ਸ੍ਰੀ ਫ਼ਤਹਿਗੜ੍ਹ ਸਾਹਿਬ/22 ਜੂਨ :
(ਰਵਿੰਦਰ ਸਿੰਘ ਢੀਂਡਸਾ)
ਆਉਣ ਵਾਲੇ ਬਰਸਾਤੀ ਸੀਜ਼ਨ ਤੋਂ ਪਹਿਲਾਂ-ਪਹਿਲਾਂ ਸਰਹਿੰਦ ਚੋਅ ਸਮੇਤ ਡਰੇਨਾਂ ਤੇ ਨਾਲਿਆਂ ਦੀ ਸਾਫ ਸਫਾਈ ਦਾ ਕੰਮ ਮੁਕੰਮਲ ਕਰਵਾਇਆ ਜਾਵੇਗਾ ਤਾਂ ਜੋ ਸੰਭਾਵੀ ਹੜ੍ਹਾਂ ਦੀ ਸਥਿਤੀ ਤੋਂ ਬਚਿਆ ਜਾ ਸਕੇ। ਇਹ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਸਰਹਿੰਦ ਚੋਅ ਦਾ ਜਾਇਜ਼ਾ ਲੈਣ ਮੌਕੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅਕਸਰ ਡਰੇਨਾਂ ਤੇ ਨਾਲਿਆਂ ਵਿੱਚ ਉਗੀ ਘਾਹ-ਬੂਟੀ ਕਾਰਨ ਪਾਣੀ ਦੇ ਵਹਾਅ ਵਿਚ ਦਿੱਕਤ ਆਉਂਦੀ ਹੈ, ਜਿਸ ਨਾਲ ਆਮ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਵਿਧਾਇਕ ਰਾਏ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਹਿੰਦ ਚੋਅ ਦੀ ਸਫ਼ਾਈ ਲਈ 35 ਲੱਖ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਹੈ ਤਾਂ ਜੋ ਬਰਸਾਤੀ ਸੀਜ਼ਨ ਤੋਂ ਪਹਿਲਾਂ ਪਹਿਲਾਂ ਇਸਦੀ ਮੁਕੰਮਲ ਸਫ਼ਾਈ ਹੋ ਸਕੇ। ਓਹਨਾ ਕਿਹਾ ਕਿ ਲੋਕਾਂ ਨੁੰ ਬਿਹਤਰ ਸਹੂਲਤਾਂ ਦੇਣ ਲਈ ਇਹ ਉਪਰਾਲਾ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸੰਭਾਵੀ ਹੜ੍ਹਾਂ ਕਾਰਨ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਚ ਰੱਖਦੇ ਹੋਏ ਵੀ ਲੋੜ ਅਨੁਸਾਰ ਸਾਰੇ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਉਨ੍ਹਾਂ ਕਾਰਜ ਸਾਧਕ ਅਫਸਰ ਨੂੰ ਕਿਹਾ ਕਿ ਪੁਲੀਆਂ ਤੇ ਨਾਲਿਆਂ ਦੀ ਬਾਕੀ ਰਹਿੰਦੀ ਸਾਫ ਸਫਾਈ ਵੀ ਜਲਦ ਕਰਵਾਈ ਜਾਵੇ ਅਤੇ ਜਿਥੇ ਕਿਤੇ ਵੀ ਘਾਹ ਬੂਟੀ ਖੜ੍ਹੀ ਹੈ ਉਸ ਨੂੰ ਬਾਹਰ ਕਢਵਾਇਆ ਜਾਵੇ ਕਿਉਂਕਿ ਘਾਹ-ਬੂਟੀ ਕਾਰਨ ਹੀ ਬਰਸਾਤ ਦੇ ਪਾਣੀ ਦੀ ਨਿਕਾਸੀ ਵਿੱਚ ਜਿਆਦਾ ਰੁਕਾਵਟ ਪੈਂਦੀ ਹੈ ਜੋ ਕਿ ਸੰਭਾਵੀਂ ਹੜ੍ਹਾਂ ਦਾ ਕਾਰਨ ਬਣਦੀ ਹੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਉਣ ਵਾਲੇ ਬਰਸਾਤੀ ਦੇ ਮੌਸਮ ਤੋਂ ਪਹਿਲਾਂ ਸਾਫ ਸਫਾਈ ਦਾ ਕੰਮ ਮੁਕੰਮਲ ਹੋਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਰਮੇਸ਼ ਕੁਮਾਰ ਸੋਨੂੰ, ਦੀਪਕ ਬਾਤਿਸ਼, ਪਵੇਲ ਹਾਂਡਾ, ਰਾਜੇਸ਼ ਉੱਪਲ ਅਤੇ ਸੰਬੰਧਿਤ ਵਿਭਾਗਾਂ ਦੇ ਵੱਖ -ਵੱਖ ਅਧਿਕਾਰੀ ਮੌਜੂਦ ਸਨ