Monday, June 03, 2024  

ਪੰਜਾਬ

ਸਕੂਲਾਂ 'ਚ ਛੁੱਟੀਆਂ ਦਾ ਐਲਾਨ ਹੋਣ ਨਾਲ ਮਾਪਿਆਂ ਅਤੇ ਬੱਚਿਆਂ ਨੇ ਲਿਆ ਸੁੱਖ ਦਾ ਸਾਹ

May 20, 2024
ਸ੍ਰੀ ਫ਼ਤਹਿਗੜ੍ਹ ਸਾਹਿਬ/ 20 ਮਈ:
(ਰਵਿੰਦਰ ਸਿੰਘ ਢੀਂਡਸਾ)

ਪੰਜਾਬ ਸੂਬੇ ਦੇ ਸਮੂਹ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ 21 ਮਈ ਤੋਂ ਹੀ ਗਰਮੀਆਂ ਦੀਆਂ ਛੁੱਟੀਆਂ ਕਰ ਦਿੱਤੇ ਜਾਣ ਦੀ ਆਈ ਖਬਰ ਨਾਲ ਸਕੂਲਾਂ 'ਚ ਪੜ੍ਹਦੇ ਬੱਚਿਆਂ ਅਤੇ ਉਨਾਂ ਦੇ ਮਾਪਿਆਂ ਵੱਲੋਂ ਰਾਹਤ ਮਹਿਸੂਸ ਕੀਤੀ ਜਾ ਰਹੀ ਹੈ।ਅੱਜ ਦੁਪਹਿਰ ਸਮੇਂ ਇੱਥੋਂ ਦੇ ਇੱਕ ਸਕੂਲ ਦੀ ਛੁੱਟੀ ਹੋਣ ਸਮੇਂ ਦੇਸ਼ ਸੇਵਕ ਵੱਲੋਂ ਜਦੋਂ ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਦੀ ਇਸ ਵਿਸ਼ੇ 'ਤੇ ਰਾਏ ਜਾਨਣ ਦੀ ਕੋਸ਼ਿਸ਼ ਕੀਤੀ ਗਈ ਤਾਂ ਵਿਦਿਆਰਥੀਆਂ ਅਤੇ ਜ਼ਿਆਦਾਤਰ ਮਾਪਿਆਂ ਨੇ ਸਰਕਾਰ ਦੇ ਇਸ ਫੈਸਲਾ ਦਾ ਸਵਾਗਤ ਕੀਤਾ।ਜ਼ਿਕਰਯੋਗ ਹੈ ਕਿ ਬੀਤੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਪੈ ਰਹੀ ਅੱਤ ਦੀ ਗਰਮੀ ਦੌਰਾਨ ਵੀ ਸਕੂਲਾਂ 'ਚ ਪੜ੍ਹਾਈ ਚਲਦੀ ਹੋਣ ਕਾਰਨ ਮਾਪੇ ਆਪਣੇ ਬੱਚਿਆਂ ਨੂੰ ਸਕੂਲ ਭੇਜਣ ਲਈ ਮਜ਼ਬੂਰ ਸਨ।ਗਰਮੀ ਦੇ ਮੱਦੇਨਜ਼ਰ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਚਿਤਾਵਨੀ ਤੋਂ ਬਾਅਦ ਖਾਸਕਰ ਛੋਟੇ ਬੱਚਿਆਂ ਦੇ ਮਾਪੇ ਜ਼ਿਆਦਾ ਚਿੰਤਤ ਦਿਖਾਈ ਦੇ ਰਹੇ ਸਨ।ਦੱਸਣਯੋਗ ਹੈ ਕਿ ਮੌਸਮ ਵਿਭਾਗ ਦੀ ਚਿਤਾਵਨੀ ਦੇ ਚੱਲਦਿਆਂ ਸਕੂਲ ਸਿੱਖਿਆ ਵਿਭਾਗ ਵੱਲੋਂ ਪਹਿਲਾਂ ਇੱਕ ਪੱਤਰ ਜਾਰੀ ਕਰਕੇ ਅੱਜ ਤੋਂ ਸਕੂਲਾਂ ਦਾ ਸਮਾਂ ਸਵੇਰੇ 7 ਵਜੇ ਤੋਂ 12 ਵਜੇ ਤੱਕ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਸਕੱਤਰ ਸਕੂਲ ਸਿੱਖਿਆ ਵਿਭਾਗ ਵੱਲੋਂ ਇੱਕ ਵੱਖਰਾ ਪੱਤਰ ਜਾਰੀ ਕਰਕੇ 21/5/24 ਤੋਂ ਲੈ ਕੇ 30/6/24 ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ।ਹਾਲਾਂਕਿ ਇਸ ਪੱਤਰ ਵਿੱਚ ਸਾਫ ਕੀਤਾ ਗਿਆ ਹੈ ਕਿ ਵਿਭਾਗ ਦੇ ਟੀਚਿੰਗ/ਨਾਨ ਟੀਚਿੰਗ ਕਾਡਰ ਦੇ ਸਬੰਧਿਤ ਅਧਿਕਾਰੀ/ਕਰਮਚਾਰੀ ਚੋਣ ਡਿਊਟੀ ਅਤੇ ਚੋਣਾਂ ਸਬੰਧੀ ਵਿਵਸਥਾ 'ਚ ਲੱਗੀ ਡਿਊਟੀ ਨਿਭਾਉਣਾ ਯਕੀਨੀ ਬਣਾਉਣਗੇ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਦੇ ਨਾਲ ਲਾਇਨ ਵਿਚ ਲੱਗ ਕੇ ਮੰਗਵਾਲ ਸੰਗਰੂਰ ਵਿਖੇ ਪਾਈ ਵੋਟ 

ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਦੇ ਨਾਲ ਲਾਇਨ ਵਿਚ ਲੱਗ ਕੇ ਮੰਗਵਾਲ ਸੰਗਰੂਰ ਵਿਖੇ ਪਾਈ ਵੋਟ 

ਦੇਸ਼ ਭਗਤ ਯੂਨੀਵਰਸਿਟੀ ਵੱਲੋਂ 12ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ 12ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਮਾਤਾ ਗੁਜਰੀ ਕਾਲਜ ਦੇ ਸੰਗੀਤ ਵਿਭਾਗ ਦੀ ਵਰਕਸ਼ਾਪ ਸਫ਼ਲਤਾਪੂਰਵਕ ਸੰਪੰਨ 

ਮਾਤਾ ਗੁਜਰੀ ਕਾਲਜ ਦੇ ਸੰਗੀਤ ਵਿਭਾਗ ਦੀ ਵਰਕਸ਼ਾਪ ਸਫ਼ਲਤਾਪੂਰਵਕ ਸੰਪੰਨ 

ਵੋਟ ਪਾਉਣ ਤੋਂ ਬਾਅਦ ਪਰਿਵਾਰ ਸਮੇਤ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ

ਵੋਟ ਪਾਉਣ ਤੋਂ ਬਾਅਦ ਪਰਿਵਾਰ ਸਮੇਤ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ

ਪੰਜਾਬ ਵਿੱਚ ਪਹਿਲੇ ਦੋ ਘੰਟਿਆਂ ਵਿੱਚ 9.64 ਫੀਸਦੀ ਪੋਲਿੰਗ ਹੋਈ

ਪੰਜਾਬ ਵਿੱਚ ਪਹਿਲੇ ਦੋ ਘੰਟਿਆਂ ਵਿੱਚ 9.64 ਫੀਸਦੀ ਪੋਲਿੰਗ ਹੋਈ

ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਕੀਤੀ ਅਪੀਲ

ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਕੀਤੀ ਅਪੀਲ

ਜਸਵੀਰ ਸਿੰਘ ਗੜੀ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਚਰਨ ਛੋਹ ਧਰਤੀ ਤੇ ਨਤਮਸਤਕ ਹੋ ਹੋਏ

ਜਸਵੀਰ ਸਿੰਘ ਗੜੀ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਚਰਨ ਛੋਹ ਧਰਤੀ ਤੇ ਨਤਮਸਤਕ ਹੋ ਹੋਏ

ਸੱਤਾ ਦਾ ਲਾਲਚ ਨਹੀਂ, ਲੋਕ ਸੇਵਾ ਹੀ ਉਦੇਸ਼ ਹੈ: ਗੁਰਮੀਤ ਖੁੱਡੀਆਂ

ਸੱਤਾ ਦਾ ਲਾਲਚ ਨਹੀਂ, ਲੋਕ ਸੇਵਾ ਹੀ ਉਦੇਸ਼ ਹੈ: ਗੁਰਮੀਤ ਖੁੱਡੀਆਂ

ਅਨੰਦਪੁਰ ਸਾਹਿਬ ਤੋਂ ਬਾਹਰੀ ਜਿੱਤੇ ਸੰਸਦ ਮੈਂਬਰਾਂ ਨੇ 100ਕਰੋੜ ਦਾ ਡਾਕਾ ਮਾਰਿਆ -ਜਸਵੀਰ ਸਿੰਘ ਗੜੀ

ਅਨੰਦਪੁਰ ਸਾਹਿਬ ਤੋਂ ਬਾਹਰੀ ਜਿੱਤੇ ਸੰਸਦ ਮੈਂਬਰਾਂ ਨੇ 100ਕਰੋੜ ਦਾ ਡਾਕਾ ਮਾਰਿਆ -ਜਸਵੀਰ ਸਿੰਘ ਗੜੀ

ਰੋਡ ਸ਼ੋਅ ਦੌਰਾਨ ਮਾਨ ਸਰਕਾਰ ਦੇ ਫੈਸਲਿਆਂ 'ਤੇ ਵੋਟਰਾਂ ਨੇ ਲਗਾਈ ਮੋਹਰ

ਰੋਡ ਸ਼ੋਅ ਦੌਰਾਨ ਮਾਨ ਸਰਕਾਰ ਦੇ ਫੈਸਲਿਆਂ 'ਤੇ ਵੋਟਰਾਂ ਨੇ ਲਗਾਈ ਮੋਹਰ