ਏਜੰਸੀਆਂ
ਨਵੀਂ ਦਿੱਲੀ/22 ਮਈ : ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਨੇ ਬੁੱਧਵਾਰ ਨੂੰ ਕਿਹਾ ਕਿ ਦੇਸ਼ ’ਚ ਪਿਛਲੇ 24 ਘੰਟਿਆਂ ’ਚ ਕੋਰੋਨਾ ਦੇ ਐਕਟਿਵ 57 ਮਾਮਲੇ ਘੱਟ ਹੋਏ ਹਨ ਅਤੇ ਹੁਣ ਸਿਰਫ਼ 512 ਮਰੀਜ਼ ਹਨ। 112 ਇਲਾਜ ਅਧੀਨ ਮਰੀਜ਼ਾਂ ਨੂੰ ਛੁੱਟੀ ਦਿੱਤੀ ਗਈ। ਦੇਸ਼ ਭਰ ’ਚ ਸਭ ਤੋਂ ਵੱਧ ਉੱਤਰ ਪ੍ਰਦੇਸ਼ ਰਾਜ ’ਚ 10 ਸਰਗਰਮ ਮਰੀਜ਼ ਸਾਹਮਣੇ ਆਏ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਵਲੋਂ ਬੁੱਧਵਾਰ ਸਵੇਰੇ 8 ਵਜੇ ਤੱਕ ਜਾਰੀ ਅੰਕੜਿਆਂ ਅਨੁਸਾਰ ਬੀਤੇ 24 ਘੰਟਿਆਂ ’ਚ ਕੋਰੋਨਾ ਵਾਇਰਸ ਸੰਕਰਮਣ ਨਾਲ ਕਿਸੇ ਵੀ ਮਰੀਜ਼ ਦੀ ਮੌਤ ਦੀ ਖ਼ਬਰ ਨਹੀਂ ਹੈ। ਪਿਛਲੇ 24 ਘੰਟਿਆਂ ’ਚ 112 ਮਰੀਜ਼ ਠੀਕ ਹੋਏ ਹਨ, ਜਿਸ ਨਾਲ ਹੁਣ ਕੁੱਲ ਗਿਣਤੀ 4,45,05,189 ਮਰੀਜ਼ ਠੀਕ ਹੋ ਚੁੱਕੇ ਹਨ, ਜਦੋਂ ਕਿ ਹੁਣ ਤੱਕ ਮੌਤਾਂ ਦੀ ਕੁੱਲ ਗਿਣਤੀ 5,33,611 ਹੋ ਗਈ ਹੈ। ਸਿਹਤ ਮੰਤਰਾਲਾ ਅਨੁਸਾਰ ਦੇਸ਼ ’ਚ ਪਿਛਲੇ 24 ਘੰਟਿਆਂ ’ਚ 220,68,94,384 ਲੋਕਾਂ ਦਾ ਟੀਕਾਕਰਨ ਹੋ ਚੁੱਕਿਆ ਹੈ। ਓਡੀਸ਼ਾ ਰਾਜ ’ਚ ਮੌਤ ਦਰ ਦੇ ਅੰਕੜਿਆਂ ਦਾ ਮਿਲਾਨ ਜਾਰੀ ਹੈ ਅਤੇ ਇੱਥੇ ਸਰਗਰਮ ਮਾਮਲੇ 4 ਹਨ।