Sunday, September 08, 2024  

ਚੰਡੀਗੜ੍ਹ

ਚੰਡੀਗੜ੍ਹ ਦੇ ਸਾਰੇ ਸਕੂਲਾਂ ’ਚ ਛੁੱਟੀਆਂ ਦਾ ਐਲਾਨ

May 21, 2024

30 ਜੂਨ ਤੱਕ ਰਹਿਣਗੇ ਬੰਦ

ਦਸਬ
ਚੰਡੀਗੜ੍ਹ/21 ਮਈ : ਤੇਜ਼ ਗਰਮੀ ਦੇ ਮੱਦੇਨਜ਼ਰ ਪੰਜਾਬ ਤੋਂ ਬਾਅਦ ਹੁਣ ਚੰਡੀਗੜ੍ਹ ਦੇ ਸਕੂਲਾਂ ’ਚ ਵੀ ਮੰਗਲਵਾਰ ਨੂੰ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਦੇ ਸਕੂਲਾਂ ’ਚ ਬੁੱਧਵਾਰ 22 ਮਈ ਤੋਂ 30 ਜੂਨ ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਇਸ ਬਾਰੇ ਟਵੀਟ ਕਰਦਿਆਂ ਚੰਡੀਗੜ੍ਹ ਸਿੱਖਿਆ ਵਿਭਾਗ ਨੇ ਕਿਹਾ ਕਿ ਅੱਤ ਦੀ ਗਰਮੀ ਦੀ ਇਹ ਲਹਿਰ ਸਕੂਲ ਜਾਣ ਵਾਲੇ ਵਿਦਿਆਰਥੀਆਂ ਦੀ ਸਿਹਤ ਲਈ ਖ਼ਤਰਾ ਪੈਦਾ ਕਰ ਸਕਦੀ ਹੈ। ਇਸ ਲਈ 22 ਮਈ ਤੋਂ 30 ਜੂਨ ਤੱਕ ਯੂ.ਟੀ. ਚੰਡੀਗੜ੍ਹ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਗੈਰ-ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲ ਗਰਮੀਆਂ ਦੀਆਂ ਛੁੱਟੀਆਂ ਲਈ ਬੰਦ ਰਹਿਣਗੇ। ਸਿੱਖਿਆ ਵਿਭਾਗ ਨੇ ਲਿਖਿਆ ਕਿ ਅੱਜ ਮਤਲਬ ਕਿ 21 ਮਈ ਨੂੰ ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਆਖ਼ਰੀ ਕੰਮਕਾਜੀ ਦਿਨ ਹੋਵੇਗਾ।
ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਸਕੂਲਾਂ ’ਚ 23 ਮਈ ਤੋਂ 30 ਜੂਨ ਤੱਕ ਛੁੱਟੀਆਂ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਸੀ, ਪਰ ਅੱਜ ਸਿੱਖਿਆ ਵਿਭਾਗ ਚੰਡੀਗੜ੍ਹ ਨੇ ਟਵੀਟ ਕਰਕੇ 22 ਮਈ ਤੋਂ ਯੂਟੀ. ਦੇ ਸਾਰੇ ਸਕੂਲਾਂ ’ਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ’ਚ ਵੀ 21 ਮਈ ਤੋਂ 30 ਜੂਨ ਤੱਕ ਸਕੂਲਾਂ ’ਚ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਇਸ ਸਮੇਂ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ’ਚ ਚੱਲ ਰਹੀ ‘ਲੂ’ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ, ਜਿਸ ਕਾਰਨ ਲੋਕ ਆਪਣੇ ਘਰਾਂ ’ਚ ਤੜੇ ਰਹਿਣ ਲਈ ਮਜਬੂਰ ਹਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਚੰਡੀਗੜ੍ਹ ਰੇਲਵੇ ਸਟੇਸ਼ਨ 'ਤੇ ਪਲੇਟਫਾਰਮ ਨੰਬਰ-5 ਅਤੇ 6 ਮੁੜ ਬਲਾਕ ਹੋਵੇਗਾ

ਚੰਡੀਗੜ੍ਹ ਰੇਲਵੇ ਸਟੇਸ਼ਨ 'ਤੇ ਪਲੇਟਫਾਰਮ ਨੰਬਰ-5 ਅਤੇ 6 ਮੁੜ ਬਲਾਕ ਹੋਵੇਗਾ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮੰਗਾਂ ਨੂੰ ਲੈ ਕੇ ਦਿੱਤੇ ਭਰੋਸੇ 'ਤੇ ਕਿਸਾਨਾਂ ਨੇ ਚੰਡੀਗੜ੍ਹ 'ਚ ਧਰਨਾ ਸਮਾਪਤ ਕੀਤਾ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮੰਗਾਂ ਨੂੰ ਲੈ ਕੇ ਦਿੱਤੇ ਭਰੋਸੇ 'ਤੇ ਕਿਸਾਨਾਂ ਨੇ ਚੰਡੀਗੜ੍ਹ 'ਚ ਧਰਨਾ ਸਮਾਪਤ ਕੀਤਾ

ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਪੀਜੀਆਈ ਵਿੱਚ ਟਾਸਕ ਫੋਰਸ ਦਾ ਗਠਨ

ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਪੀਜੀਆਈ ਵਿੱਚ ਟਾਸਕ ਫੋਰਸ ਦਾ ਗਠਨ

ਪੰਜਾਬ ਯੂਨੀਵਰਸਿਟੀ ਸਟੂਡੈਂਟ ਕੌਂਸਲ ਚੋਣਾਂ ਲਈ ਪ੍ਰਚਾਰ ਖ਼ਤਮ, ਭਲਕੇ ਵੋਟਾਂ ਪੈਣਗੀਆਂ

ਪੰਜਾਬ ਯੂਨੀਵਰਸਿਟੀ ਸਟੂਡੈਂਟ ਕੌਂਸਲ ਚੋਣਾਂ ਲਈ ਪ੍ਰਚਾਰ ਖ਼ਤਮ, ਭਲਕੇ ਵੋਟਾਂ ਪੈਣਗੀਆਂ

ਚੰਡੀਗੜ੍ਹ 'ਚ ਨਾਬਾਲਗ ਲੜਕੀ ਨਾਲ ਬਲਾਤਕਾਰ, ਦੋਸ਼ੀ ਗ੍ਰਿਫਤਾਰ

ਚੰਡੀਗੜ੍ਹ 'ਚ ਨਾਬਾਲਗ ਲੜਕੀ ਨਾਲ ਬਲਾਤਕਾਰ, ਦੋਸ਼ੀ ਗ੍ਰਿਫਤਾਰ

ਐਨਆਈਏ ਦੇ ਛਾਪੇ ਖ਼ਿਲਾਫ਼ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ

ਐਨਆਈਏ ਦੇ ਛਾਪੇ ਖ਼ਿਲਾਫ਼ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ

ਕੰਗਨਾ ਦੀ ਫਿਲਮ 'ਐਮਰਜੈਂਸੀ' ਨੂੰ ਸੈਂਸਰ ਬੋਰਡ ਨੇ ਸਰਟੀਫਿਕੇਟ ਨਹੀਂ ਦਿੱਤਾ ਹੈ

ਕੰਗਨਾ ਦੀ ਫਿਲਮ 'ਐਮਰਜੈਂਸੀ' ਨੂੰ ਸੈਂਸਰ ਬੋਰਡ ਨੇ ਸਰਟੀਫਿਕੇਟ ਨਹੀਂ ਦਿੱਤਾ ਹੈ

ਸ਼੍ਰੋਮਣੀ ਅਕਾਲੀ ਦਲ ਸਿਰ ਝੁਕਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਮੰਨਦਾ ਹੈ-ਡਾ.ਚੀਮਾ

ਸ਼੍ਰੋਮਣੀ ਅਕਾਲੀ ਦਲ ਸਿਰ ਝੁਕਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਮੰਨਦਾ ਹੈ-ਡਾ.ਚੀਮਾ

ਪੀਯੂ ਸਟੂਡੈਂਟਸ ਕੌਂਸਲ ਚੋਣ: ਸੀਵਾਈਐਸਐਸ ਉਮੀਦਵਾਰ ਪ੍ਰਿੰਸ ਚੌਧਰੀ ਨੇ ਪ੍ਰਧਾਨ ਦੇ ਅਹੁਦੇ ਲਈ ਕੀਤੀ ਨਾਮਜ਼ਦਗੀ ਦਾਖਲ

ਪੀਯੂ ਸਟੂਡੈਂਟਸ ਕੌਂਸਲ ਚੋਣ: ਸੀਵਾਈਐਸਐਸ ਉਮੀਦਵਾਰ ਪ੍ਰਿੰਸ ਚੌਧਰੀ ਨੇ ਪ੍ਰਧਾਨ ਦੇ ਅਹੁਦੇ ਲਈ ਕੀਤੀ ਨਾਮਜ਼ਦਗੀ ਦਾਖਲ

ਭਾਜਪਾ ਵਿਧਾਨ ਸਭਾ ਚੋਣਾਂ ਸਬੰਧੀ ਝੂਠੇ ਵਾਅਦੇ ਕਰ ਰਹੀ ਹੈ : ਕੁਮਾਰੀ ਸ਼ੈਲਜਾ

ਭਾਜਪਾ ਵਿਧਾਨ ਸਭਾ ਚੋਣਾਂ ਸਬੰਧੀ ਝੂਠੇ ਵਾਅਦੇ ਕਰ ਰਹੀ ਹੈ : ਕੁਮਾਰੀ ਸ਼ੈਲਜਾ