Thursday, November 28, 2024  

ਪੰਜਾਬ

ਗਰਭਵਤੀ ਔਰਤਾਂ ਲਈ ਨਿਰਧਾਰਿਤ ਐਂਟੀਨੇਟਲ ਚੈੱਕ-ਅਪ ਅਤੀ ਜਰੂਰੀ: ਡਾ. ਦਵਿੰਦਰਜੀਤ ਕੌਰ

June 24, 2024
ਸ੍ਰੀ ਫ਼ਤਹਿਗੜ੍ਹ ਸਾਹਿਬ/24 ਜੂਨ:
(ਰਵਿੰਦਰ ਸਿੰਘ ਢੀਂਡਸਾ)

ਹਾਈ ਰਿਸਕ ਗਰਭਵਤੀ ਔਰਤਾਂ ਨੂੰ ਸਮੇਂ ਤੋਂ ਪਹਿਲਾਂ ਪਹਿਚਾਨਣ ਅਤੇ ਸਮਾ ਰਹਿੰਦਿਆਂ ਉਹਨਾ ਦਾ ਇਲਾਜ ਕਰਨ ਦੇ ਮੰਤਵ ਨਾਲ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਸੂਬੇ ਅੰਦਰ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਮਨਾਇਆ ਜਾਂਦਾ ਹੈ। ਜ਼ਿਲ੍ਹਾ ਹਸਪਤਾਲ ਵਿਖੇ ਇਸ ਅਭਿਆਨ ਤਹਿਤ ਲਗਾਏ ਗਏ ਵਿਸ਼ੇਸ਼ ਮੈਡੀਕਲ ਚੈੱਕਅਪ ਕੈਂਪ ਦੌਰਾਨ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਗਰਭਵਤੀ ਔਰਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣਾ ਜਣੇਪਾ ਸਰਕਾਰੀ ਸੰਸਥਾ ਵਿਚ ਕਰਵਾਉਣ ਕਿਉਕਿ ਗਰਭਵਤੀਆਂ ਨੂੰ ਸਰਕਾਰੀ ਸੰਸਥਾਵਾਂ ਵਿਚ ਪ੍ਰੈਗਨੇਸੀ ਟੈਸਟ ਤੋਂ ਲੈਕੇ ਜਣੇਪੇ ਦੇ 42 ਦਿਨਾਂ ਤੱਕ ਸਾਰੀਆਂ ਸਹੂਲਤਾਂ ਸਰਕਾਰ ਵੱਲੋਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ ਉਹਨਾਂ ਕਿਹਾ ਕਿ ਵਿਭਾਗ ਦੀਆਂ ਹਦਾਇਤਾ ਅਨੁਸਾਰ ਗਰਭਵਤੀਆਂ ਦੇ ਦੋ ਅਲਟ੍ਰਾਸਾਂਊਡ ਵੀ ਮੁਫਤ ਕੀਤੇ ਜਾਂਦੇ ਹਨ ਅਤੇ ਸੰਸਥਾਗਤ ਜਣੇਪਾ ਕਰਵਾਉਣ ਤੇ ਜਨਨੀ ਸੁਰੱਖਿਆ ਯੋਜਨਾ ਤਹਿਤ ਮਾਲੀ ਸਹਾਇਤਾ ਵੀ ਦਿੱਤੀ ਜਾਂਦੀ ਹੈ। ਨਵਜੰਮੇ ਲੜਕੇ ਦਾ 1 ਸਾਲ ਤੱਕ ਅਤੇ ਲੜਕੀਆਂ ਦਾ 5 ਸਾਲ ਤੱਕ ਇਲਾਜ਼ ਮੁਫਤ ਕੀਤਾ ਜਾਂਦਾ ਹੈ । ਉਹਨਾਂ ਗਰਭਵਤੀ ਔਰਤਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਪੌਸ਼ਟਿਕ ਖੁਰਾਕ ਵੱਲ ਵਿਸ਼ੇਸ਼ ਧਿਆਨ ਦੇਣ ਕਿਉਂਕਿ ਖੁਰਾਕ ਹੀ ਤੰਦਰੁਸਤ ਬੱਚੇ ਦਾ ਆਧਾਰ ਹੈ । ਉਹਨਾਂ ਇਹ ਵੀ ਕਿਹਾ ਕਿ ਹਰ ਗਰਭਵਤੀ ਔਰਤ ਨੂੰ  ਆਪਣੇ ਸਾਰੇ  ਨਿਰਧਾਰਤ ਐਂਟੀਨੇਟਰ ਚੈੱਕ ਅਪ ਕਰਵਾਉਣ ਦੇ ਨਾਲ ਨਾਲ ਜਨੇਪੇ ਤੱਕ ਆਪਣੇ ਖੂਨ ਦੀ ਮਾਤਰਾ ਵੀ ਸਹੀ ਰੱਖਣੀ ਚਾਹੀਦੀ ਹੈ ।ਜ਼ਿਲ੍ਹਾ ਹਸਪਤਾਲ ਵਿੱਚ ਐਂਟੀ ਨੇਟਲ ਚੈੱਕ ਅੱਪ ਕਰਾਉਣ ਲਈ ਆਈਆਂ ਔਰਤਾਂ ਨੂੰ ਸਿਵਲ ਸਰਜਨ ਵੱਲੋਂ ਇਸ ਅਭਿਆਨ ਤਹਿਤ ਖੁਰਾਕ ਸਮੱਗਰੀ ਵੀ ਵੰਡੀ ਗਈ। ਇਸ ਮੌਕੇ ਤੇ ਡੀ.ਪੀ.ਐਮ ਡਾ. ਕਸੀਤਿਜ਼ ਸੀਮਾ, ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ ,ਬਲਜੀਤ ਸਿੰਘ , ਜਿਲਾ ਸਕੂਲ ਹੈਲਥ ਕੁਆਰਡੀਨੇਟਰ ਹਰਪਾਲ ਸਿੰਘ ਸੋਢੀ ਵੀ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

'ਆਪ' ਨੇ ਨਗਰ ਨਿਗਮ ਚੋਣਾਂ ਲਈ ਖਿੱਚੀ ਤਿਆਰੀ, ਪਾਰਟੀ ਆਗੂਆਂ ਦੀ ਮੀਟਿੰਗਾ ਦਾ ਦੌਰ ਜਾਰੀ

'ਆਪ' ਨੇ ਨਗਰ ਨਿਗਮ ਚੋਣਾਂ ਲਈ ਖਿੱਚੀ ਤਿਆਰੀ, ਪਾਰਟੀ ਆਗੂਆਂ ਦੀ ਮੀਟਿੰਗਾ ਦਾ ਦੌਰ ਜਾਰੀ

ਜੱਜ ਦੀ ਪਤਨੀ ਦੇ ਗਲ ‘ਚੋਂ ਸੋਨੇ ਦੀ ਚੇਨ ਖੌਹ ਰਫੂ ਚੱਕਰ ਹੋਏ ਲੁਟੇਰੇ।

ਜੱਜ ਦੀ ਪਤਨੀ ਦੇ ਗਲ ‘ਚੋਂ ਸੋਨੇ ਦੀ ਚੇਨ ਖੌਹ ਰਫੂ ਚੱਕਰ ਹੋਏ ਲੁਟੇਰੇ।

ਪੰਜਾਬ 'ਚ ਨਸ਼ੇ ਦੀ ਸਮੱਸਿਆ 'ਤੇ ਰਾਜ ਸਭਾ 'ਚ ਗੂੰਜ, ਸਾਂਸਦ ਰਾਘਵ ਚੱਢਾ ਨੇ ਸਰਕਾਰ ਦੇ ਕਦਮਾਂ ਨੂੰ ਦੱਸਿਆ ਨਾਕਾਫੀ, ਚੁੱਕੇ ਗੰਭੀਰ ਸਵਾਲ

ਪੰਜਾਬ 'ਚ ਨਸ਼ੇ ਦੀ ਸਮੱਸਿਆ 'ਤੇ ਰਾਜ ਸਭਾ 'ਚ ਗੂੰਜ, ਸਾਂਸਦ ਰਾਘਵ ਚੱਢਾ ਨੇ ਸਰਕਾਰ ਦੇ ਕਦਮਾਂ ਨੂੰ ਦੱਸਿਆ ਨਾਕਾਫੀ, ਚੁੱਕੇ ਗੰਭੀਰ ਸਵਾਲ

ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਫੇਲ ਹੋਣ 'ਤੇ ਆਮ ਆਦਮੀ ਪਾਰਟੀ ਦੀ  ਸਖਤ ਪ੍ਰਤੀਕਿਰਿਆ

ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਫੇਲ ਹੋਣ 'ਤੇ ਆਮ ਆਦਮੀ ਪਾਰਟੀ ਦੀ ਸਖਤ ਪ੍ਰਤੀਕਿਰਿਆ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਰੈਡ ਕਰਾਸ ਯੂਨਿਟ ਵੱਲੋਂ ਕਰਵਾਇਆ ਗਿਆ ਨੁੱਕੜ ਨਾਟਕ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਰੈਡ ਕਰਾਸ ਯੂਨਿਟ ਵੱਲੋਂ ਕਰਵਾਇਆ ਗਿਆ ਨੁੱਕੜ ਨਾਟਕ 

ਰਿਮਟ ਸਕੂਲ ਆਫ਼ ਲੀਗਲ ਸਟੱਡੀਜ਼ ਨੇ ਮਨਾਇਆ ਰਾਸ਼ਟਰੀ ਸੰਵਿਧਾਨ ਦਿਵਸ

ਰਿਮਟ ਸਕੂਲ ਆਫ਼ ਲੀਗਲ ਸਟੱਡੀਜ਼ ਨੇ ਮਨਾਇਆ ਰਾਸ਼ਟਰੀ ਸੰਵਿਧਾਨ ਦਿਵਸ

ਅੰਮ੍ਰਿਤਧਾਰੀ ਸਿੱਖਾਂ ਨੂੰ ਕਿਰਪਾਨ ਧਾਰਨ ਕਰਨ ਦਾ ਸੰਵਿਧਾਨਕ ਹੱਕ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਅੰਮ੍ਰਿਤਧਾਰੀ ਸਿੱਖਾਂ ਨੂੰ ਕਿਰਪਾਨ ਧਾਰਨ ਕਰਨ ਦਾ ਸੰਵਿਧਾਨਕ ਹੱਕ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਪਟਿਆਲਾ ਪੁਲਿਸ ਵੱਲੋਂ ਨਾਭਾ ਤੋਂ ਲੁੱਟੀ ਥਾਰ ਬਰਾਮਦ ਚਾਰ ਦੋਸ਼ੀ ਹੋਰ ਗਿ੍ਰਫਤਾਰ

ਪਟਿਆਲਾ ਪੁਲਿਸ ਵੱਲੋਂ ਨਾਭਾ ਤੋਂ ਲੁੱਟੀ ਥਾਰ ਬਰਾਮਦ ਚਾਰ ਦੋਸ਼ੀ ਹੋਰ ਗਿ੍ਰਫਤਾਰ

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਜੀਦਪੁਰ ਨੋਗਾਵਾਂ ਦੇ ਵਿਦਿਆਰਥੀਆਂ ਨੇ ਕੀਤਾ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਜੀਦਪੁਰ ਨੋਗਾਵਾਂ ਦੇ ਵਿਦਿਆਰਥੀਆਂ ਨੇ ਕੀਤਾ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ

ਬੱਚਿਆਂ ਵਿੱਚ ਖੂਨ ਦੀ ਕਮੀ ਦਾ ਮੁੱਖ ਕਾਰਨ ਪੇਟ ਦੇ ਕੀੜੇ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਬੱਚਿਆਂ ਵਿੱਚ ਖੂਨ ਦੀ ਕਮੀ ਦਾ ਮੁੱਖ ਕਾਰਨ ਪੇਟ ਦੇ ਕੀੜੇ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ