ਸ੍ਰੀ ਫ਼ਤਹਿਗੜ੍ਹ ਸਾਹਿਬ/20 ਜੂਨ:
(ਰਵਿੰਦਰ ਸਿੰਘ ਢੀਂਡਸਾ)
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਬੱਚਤ ਭਵਨ ਫਤਿਹਗੜ੍ਹ ਸਾਹਿਬ ਵਿਖੇ ਹਲਕੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਲੈ ਕੇ ਸਬੰਧਤ ਅਧਿਕਾਰੀਆਂ ਦੇ ਨਾਲ ਰਿਵਿਊ ਮੀਟਿੰਗ ਕੀਤੀ ਗਈ। ਜਿੱਥੇ ਵਿਕਾਸ ਕਾਰਜਾਂ ਨੂੰ ਲੈ ਕੇ ਵਿਚਾਰ ਚਰਚਾ ਹੋਈ, ਉੱਥੇ ਹੀ ਸੰਬੰਧਿਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਖਤ ਨਿਰਦੇਸ਼ ਜਾਰੀ ਕੀਤੇ ਗਏ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਕਤ ਮੀਟਿੰਗ ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੋ ਰਹੀ ਹੈ, ਹਲਕੇ ਅੰਦਰ ਜੋ ਵੀ ਵਿਕਾਸ ਕਾਰਜ ਚੱਲ ਰਹੇ ਹਨ ਉਨਾਂ ਦੇ ਵਿੱਚ ਤੇਜ਼ੀ ਲਿਆਉਣ ਦੇ ਲਈ ਇਹ ਰੀਵਿਊ ਮੀਟਿੰਗ ਕੀਤੀ ਗਈ ਹੈ। ਉਹਨਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਡਿਊਟੀ ਦੇ ਵਿੱਚ ਕੁਤਾਹੀ ਕਰਦਾ ਹੈ ਜਾਂ ਭ੍ਰਿਸ਼ਟਾਚਾਰ ਨਾਲ ਲਿਪਤ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ, ਬੇਸ਼ੱਕ ਉਨਾਂ ਦਾ ਕੋਈ ਸਕਾ ਸਬੰਧੀ ਵੀ ਹੋਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਏਡੀਸੀ ਸੁਰਿੰਦਰ ਸਿੰਘ ਧਾਲੀਵਾਲ, ਡੀਡੀਪੀਓ ਹਿਤੇਸ਼ ਕਪਿਲਾ, ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਰਮੇਸ਼ ਗੋਇਲ ਅਤੇ ਹੋਰ ਅਧਿਕਾਰੀ ਵੀ ਹਾਜਰ ਸਨ।