Thursday, November 28, 2024  

ਪੰਜਾਬ

ਵਿਸ਼ਵ ਜਾਗ੍ਰਿਤੀ ਮਿਸ਼ਨ ਦੀ ਪ੍ਰੇਰਨਾ ਸਦਕਾ ਕ੍ਰਿਸ਼ਨ ਕੁਮਾਰ ਗੁਪਤਾ ਨੇ ਮਰਨ ਉਪਰੰਤ ਅੱਖਾਂ ਦਾਨ ਕੀਤੀਆਂ

June 27, 2024

ਸ੍ਰੀ ਫ਼ਤਹਿਗੜ੍ਹ ਸਾਹਿਬ/ 27 ਜੂਨ:
(ਰਵਿੰਦਰ ਸਿੰਘ ਢੀਂਡਸਾ)

ਪੀ.ਜੀ.ਆਈ. ਚੰਡੀਗੜ੍ਹ ਤੋਂ ਡਾਕਟਰ ਸ਼ਿਵੇਂਦਰ ਰਾਏ ਦੀ ਅਗਵਾਈ ਵਿੱਚ ਪਹੁੰਚੀ ਡਾਕਟਰਾਂ ਦੀ ਟੀਮ ਵੱਲੋਂ ਚਲਾਣਾ ਕਰ ਗਏ ਸਰਹਿੰਦ ਦੇ ਵਸਨੀਕ ਕ੍ਰਿਸ਼ਨ ਕੁਮਾਰ ਗੁਪਤਾ(ਭਾਰਤ ਟਰਾਂਸਪੋਰਟ ਵਾਲੇ) ਦੀਆਂ ਅੱਖਾਂ ਦਾਨ ਕਰਵਾਈਆਂ ਗਈਆਂ।ਉੱਘੇ ਸਮਾਜ ਸੇਵੀ ਅਤੇ ਵਿਸ਼ਵ ਜਾਗ੍ਰਿਤ ਮਿਸ਼ਨ ਨਾਲ ਲੰਮੇ ਸਮੇਂ ਤੋਂ ਜੁੜੇ ਡਾ. ਹਿਤੇਂਦਰ ਸੂਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਰਹੂਮ ਕ੍ਰਿਸ਼ਨ ਕੁਮਾਰ ਗੁਪਤਾ ਜੀ ਨੇ ਜਿੱਥੇ ਖੁਦ ਮਰਨ ਉਪਰੰਤ ਆਪਣੀਆਂ ਅੱਖਾਂ ਦਾਨ ਕਰਨ ਦਾ ਪ੍ਰਣ ਕੀਤਾ ਸੀ ਉੱਥੇ ਹੀ ਉਨਾਂ ਵੱਲੋਂ ਜਿਉਂਦੇ ਜੀਅ ਇਸ ਨੇਕ ਕਾਰਜ ਲਈ ਹੋਰ ਵੀ ਕਾਫੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ।ਉਨਾਂ ਦੱਸਿਆ ਕਿ ਵਿਸ਼ਵ ਜਾਗ੍ਰਿਤੀ ਮਿਸ਼ਨ ਅਤੇ ਸ੍ਰੀ ਕਿਸ਼ਨ ਸੇਵਾ ਸਮਿਤੀ ਦੇ ਪ੍ਰਾਜੈਕਟ ਚੇਅਰਮੈਨ ਵਿਨੈ ਗੁਪਤਾ ਦੀਆਂ ਕੋਸ਼ਿਸ਼ਾਂ ਸਦਕਾ ਹੁਣ ਤੱਕ ਇਲਾਕੇ ਦੇ ਕਿੰਨੇ ਹੀ ਵਸਨੀਕਾਂ ਨੇ ਨੇਤਰਦਾਨ ਕਰਨ ਦੀ ਇੱਛਾ ਜ਼ਾਹਿਰ ਕੀਤੀ ਹੈ।ਉਨਾਂ ਕਿਹਾ ਕਿ ਵਿਸ਼ਵ ਜਾਗ੍ਰਿਤੀ ਮਿਸ਼ਨ ਨੇਤਰਦਾਨ 'ਚ ਸਹਿਯੋਗ ਕਰਨ ਲਈ ਮਰਹੂਮ ਕ੍ਰਿਸ਼ਨ ਕੁਮਾਰ ਗੁਪਤਾ ਜੀ ਦੇ ਪਰਿਵਾਰਕ ਮੈਂਬਰਾਂ ਦਾ ਵੀ ਧੰਨਵਾਦੀ ਹੈ।ਉਨਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਮਰਨ ਉਪਰੰਤ ਸਾਡੇ ਵੱਲੋਂ ਦਾਨ ਕੀਤੀਆਂ ਗਈਆਂ ਅੱਖਾਂ ਦੋ ਵਿਅਕਤੀਆਂ ਦੀ ਜ਼ਿੰਦਗੀ ਰੌਸ਼ਨ ਕਰ ਸਕਦੀਆਂ ਹਨ ਇਸ ਲਈ ਇਸ ਮਹਾਨ ਕਾਰਜ ਵਿੱਚ ਸਾਨੂੰ ਵਧ ਚੜ੍ਹ ਕੇ ਸਹਿਯੋਗ ਦੇਣਾ ਚਾਹੀਦਾ ਹੈ।ਇਸ ਮੌਕੇ ਵਿਸ਼ਵ ਜਾਗ੍ਰਿਤੀ ਮਿਸ਼ਨ ਦੇ ਪ੍ਰਧਾਨ ਅਸ਼ਵਨੀ ਗਰਗ,ਜਗਦੀਸ਼ ਵਰਮਾ,ਪ੍ਰਵੀਨ ਗਰਗ ਅਤੇ ਰਕੇਸ਼ ਗੁਪਤਾ ਵੀ ਮੌਜ਼ੂਦ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਫੇਲ ਹੋਣ 'ਤੇ ਆਮ ਆਦਮੀ ਪਾਰਟੀ ਦੀ  ਸਖਤ ਪ੍ਰਤੀਕਿਰਿਆ

ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਫੇਲ ਹੋਣ 'ਤੇ ਆਮ ਆਦਮੀ ਪਾਰਟੀ ਦੀ ਸਖਤ ਪ੍ਰਤੀਕਿਰਿਆ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਰੈਡ ਕਰਾਸ ਯੂਨਿਟ ਵੱਲੋਂ ਕਰਵਾਇਆ ਗਿਆ ਨੁੱਕੜ ਨਾਟਕ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਰੈਡ ਕਰਾਸ ਯੂਨਿਟ ਵੱਲੋਂ ਕਰਵਾਇਆ ਗਿਆ ਨੁੱਕੜ ਨਾਟਕ 

ਰਿਮਟ ਸਕੂਲ ਆਫ਼ ਲੀਗਲ ਸਟੱਡੀਜ਼ ਨੇ ਮਨਾਇਆ ਰਾਸ਼ਟਰੀ ਸੰਵਿਧਾਨ ਦਿਵਸ

ਰਿਮਟ ਸਕੂਲ ਆਫ਼ ਲੀਗਲ ਸਟੱਡੀਜ਼ ਨੇ ਮਨਾਇਆ ਰਾਸ਼ਟਰੀ ਸੰਵਿਧਾਨ ਦਿਵਸ

ਅੰਮ੍ਰਿਤਧਾਰੀ ਸਿੱਖਾਂ ਨੂੰ ਕਿਰਪਾਨ ਧਾਰਨ ਕਰਨ ਦਾ ਸੰਵਿਧਾਨਕ ਹੱਕ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਅੰਮ੍ਰਿਤਧਾਰੀ ਸਿੱਖਾਂ ਨੂੰ ਕਿਰਪਾਨ ਧਾਰਨ ਕਰਨ ਦਾ ਸੰਵਿਧਾਨਕ ਹੱਕ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਪਟਿਆਲਾ ਪੁਲਿਸ ਵੱਲੋਂ ਨਾਭਾ ਤੋਂ ਲੁੱਟੀ ਥਾਰ ਬਰਾਮਦ ਚਾਰ ਦੋਸ਼ੀ ਹੋਰ ਗਿ੍ਰਫਤਾਰ

ਪਟਿਆਲਾ ਪੁਲਿਸ ਵੱਲੋਂ ਨਾਭਾ ਤੋਂ ਲੁੱਟੀ ਥਾਰ ਬਰਾਮਦ ਚਾਰ ਦੋਸ਼ੀ ਹੋਰ ਗਿ੍ਰਫਤਾਰ

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਜੀਦਪੁਰ ਨੋਗਾਵਾਂ ਦੇ ਵਿਦਿਆਰਥੀਆਂ ਨੇ ਕੀਤਾ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਜੀਦਪੁਰ ਨੋਗਾਵਾਂ ਦੇ ਵਿਦਿਆਰਥੀਆਂ ਨੇ ਕੀਤਾ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ

ਬੱਚਿਆਂ ਵਿੱਚ ਖੂਨ ਦੀ ਕਮੀ ਦਾ ਮੁੱਖ ਕਾਰਨ ਪੇਟ ਦੇ ਕੀੜੇ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਬੱਚਿਆਂ ਵਿੱਚ ਖੂਨ ਦੀ ਕਮੀ ਦਾ ਮੁੱਖ ਕਾਰਨ ਪੇਟ ਦੇ ਕੀੜੇ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਫਾਰਮਾਸਿਊਟੀਕਲ ਸਾਇੰਸਜ਼ ਬਾਰੇ ਦੋ-ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਫਾਰਮਾਸਿਊਟੀਕਲ ਸਾਇੰਸਜ਼ ਬਾਰੇ ਦੋ-ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ

ਸੀ.ਐਮ.ਭਗਵੰਤ ਮਾਨ ਨੇ ਆਪਣੀ ਪਤਨੀ ਡਾਕਟਰ ਗੁਰਪ੍ਰੀਤ ਨੂੰ ਜਨਮ ਦਿਨ ਦੀ ਵਧਾਈ ਦਿੱਤੀ

ਸੀ.ਐਮ.ਭਗਵੰਤ ਮਾਨ ਨੇ ਆਪਣੀ ਪਤਨੀ ਡਾਕਟਰ ਗੁਰਪ੍ਰੀਤ ਨੂੰ ਜਨਮ ਦਿਨ ਦੀ ਵਧਾਈ ਦਿੱਤੀ

ਐਸ.ਬੀ.ਆਈ. ਅਧਿਕਾਰੀਆਂ ਨੇ ਸਰਹਿੰਦ ਵਿਖੇ ਆਪਣੇ ਗ੍ਰਾਹਕਾਂ ਨੂੰ ਸਾਈਬਰ ਠੱਗੀ ਸਬੰਧੀ ਕੀਤਾ ਜਾਗਰੂਕ

ਐਸ.ਬੀ.ਆਈ. ਅਧਿਕਾਰੀਆਂ ਨੇ ਸਰਹਿੰਦ ਵਿਖੇ ਆਪਣੇ ਗ੍ਰਾਹਕਾਂ ਨੂੰ ਸਾਈਬਰ ਠੱਗੀ ਸਬੰਧੀ ਕੀਤਾ ਜਾਗਰੂਕ