Thursday, November 28, 2024  

ਪੰਜਾਬ

ਗੁਜਰਾਤ ਦੀ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਬੀਜੇਪੀ ਅਤੇ ਸੁਨੀਲ ਜਾਖੜ ਨੂੰ ਘੇਰਿਆ 

June 18, 2024

'ਆਪ' ਬੁਲਾਰਾ ਨੀਲ ਗਰਗ ਨੇ ਪੁੱਛਿਆ - ਕੀ ਹਰ ਗੱਲਬਾਤ 'ਚ ਪੰਜਾਬ ਨੂੰ ਬਦਨਾਮ ਕਰਨ ਵਾਲੇ ਸੁਨੀਲ ਜਾਖੜ ਇਸ ਮਾਮਲੇ 'ਤੇ ਆਪਣੀ ਪਾਰਟੀ ਦੀ ਗੁਜਰਾਤ ਸਰਕਾਰ 'ਤੇ ਚੁੱਕਣਗੇ ਸਵਾਲ?

ਕਿਹਾ- ਜੇਕਰ ਸੁਨੀਲ ਜਾਖੜ ਗੈਂਗਸਟਰਵਾਦ ਨੂੰ ਲੈ ਕੇ ਸੱਚਮੁੱਚ ਗੰਭੀਰ ਹਨ ਤਾਂ ਉਨ੍ਹਾਂ ਨੂੰ ਇਸ ਮਾਮਲੇ 'ਤੇ ਆਪਣੇ ਹੀ ਗੁਜਰਾਤ ਦੇ ਮੁੱਖ ਮੰਤਰੀ ਤੋਂ ਸਵਾਲ ਕਰਨੇ ਚਾਹੀਦੇ ਹਨ

ਚੰਡੀਗੜ੍ਹ, 18 ਜੂਨ 

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਗੁਜਰਾਤ ਜੇਲ੍ਹ 'ਚੋਂ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੇ ਭਾਰਤੀ ਜਨਤਾ ਪਾਰਟੀ ਅਤੇ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ 'ਤੇ ਤਿੱਖੇ ਹਮਲੇ ਕੀਤੇ ਹਨ।

ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਇਸ ਮਾਮਲੇ 'ਤੇ ਸੁਨੀਲ ਜਾਖੜ ਨੂੰ ਘੇਰਦਿਆਂ ਕਿਹਾ ਕਿ ਕੀ ਜਾਖੜ ਜੋ ਅਕਸਰ ਪੰਜਾਬ ਨੂੰ ਬਦਨਾਮ ਕਰਨ ਦੀ ਗੱਲ ਕਰਦੇ ਹਨ, ਕੀ ਇਸ ਮਾਮਲੇ 'ਤੇ ਆਪਣੀ ਪਾਰਟੀ ਦੀ ਗੁਜਰਾਤ ਸਰਕਾਰ ਨੂੰ ਸਵਾਲ ਕਰਨਗੇ?

ਉਨ੍ਹਾਂ ਕਿਹਾ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਗੁਜਰਾਤ ਜੇਲ੍ਹ ਤੋਂ ਆਪਣਾ ਗਿਰੋਹ ਚਲਾ ਰਿਹਾ ਹੈ। ਜੋ ਕਿ ਇਸ ਵੀਡੀਓ ਤੋਂ ਸਾਬਤ ਹੋ ਗਿਆ ਹੈ। ਜੇਕਰ ਸੁਨੀਲ ਜਾਖੜ ਸੱਚਮੁੱਚ ਹੀ ਗੈਂਗਸਟਰਵਾਦ ਨੂੰ ਲੈ ਕੇ ਗੰਭੀਰ ਹਨ ਤਾਂ ਉਨ੍ਹਾਂ ਨੂੰ ਇਸ ਮਾਮਲੇ 'ਤੇ ਗੁਜਰਾਤ ਦੇ ਮੁੱਖ ਮੰਤਰੀ ਤੋਂ ਸਵਾਲ ਕਰਨੇ ਚਾਹੀਦੇ ਹਨ।  ਉਨ੍ਹਾਂ ਨੂੰ ਗੁਜਰਾਤ ਦੇ ਮੁੱਖ ਮੰਤਰੀ ਤੋਂ ਇਹ ਵੀ ਪੁੱਛਣਾ ਚਾਹੀਦਾ ਹੈ, ਕਿ ਉੱਥੋਂ ਵੱਡੀ ਮਾਤਰਾ ਵਿੱਚ ਨਸ਼ਿਆਂ ਦੀ ਤਸਕਰੀ ਪੰਜਾਬ ਵਿੱਚ ਕਿਉਂ ਹੋ ਰਹੀ ਹੈ?

ਗਰਗ ਨੇ ਕਿਹਾ ਕਿ ਭਾਜਪਾ ਆਗੂ ਅਤੇ ਖ਼ਾਸ ਕਰਕੇ ਸੁਨੀਲ ਜਾਖੜ ਹਮੇਸ਼ਾ ਹੀ ਪੰਜਾਬ ਵਿਰੋਧੀ ਬਿਆਨ ਦਿੰਦੇ ਰਹਿੰਦੇ ਹਨ। ਉਹ ਕਦੇ ਨਸ਼ਿਆਂ ਦੇ ਨਾਂਅ 'ਤੇ, ਕਦੇ ਕਾਨੂੰਨ ਵਿਵਸਥਾ ਦੇ ਨਾਂਅ 'ਤੇ ਅਤੇ ਕਦੇ ਗੈਂਗਸਟਰਵਾਦ ਦੇ ਨਾਂਅ 'ਤੇ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਦੇ ਹਨ, ਜਿਵੇਂ ਪੰਜਾਬ ਪੂਰੇ ਦੇਸ਼ ਵਿਚ ਸਭ ਤੋਂ ਮਾੜਾ ਸੂਬਾ ਹੋਵੇ। ਇਹ ਲੋਕ ਪੰਜਾਬ ਨੂੰ ਬਦਨਾਮ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਦੇ। ਜਦੋਂ ਕਿ ਸਚਾਈ ਇਹ ਹੈ ਕਿ ਅਮਨ-ਕਾਨੂੰਨ ਦੇ ਮਾਮਲੇ ਵਿੱਚ ਪੰਜਾਬ ਦੀ ਸਥਿਤੀ ਆਲੇ-ਦੁਆਲੇ ਦੇ ਰਾਜਾਂ ਨਾਲੋਂ ਕਿਤੇ ਬਿਹਤਰ ਹੈ। ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐੱਨ.ਸੀ.ਆਰ.ਬੀ.) ਦੇ ਅੰਕੜਿਆਂ 'ਚ ਵੀ ਇਹ ਗੱਲ ਸਾਹਮਣੇ ਆਈ ਹੈ।

ਇਹ ਮਾਮਲਾ ਉਦੋਂ ਵਿਵਾਦਾਂ ਵਿੱਚ ਘਿਰ ਗਿਆ, ਜਦੋਂ ਲਾਰੈਂਸ ਬਿਸ਼ਨੋਈ ਦੀ ਨਵੀਂ ਵੀਡੀਓ ਕਾਲ ਦੀ ਇੱਕ ਕਲਿੱਪ ਸਾਹਮਣੇ ਆਈ। ਜਿਸ ਵਿੱਚ ਉਹ ਵੀਡੀਓ ਕਾਲ 'ਤੇ ਕਿਸੇ ਨੂੰ ਈਦ ਦੀ ਵਧਾਈ ਦੇ ਰਿਹਾ ਸੀ। ਫ਼ਿਲਹਾਲ ਲਾਰੈਂਸ ਬਿਸ਼ਨੋਈ ਗੁਜਰਾਤ ਦੀ ਜੇਲ੍ਹ 'ਚ ਬੰਦ ਹੈ। ਇਸ ਲਈ ਗੁਜਰਾਤ ਦੀ ਭਾਜਪਾ ਸਰਕਾਰ 'ਤੇ ਵੱਡੇ ਸਵਾਲ ਖੜ੍ਹੇ ਹੋ ਰਹੇ ਹਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

'ਆਪ' ਨੇ ਨਗਰ ਨਿਗਮ ਚੋਣਾਂ ਲਈ ਖਿੱਚੀ ਤਿਆਰੀ, ਪਾਰਟੀ ਆਗੂਆਂ ਦੀ ਮੀਟਿੰਗਾ ਦਾ ਦੌਰ ਜਾਰੀ

'ਆਪ' ਨੇ ਨਗਰ ਨਿਗਮ ਚੋਣਾਂ ਲਈ ਖਿੱਚੀ ਤਿਆਰੀ, ਪਾਰਟੀ ਆਗੂਆਂ ਦੀ ਮੀਟਿੰਗਾ ਦਾ ਦੌਰ ਜਾਰੀ

ਜੱਜ ਦੀ ਪਤਨੀ ਦੇ ਗਲ ‘ਚੋਂ ਸੋਨੇ ਦੀ ਚੇਨ ਖੌਹ ਰਫੂ ਚੱਕਰ ਹੋਏ ਲੁਟੇਰੇ।

ਜੱਜ ਦੀ ਪਤਨੀ ਦੇ ਗਲ ‘ਚੋਂ ਸੋਨੇ ਦੀ ਚੇਨ ਖੌਹ ਰਫੂ ਚੱਕਰ ਹੋਏ ਲੁਟੇਰੇ।

ਪੰਜਾਬ 'ਚ ਨਸ਼ੇ ਦੀ ਸਮੱਸਿਆ 'ਤੇ ਰਾਜ ਸਭਾ 'ਚ ਗੂੰਜ, ਸਾਂਸਦ ਰਾਘਵ ਚੱਢਾ ਨੇ ਸਰਕਾਰ ਦੇ ਕਦਮਾਂ ਨੂੰ ਦੱਸਿਆ ਨਾਕਾਫੀ, ਚੁੱਕੇ ਗੰਭੀਰ ਸਵਾਲ

ਪੰਜਾਬ 'ਚ ਨਸ਼ੇ ਦੀ ਸਮੱਸਿਆ 'ਤੇ ਰਾਜ ਸਭਾ 'ਚ ਗੂੰਜ, ਸਾਂਸਦ ਰਾਘਵ ਚੱਢਾ ਨੇ ਸਰਕਾਰ ਦੇ ਕਦਮਾਂ ਨੂੰ ਦੱਸਿਆ ਨਾਕਾਫੀ, ਚੁੱਕੇ ਗੰਭੀਰ ਸਵਾਲ

ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਫੇਲ ਹੋਣ 'ਤੇ ਆਮ ਆਦਮੀ ਪਾਰਟੀ ਦੀ  ਸਖਤ ਪ੍ਰਤੀਕਿਰਿਆ

ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਫੇਲ ਹੋਣ 'ਤੇ ਆਮ ਆਦਮੀ ਪਾਰਟੀ ਦੀ ਸਖਤ ਪ੍ਰਤੀਕਿਰਿਆ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਰੈਡ ਕਰਾਸ ਯੂਨਿਟ ਵੱਲੋਂ ਕਰਵਾਇਆ ਗਿਆ ਨੁੱਕੜ ਨਾਟਕ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਰੈਡ ਕਰਾਸ ਯੂਨਿਟ ਵੱਲੋਂ ਕਰਵਾਇਆ ਗਿਆ ਨੁੱਕੜ ਨਾਟਕ 

ਰਿਮਟ ਸਕੂਲ ਆਫ਼ ਲੀਗਲ ਸਟੱਡੀਜ਼ ਨੇ ਮਨਾਇਆ ਰਾਸ਼ਟਰੀ ਸੰਵਿਧਾਨ ਦਿਵਸ

ਰਿਮਟ ਸਕੂਲ ਆਫ਼ ਲੀਗਲ ਸਟੱਡੀਜ਼ ਨੇ ਮਨਾਇਆ ਰਾਸ਼ਟਰੀ ਸੰਵਿਧਾਨ ਦਿਵਸ

ਅੰਮ੍ਰਿਤਧਾਰੀ ਸਿੱਖਾਂ ਨੂੰ ਕਿਰਪਾਨ ਧਾਰਨ ਕਰਨ ਦਾ ਸੰਵਿਧਾਨਕ ਹੱਕ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਅੰਮ੍ਰਿਤਧਾਰੀ ਸਿੱਖਾਂ ਨੂੰ ਕਿਰਪਾਨ ਧਾਰਨ ਕਰਨ ਦਾ ਸੰਵਿਧਾਨਕ ਹੱਕ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਪਟਿਆਲਾ ਪੁਲਿਸ ਵੱਲੋਂ ਨਾਭਾ ਤੋਂ ਲੁੱਟੀ ਥਾਰ ਬਰਾਮਦ ਚਾਰ ਦੋਸ਼ੀ ਹੋਰ ਗਿ੍ਰਫਤਾਰ

ਪਟਿਆਲਾ ਪੁਲਿਸ ਵੱਲੋਂ ਨਾਭਾ ਤੋਂ ਲੁੱਟੀ ਥਾਰ ਬਰਾਮਦ ਚਾਰ ਦੋਸ਼ੀ ਹੋਰ ਗਿ੍ਰਫਤਾਰ

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਜੀਦਪੁਰ ਨੋਗਾਵਾਂ ਦੇ ਵਿਦਿਆਰਥੀਆਂ ਨੇ ਕੀਤਾ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਜੀਦਪੁਰ ਨੋਗਾਵਾਂ ਦੇ ਵਿਦਿਆਰਥੀਆਂ ਨੇ ਕੀਤਾ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ

ਬੱਚਿਆਂ ਵਿੱਚ ਖੂਨ ਦੀ ਕਮੀ ਦਾ ਮੁੱਖ ਕਾਰਨ ਪੇਟ ਦੇ ਕੀੜੇ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਬੱਚਿਆਂ ਵਿੱਚ ਖੂਨ ਦੀ ਕਮੀ ਦਾ ਮੁੱਖ ਕਾਰਨ ਪੇਟ ਦੇ ਕੀੜੇ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ