Thursday, November 28, 2024  

ਪੰਜਾਬ

  ਸਵ: ਮੀਨਾ ਗੁਪਤਾ ਨੂੰ ਵੱਖ-ਵੱਖ ਆਗੂਆਂ ਵੱਲੋਂ ਸਰਧਾਂਜਲੀਆਂ ਭੇਂਟ

June 20, 2024
ਸ੍ਰੀ ਫ਼ਤਹਿਗੜ੍ਹ ਸਾਹਿਬ/20 ਜੂਨ:
(ਰਵਿੰਦਰ ਸਿੰਘ ਢੀਂਡਸਾ)

ਸਮਾਜ ਸੇਵੀ ਅਮਿਤ ਜਿੰਦਲ, ਪ੍ਰੀਤ ਜਿੰਦਲ, ਦੀਪਕ ਜਿੰਦਲ ਦੇ ਮਾਤਾ ਜੀ, ਦੂਜਿੰਦਰ ਨਾਥ ਗੁਪਤਾ ਰਿਟਾਇਰਡ ਪ੍ਰਿੰਸੀਪਲ ਦੀ ਧਰਮਪਤਨੀ ਅਤੇ ਅਨਿਲ ਕੁਮਾਰ ਗੁਪਤਾ ਐਡਵੋਕੇਟ ਦੇ ਭਰਜਾਈ, ਲਲਿਤ ਗੁਪਤਾ ਐਡਵੋਕੇਟ ਤੇ ਸ਼ਿਵਮ ਗੁਪਤਾ ਐਡਵੋਕੇਟ ਦੇ ਤਾਈ ਜੀ ਜਾਂਦੀ ਮੀਨਾ ਗੁਪਤਾ ਦਾ ਪਿੱਛਲੇ ਦਿਨੀਂ ਅਚਾਨਕ ਦੇਹਾਂਤ ਹੋ ਗਿਆ ਸੀ। ਉਨਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਗਰੁੜ ਪੁਰਾਣ ਦੇ ਪਾਠ ਦਾ ਭੋਗ ਅੱਜ ਸ੍ਰੀ ਸੰਤ ਨਾਮਦੇਵ ਮੰਦਰ ਬੱਸੀ ਪਠਾਣਾਂ ਵਿਖੇ ਪਾਇਆ ਗਿਆ। ਇਸ ਮੌਕੇ ਵੱਡੀ ਗਿਣਤੀ 'ਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ, ਵਿੱਦਿਅਕ ਸੰਸਥਾਵਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ, ਸਿਹਤ ਸੰਸਥਾਵਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ, ਧਾਰਮਿਕ ਸੰਸਥਾਵਾਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ 'ਚ ਸਥਾਨਕ ਲੋਕ ਸਾਮਲ ਹੋਏ। ਇਸ ਮੌਕੇ ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਭਰਾ ਡਾ. ਮਨੋਹਰ ਸਿੰਘ ਨੇ ਮੀਨਾ ਗੁਪਤਾ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆ ਕਿਹਾ ਕਿ ਇਨਾਂ ਦੇ ਅਕਾਲ ਚਲਾਣੇ ਨਾਲ ਪਰਿਵਾਰ ਅਤੇ ਸਮਾਜ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਮੌਕੇ ਉੱਘੇ ਸਮਾਜ ਸੇਵਕ ਓਮ ਪ੍ਰਕਾਸ਼ ਤਾਂਗੜੀ ਨੇ ਮੀਨਾ ਗੁਪਤਾ ਜੀ ਦੇ ਜੀਵਨ ਉਪਰ ਚਾਨਣਾ ਪਾਇਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਜਪਾ ਆਗੂ ਡਾ. ਹਰਬੰਸ ਲਾਲ,  ਭਾਜਪਾ ਆਗੂ ਕੁਲਦੀਪ ਸਿੰਘ ਸਿੱਧੂਪੁਰ, ਸਾਬਕਾ ਨਗਰ ਕੋਂਸਲ ਪ੍ਰਧਾਨ ਰਮਨ ਗੁਪਤਾ, ਸਮਾਜ ਸੇਵੀ ਅਨੂਪ ਸਿੰਗਲਾ, ਰੂਪੀ ਵਿਰਕ, ਪ੍ਰਿੰਸੀਪਲ ਰਾਜ ਕੁਮਾਰ, ਪ੍ਰਾਚੀਨ ਸ਼੍ਰੀ ਰਾਮ ਮੰਦਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਗਲਾ, ਭਾਜਪਾ ਮੰਡਲ ਪ੍ਰਧਾਨ ਰਾਜੀਵ ਮਲਹੋਤਰਾ,  ਓਮ ਪ੍ਰਕਾਸ਼ ਗੌਤਮ, ਗੌਰਵ ਗੋਇਲ, ਸਿਟੀਜਨ ਵੈਲਫੇਅਰ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਸੁਨੀਲ ਰੈਣਾ, ਸ਼੍ਰੀ ਰਾਮ ਲੀਲਾ ਕਮੇਟੀ ਦੇ ਪ੍ਰਧਾਨ ਅਜੈ ਸਿੰਗਲਾ, ਅੱਗਰਵਾਲ ਧਰਮਸ਼ਾਲਾ ਦੇ ਪ੍ਰਧਾਨ ਅਨੂਪ ਸਿੰਗਲਾ, ਸ਼੍ਰੀ ਗਊਸ਼ਾਲਾ ਕਮੇਟੀ ਦੇ ਭਾਰਤ ਸ਼ਰਮਾਂ, ਭਾਰਤੀਆਂ ਭਾਵਲਪੁਰ ਮਹਾਸੰਘ ਦੇ ਪ੍ਰਧਾਨ ਕਿਸ਼ੋਰੀ ਲਾਲ ਚੁੱਘ, ਭਵਾਲਪੁਰ ਟਰੱਸਟ ਦੇ ਪ੍ਰਧਾਨ ਕ੍ਰਿਸ਼ਨ ਛਾਬੜਾ, ਕਾਂਗਰਸ ਕਮੇਟੀ ਵਾਪਾਰ ਸੈੱਲ ਦੇ ਪ੍ਰਧਾਨ ਰਾਮ ਕ੍ਰਿਸ਼ਨ ਚੁੱਘ, ਬ੍ਰਾਹਮਣ ਸਮਾਜ ਸੇਵਾ ਸੰਗਠਨ ਦੇ ਪ੍ਰਧਾਨ ਦੁਸ਼ੰਤ ਸ਼ੁਕਲਾ, ਫੈਡਰੇਸ਼ਨ ਆਫ ਆੜਤੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਸਿੰਗਲਾ, ਸਰਕਾਰੀ ਮਿਡਲ ਸਕੂਲ ਮਹਾਦੀਆਂ ਦੇ ਇੰਚਾਰਜ ਈਸ਼ਵਰ ਭਾਰਦਵਾਜ, ਸ਼੍ਰੀ ਸ਼ਿਵ ਸ਼ੰਕਰ ਸੇਵਾ ਸੋਸਾਇਟੀ ਸਰਹਿੰਦ  ਸ਼ਹਿਰ ਦੇ ਪ੍ਰਧਾਨ, ਅਸ਼ੋਕਾ ਐਜ਼ੂਕੇਸ਼ਨਲ ਟਰੱਸਟ ਤੇ ਮੈਨੇਜਮੈਂਟ ਸੋਸਾਇਟੀ ਦੇ ਪ੍ਰਧਾਨ ਤੇ ਮੈਂਬਰ, ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਦੇ ਮੈਨੇਜਰ, ਪ੍ਰਿੰਸੀਪਲ ਅਤੇ ਸਟਾਫ਼ ਮੈਂਬਰ, ਪੀ ਐਚ ਸੀ ਨੰਦਪੁਰ ਕਲੌੜ ਦੇ ਸਟਾਫ਼ ਤੋਂ ਇਲਾਵਾ ਵੱਡੀ ਗਿਣਤੀ 'ਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਹਾਜਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

'ਆਪ' ਨੇ ਨਗਰ ਨਿਗਮ ਚੋਣਾਂ ਲਈ ਖਿੱਚੀ ਤਿਆਰੀ, ਪਾਰਟੀ ਆਗੂਆਂ ਦੀ ਮੀਟਿੰਗਾ ਦਾ ਦੌਰ ਜਾਰੀ

'ਆਪ' ਨੇ ਨਗਰ ਨਿਗਮ ਚੋਣਾਂ ਲਈ ਖਿੱਚੀ ਤਿਆਰੀ, ਪਾਰਟੀ ਆਗੂਆਂ ਦੀ ਮੀਟਿੰਗਾ ਦਾ ਦੌਰ ਜਾਰੀ

ਜੱਜ ਦੀ ਪਤਨੀ ਦੇ ਗਲ ‘ਚੋਂ ਸੋਨੇ ਦੀ ਚੇਨ ਖੌਹ ਰਫੂ ਚੱਕਰ ਹੋਏ ਲੁਟੇਰੇ।

ਜੱਜ ਦੀ ਪਤਨੀ ਦੇ ਗਲ ‘ਚੋਂ ਸੋਨੇ ਦੀ ਚੇਨ ਖੌਹ ਰਫੂ ਚੱਕਰ ਹੋਏ ਲੁਟੇਰੇ।

ਪੰਜਾਬ 'ਚ ਨਸ਼ੇ ਦੀ ਸਮੱਸਿਆ 'ਤੇ ਰਾਜ ਸਭਾ 'ਚ ਗੂੰਜ, ਸਾਂਸਦ ਰਾਘਵ ਚੱਢਾ ਨੇ ਸਰਕਾਰ ਦੇ ਕਦਮਾਂ ਨੂੰ ਦੱਸਿਆ ਨਾਕਾਫੀ, ਚੁੱਕੇ ਗੰਭੀਰ ਸਵਾਲ

ਪੰਜਾਬ 'ਚ ਨਸ਼ੇ ਦੀ ਸਮੱਸਿਆ 'ਤੇ ਰਾਜ ਸਭਾ 'ਚ ਗੂੰਜ, ਸਾਂਸਦ ਰਾਘਵ ਚੱਢਾ ਨੇ ਸਰਕਾਰ ਦੇ ਕਦਮਾਂ ਨੂੰ ਦੱਸਿਆ ਨਾਕਾਫੀ, ਚੁੱਕੇ ਗੰਭੀਰ ਸਵਾਲ

ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਫੇਲ ਹੋਣ 'ਤੇ ਆਮ ਆਦਮੀ ਪਾਰਟੀ ਦੀ  ਸਖਤ ਪ੍ਰਤੀਕਿਰਿਆ

ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਫੇਲ ਹੋਣ 'ਤੇ ਆਮ ਆਦਮੀ ਪਾਰਟੀ ਦੀ ਸਖਤ ਪ੍ਰਤੀਕਿਰਿਆ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਰੈਡ ਕਰਾਸ ਯੂਨਿਟ ਵੱਲੋਂ ਕਰਵਾਇਆ ਗਿਆ ਨੁੱਕੜ ਨਾਟਕ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਰੈਡ ਕਰਾਸ ਯੂਨਿਟ ਵੱਲੋਂ ਕਰਵਾਇਆ ਗਿਆ ਨੁੱਕੜ ਨਾਟਕ 

ਰਿਮਟ ਸਕੂਲ ਆਫ਼ ਲੀਗਲ ਸਟੱਡੀਜ਼ ਨੇ ਮਨਾਇਆ ਰਾਸ਼ਟਰੀ ਸੰਵਿਧਾਨ ਦਿਵਸ

ਰਿਮਟ ਸਕੂਲ ਆਫ਼ ਲੀਗਲ ਸਟੱਡੀਜ਼ ਨੇ ਮਨਾਇਆ ਰਾਸ਼ਟਰੀ ਸੰਵਿਧਾਨ ਦਿਵਸ

ਅੰਮ੍ਰਿਤਧਾਰੀ ਸਿੱਖਾਂ ਨੂੰ ਕਿਰਪਾਨ ਧਾਰਨ ਕਰਨ ਦਾ ਸੰਵਿਧਾਨਕ ਹੱਕ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਅੰਮ੍ਰਿਤਧਾਰੀ ਸਿੱਖਾਂ ਨੂੰ ਕਿਰਪਾਨ ਧਾਰਨ ਕਰਨ ਦਾ ਸੰਵਿਧਾਨਕ ਹੱਕ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਪਟਿਆਲਾ ਪੁਲਿਸ ਵੱਲੋਂ ਨਾਭਾ ਤੋਂ ਲੁੱਟੀ ਥਾਰ ਬਰਾਮਦ ਚਾਰ ਦੋਸ਼ੀ ਹੋਰ ਗਿ੍ਰਫਤਾਰ

ਪਟਿਆਲਾ ਪੁਲਿਸ ਵੱਲੋਂ ਨਾਭਾ ਤੋਂ ਲੁੱਟੀ ਥਾਰ ਬਰਾਮਦ ਚਾਰ ਦੋਸ਼ੀ ਹੋਰ ਗਿ੍ਰਫਤਾਰ

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਜੀਦਪੁਰ ਨੋਗਾਵਾਂ ਦੇ ਵਿਦਿਆਰਥੀਆਂ ਨੇ ਕੀਤਾ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਜੀਦਪੁਰ ਨੋਗਾਵਾਂ ਦੇ ਵਿਦਿਆਰਥੀਆਂ ਨੇ ਕੀਤਾ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ

ਬੱਚਿਆਂ ਵਿੱਚ ਖੂਨ ਦੀ ਕਮੀ ਦਾ ਮੁੱਖ ਕਾਰਨ ਪੇਟ ਦੇ ਕੀੜੇ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਬੱਚਿਆਂ ਵਿੱਚ ਖੂਨ ਦੀ ਕਮੀ ਦਾ ਮੁੱਖ ਕਾਰਨ ਪੇਟ ਦੇ ਕੀੜੇ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ