ਹੁਸ਼ਿਆਰਪੁਰ, 18 ਮਈ
ਬੀਤੀ ਰਾਤ ਪਲਵਲ ਵਿਚ ਵਾਪਰੇ ਭਿਆਨਕ ਹਾਦਸੇ ਵਿਚ 11 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ। ਇਸ ਵਿਚ 7 ਵਿਅਕਤੀ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸੰਬੰਧਿਤ ਦੱਸੇ ਜਾ ਰਹੇ ਹਨ। ਹਾਲਾਂਕਿ ਹਾਦਸੇ ਦਾ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ ਤੇ ਜ਼ਖ਼ਮੀਆਂ ਨੂੰ ਇਲਾਜ ਲਈ ਪਲਵਲ ਦੇ ਮੈਡੀਕਲ ਕਾਲਜ ਵਿਖੇ ਦਾਖ਼ਲ ਕਰਵਾਇਆ ਗਿਆ ਹੈ।