Monday, May 20, 2024  

ਖੇਤਰੀ

ਛੱਤੀਸਗੜ੍ਹ : ਬੀਜਾਪੁਰ ’ਚ ਸੁਰੱਖਿਆ ਬਲਾਂ ਹੱਥੋਂ 12 ਨਕਸਲੀ ਹਲਾਕ

May 10, 2024

ਏਜੰਸੀਆਂ
ਜਗਦਲਪੁਰ/ਬੀਜਾਪੁਰ/10 ਮਈ : ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ’ਚ ਸ਼ੁੱਕਰਵਾਰ ਸਵੇਰ ਤੋਂ ਹੀ ਚੱਲੇ ਮੁਕਾਬਲੇ ’ਚ ਸੁਰੱਖਿਆ ਦਸਤਿਆਂ ਹੱਥੋਂ 12 ਨਕਸਲੀਆਂ ਦੇ ਮਾਰੇ ਜਾਣ ਦੀ ਖ਼ਬਰ ਹੈ। ਸਾਰਿਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਉੱਧਰ ਇਸ ਮੁਕਾਬਲੇ ਦੌਰਾਨ ਐਸਟੀਐਫ ਅਤੇ ਡੀਆਰਜੀ ਦੇ ਦੋ ਜਵਾਨ ਵੀ ਜ਼ਖ਼ਮੀ ਹੋਏ ਹਨ। ਦੱਸਣਾ ਬਣਦਾ ਹੈ ਕਿ ਇਸ ਸਾਲ ਜਨਵਰੀ ਤੋਂ ਹੁਣ ਤੱਕ 103 ਨਕਸਲੀ ਮਾਰੇ ਗਏ ਹਨ। ਘਟਨਾ ਸਥਾਨ ਤੋਂ ਵੱਡੀ ਗਿਣਤੀ ’ਚ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਇਥੇ ਤਿੰਨ ਜ਼ਿਲਿਆਂ ਦੇ ਜਵਾਨ ਐਂਟੀ ਨਕਸਲ ਆਪ੍ਰੇਸ਼ਨ ’ਤੇ ਨਿਕਲੇ ਸਨ, ਜਿਸ ਤੋਂ ਬਾਅਦ ਕਰੀਬ 11 ਘੰਟਿਆਂ ਤੋਂ ਮੁਕਾਬਲਾ ਚੱਲ ਰਿਹਾ ਹੈ। ਬੀਜਾਪੁਰ, ਦੰਤੇਵਾੜਾ ਅਤੇ ਸੁਕਮਾ ਤੋਂ ਡੀਆਰਜੀ, ਐਸਟੀਐਫ, ਕੋਬਰਾ ਅਤੇ ਸੀਆਰਪੀਐਫ਼ ਦੇ ਕਰੀਬ 1200 ਜਵਾਨਾਂ ਨੇ ਇਸ ਆਪ੍ਰੇਸ਼ਨ ਨੂੰ ਅੰਜਾਮ ਦਿੱਤਾ। ਨਕਸਲੀਆਂ ਨਾਲ ਮੁਕਾਬਲਾ ਸ਼ੁੱਕਰਵਾਰ ਸਵੇਰੇ 6:00 ਵਜੇ ਤੋਂ ਸ਼ੁਰੂ ਹੋਇਆ। ਇਕ ਰਿਪੋਰਟ ਅਨੁਸਾਰ ਪਿਛਲੇ 4 ਮਹੀਨਿਆਂ ’ਚ ਛੱਤੀਸਗੜ੍ਹ ’ਚ ਜਿੱਥੇ 90 ਤੋਂ ਵੱਧ ਨਕਸਲੀ ਮੁਕਾਬਲਿਆਂ ’ਚ ਮਾਰੇ ਗਏ ਹਨ, ਉਥੇ ਹੀ 123 ਤੋਂ ਵੱਧ ਨਕਸਲੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਕਿਸਾਨ ਜਥੇਬੰਦੀਆਂ ਦਾ ਸ਼ੰਭੂ ਸਟੇਸ਼ਨ ’ਤੇ ਧਰਨਾ ਸਮਾਪਤ

ਕਿਸਾਨ ਜਥੇਬੰਦੀਆਂ ਦਾ ਸ਼ੰਭੂ ਸਟੇਸ਼ਨ ’ਤੇ ਧਰਨਾ ਸਮਾਪਤ

‘ਆਪ’ ਦੇ ਸੀਨੀਅਰ ਆਗੂ ਮਹਿੰਦਰਜੀਤ ਸਿੰਘ ਮਰਵਾਹਾ ਦੀ ਸੜਕ ਹਾਦਸੇ ’ਚ ਮੌਤ

‘ਆਪ’ ਦੇ ਸੀਨੀਅਰ ਆਗੂ ਮਹਿੰਦਰਜੀਤ ਸਿੰਘ ਮਰਵਾਹਾ ਦੀ ਸੜਕ ਹਾਦਸੇ ’ਚ ਮੌਤ

ਛੱਤੀਸਗੜ੍ਹ : ਪਿਕਅੱਪ ਖੱਡ ’ਚ ਡਿੱਗੀ, 17 ਔਰਤਾਂ ਸਣੇ 18 ਮੌਤਾਂ, 4 ਜ਼ਖ਼ਮੀ

ਛੱਤੀਸਗੜ੍ਹ : ਪਿਕਅੱਪ ਖੱਡ ’ਚ ਡਿੱਗੀ, 17 ਔਰਤਾਂ ਸਣੇ 18 ਮੌਤਾਂ, 4 ਜ਼ਖ਼ਮੀ

ਪੰਜਾਬ ’ਚ ਗਰਮੀ ਕਾਰਨ ਸਕੂਲਾਂ ’ਚ 30 ਜੂਨ ਤੱਕ ਛੁੱਟੀਆਂ ਦਾ ਐਲਾਨ

ਪੰਜਾਬ ’ਚ ਗਰਮੀ ਕਾਰਨ ਸਕੂਲਾਂ ’ਚ 30 ਜੂਨ ਤੱਕ ਛੁੱਟੀਆਂ ਦਾ ਐਲਾਨ

छत्तीसगढ़ में पिकअप ट्रक के गहरी खाई में गिरने से 15 लोगों की मौत

छत्तीसगढ़ में पिकअप ट्रक के गहरी खाई में गिरने से 15 लोगों की मौत

ਛੱਤੀਸਗੜ੍ਹ 'ਚ ਪਿਕਅੱਪ ਟਰੱਕ ਡੂੰਘੀ ਖੱਡ 'ਚ ਡਿੱਗਣ ਕਾਰਨ 15 ਲੋਕਾਂ ਦੀ ਮੌਤ ਹੋ ਗਈ

ਛੱਤੀਸਗੜ੍ਹ 'ਚ ਪਿਕਅੱਪ ਟਰੱਕ ਡੂੰਘੀ ਖੱਡ 'ਚ ਡਿੱਗਣ ਕਾਰਨ 15 ਲੋਕਾਂ ਦੀ ਮੌਤ ਹੋ ਗਈ

ਦਿੱਲੀ 'ਚ ਤਿੰਨ ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, ਇਕ ਲਾਪਤਾ

ਦਿੱਲੀ 'ਚ ਤਿੰਨ ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, ਇਕ ਲਾਪਤਾ

ਦਿੱਲੀ 'ਚ ਗਲਾ ਵੱਢਿਆ ਵਿਅਕਤੀ ਦੀ ਲਾਸ਼ ਮਿਲੀ

ਦਿੱਲੀ 'ਚ ਗਲਾ ਵੱਢਿਆ ਵਿਅਕਤੀ ਦੀ ਲਾਸ਼ ਮਿਲੀ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ