Thursday, November 28, 2024  

ਪੰਜਾਬ

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜ਼ਿਲ੍ਹੇ ਦੇ ਪਿੰਡ ਜਲਖੇੜ੍ਹੀ ਦੇ 10 ਮੈਗਾਵਾਟ ਬਾਇਓਮਾਸ ਪਾਵਰ ਪ੍ਰੋਜੈਕਟ ਨੂੰ 17 ਸਾਲ ਬਾਅਦ ਮੁੜ ਕੀਤਾ ਸ਼ੁਰੂ

June 26, 2024
ਸ੍ਰੀ ਫ਼ਤਹਿਗੜ੍ਹ ਸਾਹਿਬ/ 26 ਜੂਨ:
(ਰਵਿੰਦਰ ਸਿੰਘ ਢੀਂਡਸਾ)

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਜ਼ਿਲ੍ਹੇ ਦੇ ਪਿੰਡ ਜਲਖੇੜ੍ਹੀ ਵਿੱਚ 10 ਮੈਗਾਵਾਟ ਦੇ ਬਾਇਓਮਾਸ ਪਾਵਰ ਪ੍ਰੋਜੈਕਟ ਨੂੰ 17 ਸਾਲ ਬਾਅਦ ਮੁੜ ਸ਼ੁਰੂ ਕਰਨ ਦੀ ਸ਼ੁਰੂਆਤ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਜਲੀ ਮੰਤਰੀ ਨੇ ਦੱਸਿਆ ਕਿ ਇਸ ਅਤਿ-ਆਧੁਨਿਕ ਢੰਗ ਨਾਲ ਬਣੇ ਇਸ ਪਾਵਰ ਪ੍ਰੋਜੈਕਟ ਵਿੱਚ 50 ਹਜ਼ਾਰ ਏਕੜ ਰਕਬੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਤੋਂ ਛੁਟਕਾਰਾ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਪਾਵਰ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਦਿਨੋਂ ਦਿਨ ਵੱਧ ਰਹੇ ਵਾਤਾਵਰਣ ਪ੍ਰਦੂਸ਼ਣ ਨੂੰ ਵੀ ਠੱਲ ਪਵੇਗੀ।ਬਿਜਲੀ ਮੰਤਰੀ ਨੇ ਕਿਹਾ ਕਿ ਇਹ ਪਾਵਰ ਪਲਾਂਟ ਪੰਜਾਬ ਸਟੇਟ ਬਿਜਲੀ ਬੋਰਡ (ਹੁਣ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ:) ਵੱਲੋਂ ਜੂਨ 1992 ਵਿੱਚ ਵਿੱਚ ਸ਼ੁਰੂ ਕੀਤਾ ਗਿਆ ਸੀ ਜੋ ਕਿ ਜੁਲਾਈ 1995 ਤੱਕ ਚਲਦਾ ਰਿਹਾ। ਇਸ ਤੋਂ ਬਾਅਦ ਜੁਲਾਈ 2001 ਵਿੱਚ ਇਸ ਪਾਵਰ ਪਲਾਂਟ ਨੂੰ ਮੈਸ: ਜਲਖੇੜੀ ਪਾਵਰ ਪਲਾਂਟ ਲਿਮ: ਨੂੰ ਲੀਜ ਤੇ ਦਿੱਤਾ ਗਿਆ ਜੋ ਕਿ ਜੁਲਾਈ 2002 ਵਿੱਚ ਸ਼ੁਰੂ ਹੋਇਆ ਅਤੇ ਸਤੰਬਰ 2017 ਤੱਕ ਚਾਲੂ ਰਿਹਾ। ਉਨ੍ਹਾਂ ਦੱਸਿਆ ਕਿ ਸਾਲ 2018 ਵਿੱਚ ਇਸ ਪਾਵਰ ਪਲਾਂਟ ਨੂੰ ਲੀਜ਼ ਤੇ ਦੇਣ ਦਾ ਟੈਂਡਰ ਕੀਤਾ ਗਿਆ ਸੀ ਅਤੇ ਜੂਨ, 2024 ਵਿੱਚ ਇਹ ਅਤਿ ਆਧੁਨਿਕ ਪਾਵਰ ਪਲਾਂਟ ਮੁੜ ਚਾਲੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਇਸ ਪਲਾਂਟ ਵਿੱਚ 100 ਫੀਸਦੀ ਪਰਾਲੀ ਨਾਲ ਬਿਜਲੀ ਪੈਦਾ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਹੁਣ 20 ਸਾਲ ਵਾਸਤੇ ਨਿੱਜੀ ਕੰਪਨੀ ਨੂੰ ਲੀਜ਼ ਤੇ ਦਿੱਤਾ ਗਿਆ ਹੈ ਜੋ ਕਿ 20 ਸਾਲ ਬਾਅਦ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ: ਨੂੰ ਟਰਾਂਸਫਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸੂਬੇ ਦੇ ਚੋਹਤਰਫਾ ਵਿਕਾਸ ਲਈ ਕ੍ਰਾਂਤੀਕਾਰੀ ਫੈਸਲੇ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ।ਬਿਜਲੀ ਮੰਤਰੀ ਨੇ ਦੱਸਿਆ ਕਿ ਸੇਲ ਕੰਪਨੀ ਵੱਲੋਂ ਚਲਾਏ ਜਾ ਰਹੇ ਇਸ ਯੂਨਿਟ ਵਿੱਚ ਰੋਜਾਨਾਂ ਢਾਈ ਲੱਖ ਕੁਇੰਟਲ ਪਰਾਲੀ ਨਾਲ ਢਾਈ ਹਜਾਰ ਯੂਨਿਟ ਬਿਜਲੀ ਬਣਾਈ ਜਾਵੇਗੀ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਅੰਦਰ ਗਰੀਨ ਐਨਰਜੀ ਨੂੰ ਬੜਾਵਾ ਦੇਣ ਵਾਸਤੇ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ ਵੱਲੋਂ ਸੂਰਜੀ ਊਰਜਾ ਨੂੰ ਹੋਰ ਉਤਸ਼ਾਹਿਤ ਕਰਨ ਵਾਸਤੇ ਸੋਲਰ ਟ੍ਰੀ ਲਾਉਣ ਦਾ ਪ੍ਰੋਜੈਕਟ ਵੀ ਉਲੀਕਿਆ ਗਿਆ ਹੈ। ਜਿਸਦੀ ਸੁਰੂਆਤ ਅੱਜ ਪਟਿਆਲਾ ਤੋਂ ਕੀਤੀ ਗਈ ਹੈ।ਬਿਜਲੀ ਕੱਟਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨਿਆਂ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਬਿਜਲੀ ਮੰਤਰੀ ਨੇ ਕਿਹਾ ਕਿ ਪੰਜਾਬ ਅੰਦਰ ਬਿਜਲੀ ਦੇ ਕੋਈ ਕੱਟ ਨਹੀਂ ਲੱਗ ਰਹੇ ਸਿਰਫ ਬਿਜਲੀ ਸਪਲਾਈ ਨੂੰ ਸੁਧਾਰ ਕਰਨ ਵਾਸਤੇ ਹੀ ਕੁੱਝ ਦੇਰ ਲਈ ਬਿਜਲੀ ਬੰਦ ਕੀਤੀ ਜਾਂਦੀ ਹੈ। ਇੱਕ ਬਿਜਲੀ ਬੋਰਡ ਦੇ ਮੁਲਾਜਮ ਦੀ ਮੌਤ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਸਰਕਾਰ ਇਨ੍ਹਾਂ ਮੁਲਾਜਮਾਂ ਦੀ ਸੁਰੱਖਿਆ ਨੂੰ ਲੈ ਕੇ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਤੇ ਮੁਲਾਜਮਾਂ ਨੂੰ ਸੇਫਟੀ ਕਿੱਟਾ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਪੀ.ਐਸ.ਪੀ.ਸੀ.ਐਲ. ਦੇ ਚੈਅਰਮੈਨ  ਬਲਦੇਵ ਸਿੰਘ ਸਰਾਂ,ਡਾਇਰੈਕਟਰ ਡਿਸਟ੍ਰੀਬਿਊਸ਼ਨ ਡੀ.ਪੀ.ਐਸ.ਗਰੇਵਾਲ, ਡਾਇਰੈਕਟਰ ਜਨਰੇਸ਼ਨ ਪਰਮਜੀਤ ਸਿੰਘ, ਡਾਇਰੈਕਟਰ ਐਡਮਿਨ ਜਸਬੀਰ ਸਿੰਘ, ਚੀਫ ਇੰਜੀਨੀਅਰ ਗੁਰਪਾਲ ਸਿੰਘ, ਐਸ.ਸੀ. ਹਰਵਿੰਦਰ ਸਿੰਘ, ਸੀਨੀਅਰ ਐਕਸੀਅਨ ਗੁਰਪ੍ਰੀਤ ਸਿੰਘ, ਸੀਨੀਅਰ ਐਕਸੀਅਨ ਬਾਇਓਮਾਸ ਹਰਦੀਪ ਸਿੰਘ, ਜਲਖੇੜ੍ਹੀ ਪਲਾਂਟ ਦੇ ਪਲਾਂਟ ਹੈਡ ਸਤਿੰਦਰ ਗੋਇਲ ਤੇ ਐਸ.ਪੀ.ਐਸ.ਬਖਸੀ ਯੂਨਿਟ ਹੈਡ ਪੰਜਾਬ ਤੇ ਹਰਿਆਣਾ ਮੌਜੂਦ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਰੈਡ ਕਰਾਸ ਯੂਨਿਟ ਵੱਲੋਂ ਕਰਵਾਇਆ ਗਿਆ ਨੁੱਕੜ ਨਾਟਕ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਰੈਡ ਕਰਾਸ ਯੂਨਿਟ ਵੱਲੋਂ ਕਰਵਾਇਆ ਗਿਆ ਨੁੱਕੜ ਨਾਟਕ 

ਰਿਮਟ ਸਕੂਲ ਆਫ਼ ਲੀਗਲ ਸਟੱਡੀਜ਼ ਨੇ ਮਨਾਇਆ ਰਾਸ਼ਟਰੀ ਸੰਵਿਧਾਨ ਦਿਵਸ

ਰਿਮਟ ਸਕੂਲ ਆਫ਼ ਲੀਗਲ ਸਟੱਡੀਜ਼ ਨੇ ਮਨਾਇਆ ਰਾਸ਼ਟਰੀ ਸੰਵਿਧਾਨ ਦਿਵਸ

ਅੰਮ੍ਰਿਤਧਾਰੀ ਸਿੱਖਾਂ ਨੂੰ ਕਿਰਪਾਨ ਧਾਰਨ ਕਰਨ ਦਾ ਸੰਵਿਧਾਨਕ ਹੱਕ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਅੰਮ੍ਰਿਤਧਾਰੀ ਸਿੱਖਾਂ ਨੂੰ ਕਿਰਪਾਨ ਧਾਰਨ ਕਰਨ ਦਾ ਸੰਵਿਧਾਨਕ ਹੱਕ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਪਟਿਆਲਾ ਪੁਲਿਸ ਵੱਲੋਂ ਨਾਭਾ ਤੋਂ ਲੁੱਟੀ ਥਾਰ ਬਰਾਮਦ ਚਾਰ ਦੋਸ਼ੀ ਹੋਰ ਗਿ੍ਰਫਤਾਰ

ਪਟਿਆਲਾ ਪੁਲਿਸ ਵੱਲੋਂ ਨਾਭਾ ਤੋਂ ਲੁੱਟੀ ਥਾਰ ਬਰਾਮਦ ਚਾਰ ਦੋਸ਼ੀ ਹੋਰ ਗਿ੍ਰਫਤਾਰ

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਜੀਦਪੁਰ ਨੋਗਾਵਾਂ ਦੇ ਵਿਦਿਆਰਥੀਆਂ ਨੇ ਕੀਤਾ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਜੀਦਪੁਰ ਨੋਗਾਵਾਂ ਦੇ ਵਿਦਿਆਰਥੀਆਂ ਨੇ ਕੀਤਾ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ

ਬੱਚਿਆਂ ਵਿੱਚ ਖੂਨ ਦੀ ਕਮੀ ਦਾ ਮੁੱਖ ਕਾਰਨ ਪੇਟ ਦੇ ਕੀੜੇ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਬੱਚਿਆਂ ਵਿੱਚ ਖੂਨ ਦੀ ਕਮੀ ਦਾ ਮੁੱਖ ਕਾਰਨ ਪੇਟ ਦੇ ਕੀੜੇ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਫਾਰਮਾਸਿਊਟੀਕਲ ਸਾਇੰਸਜ਼ ਬਾਰੇ ਦੋ-ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਫਾਰਮਾਸਿਊਟੀਕਲ ਸਾਇੰਸਜ਼ ਬਾਰੇ ਦੋ-ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ

ਸੀ.ਐਮ.ਭਗਵੰਤ ਮਾਨ ਨੇ ਆਪਣੀ ਪਤਨੀ ਡਾਕਟਰ ਗੁਰਪ੍ਰੀਤ ਨੂੰ ਜਨਮ ਦਿਨ ਦੀ ਵਧਾਈ ਦਿੱਤੀ

ਸੀ.ਐਮ.ਭਗਵੰਤ ਮਾਨ ਨੇ ਆਪਣੀ ਪਤਨੀ ਡਾਕਟਰ ਗੁਰਪ੍ਰੀਤ ਨੂੰ ਜਨਮ ਦਿਨ ਦੀ ਵਧਾਈ ਦਿੱਤੀ

ਐਸ.ਬੀ.ਆਈ. ਅਧਿਕਾਰੀਆਂ ਨੇ ਸਰਹਿੰਦ ਵਿਖੇ ਆਪਣੇ ਗ੍ਰਾਹਕਾਂ ਨੂੰ ਸਾਈਬਰ ਠੱਗੀ ਸਬੰਧੀ ਕੀਤਾ ਜਾਗਰੂਕ

ਐਸ.ਬੀ.ਆਈ. ਅਧਿਕਾਰੀਆਂ ਨੇ ਸਰਹਿੰਦ ਵਿਖੇ ਆਪਣੇ ਗ੍ਰਾਹਕਾਂ ਨੂੰ ਸਾਈਬਰ ਠੱਗੀ ਸਬੰਧੀ ਕੀਤਾ ਜਾਗਰੂਕ

ਅਮਨ ਅਰੋੜਾ ਨੇ ਸੁਨਾਮ ਅਤੇ ਚੀਮਾ ਵਿਖੇ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਅਮਨ ਅਰੋੜਾ ਨੇ ਸੁਨਾਮ ਅਤੇ ਚੀਮਾ ਵਿਖੇ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ