Tuesday, May 21, 2024  

ਖੇਤਰੀ

ਸੜਕ ਹਾਦਸੇ ’ਚ 1 ਦੀ ਮੌਤ, 1 ਗੰਭੀਰ ਜ਼ਖ਼ਮੀ

May 10, 2024

ਸੁਖਵਿੰਦਰ ਸਿੰਘ ਭਾਦਲਾ, ਪਰਮਿੰਦਰ ਸਿੰਘ ਮੋਨੂੰ
ਖੰਨਾ, ਪਾਇਲ/10 ਮਈ : ਬੀਤੀ ਰਾਤ ਪਿੰਡ ਬੀਜਾ ਤੋਂ ਸਮਰਾਲਾ ਜਾਣ ਵਾਲੀ ਸੜਕ ਉਪਰ ਪਿੰਡ ਸਮਸਪੁਰ ਕੋਲ ਇੱਕ ਦਰਦਨਾਕ ਹਾਦਸਾ ਹੋਇਆ ਜਿਸ ਦੇ ਵਿੱਚ ਇੱਕ ਨੌਜਵਾਨ (33) ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਕਾਰ ਵਿੱਚ ਸਵਾਰ ਦੋ ਨੌਜਵਾਨ ਸਮਰਾਲਾ ਤੋਂ ਹੁੰਦੇ ਹੋਏ ਚਾਵਾਂ ਪਾਇਲ ਰੋਡ ਤੇ ਪੈਂਦੇ ਪਿੰਡ ਬੀਜਾਂ ਵਿਖੇ ਆਪਣੇ ਦੋਸਤ ਨੂੰ ਛੱਡਣ ਲਈ ਜਾ ਰਿਹਾ ਸੀ। ਜਦੋਂ ਉਹਨਾਂ ਦੀ ਕਾਰ ਆਈ ਟਵੰਟੀ ਪਿੰਡ ਸਮਸਪੁਰ ਦੇ ਕੋਲ ਪਹੁੰਹੀ ਤਾਂ ਇਕ ਅਵਾਰਾ ਪਸ਼ੂ ਉਹਨਾਂ ਦੀ ਗੱਡੀ ਅੱਗੇ ਆ ਗਿਆ । ਜਿਸ ਕਾਰਨ ਗੱਡੀ ਦਾ ਸੰਤੁਲਨ ਵਿਗੜ ਗਿਆ ਅਤੇ ਗੱਡੀ ਬੇਕਾਬੂ ਹੋ ਕੇ ਦਰਖਤ ਨਾਲ ਜਾ ਟਕਰਾਈ। ਇਸ ਭਿਆਨਕ ਹਾਦਸੇ ਵਿੱਚ ਕਾਰ ਦੇ ਪਿਛਲੀ ਸੀਟ ਤੇ ਬੈਠੇ ਨੌਜਵਾਨ ਸੰਜੇ ਕੁਮਾਰ ਵਾਸੀ ਬੈਂਕ ਕਲੋਨੀ ਸਮਰਾਲਾ ਜੋ ਕਿ ਇੱਕ ਬੈਂਕ ਦੋਰਾਹਾ ਵਿਖੇ ਸੈਲਜ਼ ਮੈਨੇਜਰ ਦੇ ਤੌਰ ਤੇ ਕੰਮ ਕਰਦਾ ਸੀ । ਉਸ ਦੀ ਮੌਤ ਹੋ ਗਈ ਅਤੇ ਕਾਰ ਚਾਲਕ ਅਰਸਦੀਪ ਸਿੰਘ ਵਾਸੀ ਬੀਜਾ ਜੋ ਕਿ ਗੰਭੀਰ ਰੂਪ ਤੋਂ ਜਖਮੀ ਹੋ ਗਿਆ। ਜਖਮੀ ਨੂੰ ਸਮਰਾਲਾ ਦੇ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ ਜਿੱਥੇ ਉਸ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਸਥਾਨਕ ਪੁਲਿਸ ਏ.ਐਸ.ਆਈ. ਅਵਤਾਰ ਚੰਦ ਨੇ ਲਾਸ਼ ਦਾ ਸਿਵਲ ਹਸਪਤਾਲ ਸਮਰਾਲਾ ਤੋਂ ਪੋਸਟ ਮਾਰਟਮ ਕਰਵਾਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ। ਗੁਰਪ੍ਰੀਤ ਸਿੰਘ ਦਾ ਕਹਿਣਾ ਸੀ ਕਿ ਅਵਾਰਾ ਪਸ਼ੂਆਂ ਦੇ ਉੱਪਰ ਸਰਕਾਰ ਨੂੰ ਨੱਥ ਪਾਉਣੀ ਚਾਹੀਦੀ ਹੈ। ਅਵਾਰਾ ਪਸ਼ੂ ਦੇ ਕਾਰਨ ਮੇਰੇ ਦੋਸਤ ਦੀ ਜਾਨ ਚਲੀ ਗਈ ਇਹ ਬਹੁਤ ਦੁੱਖਦਾਈ ਹੈ ਇਹ ਘਾਟਾ ਕਦੇ ਪੂਰਾ ਨਹੀਂ ਹੋ ਸਕਦਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਕਿਸਾਨ ਜਥੇਬੰਦੀਆਂ ਦਾ ਸ਼ੰਭੂ ਸਟੇਸ਼ਨ ’ਤੇ ਧਰਨਾ ਸਮਾਪਤ

ਕਿਸਾਨ ਜਥੇਬੰਦੀਆਂ ਦਾ ਸ਼ੰਭੂ ਸਟੇਸ਼ਨ ’ਤੇ ਧਰਨਾ ਸਮਾਪਤ

‘ਆਪ’ ਦੇ ਸੀਨੀਅਰ ਆਗੂ ਮਹਿੰਦਰਜੀਤ ਸਿੰਘ ਮਰਵਾਹਾ ਦੀ ਸੜਕ ਹਾਦਸੇ ’ਚ ਮੌਤ

‘ਆਪ’ ਦੇ ਸੀਨੀਅਰ ਆਗੂ ਮਹਿੰਦਰਜੀਤ ਸਿੰਘ ਮਰਵਾਹਾ ਦੀ ਸੜਕ ਹਾਦਸੇ ’ਚ ਮੌਤ

ਛੱਤੀਸਗੜ੍ਹ : ਪਿਕਅੱਪ ਖੱਡ ’ਚ ਡਿੱਗੀ, 17 ਔਰਤਾਂ ਸਣੇ 18 ਮੌਤਾਂ, 4 ਜ਼ਖ਼ਮੀ

ਛੱਤੀਸਗੜ੍ਹ : ਪਿਕਅੱਪ ਖੱਡ ’ਚ ਡਿੱਗੀ, 17 ਔਰਤਾਂ ਸਣੇ 18 ਮੌਤਾਂ, 4 ਜ਼ਖ਼ਮੀ

ਪੰਜਾਬ ’ਚ ਗਰਮੀ ਕਾਰਨ ਸਕੂਲਾਂ ’ਚ 30 ਜੂਨ ਤੱਕ ਛੁੱਟੀਆਂ ਦਾ ਐਲਾਨ

ਪੰਜਾਬ ’ਚ ਗਰਮੀ ਕਾਰਨ ਸਕੂਲਾਂ ’ਚ 30 ਜੂਨ ਤੱਕ ਛੁੱਟੀਆਂ ਦਾ ਐਲਾਨ

छत्तीसगढ़ में पिकअप ट्रक के गहरी खाई में गिरने से 15 लोगों की मौत

छत्तीसगढ़ में पिकअप ट्रक के गहरी खाई में गिरने से 15 लोगों की मौत

ਛੱਤੀਸਗੜ੍ਹ 'ਚ ਪਿਕਅੱਪ ਟਰੱਕ ਡੂੰਘੀ ਖੱਡ 'ਚ ਡਿੱਗਣ ਕਾਰਨ 15 ਲੋਕਾਂ ਦੀ ਮੌਤ ਹੋ ਗਈ

ਛੱਤੀਸਗੜ੍ਹ 'ਚ ਪਿਕਅੱਪ ਟਰੱਕ ਡੂੰਘੀ ਖੱਡ 'ਚ ਡਿੱਗਣ ਕਾਰਨ 15 ਲੋਕਾਂ ਦੀ ਮੌਤ ਹੋ ਗਈ

ਦਿੱਲੀ 'ਚ ਤਿੰਨ ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, ਇਕ ਲਾਪਤਾ

ਦਿੱਲੀ 'ਚ ਤਿੰਨ ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, ਇਕ ਲਾਪਤਾ

ਦਿੱਲੀ 'ਚ ਗਲਾ ਵੱਢਿਆ ਵਿਅਕਤੀ ਦੀ ਲਾਸ਼ ਮਿਲੀ

ਦਿੱਲੀ 'ਚ ਗਲਾ ਵੱਢਿਆ ਵਿਅਕਤੀ ਦੀ ਲਾਸ਼ ਮਿਲੀ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ