Friday, November 22, 2024  

ਚੰਡੀਗੜ੍ਹ

ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ

May 11, 2024

371 ਬੈਂਚਾਂ ਨੇ ਕੀਤੀ 2.87 ਲੱਖ ਕੇਸਾਂ ਦੀ ਸੁਣਵਾਈ

ਚੰਡੀਗੜ੍ਹ, 11 ਮਈ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ।

ਇਸ ਲੋਕ ਅਦਾਲਤ ਵਿੱਚ ਕੁੱਲ 371 ਬੈਂਚਾਂ ਵਿੱਚ ਲੱਗਭਗ 2.87 ਲੱਖ ਕੇਸ ਸੁਣਵਾਈ ਲਈ ਪੇਸ਼ ਹੋਏ। ਇਸ ਲੋਕ ਅਦਾਲਤ ਵਿਚ ਦੀਵਾਨੀ ਕੇਸ, ਘਰੇਲੂ ਝਗੜੇ, ਜਾਇਦਾਦ ਦੇ ਝਗੜਿਆਂ, ਚੈੱਕ ਬਾਊਂਸ ਦੇ ਕੇਸ, ਮਜ਼ਦੂਰੀ ਸਬੰਧੀ ਮਾਮਲੇ, ਕ੍ਰਿਮੀਨਲ ਕੰਪਾਊਂਡੇਬਲ ਕੇਸ, ਵੱਖ-ਵੱਖ ਐਫ.ਆਈ.ਆਰਜ਼ ਦੀਆਂ ਕੈਂਸਲੇਸ਼ਨ/ਅਣਟMਰੇਸਡ ਰਿਪੋਰਟਾਂ ਆਦਿ ਨਾਲ ਸਬੰਧਤ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਾਮਲਿਆਂ ’ਤੇ ਸੁਣਵਾਈ ਕੀਤੀ ਗਈ। ਇਸ ਮੌਕੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਮੈਂਬਰ ਸਕੱਤਰ ਸ੍ਰੀ ਮਨਜਿੰਦਰ ਸਿੰਘ ਅਤੇ ਸ੍ਰੀਮਤੀ ਸਮ੍ਰਿਤੀ ਧੀਰ ਵਧੀਕ ਮੈਂਬਰ ਸਕੱਤਰ ਨੇ ਕੋਰਟ ਕੰਪਲੈਕਸ ਲੁਧਿਆਣਾ ਦਾ ਦੌਰਾ ਕਰਕੇ ਲੋਕ ਅਦਾਲਤਾਂ ਦੇ ਬੈਚਾਂ ਦਾ ਨਿਰੀਖਣ ਕੀਤਾ। ਮੈਂਬਰ ਸਕੱਤਰ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦਾ ਮੁੱਖ ਮੰਤਵ ਆਪਸੀ ਸਮਝੌਤੇ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ। ਲੋਕਾਂ ਨੂੰ ਵਿਕਲਪੀ ਝਗੜਾ ਨਿਵਾਰਣ ਕੇਂਦਰਾਂ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਚਾਹੀਦਾ ਹੈ ਕਿਉਂ ਜੋ ਇਸ ਨਾਲ ਲੋਕਾਂ ਦੇ ਕੀਮਤੀ ਸਮੇਂ ਅਤੇ ਪੈਸੇ ਦੀ ਬੱਚਤ ਹੁੰਦੀ ਹੈ। ਮੈਂਬਰ ਸਕੱਤਰ ਨੇ ਅੱਗੇ ਇਹ ਵੀ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਵੱਲੋਂ ਰਾਜ ਭਰ ਵਿੱਚ ਮੁਫ਼ਤ ਕਾਨੂੰਨੀ ਸਹਾਇਤਾ ਹੈਲਪਲਾਈਨ ਨੰਬਰ 15100 ਚਾਲੂ ਕੀਤਾ ਗਿਆ ਹੈ ਜਿਸ ਨਾਲ ਹਰ ਲੋੜਵੰਦ ਵਿਅਕਤੀ ਘਰ ਬੈਠੇ ਹੀ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਹਰ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ। ਮੈਂਬਰ ਸਕੱਤਰ ਨੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਲੋਕਾਂ ਦੇ ਫੈਸਲੇ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਅਦਾਲਤਾਂ ਵਿਚ ਆਪਣੇ ਕੇਸਾਂ ਦਾ ਫੈਸਲਾ ਕਰਵਾ ਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਯੂਟੀ ਦੇ ਬਿਜਲੀ ਵਿਭਾਗ ਚੰਡੀਗੜ੍ਹ ਦੇ ਨਿੱਜੀਕਰਨ ਖ਼ਿਲਾਫ਼ ਯੂਟੀ ਮੁਲਾਜ਼ਮ ਸੰਘਰਸ਼ ਤੇਜ਼ ਕਰਨਗੇ

ਯੂਟੀ ਦੇ ਬਿਜਲੀ ਵਿਭਾਗ ਚੰਡੀਗੜ੍ਹ ਦੇ ਨਿੱਜੀਕਰਨ ਖ਼ਿਲਾਫ਼ ਯੂਟੀ ਮੁਲਾਜ਼ਮ ਸੰਘਰਸ਼ ਤੇਜ਼ ਕਰਨਗੇ

ਸੰਸਦ ਮੈਂਬਰ ਮਲਵਿੰਦਰ ਕੰਗ ਨੇ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਚੰਡੀਗੜ੍ਹ ਵਿੱਚ ਹਰਿਆਣਾ ਦੀ ਪ੍ਰਸਤਾਵਿਤ ਵਿਧਾਨ ਸਭਾ ਦਾ ਕੀਤਾ ਸਖ਼ਤ ਵਿਰੋਧ

ਸੰਸਦ ਮੈਂਬਰ ਮਲਵਿੰਦਰ ਕੰਗ ਨੇ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਚੰਡੀਗੜ੍ਹ ਵਿੱਚ ਹਰਿਆਣਾ ਦੀ ਪ੍ਰਸਤਾਵਿਤ ਵਿਧਾਨ ਸਭਾ ਦਾ ਕੀਤਾ ਸਖ਼ਤ ਵਿਰੋਧ

'ਆਪ' ਵਫ਼ਦ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਚੰਡੀਗੜ੍ਹ 'ਤੇ ਪੰਜਾਬ ਦੇ ਹੱਕਾਂ ਦੀ ਰਾਖੀ ਦੀ ਕੀਤੀ ਮੰਗ

'ਆਪ' ਵਫ਼ਦ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਚੰਡੀਗੜ੍ਹ 'ਤੇ ਪੰਜਾਬ ਦੇ ਹੱਕਾਂ ਦੀ ਰਾਖੀ ਦੀ ਕੀਤੀ ਮੰਗ

ਚੰਡੀਗੜ੍ਹ ਦੀ ਹਵਾ ਦੀ ਗੁਣਵੱਤਾ ਪੰਜਾਬ, ਹਰਿਆਣਾ ਨਾਲੋਂ ਵੀ ਮਾੜੀ ਬਣੀ ਹੋਈ ਹੈ

ਚੰਡੀਗੜ੍ਹ ਦੀ ਹਵਾ ਦੀ ਗੁਣਵੱਤਾ ਪੰਜਾਬ, ਹਰਿਆਣਾ ਨਾਲੋਂ ਵੀ ਮਾੜੀ ਬਣੀ ਹੋਈ ਹੈ

ਆਮ ਆਦਮੀ ਪਾਰਟੀ ਨੇ ਰਾਜਾ ਵੜਿੰਗ ਦੇ ਵੋਟਾਂ ਦੇ ਬਦਲੇ ਪੈਸੇ ਦੇਣ ਬਾਰੇ ਦਿੱਤੇ ਬਿਆਨ ਦੀ ਕੀਤੀ ਸਖ਼ਤ ਨਿਖੇਧੀ

ਆਮ ਆਦਮੀ ਪਾਰਟੀ ਨੇ ਰਾਜਾ ਵੜਿੰਗ ਦੇ ਵੋਟਾਂ ਦੇ ਬਦਲੇ ਪੈਸੇ ਦੇਣ ਬਾਰੇ ਦਿੱਤੇ ਬਿਆਨ ਦੀ ਕੀਤੀ ਸਖ਼ਤ ਨਿਖੇਧੀ

ਸ਼ਹੀਦ ਭਗਤ ਸਿੰਘ ਨੂੰ ਪਾਕਿਸਤਾਨ 'ਚ ਅਪਰਾਧੀ ਕਹਿਣ 'ਤੇ ਆਮ ਆਦਮੀ ਪਾਰਟੀ ਦਾ ਤਿੱਖਾ ਪ੍ਰਤੀਕਰਮ

ਸ਼ਹੀਦ ਭਗਤ ਸਿੰਘ ਨੂੰ ਪਾਕਿਸਤਾਨ 'ਚ ਅਪਰਾਧੀ ਕਹਿਣ 'ਤੇ ਆਮ ਆਦਮੀ ਪਾਰਟੀ ਦਾ ਤਿੱਖਾ ਪ੍ਰਤੀਕਰਮ

ਪੰਜਾਬ 'ਚ ਅੱਜ ਧੁੰਦ ਦਾ ਅਲਰਟ! ਪਰਾਲੀ ਸਾੜਨ ਨਾਲ ਚੰਡੀਗੜ੍ਹ ਦੀ ਹਵਾ ਜ਼ਹਿਰੀਲੀ ਹੋ ਗਈ ਹੈ

ਪੰਜਾਬ 'ਚ ਅੱਜ ਧੁੰਦ ਦਾ ਅਲਰਟ! ਪਰਾਲੀ ਸਾੜਨ ਨਾਲ ਚੰਡੀਗੜ੍ਹ ਦੀ ਹਵਾ ਜ਼ਹਿਰੀਲੀ ਹੋ ਗਈ ਹੈ

ਪੰਜਾਬ ਯੂਨੀਵਰਸਿਟੀ 'ਚ ਸੈਨੇਟ ਚੋਣਾਂ ਨਾ ਕਰਵਾਉਣ 'ਤੇ ਵਿਰੋਧੀ ਪਾਰਟੀਆਂ ਇਕਜੁੱਟ; ਵਿਰੋਧ ਕੀਤਾ

ਪੰਜਾਬ ਯੂਨੀਵਰਸਿਟੀ 'ਚ ਸੈਨੇਟ ਚੋਣਾਂ ਨਾ ਕਰਵਾਉਣ 'ਤੇ ਵਿਰੋਧੀ ਪਾਰਟੀਆਂ ਇਕਜੁੱਟ; ਵਿਰੋਧ ਕੀਤਾ

ਚੰਡੀਗੜ੍ਹ ਜ਼ਿਲ੍ਹਾ ਮੈਜਿਸਟਰੇਟ ਨੇ ਟਰੈਵਲ ਏਜੰਟਾਂ ਨੂੰ ਵੈਰੀਫਿਕੇਸ਼ਨ ਕਰਨ ਦੇ ਹੁਕਮ ਦਿੱਤੇ ਹਨ

ਚੰਡੀਗੜ੍ਹ ਜ਼ਿਲ੍ਹਾ ਮੈਜਿਸਟਰੇਟ ਨੇ ਟਰੈਵਲ ਏਜੰਟਾਂ ਨੂੰ ਵੈਰੀਫਿਕੇਸ਼ਨ ਕਰਨ ਦੇ ਹੁਕਮ ਦਿੱਤੇ ਹਨ

PGI Chandigarh ਨੇ ਦਿਲ ਦੀਆਂ ਬਿਮਾਰੀਆਂ ਲਈ ਰੋਕਥਾਮ ਕਲੀਨਿਕ ਸਥਾਪਤ ਕੀਤਾ

PGI Chandigarh ਨੇ ਦਿਲ ਦੀਆਂ ਬਿਮਾਰੀਆਂ ਲਈ ਰੋਕਥਾਮ ਕਲੀਨਿਕ ਸਥਾਪਤ ਕੀਤਾ