ਸ੍ਰੀ ਫ਼ਤਹਿਗੜ੍ਹ ਸਾਹਿਬ/22 ਜੂਨ:
(ਰਵਿੰਦਰ ਸਿੰਘ ਢੀਂਡਸਾ)
ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਵਿਖੇ ਕਾਲਜ ਦੇ ਐਨਐਸਐਸ ਵਿਭਾਗ ਵੱਲੋਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਐਨਐਸਐਸ ਵਿਭਾਗ ਦੇ ਮੁਖੀ ਡਾ. ਬਲਜਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਅਤੇ ਕਾਲਜ ਸਟਾਫ਼ ਨੂੰ ਯੋਗ ਦੇ ਵੱਖ ਵੱਖ ਆਸਨ ਕਰਵਾਏ ਗਏ ਅਤੇ ਯੋਗ ਦੀ ਮੱਹਤਤਾ ਅਤੇ ਮਨੁੱਖੀ ਸਰੀਰ ਤੇ ਇਸਦੇ ਪੈਣ ਵਾਲੇ ਸਕਾਰਾਤਮਕ ਪ੍ਰਭਾਵਾਂ ਬਾਰੇ ਜਾਣਕਾਰੀ ਵੀ ਦਿੱਤੀ ਗਈ। ਇਸ ਮੌਕੇ ਕਾਲਜ ਦੇ ਮੁਖੀ ਡਾ. ਜਤਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਨਾਲ ਰੂਬਰੂ ਹੁੰਦੇ ਹੋਏ ਮਨੁੱਖੀ ਸਰੀਰ ਲਈ ਕਸਰਤ ਅਤੇ ਯੋਗ ਦੇ ਲਾਭਾਂ ਬਾਰੇ ਦੱਸਿਆ ਗਿਆ।ਉਹਨਾਂ ਦਾਅਵਾ ਕੀਤਾ ਕਿ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਸਮਾਜ ਅਤੇ ਰਾਸ਼ਟਰ ਪ੍ਰਤੀ ਆਪਣੀਆਂ ਜਿੰਮੇਵਾਰੀਆਂ ਨੂੰ ਬਾਖ਼ੂਬੀ ਸਮਝਦਾ ਹੈ ਅਤੇ ਭਵਿੱਖ ਵਿੱਚ ਵੀ ਇਸੇ ਤਰਾਂ ਜਿੰਮੇਵਾਰੀਆਂ ਨਿਭਾਉਂਦਾ ਰਹੇਗਾ।