Tuesday, May 21, 2024  

ਖੇਤਰੀ

ਬੇੜੀ ਰਾਹੀਂ ਸਤਲੁਜ ਦਰਿਆ ਪਾਰ ਕਰ ਸਵੀਪ ਟੀਮ ਪਹੁੰਚੀ ਕਾਲੂ ਵਾਲਾ ਟਾਪੂ

May 10, 2024

ਹਿੰਦ-ਪਾਕਿ ਸਰਹੱਦ ਨਜ਼ਦੀਕ ਪਹੁੰਚੀ ਵੋਟਰ ਜਾਗਰੂਕਤਾ ਮੁਹਿੰਮ
ਵੋਟ ਪਾਉਣ ਤੇ ਨਸ਼ਾ-ਮੁਕਤ ਚੋਣਾਂ ਦਾ ਦਿੱਤਾ ਸੰਦੇਸ਼

ਅਸ਼ੋਕ ਭਾਰਦਵਾਜ
ਫ਼ਿਰੋਜ਼ਪੁਰ/10 ਮਈ : ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਰਾਜੇਸ਼ ਧੀਮਾਨ ਦੀਆਂ ਹਦਾਇਤਾਂ ਅਨੁਸਾਰ ਸਵੀਪ ਪ੍ਰੋਗਰਾਮ ਤਹਿਤ ਵੋਟਰ ਜਾਗਰੂਕਤਾ ਮੁਹਿੰਮ ਹਿੰਦ-ਪਾਕਿ ਸਰਹੱਦ ਦੇ ਨਜ਼ਦੀਕ ਸਤਲੁਜ ਦਰਿਆ ਦੇ ਕੰਢੇ ’ਤੇ ਸਥਿਤ 14 ਪਿੰਡਾਂ ਵਿੱਚ ਪਹੁੰਚੀ। ਬੇੜੀ ਰਾਹੀਂ ਸਤਲੁਜ ਦਰਿਆ ਪਾਰ ਕਰਕੇ ਸਵੀਪ ਟੀਮ ਵਿਸ਼ੇਸ਼ ਤੌਰ ’ਤੇ ਜ਼ੀਰੋ ਲਾਇਨ ਦੇ ਬਿਲਕੁਲ ਨਜ਼ਦੀਕ ਟਾਪੂ ਨੁਮਾ ਪਿੰਡ ਕਾਲੂ ਵਾਲਾ ਵੀ ਪਹੁੰਚੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਸਤਿੰਦਰ ਸਿੰਘ ਜ਼ਿਲ੍ਹਾ ਸਵੀਪ ਕੋਆਰਡੀਨੇਟਰ ਨੇ ਦੱਸਿਆ ਕਿ ਹੁਸੈਨੀਵਾਲਾ ਸ਼ਹੀਦੀ ਸਮਾਰਕ ਦੇ ਨਾਲ ਲੱਗਦੇ ਪਿੰਡਾਂ ਵਿੱਚ ਜਿੱਥੇ ਵੋਟਰਾਂ ਨੂੰ ਲੋਕ ਸਭਾ ਚੋਣਾਂ 2024 ਲਈ ਵੱਧ ਤੋਂ ਵੱਧ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ, ਉੱਥੇ ਹੀ ਚੋਣਾਂ ਦੌਰਾਨ ਬਿਨਾਂ ਕਿਸੇ ਲਾਲਚ, ਡਰ ਅਤੇ ਲੜਾਈ-ਝਗੜੇ ਤੋਂ ਨਸ਼ਾ ਮੁਕਤ ਚੋਣਾਂ ਕਰਵਾ ਕੇ ਚੋਣ ਦੀ ਗਰਿਮਾ ਨੂੰ ਬਣਾਈ ਰੱਖਣ ਲਈ ਵੀ ਪ੍ਰੇਰਿਤ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 01 ਜੂਨ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਵਿੱਚ ਪੋਲ ਪ੍ਰਤੀਸ਼ਤ ਵਧਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਜਿਸ ਤਹਿਤ ਦੂਰ-ਦੁਰਾਡੇ ਦੇ ਵੋਟਰਾਂ ਤੱਕ ਵੀ ਪਹੁੰਚ ਕਰਕੇ ਪ੍ਰੇਰਿਤ ਕੀਤਾ ਜਾ ਰਿਹਾ ਹੈ। ਸਵੀਪ ਟੀਮ ਦੇ ਮੈਂਬਰ ਲਖਵਿੰਦਰ ਸਿੰਘ ਕੋਆਰਡੀਨੇਟਰ 076 ਫ਼ਿਰੋਜ਼ਪੁਰ ਸ਼ਹਿਰੀ, ਰਜਿੰਦਰ ਕੁਮਾਰ ਮੀਡੀਆ ਕੋਆਰਡੀਨੇਟਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਦੇ ਰਾਸ਼ਟਰੀ ਸੇਵਾ ਯੋਜਨਾ ਯੂਨਿਟ ਦੇ ਵਲੰਟੀਅਰਜ਼ ਅਤੇ ਇਲੈਕਟਰੋਲ ਲਿਟਰੇਸੀ ਕਲੱਬ ਦੇ ਮੈਂਬਰਾਂ ਨੇ ਪਿੰਡ ਗੱਟੀ ਰਾਜੋ ਕੇ, ਟੇਂਡੀਵਾਲਾ ਅਤੇ ਕਾਲੂਵਾਲਾ ਟਾਪੂ ਦੇ ਘਰ-ਘਰ ਪਹੁੰਚ ਕੇ ਵੋਟਰਾਂ ਨੂੰ ਜਾਗਰੂਕ ਕੀਤਾ ਤੇ ਵੋਟ ਦਾ ਮਹੱਤਵ ਸਮਝਾਇਆ। ਇਸ ਉਪਰੰਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਵਿੱਚ ਆਯੋਜਿਤ ਵੋਟਰ ਜਾਗਰੂਕਤਾ ਪ੍ਰੋਗਰਾਮ ਵਿੱਚ ਸਕੂਲ ਵਿਦਿਆਰਥੀਆਂ ਨੇ ਦਿਲ ਖਿੱਚਵੇਂ ਪੋਸਟਰ ਬਣਾ ਕੇ ਵੋਟਰ ਜਾਗਰੂਕਤਾ ਦਾ ਸੰਦੇਸ਼ ਦਿੱਤਾ ਅਤੇ ਲੋਕਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਨਿਡਰ ਹੋ ਕੇ ਧਰਮ, ਵਰਗ, ਜਾਤ, ਭਾਈਚਾਰੇ ਭਾਸ਼ਾ ਜਾਂ ਕਿਸੇ ਹੋਰ ਲਾਲਚ ਦੇ ਪ੍ਰਭਾਵ ਤੋਂ ਬਿਨਾਂ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨ। ਇਸ ਮੌਕੇ ਇਲਾਕਾ ਨਿਵਾਸੀਆਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਅਤੇ ਨਸ਼ਾ ਮੁਕਤ ਚੋਣਾਂ ਲਈ ਸਹਿਯੋਗ ਦੀ ਅਪੀਲ ਕੀਤੀ ਗਈ। ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਿੱਚ ਚਾਂਦ ਪ੍ਰਕਾਸ਼ ਚੋਣ ਤਹਿਸੀਲਦਾਰ, ਗਗਨਦੀਪ ਕੌਰ ਚੋਣ ਕਾਨੂੰਗੋ, ਲਖਵਿੰਦਰ ਸਿੰਘ ਕੋਆਰਡੀਨੇਟਰ, ਪਿ੍ਰਅੰਕਾ ਜੋਸ਼ੀ ਪ੍ਰੋਗਰਾਮ ਅਫ਼ਸਰ ਐਨ.ਐਸ.ਐਸ., ਵਿਸ਼ਾਲ ਗੁਪਤਾ, ਕੰਚਨ ਬਾਲਾ, ਮਲਕੀਤ ਸਿੰਘ ਵਲੰਟੀਅਰ, ਬਲਜੀਤ ਕੌਰ ਅਤੇ ਸਕੂਲ ਦੇ ਸਮੂਹ ਸਟਾਫ਼ ਨੇ ਵੱਡਮੁੱਲਾ ਯੋਗਦਾਨ ਪਾਇਆ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਕਿਸਾਨ ਜਥੇਬੰਦੀਆਂ ਦਾ ਸ਼ੰਭੂ ਸਟੇਸ਼ਨ ’ਤੇ ਧਰਨਾ ਸਮਾਪਤ

ਕਿਸਾਨ ਜਥੇਬੰਦੀਆਂ ਦਾ ਸ਼ੰਭੂ ਸਟੇਸ਼ਨ ’ਤੇ ਧਰਨਾ ਸਮਾਪਤ

‘ਆਪ’ ਦੇ ਸੀਨੀਅਰ ਆਗੂ ਮਹਿੰਦਰਜੀਤ ਸਿੰਘ ਮਰਵਾਹਾ ਦੀ ਸੜਕ ਹਾਦਸੇ ’ਚ ਮੌਤ

‘ਆਪ’ ਦੇ ਸੀਨੀਅਰ ਆਗੂ ਮਹਿੰਦਰਜੀਤ ਸਿੰਘ ਮਰਵਾਹਾ ਦੀ ਸੜਕ ਹਾਦਸੇ ’ਚ ਮੌਤ

ਛੱਤੀਸਗੜ੍ਹ : ਪਿਕਅੱਪ ਖੱਡ ’ਚ ਡਿੱਗੀ, 17 ਔਰਤਾਂ ਸਣੇ 18 ਮੌਤਾਂ, 4 ਜ਼ਖ਼ਮੀ

ਛੱਤੀਸਗੜ੍ਹ : ਪਿਕਅੱਪ ਖੱਡ ’ਚ ਡਿੱਗੀ, 17 ਔਰਤਾਂ ਸਣੇ 18 ਮੌਤਾਂ, 4 ਜ਼ਖ਼ਮੀ

ਪੰਜਾਬ ’ਚ ਗਰਮੀ ਕਾਰਨ ਸਕੂਲਾਂ ’ਚ 30 ਜੂਨ ਤੱਕ ਛੁੱਟੀਆਂ ਦਾ ਐਲਾਨ

ਪੰਜਾਬ ’ਚ ਗਰਮੀ ਕਾਰਨ ਸਕੂਲਾਂ ’ਚ 30 ਜੂਨ ਤੱਕ ਛੁੱਟੀਆਂ ਦਾ ਐਲਾਨ

छत्तीसगढ़ में पिकअप ट्रक के गहरी खाई में गिरने से 15 लोगों की मौत

छत्तीसगढ़ में पिकअप ट्रक के गहरी खाई में गिरने से 15 लोगों की मौत

ਛੱਤੀਸਗੜ੍ਹ 'ਚ ਪਿਕਅੱਪ ਟਰੱਕ ਡੂੰਘੀ ਖੱਡ 'ਚ ਡਿੱਗਣ ਕਾਰਨ 15 ਲੋਕਾਂ ਦੀ ਮੌਤ ਹੋ ਗਈ

ਛੱਤੀਸਗੜ੍ਹ 'ਚ ਪਿਕਅੱਪ ਟਰੱਕ ਡੂੰਘੀ ਖੱਡ 'ਚ ਡਿੱਗਣ ਕਾਰਨ 15 ਲੋਕਾਂ ਦੀ ਮੌਤ ਹੋ ਗਈ

ਦਿੱਲੀ 'ਚ ਤਿੰਨ ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, ਇਕ ਲਾਪਤਾ

ਦਿੱਲੀ 'ਚ ਤਿੰਨ ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, ਇਕ ਲਾਪਤਾ

ਦਿੱਲੀ 'ਚ ਗਲਾ ਵੱਢਿਆ ਵਿਅਕਤੀ ਦੀ ਲਾਸ਼ ਮਿਲੀ

ਦਿੱਲੀ 'ਚ ਗਲਾ ਵੱਢਿਆ ਵਿਅਕਤੀ ਦੀ ਲਾਸ਼ ਮਿਲੀ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ