Thursday, November 28, 2024  

ਪੰਜਾਬ

ਰਾਜਾ ਵੜਿੰਗ ਪੁਲਿਸ ਵਿਭਾਗ ਵਿਚ ਤਬਾਦਲਿਆਂ ਤੋਂ ਐਨਾ ਪਰੇਸ਼ਾਨ ਕਿਉਂ ਹਨ, ਕੀ ਉਨ੍ਹਾਂ ਦੇ ਨਿੱਜੀ ਆਰਥਿਕ ਹਿੱਤ ਸ਼ਾਮਲ ਹਨ: ਮਲਵਿੰਦਰ ਕੰਗ

June 19, 2024

ਇਹ ਤਬਾਦਲੇ ਰੁਟੀਨ ਪ੍ਰਕਿਰਿਆ ਹੈ, ਰਾਜਾ ਵੜਿੰਗ ਨੂੰ ਇਸ 'ਤੇ ਇਤਰਾਜ਼ ਕਿਉਂ ਹੈ: ਮਲਵਿੰਦਰ ਕੰਗ

ਉਨ੍ਹਾਂ ਦੀ ਪ੍ਰਤੀਕਿਰਿਆ ਤੋਂ ਲੱਗਦਾ ਹੈ ਕਿ ਰਾਜਾ ਵੜਿੰਗ ਵੀ ਕਿਸੇ ਡਰੱਗ ਨੈਕਸਸ ਦਾ ਹਿੱਸਾ ਹਨ- ਕੰਗ

ਕਾਂਗਰਸ ਦਾ ਇਹ ਦਾਅਵਾ ਹੈ ਕਿ ਪੰਜਾਬ ਵਿੱਚ ਕਿਸ ਨੇ ਵੋਟ ਪਾਈ ਅਤੇ ਕਿਸ ਨੇ ਨਹੀਂ, ਚਿੰਤਾ ਦਾ ਵਿਸ਼ਾ, ਪਹਿਲਾਂ ਘੁਬਾਇਆ ਨੇ ਕਿਹਾ ਕਿ ਉਹ ਉਨ੍ਹਾਂ ਲੋਕਾਂ ਲਈ ਹੀ ਕੰਮ ਕਰਨਗੇ, ਜਿਨ੍ਹਾਂ ਨੇ ਉਨ੍ਹਾਂ ਨੂੰ ਵੋਟਾਂ ਪਾਈਆਂ ਹਨ, ਹੁਣ ਵੜਿੰਗ ਵੀ ਅਜਿਹਾ ਹੀ ਬਿਆਨ ਦੇ ਰਹੇ ਹਨ: ਮਲਵਿੰਦਰ ਕੰਗ

ਚੰਡੀਗੜ੍ਹ, 19 ਜੂਨ 

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਪੰਜਾਬ ਪੁਲਿਸ ਵਿਭਾਗ ਵਿੱਚ ਤਬਾਦਲਿਆਂ ਨੂੰ ਲੈ ਕੇ ਉਠਾਏ ਇਤਰਾਜ਼ਾਂ 'ਤੇ ਸਵਾਲ ਚੁੱਕੇ ਹਨ। ‘ਆਪ’ ਨੇ ਇਨ੍ਹਾਂ ਤਬਾਦਲਿਆਂ ਨੂੰ ਰੁਟੀਨ ਪ੍ਰਕਿਰਿਆ ਦੱਸਦਿਆਂ ਕਿਹਾ ਕਿ ਰਾਜਾ ਵੜਿੰਗ ਦੀ ਬੇਚੈਨੀ ਦੱਸਦੀ ਹੈ ਕਿ ਇਨ੍ਹਾਂ ਤਬਾਦਲਿਆਂ ਕਾਰਨ ਉਨ੍ਹਾਂ ਦੇ ਨਿੱਜੀ ਹਿੱਤ ਦਾਅ ’ਤੇ ਲੱਗ ਗਏ ਹਨ।

ਬੁੱਧਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਨਵੇਂ ਚੁਣੇ ਸੰਸਦ ਮੈਂਬਰ ਅਤੇ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮਾਨ ਸਰਕਾਰ ਨੂੰ ਆਮ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਕੁਝ ਪੁਲਿਸ ਮੁਲਾਜ਼ਮ ਡਰੱਗ ਨੈਕਸਸ ਦਾ ਹਿੱਸਾ ਹਨ, ਇਸ ਲਈ ਇਸ ਨੈਕਸਸ ਨੂੰ ਰੋਕਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਤਬਾਦਲੇ ਕਰਨ ਦਾ ਫ਼ੈਸਲਾ ਕੀਤਾ ਹੈ। ਕੰਗ ਨੇ ਕਾਂਗਰਸੀ ਆਗੂ ਦੀ ਪ੍ਰਤੀਕਿਰਿਆ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਉਹ ਇਨ੍ਹਾਂ ਤਬਾਦਲਿਆਂ ਤੋਂ ਕਿਉਂ ਪ੍ਰੇਸ਼ਾਨ ਹਨ। ਕੰਗ ਨੇ ਕਿਹਾ ਕਿ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਸਿਸਟਮ ਵਿੱਚ ਵੜਿੰਗ ਦੀਆਂ ਨਿੱਜੀ ਸੈਟਿੰਗਾਂ ਵਿਗੜ ਗਈਆਂ ਹਨ। 

ਕੰਗ ਨੇ ਰਾਜਾ ਵੜਿੰਗ ਦੇ ਉਸ ਬਿਆਨ ਦੀ ਵੀ ਆਲੋਚਨਾ ਕੀਤੀ, ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਮਾਨ ਸਰਕਾਰ ਕਾਂਗਰਸ ਨੂੰ ਵੋਟਾਂ ਪਾਉਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕਰ ਰਹੀ ਹੈ। ਕੰਗ ਨੇ ਸਵਾਲ ਕੀਤਾ ਕਿ ਪੰਜਾਬ ਕਾਂਗਰਸ ਦੇ ਆਗੂਆਂ ਨੂੰ ਕਿਵੇਂ ਪਤਾ ਹੈ ਕਿ ਕਿਸ ਨੇ ਕਿਸ ਨੂੰ ਵੋਟ ਪਾਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸ਼ੇਰ ਸਿੰਘ ਘੁਬਾਇਆ ਨੇ ਕਿਹਾ ਕਿ ਉਹ ਉਨ੍ਹਾਂ ਲੋਕਾਂ ਲਈ ਹੀ ਕੰਮ ਕਰਨਗੇ, ਜਿਨ੍ਹਾਂ ਨੇ ਉਨ੍ਹਾਂ ਨੂੰ ਵੋਟਾਂ ਪਾਈਆਂ ਹਨ, ਹੁਣ ਵੜਿੰਗ ਵੀ ਅਜਿਹਾ ਹੀ ਬਿਆਨ ਦੇ ਰਹੇ ਹਨ। ਕੰਗ ਨੇ ਕਿਹਾ ਕਿ ਲੋਕਤੰਤਰ ਵਿੱਚ ਇਹ ਜਾਣਨ ਦਾ ਕੋਈ ਤਰੀਕਾ ਨਹੀਂ ਹੈ ਕਿ ਕਿਸ ਨੇ ਕਿਸ ਨੂੰ ਵੋਟ ਦਿੱਤੀ। ਪਰ ਕਾਂਗਰਸੀ ਆਗੂਆਂ ਦੇ ਅਜਿਹੇ ਲਗਾਤਾਰ ਗੈਰ-ਜ਼ਿੰਮੇਵਾਰਾਨਾ ਬਿਆਨ ਚਿੰਤਾ ਦਾ ਵਿਸ਼ਾ ਹਨ। 

ਕੰਗ ਨੇ ਅੱਗੇ ਕਿਹਾ ਕਿ ਪੰਜਾਬ ਕਾਂਗਰਸ ਅਤੇ ਭਾਜਪਾ ਦੇ ਆਗੂ ਪੰਜਾਬ ਅਤੇ ਇਸ ਦੇ ਲੋਕਾਂ ਦੇ ਮੁੱਦਿਆਂ 'ਤੇ ਆਮ ਤੌਰ 'ਤੇ ਚੁੱਪ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਅਤੇ ਸੁਨੀਲ ਜਾਖੜ ਲਾਰੈਂਸ ਬਿਸ਼ਨੋਈ ਦੀ ਗੁਜਰਾਤ ਜੇਲ੍ਹ ਤੋਂ ਸਾਹਮਣੇ ਆਈ ਵੀਡੀਓ ਦਾ ਮੁੱਦਾ ਨਹੀਂ ਉਠਾ ਰਹੇ। ਪਰ ਉਹ ਪੁਲਿਸ ਵਿਭਾਗ ਦੇ ਕੁੱਝ ਰੁਟੀਨ ਕੰਮਕਾਜ 'ਤੇ ਇਤਰਾਜ਼ ਜਤਾ ਰਹੇ ਹਨ। ਕੰਗ ਨੇ ਕਿਹਾ ਕਿ ਇਹ ਕੋਈ ਹੈਰਾਨੀ ਵਾਲੀ ਗੱਲ ਨਹੀਂ, ਕਿਉਂਕਿ ਕਾਂਗਰਸ ਅਤੇ ਭਾਜਪਾ ਦੇ ਆਗੂ ਅਕਸਰ ਭ੍ਰਿਸ਼ਟ ਲੋਕਾਂ ਦੀ ਸਰਪ੍ਰਸਤੀ ਕਰਦੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

'ਆਪ' ਨੇ ਨਗਰ ਨਿਗਮ ਚੋਣਾਂ ਲਈ ਖਿੱਚੀ ਤਿਆਰੀ, ਪਾਰਟੀ ਆਗੂਆਂ ਦੀ ਮੀਟਿੰਗਾ ਦਾ ਦੌਰ ਜਾਰੀ

'ਆਪ' ਨੇ ਨਗਰ ਨਿਗਮ ਚੋਣਾਂ ਲਈ ਖਿੱਚੀ ਤਿਆਰੀ, ਪਾਰਟੀ ਆਗੂਆਂ ਦੀ ਮੀਟਿੰਗਾ ਦਾ ਦੌਰ ਜਾਰੀ

ਜੱਜ ਦੀ ਪਤਨੀ ਦੇ ਗਲ ‘ਚੋਂ ਸੋਨੇ ਦੀ ਚੇਨ ਖੌਹ ਰਫੂ ਚੱਕਰ ਹੋਏ ਲੁਟੇਰੇ।

ਜੱਜ ਦੀ ਪਤਨੀ ਦੇ ਗਲ ‘ਚੋਂ ਸੋਨੇ ਦੀ ਚੇਨ ਖੌਹ ਰਫੂ ਚੱਕਰ ਹੋਏ ਲੁਟੇਰੇ।

ਪੰਜਾਬ 'ਚ ਨਸ਼ੇ ਦੀ ਸਮੱਸਿਆ 'ਤੇ ਰਾਜ ਸਭਾ 'ਚ ਗੂੰਜ, ਸਾਂਸਦ ਰਾਘਵ ਚੱਢਾ ਨੇ ਸਰਕਾਰ ਦੇ ਕਦਮਾਂ ਨੂੰ ਦੱਸਿਆ ਨਾਕਾਫੀ, ਚੁੱਕੇ ਗੰਭੀਰ ਸਵਾਲ

ਪੰਜਾਬ 'ਚ ਨਸ਼ੇ ਦੀ ਸਮੱਸਿਆ 'ਤੇ ਰਾਜ ਸਭਾ 'ਚ ਗੂੰਜ, ਸਾਂਸਦ ਰਾਘਵ ਚੱਢਾ ਨੇ ਸਰਕਾਰ ਦੇ ਕਦਮਾਂ ਨੂੰ ਦੱਸਿਆ ਨਾਕਾਫੀ, ਚੁੱਕੇ ਗੰਭੀਰ ਸਵਾਲ

ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਫੇਲ ਹੋਣ 'ਤੇ ਆਮ ਆਦਮੀ ਪਾਰਟੀ ਦੀ  ਸਖਤ ਪ੍ਰਤੀਕਿਰਿਆ

ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਫੇਲ ਹੋਣ 'ਤੇ ਆਮ ਆਦਮੀ ਪਾਰਟੀ ਦੀ ਸਖਤ ਪ੍ਰਤੀਕਿਰਿਆ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਰੈਡ ਕਰਾਸ ਯੂਨਿਟ ਵੱਲੋਂ ਕਰਵਾਇਆ ਗਿਆ ਨੁੱਕੜ ਨਾਟਕ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਰੈਡ ਕਰਾਸ ਯੂਨਿਟ ਵੱਲੋਂ ਕਰਵਾਇਆ ਗਿਆ ਨੁੱਕੜ ਨਾਟਕ 

ਰਿਮਟ ਸਕੂਲ ਆਫ਼ ਲੀਗਲ ਸਟੱਡੀਜ਼ ਨੇ ਮਨਾਇਆ ਰਾਸ਼ਟਰੀ ਸੰਵਿਧਾਨ ਦਿਵਸ

ਰਿਮਟ ਸਕੂਲ ਆਫ਼ ਲੀਗਲ ਸਟੱਡੀਜ਼ ਨੇ ਮਨਾਇਆ ਰਾਸ਼ਟਰੀ ਸੰਵਿਧਾਨ ਦਿਵਸ

ਅੰਮ੍ਰਿਤਧਾਰੀ ਸਿੱਖਾਂ ਨੂੰ ਕਿਰਪਾਨ ਧਾਰਨ ਕਰਨ ਦਾ ਸੰਵਿਧਾਨਕ ਹੱਕ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਅੰਮ੍ਰਿਤਧਾਰੀ ਸਿੱਖਾਂ ਨੂੰ ਕਿਰਪਾਨ ਧਾਰਨ ਕਰਨ ਦਾ ਸੰਵਿਧਾਨਕ ਹੱਕ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਪਟਿਆਲਾ ਪੁਲਿਸ ਵੱਲੋਂ ਨਾਭਾ ਤੋਂ ਲੁੱਟੀ ਥਾਰ ਬਰਾਮਦ ਚਾਰ ਦੋਸ਼ੀ ਹੋਰ ਗਿ੍ਰਫਤਾਰ

ਪਟਿਆਲਾ ਪੁਲਿਸ ਵੱਲੋਂ ਨਾਭਾ ਤੋਂ ਲੁੱਟੀ ਥਾਰ ਬਰਾਮਦ ਚਾਰ ਦੋਸ਼ੀ ਹੋਰ ਗਿ੍ਰਫਤਾਰ

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਜੀਦਪੁਰ ਨੋਗਾਵਾਂ ਦੇ ਵਿਦਿਆਰਥੀਆਂ ਨੇ ਕੀਤਾ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਜੀਦਪੁਰ ਨੋਗਾਵਾਂ ਦੇ ਵਿਦਿਆਰਥੀਆਂ ਨੇ ਕੀਤਾ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ

ਬੱਚਿਆਂ ਵਿੱਚ ਖੂਨ ਦੀ ਕਮੀ ਦਾ ਮੁੱਖ ਕਾਰਨ ਪੇਟ ਦੇ ਕੀੜੇ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਬੱਚਿਆਂ ਵਿੱਚ ਖੂਨ ਦੀ ਕਮੀ ਦਾ ਮੁੱਖ ਕਾਰਨ ਪੇਟ ਦੇ ਕੀੜੇ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ