Thursday, November 28, 2024  

ਪੰਜਾਬ

ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਡਾ. ਪ੍ਰਿਤਪਾਲ ਸਿੰਘ ਦੇ ਵਾਈਸ ਚਾਂਸਲਰ ਨਿਯੁਕਤ ਹੋਣ 'ਤੇ ਕੀਤਾ ਵਿਸ਼ੇਸ਼ ਸਨਮਾਨ

June 26, 2024
ਸ੍ਰੀ ਫ਼ਤਹਿਗੜ੍ਹ ਸਾਹਿਬ/26 ਜੂਨ:
(ਰਵਿੰਦਰ ਸਿੰਘ ਢੀਂਡਸਾ)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਡਾ. ਪ੍ਰਿਤਪਾਲ ਸਿੰਘ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ ਸਾਹਿਬ ਦੇ ਨਵ- ਨਿਯੁਕਤ ਪੱਕੇ ਤੌਰ ਤੇ ਵਾਈਸ ਚਾਂਸਲਰ ਨਿਯੁਕਤ ਹੋਣ 'ਤੇ ਸਿਰੋਪਾਉ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਵਿੱਦਿਅਕ ਖੇਤਰ  ਵਿੱਚ ਲੰਮਾ ਤਜਰਬਾ ਰੱਖਣ ਵਾਲੇ ਤੇ ਕੁਸ਼ਲ ਪ੍ਰਬੰਧਕ ਵਜੋਂ ਪਿਛਲੇ ਲੰਮੇ ਸਮੇਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ ਸਾਹਿਬ ਵਿਖੇ ਆਪਣੀ ਸੇਵਾਵਾਂ ਨਿਭਾਉਂਦੇ ਆ ਰਹੇ ਹਨ । ਉਨ੍ਹਾਂ ਕਿਹਾ ਕਿ ਡਾ. ਪ੍ਰਿਤਪਾਲ ਸਿੰਘ ਨੇ ਵਿੱਤੀ ਸੰਕਟ ਹੋਣ ਦੇ ਬਾਵਜ਼ੂਦ ਯੂਨੀਵਰਸਿਟੀ ਨੂੰ ਬਹੁਤ ਵਧੀਆ ਢੰਗ ਨਾਲ ਚਲਾ ਕੇ ਕੁਸ਼ਲ ਪ੍ਰਬੰਧਕ ਹੋਣ ਦਾ ਸਬੂਤ ਦਿੱਤਾ। ਉਹਨਾਂ ਕਿਹਾ ਕਿ ਪ੍ਰੋ. ਪ੍ਰਿਤ ਪਾਲ ਦੀ ਸਮਝ ਅਤੇ ਕੁਸ਼ਲ ਪ੍ਰਬੰਧ ਕਾਰਨ ਹੀ ਵਿਦਿਆਰਥੀਆਂ ਵਿੱਚ ਯੂਨੀਵਰਸਿਟੀ ਵਿੱਚ ਦਾਖਲੇ ਲਈ ਉਤਸਾਹ ਵਧਿਆ ਹੈ। ਡੀਨ ਅਕਾਦਮਿਕ ਮਾਮਲੇ ਪ੍ਰੋ.  ਸੁਖਵਿੰਦਰ ਸਿੰਘ ਬਿਲਿੰਗ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਯੂਨੀਵਰਸਿਟੀ ਦੇ ਚਾਂਸਲਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਪ੍ਰੋ.  ਅਜਾਇਬ ਸਿੰਘ ਬਰਾੜ ਅਤੇ ਟ੍ਰਸਟ ਸੱਕਤਰ ਹਰਪਾਲ ਸਿੰਘ ਭਾਟੀਆ ਨੂੰ ਉਹਨਾਂ ਦੀ ਦੂਰਦ੍ਰਿਸ਼ਟੀ ਲਈ ਧੰਨਵਾਦ ਕਰਦਿਆਂ ਕਿਹਾ ਕਿ ਪ੍ਰੋ. ਪ੍ਰਿਤ ਪਾਲ ਦੀ ਪੱਕੇ ਤੌਰ ਤੇ ਵਾਇਸ ਚਾਂਸਲਰ ਵਜੋਂ ਨਿਯੁਕਤੀ ਇਸ ਗੱਲ ਨੂੰ ਸਿੱਧ ਕਰਦੀ ਹੈ ਕਿ ਮਿਹਨਤ, ਲਗਨ ਅਤੇ ਦ੍ਰਿੜਤਾ ਨੂੰ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਵਿੱਚ ਖਾਸ ਮਹਤਤਾ ਦਿੱਤੀ ਜਾਂਦੀ ਹੈ। ਉਨ੍ਹਾਂ ਪ੍ਰੋ. ਪ੍ਰਿਤ ਪਾਲ ਨੂੰ ਵਧਾਈ ਦਿੰਦਿਆਂ ਵਿਸ਼ਵਾਸ ਦਿਵਾਇਆ ਕਿ ਯੂਨੀਵਰਸਿਟੀ ਦੇ ਸਾਰੇ ਸਟਾਫ ਮੈਂਬਰ ਉਹਨਾਂ ਨਾਲ ਇਕ ਹੋਕੇ ਯੂਨੀਵਰਸਿਟੀ ਦੀ ਤਰੱਕੀ ਲਈ ਹੋਰ ਵੀ ਜ਼ਿਆਦਾ ਦ੍ਰਿੜਤਾ ਨਾਲ ਕੰਮ ਕਰਨਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਨੀਵਰਸਿਟੀ ਦੇ ਲੋਕ ਸੰਪਰਕ ਅਫਸਰ ਅਤੇ ਅੰਦਰੂਨੀ ਗੁਣਵੱਤਾ ਨਿਰਧਾਰਨ ਸੈੱਲ ਦੇ ਕੋਆਰਡੀਨੇਟਰ ਡਾ. ਅੰਕਦੀਪ ਕੌਰ ਅਟਵਾਲ ਨੇ ਦੱਸਿਆ ਕਿ ਪ੍ਰੋ. ਪ੍ਰਿਤ ਪਾਲ ਸਿੰਘ ਨੇ 2011 ਵਿੱਚ ਯੂਨੀਵਰਸਿਟੀ ਵਿਖੇ ਰਜਿਸਟਰਾਰ ਵਜੋਂ ਸੇਵਾ ਨਿਭਾਉਣੀ  ਸ਼ੁਰੂ ਕੀਤੀ। ਆਪ ਦੀ ਮਿਹਨਤ ਅਤੇ ਲਗਨ ਸਦਕਾ 2019 ਵਿੱਚ ਆਪ ਨੂੰ ਆਰਜੀ ਤੌਰ ਤੇ ਵਾਇਸ ਚਾਂਸਲਰ ਵਜੋਂ ਕਾਰਜਭਾਰ ਸੰਭਾਲਿਆ ਗਿਆ। ਉਹਨਾਂ ਕਿਹਾ ਕਿ ਪ੍ਰੋ. ਪ੍ਰਿਤ ਪਾਲ ਦੀ ਅਗਵਾਈ ਵਿਚ ਇੱਕ ਸਾਲ ਵਿੱਚ ਹੀ ਯੂਨੀਵਰਸਿਟੀ ਵਿੱਤੀ ਸੰਕਟ ਵਿੱਚੋਂ ਬਾਹਰ ਆਉਣੀ ਸ਼ੁਰੂ ਹੋ ਗਈ। 2020 ਦੇ ਕੋਵੀਡ ਸਮੇਂ ਵਿੱਚ ਵੀ ਯੂਨੀਵਰਸਿਟੀ ਦਾ ਵਿਦਿਅਕ ਅਤੇ ਪ੍ਰਸ਼ਾਸਨੀ ਕੰਮ ਸੁਚਾਰੂ ਢੰਗ ਨਾਲ ਨਿਰਵਿਘਨ ਚੱਲਦਾ ਰਿਹਾ, ਜਿਸ ਸਦਕਾ ਵਿਦਿਆਰਥੀਆਂ ਅਤੇ ਮਾਪਿਆਂ ਵਿੱਚ ਵਿਸ਼ਵਾਸ ਬਨਾਉਣ ਵਿੱਚ ਯੂਨੀਵਰਸਿਟੀ ਨੇ ਕਾਮਯਾਬੀ ਹਾਸਲ ਕੀਤੀ ਅਤੇ 2021 ਤੋਂ ਲਗਾਤਾਰ ਦਾਖਲਿਆਂ ਵਿੱਚ ਵਾਧਾ ਹੋ ਰਿਹਾ ਹੈ।  ਇਸ ਦਾ ਸਿਹਰਾ ਪ੍ਰੋ.  ਪ੍ਰਿਤ ਪਾਲ ਸਿੰਘ ਦੇ ਵਿਦਿਆਰਥੀਆਂ ਦੀ ਪਲੇਸਮੈਂਟ ਪ੍ਰਤੀ ਵਚਨਬੱਧਤਾ ਵੀ ਰਹੀ। 2019 ਤੋਂ ਹੀ ਪਲੇਸਮੈਂਟ ਸੈੱਲ ਵਲੋਂ ਲਗਾਤਾਰ ਪਲੇਸਮੈਂਟ ਡਰਾਈਵ ਅਤੇ ਫੇਅਰ ਲਗਾਏ ਜਾ ਰਹੇ ਹਨ ਅਤੇ ਵੱਧ ਤੋਂ ਵੱਧ ਕੰਪਨੀਆਂ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਨਿਯੁਕਤ ਕਰ ਰਹੀਆਂ ਹਨ। ਉਹਨਾਂ ਯਕੀਨ ਜਤਾਇਆ ਕਿ ਯੂਨੀਵਰਸਿਟੀ ਪ੍ਰੋ.  ਪ੍ਰਿਤ ਪਾਲ ਸਿੰਘ ਦੀ ਅਗਵਾਈ ਹੇਠ ਦਿਨ ਦੁੱਗਣੀ ਰਾਤ ਚੌਗੁਣੀ ਤਰੱਕੀ ਵਲ ਵਧਦੀ ਰਹੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀਨ ਵਿਦਿਆਰਥੀ ਭਲਾਈ ਡਾ.  ਸਿਕੰਦਰ ਸਿੰਘ ਅਤੇ ਡਾ.  ਪੰਕਜਪ੍ਰੀਤ ਸਿੰਘ ਮੁਖੀ ਫਿਜ਼ੀਓਥੈਰੇਪੀ ਵਿਭਾਗ ਵੀ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਰੈਡ ਕਰਾਸ ਯੂਨਿਟ ਵੱਲੋਂ ਕਰਵਾਇਆ ਗਿਆ ਨੁੱਕੜ ਨਾਟਕ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਰੈਡ ਕਰਾਸ ਯੂਨਿਟ ਵੱਲੋਂ ਕਰਵਾਇਆ ਗਿਆ ਨੁੱਕੜ ਨਾਟਕ 

ਰਿਮਟ ਸਕੂਲ ਆਫ਼ ਲੀਗਲ ਸਟੱਡੀਜ਼ ਨੇ ਮਨਾਇਆ ਰਾਸ਼ਟਰੀ ਸੰਵਿਧਾਨ ਦਿਵਸ

ਰਿਮਟ ਸਕੂਲ ਆਫ਼ ਲੀਗਲ ਸਟੱਡੀਜ਼ ਨੇ ਮਨਾਇਆ ਰਾਸ਼ਟਰੀ ਸੰਵਿਧਾਨ ਦਿਵਸ

ਅੰਮ੍ਰਿਤਧਾਰੀ ਸਿੱਖਾਂ ਨੂੰ ਕਿਰਪਾਨ ਧਾਰਨ ਕਰਨ ਦਾ ਸੰਵਿਧਾਨਕ ਹੱਕ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਅੰਮ੍ਰਿਤਧਾਰੀ ਸਿੱਖਾਂ ਨੂੰ ਕਿਰਪਾਨ ਧਾਰਨ ਕਰਨ ਦਾ ਸੰਵਿਧਾਨਕ ਹੱਕ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਪਟਿਆਲਾ ਪੁਲਿਸ ਵੱਲੋਂ ਨਾਭਾ ਤੋਂ ਲੁੱਟੀ ਥਾਰ ਬਰਾਮਦ ਚਾਰ ਦੋਸ਼ੀ ਹੋਰ ਗਿ੍ਰਫਤਾਰ

ਪਟਿਆਲਾ ਪੁਲਿਸ ਵੱਲੋਂ ਨਾਭਾ ਤੋਂ ਲੁੱਟੀ ਥਾਰ ਬਰਾਮਦ ਚਾਰ ਦੋਸ਼ੀ ਹੋਰ ਗਿ੍ਰਫਤਾਰ

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਜੀਦਪੁਰ ਨੋਗਾਵਾਂ ਦੇ ਵਿਦਿਆਰਥੀਆਂ ਨੇ ਕੀਤਾ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਜੀਦਪੁਰ ਨੋਗਾਵਾਂ ਦੇ ਵਿਦਿਆਰਥੀਆਂ ਨੇ ਕੀਤਾ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ

ਬੱਚਿਆਂ ਵਿੱਚ ਖੂਨ ਦੀ ਕਮੀ ਦਾ ਮੁੱਖ ਕਾਰਨ ਪੇਟ ਦੇ ਕੀੜੇ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਬੱਚਿਆਂ ਵਿੱਚ ਖੂਨ ਦੀ ਕਮੀ ਦਾ ਮੁੱਖ ਕਾਰਨ ਪੇਟ ਦੇ ਕੀੜੇ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਫਾਰਮਾਸਿਊਟੀਕਲ ਸਾਇੰਸਜ਼ ਬਾਰੇ ਦੋ-ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਫਾਰਮਾਸਿਊਟੀਕਲ ਸਾਇੰਸਜ਼ ਬਾਰੇ ਦੋ-ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ

ਸੀ.ਐਮ.ਭਗਵੰਤ ਮਾਨ ਨੇ ਆਪਣੀ ਪਤਨੀ ਡਾਕਟਰ ਗੁਰਪ੍ਰੀਤ ਨੂੰ ਜਨਮ ਦਿਨ ਦੀ ਵਧਾਈ ਦਿੱਤੀ

ਸੀ.ਐਮ.ਭਗਵੰਤ ਮਾਨ ਨੇ ਆਪਣੀ ਪਤਨੀ ਡਾਕਟਰ ਗੁਰਪ੍ਰੀਤ ਨੂੰ ਜਨਮ ਦਿਨ ਦੀ ਵਧਾਈ ਦਿੱਤੀ

ਐਸ.ਬੀ.ਆਈ. ਅਧਿਕਾਰੀਆਂ ਨੇ ਸਰਹਿੰਦ ਵਿਖੇ ਆਪਣੇ ਗ੍ਰਾਹਕਾਂ ਨੂੰ ਸਾਈਬਰ ਠੱਗੀ ਸਬੰਧੀ ਕੀਤਾ ਜਾਗਰੂਕ

ਐਸ.ਬੀ.ਆਈ. ਅਧਿਕਾਰੀਆਂ ਨੇ ਸਰਹਿੰਦ ਵਿਖੇ ਆਪਣੇ ਗ੍ਰਾਹਕਾਂ ਨੂੰ ਸਾਈਬਰ ਠੱਗੀ ਸਬੰਧੀ ਕੀਤਾ ਜਾਗਰੂਕ

ਅਮਨ ਅਰੋੜਾ ਨੇ ਸੁਨਾਮ ਅਤੇ ਚੀਮਾ ਵਿਖੇ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਅਮਨ ਅਰੋੜਾ ਨੇ ਸੁਨਾਮ ਅਤੇ ਚੀਮਾ ਵਿਖੇ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ