Tuesday, May 21, 2024  

ਖੇਤਰੀ

ਕੇ.ਕਵਿਤਾ ਦੀ ਜ਼ਮਾਨਤ ਅਰਜ਼ੀ ’ਤੇ ਹਾਈਕੋਰਟ ਨੇ ਈਡੀ-ਸੀਬੀਆਈ ਤੋਂ ਮੰਗਿਆ ਜਵਾਬ

May 10, 2024

ਏਜੰਸੀਆਂ
ਨਵੀਂ ਦਿੱਲੀ/10 ਮਈ : ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਗ੍ਰਿਫ਼ਤਾਰ ਬੀਆਰਐਸ ਆਗੂ ਕੇ. ਕਵਿਤਾ ਦੀ ਜ਼ਮਾਨਤ ਅਰਜ਼ੀ ’ਤੇ ਦਿੱਲੀ ਹਾਈਕੋਰਟ ’ਚ ਸ਼ੁੱਕਰਵਾਰ ਨੂੰ ਸੁਣਵਾਈ ਹੋਈ। ਜਸਟਿਸ ਸਵਰਨਕਾਂਤਾ ਸ਼ਰਮਾ ਦੇ ਬੈਂਚ ਨੇ ਕਵਿਤਾ ਦੀ ਜ਼ਮਾਨਤ ਅਰਜ਼ੀ ’ਤੇ ਈਡੀ ਅਤੇ ਸੀਬੀਆਈ ਨੂੰ ਨੋਟਿਸ ਜਾਰੀ ਕਰਦਿਆਂ ਜਵਾਬ ਮੰਗਿਆ ਹੈ।
ਇਸ ਮਾਮਲੇ ਦੀ ਅਗਵਾਈ ਸੁਣਵਾਈ 24 ਮਈ ਨੂੰ ਹੋਵੇਗੀ। ਵਕੀਲ ਮੋਹਿਤ ਰਾਓ ਅਤੇ ਦੀਪਕ ਨਾਗਰ ਨੇ ਅਦਾਲਤ ’ਚ ਕਵਿਤਾ ਦਾ ਪੱਖ ਰੱਖਦਿਆਂ ਕਿਹਾ ਕਿ ਉਹ 2 ਬੱਚਿਆਂ ਦੀ ਮਾਂ ਹੈ, ਜਿਨ੍ਹਾਂ ’ਚ ਇਕ ਨਾਬਾਲਗ ਹੈ, ਨਾਬਾਲਗ ਬੱਚਾ ਕਵਿਤਾ ਦੀ ਗ੍ਰਿਫ਼ਤਾਰੀ ਕਾਰਨ ਸਦਮੇ ’ਚ ਹੈ, ਅਤੇ ਡਾਕਟਰਾਂ ਦੀ ਨਿਗਰਾਨੀ ਹੇਠ ਹੈ। ਇਸ ਤੋਂ ਪਹਿਲਾਂ 6 ਮਈ ਨੂੰ ਦਿੱਲੀ ਦੀ ਰਾਊਜ਼ ਅਵੈਨਿਊ ਕੋਰਟ ਨੇ ਕਵਿਤਾ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਸੀ। ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਰਾਹਤ ਦੇਣ ਲਈ ਇਹ ਸਹੀ ਸਮਾਂ ਨਹੀਂ ਹੈ।
ਈਡੀ ਨੇ ਕਵਿਤਾ ਨੂੰ 15 ਮਾਰਚ ਨੂੰ ਹੈਦਰਾਬਾਦ ਦੇ ਬੰਜਾਰਾ ਹਿੱਲਜ਼ ਸਥਿਤ ਉਨ੍ਹਾਂ ਦੇ ਘਰੋਂ ਗ੍ਰਿਫ਼ਤਾਰ ਕੀਤਾ ਸੀ। ਕੇ. ਕਵਿਤਾ 14 ਮਈ ਤੱਕ ਅਦਾਲਤੀ ਹਿਰਾਸਤ ’ਚ ਹਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਕਿਸਾਨ ਜਥੇਬੰਦੀਆਂ ਦਾ ਸ਼ੰਭੂ ਸਟੇਸ਼ਨ ’ਤੇ ਧਰਨਾ ਸਮਾਪਤ

ਕਿਸਾਨ ਜਥੇਬੰਦੀਆਂ ਦਾ ਸ਼ੰਭੂ ਸਟੇਸ਼ਨ ’ਤੇ ਧਰਨਾ ਸਮਾਪਤ

‘ਆਪ’ ਦੇ ਸੀਨੀਅਰ ਆਗੂ ਮਹਿੰਦਰਜੀਤ ਸਿੰਘ ਮਰਵਾਹਾ ਦੀ ਸੜਕ ਹਾਦਸੇ ’ਚ ਮੌਤ

‘ਆਪ’ ਦੇ ਸੀਨੀਅਰ ਆਗੂ ਮਹਿੰਦਰਜੀਤ ਸਿੰਘ ਮਰਵਾਹਾ ਦੀ ਸੜਕ ਹਾਦਸੇ ’ਚ ਮੌਤ

ਛੱਤੀਸਗੜ੍ਹ : ਪਿਕਅੱਪ ਖੱਡ ’ਚ ਡਿੱਗੀ, 17 ਔਰਤਾਂ ਸਣੇ 18 ਮੌਤਾਂ, 4 ਜ਼ਖ਼ਮੀ

ਛੱਤੀਸਗੜ੍ਹ : ਪਿਕਅੱਪ ਖੱਡ ’ਚ ਡਿੱਗੀ, 17 ਔਰਤਾਂ ਸਣੇ 18 ਮੌਤਾਂ, 4 ਜ਼ਖ਼ਮੀ

ਪੰਜਾਬ ’ਚ ਗਰਮੀ ਕਾਰਨ ਸਕੂਲਾਂ ’ਚ 30 ਜੂਨ ਤੱਕ ਛੁੱਟੀਆਂ ਦਾ ਐਲਾਨ

ਪੰਜਾਬ ’ਚ ਗਰਮੀ ਕਾਰਨ ਸਕੂਲਾਂ ’ਚ 30 ਜੂਨ ਤੱਕ ਛੁੱਟੀਆਂ ਦਾ ਐਲਾਨ

छत्तीसगढ़ में पिकअप ट्रक के गहरी खाई में गिरने से 15 लोगों की मौत

छत्तीसगढ़ में पिकअप ट्रक के गहरी खाई में गिरने से 15 लोगों की मौत

ਛੱਤੀਸਗੜ੍ਹ 'ਚ ਪਿਕਅੱਪ ਟਰੱਕ ਡੂੰਘੀ ਖੱਡ 'ਚ ਡਿੱਗਣ ਕਾਰਨ 15 ਲੋਕਾਂ ਦੀ ਮੌਤ ਹੋ ਗਈ

ਛੱਤੀਸਗੜ੍ਹ 'ਚ ਪਿਕਅੱਪ ਟਰੱਕ ਡੂੰਘੀ ਖੱਡ 'ਚ ਡਿੱਗਣ ਕਾਰਨ 15 ਲੋਕਾਂ ਦੀ ਮੌਤ ਹੋ ਗਈ

ਦਿੱਲੀ 'ਚ ਤਿੰਨ ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, ਇਕ ਲਾਪਤਾ

ਦਿੱਲੀ 'ਚ ਤਿੰਨ ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, ਇਕ ਲਾਪਤਾ

ਦਿੱਲੀ 'ਚ ਗਲਾ ਵੱਢਿਆ ਵਿਅਕਤੀ ਦੀ ਲਾਸ਼ ਮਿਲੀ

ਦਿੱਲੀ 'ਚ ਗਲਾ ਵੱਢਿਆ ਵਿਅਕਤੀ ਦੀ ਲਾਸ਼ ਮਿਲੀ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ