Tuesday, May 21, 2024  

ਪੰਜਾਬ

ਫ਼ਿਰਕੂ ਮੋਦੀ ਸਰਕਾਰ ਦਾ ਸਫ਼ਾਇਆ ਤੈਅ : ਕਾਮਰੇਡ ਬਰਾੜ

May 10, 2024

ਕੇਂਦਰ ਸਰਕਾਰ ਦੇ ਗਠਨ ’ਚ ਲਾਲ ਝੰਡੇ ਦੀ ਭੂਮਿਕਾ ਮਹੱਤਵਪੂਰਨ ਤੇ ਇਤਿਹਾਸਕ ਹੋਵੇਗੀ : ਕਾਮਰੇਡ ਦਲਿਓਲੋਕ ਸਭਾ ਹਲਕਾ ਫ਼ਰੀਦਕੋਟ (ਰਿਜ਼ਰਵ) ਤੋਂ ਮਾਸਟਰ ਗੁਰਚਰਨ ਸਿੰਘ ਮਾਨ ਵੱਲੋਂ ਨਾਮਜ਼ਦਗੀ ਕਾਗ਼ਜ਼ ਦਾਖ਼ਲ

ਦਸਨਸ
ਫ਼ਰੀਦਕੋਟ/10 ਮਈ : ਸੀਪੀਆਈ, ਸੀਪੀਆਈ (ਐਮ) ਅਤੇ ਖੱਬੀਆਂ ਜਮਹੂਰੀ ਧਿਰਾਂ ਦੇ ਲੋਕ ਸਭਾ ਸੀਟ ਫ਼ਰੀਦਕੋਟ (ਰਿਜ਼ਰਵ) ਤੋਂ ਸਾਂਝੇ ਉਮੀਦਵਾਰ ਮਾਸਟਰ ਗੁਰਚਰਨ ਸਿੰਘ ਮਾਨ ਦੇ ਕਾਗ਼ਜ਼ ਦਾਖ਼ਲ ਕੀਤੇ ਗਏ।
ਇਸ ਮੌਕੇ ਉਮੀਦਵਾਰ ਮਾਸਟਰ ਮਾਨ ਤੋਂ ਇਲਾਵਾ ਸੀ.ਪੀ.ਆਈ. ਦੇ ਸੂਬਾ ਸਕੱਤਰ ਕਾਮਰੇਡ ਬੰਤ ਸਿੰਘ ਬਰਾੜ , ਕੌਮੀ ਕੌਂਸਲ ਮੈਂਬਰ ਕਾਮਰੇਡ ਹਰਦੇਵ ਸਿੰਘ ਅਰਸ਼ੀ ਸਾਬਕਾ ਵਿਧਾਇਕ , ਕਾਮਰੇਡ ਜਗਰੂਪ ਸਿੰਘ , ਕਾਮਰੇਡ ਕੁਲਦੀਪ ਸਿੰਘ ਭੋਲਾ , ਨੌਜਵਾਨਾਂ ਦੇ ਸੂਬਾਈ ਆਗੂ ਕਾਮਰੇਡ ਸੁਖਜਿੰਦਰ ਸਿੰਘ ਮਹੇਸਰੀ ਸੀਪੀਆਈ(ਐਮ) ਦੇ ਸੂਬਾ ਸਕੱਤਰੇਤ ਮੈਂਬਰ ਕਾਮਰੇਡ ਸਵਰਨਜੀਤ ਸਿੰਘ ਦਲਿਓ ਐਡਵੋਕੇਟ, ਫਰੀਦਕੋਟ-ਮੁਕਤਸਰ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਅਪਾਰ ਸਿੰਘ ਸੰਧੂ, ਜ਼ਿਲ੍ਹਾ ਆਗੂ ਕਾਮਰੇਡ ਇੰਦਰਜੀਤ ਸਿੰਘ, ਕਾਮਰੇਡ ਅਸ਼ਵਨੀ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਕਮਿਊਨਿਸਟ ਕਾਰਕੁੰਨ ਮੌਜੂਦ ਸਨ।
ਇਸ ਮੌਕੇ ਸੀ.ਪੀ ਆਈ.ਦੇ ਸੂਬਾ ਸਕੱਤਰ ਕਾਮਰੇਡ ਬੰਤ ਸਿੰਘ ਬਰਾੜ ਨੇ ਬੋਲਦਿਆਂ ਕਿਹਾ ਕਿ ਦੇਸ਼ ਭਰ ਦੇ ਸੂਬਿਆਂ ਦੀਆਂ ਰਿਪੋਰਟਾਂ ਅਨੁਸਾਰ ਮੋਦੀ ਸਰਕਾਰ ਦਾ ਸਫਾਇਆ ਯਕੀਨੀ ਹੈ। ਧਰਮ ਨਿਰਪੱਖ , ਜਮਹੂਰੀ ਅਤੇ ਅਗਾਂਹਵਧੂ ਤਾਕਤਾਂ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕਰਨਗੀਆਂ।
ਇਸ ਮੌਕੇ ਸੀ. ਪੀ. ਆਈ.( ਐਮ ) ਦੇ ਸੂਬਾ ਸਕੱਤਰੇਤ ਮੈਂਬਰ ਕਾਮਰੇਡ ਸਵਰਨਜੀਤ ਸਿੰਘ ਦਲਿਓ ਐਡਵੋਕੇਟ ਨੇ ਬੋਲਦਿਆਂ ਕਿਹਾ ਕਿ ਕਿ ਕੇਂਦਰ ਦੀ ਨਵੀਂ ਸਰਕਾਰ ਦੇ ਗਠਨ ਵਿੱਚ ਲਾਲ ਝੰਡੇ ਦੀ ਭੂਮਿਕਾ ਮਹੱਤਵਪੂਰਨ ਅਤੇ ਇਤਿਹਾਸਕ ਹੋਵੇਗੀ। ਉਨ੍ਹਾਂ ਕਿਹਾ ਕਿ ਭਵਿੱਖ ਦਾ ਸਮਾਂ ਕਿਰਤੀ ਵਰਗ ਦਾ ਹੋਵੇਗਾ।
ਇਸ ਤੋਂ ਪਹਿਲਾਂ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕਮਿਊਨਿਸਟ ਆਗੂਆਂ ਨੇ ਕਿਹਾ ਕਿ ਦੇਸ਼ ਦੀ ਸੱਤਾ ਤੋਂ ਭਾਜਪਾ- ਆਰ .ਐਸ.ਐਸ. ਦੀ ਅਗਵਾਈ ਵਾਲੇ ਫਿਰਕੂ-ਫਾਸੀਵਾਦੀ ਅਤੇ ਕਾਰਪੋਰੇਟ ਪੱਖੀ ਗਠਜੋੜ ਨੂੰ ਹਰਾਉਣਾ ਮਿਹਨਤਕਸ਼ ਆਵਾਮ ਦੀ ਮੁੱਖ ਜ਼ਿੰਮੇਵਾਰੀ ਹੈ ਜਿਸ ਲਈ ਦੇਸ਼ ਭਰ ਦੇ ਸੂਬਿਆਂ ਦੇ ਲੋਕ ਮਨ ਬਣਾਈ ਬੈਠੇ ਹਨ।
ਕਮਿਊਨਿਸਟ ਆਗੂਆਂ ਨੇ ਕਿਹਾ ਕਿ ਆਗਾਮੀ ਦੇਸ਼ ਦੀ ਸਰਕਾਰ ਦੇ ਗਠਨ ਵਿੱਚ ਲਾਲ ਝੰਡੇ ਦੀ ਭੂਮਿਕਾ ਮਹੱਤਵਪੂਰਨ ਅਤੇ ਇਤਿਹਾਸਕ ਹੋਵੇਗੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਵੋਟ ਪਾਉਣ ਦੀ ਕੀਤੀ ਅਪੀਲ

ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਵੋਟ ਪਾਉਣ ਦੀ ਕੀਤੀ ਅਪੀਲ

ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ

ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ

ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ

ਡਿਪਟੀ ਕਮਿਸ਼ਨਰ ਨੇ ਤਿੰਨ ਆਈਲੈਟਸ ਅਤੇ ਵੀਜ਼ਾ ਕੰਨਸਲਟੈਂਸੀ ਕੰਪਨੀਆਂ ਦੇ ਲਾਇਸੰਸ ਕੀਤੇ ਰੱਦ

ਡਿਪਟੀ ਕਮਿਸ਼ਨਰ ਨੇ ਤਿੰਨ ਆਈਲੈਟਸ ਅਤੇ ਵੀਜ਼ਾ ਕੰਨਸਲਟੈਂਸੀ ਕੰਪਨੀਆਂ ਦੇ ਲਾਇਸੰਸ ਕੀਤੇ ਰੱਦ

ਆਮ ਆਦਮੀ ਪਾਰਟੀ ਨੂੰ ਹੋਇਆ ਵੱਡਾ ਨੁਕਸਾਨ, ਮਹਿੰਦਰਜੀਤ ਸਿੰਘ ਦਾ ਹੋਇਆ ਦੇਹਾਂਤ

ਆਮ ਆਦਮੀ ਪਾਰਟੀ ਨੂੰ ਹੋਇਆ ਵੱਡਾ ਨੁਕਸਾਨ, ਮਹਿੰਦਰਜੀਤ ਸਿੰਘ ਦਾ ਹੋਇਆ ਦੇਹਾਂਤ

ਸਕੂਲਾਂ 'ਚ ਛੁੱਟੀਆਂ ਦਾ ਐਲਾਨ ਹੋਣ ਨਾਲ ਮਾਪਿਆਂ ਅਤੇ ਬੱਚਿਆਂ ਨੇ ਲਿਆ ਸੁੱਖ ਦਾ ਸਾਹ

ਸਕੂਲਾਂ 'ਚ ਛੁੱਟੀਆਂ ਦਾ ਐਲਾਨ ਹੋਣ ਨਾਲ ਮਾਪਿਆਂ ਅਤੇ ਬੱਚਿਆਂ ਨੇ ਲਿਆ ਸੁੱਖ ਦਾ ਸਾਹ

ਪੰਜਾਬ 'ਚ ਰਿਕਾਰਡ ਤੋੜ ਗਰਮੀ ਕਾਰਨ ਸਕੂਲਾਂ 'ਚ ਛੁੱਟੀਆਂ ਦਾ ਐਲਾਨ

ਪੰਜਾਬ 'ਚ ਰਿਕਾਰਡ ਤੋੜ ਗਰਮੀ ਕਾਰਨ ਸਕੂਲਾਂ 'ਚ ਛੁੱਟੀਆਂ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ (ਅ) ਨੇ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਦਵਿੰਦਰ ਸਿੰਘ ਖਾਨਖਾਨਾ ਨੂੰ ਪਾਰਟੀ ਚੋਂ ਕੱਢਿਆ

ਸ਼੍ਰੋਮਣੀ ਅਕਾਲੀ ਦਲ (ਅ) ਨੇ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਦਵਿੰਦਰ ਸਿੰਘ ਖਾਨਖਾਨਾ ਨੂੰ ਪਾਰਟੀ ਚੋਂ ਕੱਢਿਆ

ਇੱਟਾਂ ਮਾਰ-ਮਾਰ ਕੇ ਦੋਸਤ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਯੂ.ਪੀ. ਮੂਲ ਦਾ ਨੌਜਵਾਨ ਗ੍ਰਿਫਤਾਰ

ਇੱਟਾਂ ਮਾਰ-ਮਾਰ ਕੇ ਦੋਸਤ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਯੂ.ਪੀ. ਮੂਲ ਦਾ ਨੌਜਵਾਨ ਗ੍ਰਿਫਤਾਰ

ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ