Tuesday, May 21, 2024  

ਕੌਮੀ

ਅਦਾਲਤ ਵੱਲੋਂ ਬ੍ਰਿਜ ਭੂਸ਼ਣ ਖ਼ਿਲਾਫ਼ ਦੋਸ਼ ਤੈਅ ਕਰਨ ਦਾ ਹੁਕਮ

May 10, 2024

ਏਜੰਸੀਆਂ
ਨਵੀਂ ਦਿੱਲੀ/10 ਮਈ : ਦਿੱਲੀ ਦੀ ਅਦਾਲਤ ਨੇ ਮਹਿਲਾ ਪਹਿਲਵਾਨਾਂ ਨਾਲ ਜਿਨਸੀ ਸ਼ੋਸ਼ਣ ਦੇ ਮਾਮਲੇ ’ਚ ਭਾਜਪਾ ਦੇ ਸੰਸਦ ਮੈਂਬਰ ਅਤੇ ਡਬਲਿਊਐਫਆਈ ਦੇ ਸਾਬਕਾ ਮੁਖੀ ਬ੍ਰਿਜ ਭੂਸ਼ਣ ਸਿੰਘ ਖ਼ਿਲਾਫ਼ ਦੋਸ਼ ਤੈਅ ਕਰਨ ਦਾ ਹੁਕਮ ਦਿੱਤਾ ਹੈ। ਵਧੀਕ ਮੁੱਖ ਮੈਟਰੋ ਪੋਲੀਟਨ ਮੈਜਿਸਟ੍ਰੇਟ (ਏਸੀਐਮਐਮ) ਪ੍ਰਿਯੰਕਾ ਰਾਜਪੂਤ ਨੇ ਬ੍ਰਿਜ ਭੂਸ਼ਣ ਖ਼ਿਲਾਫ਼ ਆਈਪੀਸੀ ਦੀ ਧਾਰਾ 354 (ਮਹਿਲਾ ਦੇ ਸਨਮਾਨ ਨੂੰ ਠੇਸ ਪਹੁੰਚਾਉਣ ਦੇ ਇਰਾਦੇ ਨਾਲ ਹਮਲਾ ਜਾਂ ਅਪਰਾਧਿਕ ਜ਼ਬਰਦਸਤੀ), 354ਏ (ਜਿਨਸੀ ਸ਼ੋਸ਼ਣ) ਅਤੇ 506 ਦੇ ਤਹਿਤ ਦੋਸ਼ ਤੈਅ ਕਰਨ ਦਾ ਨਿਰਦੇਸ਼ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਲੋੜੀਂਦੇ ਸਬੂਤ ਹਨ। ਭਾਜਪਾ ਦੇ ਸਾਬਕਾ ਸੰਸਦ ਮੈਂਬਰ ’ਤੇ ਔਰਤਾਂ ਦੀ ਇੱਜ਼ਤ ਦਾ ਅਪਮਾਨ ਕਰਨ ਦੇ ਦੋਸ਼ ਵੀ ਲੱਗੇ ਹਨ। ਹਾਲਾਂਕਿ ਅਦਾਲਤ ਨੇ 6 ਮਹਿਲਾ ਪਹਿਲਵਾਨਾਂ ’ਚੋਂ ਇਕ ਵੱਲੋਂ ਦਾਇਰ ਸ਼ਿਕਾਇਤ ’ਚ ਪੁਖਤਾ ਸਬੂਤਾਂ ਦੀ ਘਾਟ ਦਾ ਹਵਾਲਾ ਦਿੰਦਿਆਂ ਬ੍ਰਿਜ ਭੂਸ਼ਣ ਨੂੰ ਬਰੀ ਕਰ ਦਿੱਤਾ ਗਿਆ। ਅਦਾਲਤ ਰਸਮੀ ਤੌਰ ’ਤੇ 21 ਮਈ ਨੂੰ ਦੋਸ਼ ਤੈਅ ਕਰੇਗੀ। ਅਦਾਲਤ ਨੇ ਇਸ ਮਾਮਲੇ ’ਚ ਸਹਿ ਦੋਸ਼ੀ ਅਤੇ ਡਬਲਿਊਐਫਆਈ ਦੇ ਸਹਾਇਕ ਸਕੱਤਰ ਵਿਨੋਦ ਤੋਮਰ ਖ਼ਿਲਾਫ਼ ਵੀ ਦੋਸ਼ ਤੈਅ ਕਰਨ ਦਾ ਹੁਕਮ ਦਿੱਤਾ ਹੈ। ਅਦਾਲਤ ਦੇ ਫੈਸਲੇ ’ਤੇ ਪ੍ਰਤੀਕਿਰਿਆ ਦਿੰਦਿਆਂ ਬ੍ਰਿਜ ਭੂਸ਼ਣ ਨੇ ਕਿਹਾ ਕਿ ਉਹ ਆਪਣੇ ਵਕੀਲਾਂ ਨਾਲ ਵਿਚਾਰ ਵਟਾਂਦਰਾ ਕਰਨਗੇ ਅਤੇ ਇਹ ਫੈਸਲਾ ਲੈਣਗੇ ਕਿ ਇਸ ਹੁਕਮ ਖ਼ਿਲਾਫ਼ ਉਪਰਲੀ ਅਦਾਲਤ ’ਚ ਅਪੀਲ ਕੀਤੀ ਜਾਵੇ ਜਾਂ ਏਸੀਐਮਐਮ ਦੇ ਸਾਹਮਣੇ ਚੁਣੌਤੀ ਦਿੱਤੀ ਜਾਵੇਗੀ।
2023 ’ਚ ਦੋ ਵਾਰ ਪਹਿਲਵਾਨਾਂ ਨੂੰ ਬ੍ਰਿਜ ਭੂਸ਼ਣ ਦੇ ਖ਼ਿਲਾਫ਼ ਸੜਕਾਂ ’ਤੇ ਉਤਰਨਾ ਪਿਆ। ਸਾਰੇ ਵਿਵਾਦਾਂ ਦੇ ਵਿਚਕਾਰ ਭਾਜਪਾ ਨੇ ਉਨ੍ਹਾਂ ਦੀ ਟਿਕਟ ਰੱਦ ਕਰ ਦਿੱਤੀ ਹੈ ਅਤੇ ਉਹ ਖੁਦ ਚੋਣ ਮੈਦਾਨ ਵਿੱਚ ਨਹੀਂ ਹਨ। ਉਨ੍ਹਾਂ ਦੇ ਪੁੱਤਰ ਨੂੰ ਟਿਕਟ ਦਿੱਤੀ ਗਈ ਹੈ।ਦਿੱਲੀ ਪੁਲਿਸ ਨੇ 15 ਜੂਨ ਨੂੰ ਬ੍ਰਿਜ ਭੂਸ਼ਣ ਸ਼ਰਨ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ। ਬ੍ਰਿਜ ਭੂਸ਼ਣ ਖ਼ਿਲਾਫ਼ ਧਾਰਾ 354,354ਏ, 354-ਡੀ ਅਤੇ 506 ਦੇ ਤਹਿਤ ਦੋਸ਼ ਲਗਾਏ ਗਏ ਸਨ। ਦੋਸ਼ ਪੱਤਰ ਧਾਰਾ 354, 354 (ਏ) ਤਹਿਤ ਦਾਇਰ ਕੀਤਾ ਗਿਆ ਸੀ। ਮਾਮਲੇ ਦੀ 1599 ਪੰਨਿਆਂ ਦੀ ਚਾਰਜਸ਼ੀਟ ਵਿੱਚ ਸੀਆਰਪੀਸੀ 164 ਤਹਿਤ 44 ਗਵਾਹਾਂ ਦੇ ਬਿਆਨ ਦਰਜ ਕੀਤੇ ਗਏ ਹਨ। ਛੇ ਪਹਿਲਵਾਨਾਂ ਦੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਦਿੱਲੀ ਪੁਲਿਸ ਦੀ ਚਾਰਜਸ਼ੀਟ ਵਿਚ ਕਿਹਾ ਗਿਆ ਹੈ ਕਿ ਬ੍ਰਿਜ ਭੂਸ਼ਣ ’ਤੇ ਜਿਨਸੀ ਸ਼ੋਸ਼ਣ, ਛੇੜਛਾੜ ਅਤੇ ਪਿੱਛਾ ਕਰਨ ਦੇ ਅਪਰਾਧਾਂ ਤਹਿਤ ਮੁਕੱਦਮਾ ਚਲਾਇਆ ਜਾ ਸਕਦਾ ਹੈ ਅਤੇ ਸਜ਼ਾ ਦਿੱਤੀ ਜਾ ਸਕਦੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਉੱਤਰ ਪ੍ਰਦੇਸ਼ : 7 ਵਾਰ ਜਾਅਲੀ ਵੋਟਾਂ ਪਾਉਣ ਵਾਲਾ ਨਾਬਾਲਗ ਹਿਰਾਸਤ ’ਚ,  ਮੁੜ ਪੈਣਗੀਆਂ ਵੋਟਾਂ

ਉੱਤਰ ਪ੍ਰਦੇਸ਼ : 7 ਵਾਰ ਜਾਅਲੀ ਵੋਟਾਂ ਪਾਉਣ ਵਾਲਾ ਨਾਬਾਲਗ ਹਿਰਾਸਤ ’ਚ,  ਮੁੜ ਪੈਣਗੀਆਂ ਵੋਟਾਂ

ਈਡੀ ਵੱਲੋਂ ਕੇਜਰੀਵਾਲ ਦੀ ਹਿਰਾਸਤ ਵਧਾਉਣ ਦੀ ਮੰਗ, ਅਗਲੀ ਸੁਣਵਾਈ 2 ਜੂਨ ਨੂੰ

ਈਡੀ ਵੱਲੋਂ ਕੇਜਰੀਵਾਲ ਦੀ ਹਿਰਾਸਤ ਵਧਾਉਣ ਦੀ ਮੰਗ, ਅਗਲੀ ਸੁਣਵਾਈ 2 ਜੂਨ ਨੂੰ

ਦੇਸ਼ ’ਚ ਬਦਲਾਅ ਦੀ ਹਨ੍ਹੇਰੀ ਚੱਲ ਰਹੀ ਹੈ: ਰਾਹੁਲ ਗਾਂਧੀ

ਦੇਸ਼ ’ਚ ਬਦਲਾਅ ਦੀ ਹਨ੍ਹੇਰੀ ਚੱਲ ਰਹੀ ਹੈ: ਰਾਹੁਲ ਗਾਂਧੀ

ਉੜੀਸਾ ’ਚ 10 ਜੂਨ ਨੂੰ ਭਾਜਪਾ ਦਾ ਮੁੱਖ ਮੰਤਰੀ ਹਲਫ਼ ਲਵੇਗਾ

ਉੜੀਸਾ ’ਚ 10 ਜੂਨ ਨੂੰ ਭਾਜਪਾ ਦਾ ਮੁੱਖ ਮੰਤਰੀ ਹਲਫ਼ ਲਵੇਗਾ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਐਨਐਸਈ, ਬੀਐਸਈ ਬੰਦ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਐਨਐਸਈ, ਬੀਐਸਈ ਬੰਦ

ਸੈਂਸੈਕਸ, ਨਿਫਟੀ ਨੇ ਵਿਸ਼ੇਸ਼ ਵਪਾਰਕ ਸੈਸ਼ਨਾਂ ਵਿੱਚ ਜਿੱਤ ਦੀ ਲਕੀਰ ਨੂੰ ਵਧਾਇਆ, TCS ਅਤੇ ਨੇਸਲੇ ਦੀ ਲੀਡ

ਸੈਂਸੈਕਸ, ਨਿਫਟੀ ਨੇ ਵਿਸ਼ੇਸ਼ ਵਪਾਰਕ ਸੈਸ਼ਨਾਂ ਵਿੱਚ ਜਿੱਤ ਦੀ ਲਕੀਰ ਨੂੰ ਵਧਾਇਆ, TCS ਅਤੇ ਨੇਸਲੇ ਦੀ ਲੀਡ

ਸ਼ੇਅਰ ਬਾਜ਼ਾਰ ਦਾ ਅੱਜ ਵਿਸ਼ੇਸ਼ ਸੈਸ਼ਨ, ਸੈਂਸੈਕਸ 120 ਅੰਕਾਂ ਦੀ ਛਾਲ

ਸ਼ੇਅਰ ਬਾਜ਼ਾਰ ਦਾ ਅੱਜ ਵਿਸ਼ੇਸ਼ ਸੈਸ਼ਨ, ਸੈਂਸੈਕਸ 120 ਅੰਕਾਂ ਦੀ ਛਾਲ

ਬੋਇੰਗ ਸਟਾਰਲਾਈਨਰ ਦੇ ਮਾਨਵ ਮਿਸ਼ਨ ਵਿੱਚ ਫਿਰ ਦੇਰੀ, 25 ਮਈ ਨੂੰ ਉਡਾਣ ਭਰਨ ਦੀ ਸੰਭਾਵਨਾ: ਨਾਸਾ

ਬੋਇੰਗ ਸਟਾਰਲਾਈਨਰ ਦੇ ਮਾਨਵ ਮਿਸ਼ਨ ਵਿੱਚ ਫਿਰ ਦੇਰੀ, 25 ਮਈ ਨੂੰ ਉਡਾਣ ਭਰਨ ਦੀ ਸੰਭਾਵਨਾ: ਨਾਸਾ

ਪੇਟੀਐਮ ਟਰੈਵਲ ਕਾਰਨੀਵਲ ਘਰੇਲੂ ਉਡਾਣਾਂ, ਰੇਲਗੱਡੀ 'ਤੇ ਛੋਟ, ਬੱਸ ਬੁਕਿੰਗ 'ਤੇ ਸੌਦੇ ਦੀ ਪੇਸ਼ਕਸ਼ ਕਰਦਾ

ਪੇਟੀਐਮ ਟਰੈਵਲ ਕਾਰਨੀਵਲ ਘਰੇਲੂ ਉਡਾਣਾਂ, ਰੇਲਗੱਡੀ 'ਤੇ ਛੋਟ, ਬੱਸ ਬੁਕਿੰਗ 'ਤੇ ਸੌਦੇ ਦੀ ਪੇਸ਼ਕਸ਼ ਕਰਦਾ

ਹਿਮਾਚਲ ਦੇ ਇਕਾਂਤ ਪਿੰਡਾਂ ਵਿਚ, ਸਿਆਸੀ ਸਾਜ਼ਿਸ਼ਾਂ ਦੀ ਦੁਨੀਆ ਦੂਰ ਜਾਪਦੀ !

ਹਿਮਾਚਲ ਦੇ ਇਕਾਂਤ ਪਿੰਡਾਂ ਵਿਚ, ਸਿਆਸੀ ਸਾਜ਼ਿਸ਼ਾਂ ਦੀ ਦੁਨੀਆ ਦੂਰ ਜਾਪਦੀ !