ਸ੍ਰੀ ਫ਼ਤਹਿਗੜ੍ਹ ਸਾਹਿਬ/22 ਜੂਨ:
(ਰਵਿੰਦਰ ਸਿੰਘ ਢੀਂਡਸਾ)
ਦੇਸ਼ ਭਗਤ ਯੂਨੀਵਰਸਿਟੀ ਦੇ ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਵੱਲੋਂ ਅੱਜ ਡੈਂਟਲ ਹਸਪਤਾਲ ਦੀ ਇਮਾਰਤ ਵਿੱਚ ਫਾਇਰ ਸੇਫਟੀ ਮੌਕ ਡਰਿੱਲ ਕਰਵਾਈ ਗਈ। ਇਸ ਦਾ ਆਯੋਜਨ ਫਾਇਰ ਐਮਰਜੈਂਸੀ ਨਾਲ ਸਬੰਧਤ ਮਹੱਤਵਪੂਰਨ ਜਾਣਕਾਰੀ ਨੂੰ ਸਾਂਝਾ ਕਰਨ ਲਈ ਕੀਤਾ ਗਿਆ ਸੀ। ਇਸ ਮੌਕੇ ਟੀਚਿੰਗ, ਨਾਨ-ਟੀਚਿੰਗ ਫੈਕਲਟੀ ਦੇ ਵਿਦਿਆਰਥੀਆਂ ਨੇ ਐਮਰਜੈਂਸੀ ਦੀ ਸਥਿਤੀ ਵਿੱਚ ਅੱਗ ਸੁਰੱਖਿਆ ਦੇ ਗੁਰ ਸਿੱਖੇ। ਇਸ ਮੌਕ ਡਰਿੱਲ ਦੀ ਸ਼ੁਰੂਆਤ ਮੁੱਖ ਮਹਿਮਾਨ ਡਾ. ਵਰਿੰਦਰ ਸਿੰਘ, ਚਾਂਸਲਰ ਦੇ ਸਲਾਹਕਾਰ ਵਲੋਂ ਕਰਵਾਈ ਗਈ। ਚੀਫ ਸਕਿਓਰਟੀ ਅਫ਼ਸਰ ਰਸ਼ਪਾਲ ਸਿੰਘ ਨੇ ਅੱਗ ਸੁਰੱਖਿਆ ਬਾਰੇ ਲੈਕਚਰ ਦਿੱਤਾ ਅਤੇ ਅੱਗ ਬੁਝਾਊ ਯੰਤਰਾਂ ਦੀ ਵਰਤੋਂ ਦਾ ਪ੍ਰਦਰਸ਼ਨ ਕੀਤਾ। ਧੰਨਵਾਦ ਦਾ ਮਤਾ ਡਾ. ਉੱਨਤੀ ਪਿਟਾਲੇ, ਪ੍ਰਿੰਸੀਪਲ ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਵੱਲੋਂ ਦਿੱਤਾ ਗਿਆ। ਉਨ੍ਹਾਂ ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਾਡੇ ਆਤਮ ਵਿਸ਼ਵਾਸ ਨੂੰ ਵਧਾਉਣ ਲਈ ਸਾਡੀ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਨਵੀਆਂ ਚੀਜ਼ਾਂ ਸਿੱਖਣ ਲਈ ਅਜਿਹਾ ਪਲੇਟਫਾਰਮ ਪ੍ਰਦਾਨ ਕਰਦੇ ਹਨ।