-25" ਦਾ ਖਿਤਾਬ

ਚੰਡੀਗੜ੍ਹ ਟਰੈਫਿਕ ਪੁਲਿਸ ਨੇ ਏਪੀ ਢਿੱਲੋਂ ਦੇ ਸ਼ੋਅ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਹੈ

ਚੰਡੀਗੜ੍ਹ ਟਰੈਫਿਕ ਪੁਲਿਸ ਨੇ ਏਪੀ ਢਿੱਲੋਂ ਦੇ ਸ਼ੋਅ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਹੈ

ਦਿਲਜੀਤ ਕੰਸਰਟ ਦੌਰਾਨ ਸ਼ੋਰ ਸੀਮਾ ਦੀ ਉਲੰਘਣਾ: ਯੂਟੀ ਤੋਂ ਹਾਈ ਕੋਰਟ

ਦਿਲਜੀਤ ਕੰਸਰਟ ਦੌਰਾਨ ਸ਼ੋਰ ਸੀਮਾ ਦੀ ਉਲੰਘਣਾ: ਯੂਟੀ ਤੋਂ ਹਾਈ ਕੋਰਟ

एपी ढिल्लों का कॉन्सर्ट स्थल सेक्टर 34 से सेक्टर 25 में स्थानांतरित हो गया

एपी ढिल्लों का कॉन्सर्ट स्थल सेक्टर 34 से सेक्टर 25 में स्थानांतरित हो गया

ਏ.ਪੀ. ਢਿੱਲੋਂ ਦੇ ਸਮਾਰੋਹ ਵਾਲੀ ਥਾਂ ਨੂੰ ਸੈਕਟਰ 34 ਤੋਂ 25 ਵਿੱਚ ਤਬਦੀਲ ਕਰ ਦਿੱਤਾ ਗਿਆ ਹੈ

ਏ.ਪੀ. ਢਿੱਲੋਂ ਦੇ ਸਮਾਰੋਹ ਵਾਲੀ ਥਾਂ ਨੂੰ ਸੈਕਟਰ 34 ਤੋਂ 25 ਵਿੱਚ ਤਬਦੀਲ ਕਰ ਦਿੱਤਾ ਗਿਆ ਹੈ

ਬਿਜਲੀ ਕਾਮਿਆਂ ਦਾ ਧਰਨਾ ਜਾਰੀ - ਪ੍ਰਸ਼ਾਸਨ ’ਤੇ ਕੰਪਨੀ ਦੀਆਂ ਸ਼ਰਤਾਂ ਅੱਗੇ ਝੁਕਣ ਦਾ ਦੋਸ਼

ਨਗਰ ਨਿਗਮ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ

ਨਗਰ ਨਿਗਮ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ

ਬਿਜਲੀ ਵਿਭਾਗ ਦੇ ਨਿਜੀਕਰਨ ਖ਼ਿਲਾਫ਼ ਅੱਜ ਮਨੀਮਾਜਰਾ ਵਾਸੀਆਂ ਨੇ ਪੈਦਲ ਮਾਰਚ ਕਰਕੇ ਕੀਤਾ ਰੋਸ ਪ੍ਰਦਰਸ਼ਨ

ਬਿਜਲੀ ਵਿਭਾਗ ਦੇ ਨਿਜੀਕਰਨ ਖ਼ਿਲਾਫ਼ ਅੱਜ ਮਨੀਮਾਜਰਾ ਵਾਸੀਆਂ ਨੇ ਪੈਦਲ ਮਾਰਚ ਕਰਕੇ ਕੀਤਾ ਰੋਸ ਪ੍ਰਦਰਸ਼ਨ

ਬਿਜਲੀ ਵਿਭਾਗ ਦੇ ਨਿੱਜੀਕਰਨ ਖ਼ਿਲਾਫ਼ ਮੁਲਾਜ਼ਮਾਂ ਦਾ ਸੰਘਰਸ਼ ਜਾਰੀ ਹੈ। ਅੱਜ ਵੀ ਸਾਰੇ ਦਫ਼ਤਰਾਂ ਵਿੱਚ ਰੋਸ ਰੈਲੀਆਂ ਕੀਤੀਆਂ ਗਈਆਂ

ਬਿਜਲੀ ਵਿਭਾਗ ਦੇ ਨਿੱਜੀਕਰਨ ਖ਼ਿਲਾਫ਼ ਮੁਲਾਜ਼ਮਾਂ ਦਾ ਸੰਘਰਸ਼ ਜਾਰੀ ਹੈ। ਅੱਜ ਵੀ ਸਾਰੇ ਦਫ਼ਤਰਾਂ ਵਿੱਚ ਰੋਸ ਰੈਲੀਆਂ ਕੀਤੀਆਂ ਗਈਆਂ