Thursday, November 28, 2024  

ਪੰਜਾਬ

ਸ਼੍ਰੋਮਣੀ ਅਕਾਲੀ ਦਲ ਵੱਲੋਂ ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ 'ਚ ਸਮਰਥਨ ਦੇਣ ਲਈ ਧੰਨਵਾਦ - ਬਸਪਾ

June 27, 2024

ਚੰਡੀਗੜ 27 ਜੂਨ

ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜੀ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਪੱਛਮੀ ਵਿਧਾਨ ਸਭਾ ਦੀ ਉਪ ਚੋਣ ਲਈ ਦਿੱਤੇ ਹੋਏ ਸਮਰਥਨ ਲਈ ਧੰਨਵਾਦ ਕੀਤਾ ਜਾਂਦਾ ਹੈ। ਸਰਦਾਰ ਗੜੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਇੰਡੀਆ ਗਠਬੰਧਨ ਦੇ ਰਾਹੀਂ ਸੰਵਿਧਾਨ ਬਚਾਓ ਦੇ ਨਾਮ ਤੇ ਦਲਿਤ, ਪਛੜੇ ਵਰਗਾ ਅਤੇ ਘੱਟ ਗਿਣਤੀ ਵਰਗਾਂ ਦੀ ਵੋਟ ਲੈ ਕੇ ਵੱਡੀ ਗਿਣਤੀ ਵਿੱਚ ਮੈਂਬਰ ਪਾਰਲੀਮੈਂਟ ਜਿੱਤੇ। ਜਦੋਂ ਦੇਸ਼ ਵਿੱਚ ਵਿਰੋਧੀ ਧਿਰ ਦਾ ਨੇਤਾ ਬਣਾਉਣ ਦੀ ਗੱਲ ਆਈ ਤਾਂ ਕਾਂਗਰਸ ਪ੍ਰਧਾਨ ਮਲਕਾਅਰਜੁਨ ਖੜਗੇ ਨੂੰ ਪਿੱਛੇ ਧੱਕਕੇ ਸ੍ਰੀ ਰਾਹੁਲ ਗਾਂਧੀ ਨੂੰ ਵਿਰੋਧੀ ਧਿਰ ਦਾ ਨੇਤਾ ਬਣਾਇਆ ਹੈ, ਜੋ ਕਿ ਅਨੁਸੂਚਿਤ ਜਾਤੀਆਂ, ਪੱਛੜੀਆ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗਾਂ ਨਾਲ ਸਿੱਧਾ ਧੱਕਾ ਹੈ। ਕਾਂਗਰਸ ਦੇ ਪੂਰਨਿਆਂ ਤੇ ਚੱਲਦੇ ਹੋਏ ਕਮਜ਼ੋਰ ਵਰਗਾ ਨਾਲ ਧੱਕੇਸ਼ਾਹੀ ਕਰਨ ਦਾ ਕੰਮ ਪੰਜਾਬ ਸਰਕਾਰ ਦੀ ਆਮ ਆਦਮੀ ਪਾਰਟੀ ਵੀ ਕਰ ਰਹੀ ਹੈ। ਆਮ ਆਦਮੀ ਪਾਰਟੀ ਦੇ ਰਾਜ ਵਿੱਚ ਪਿਛਲੇ ਪੱਚੀ ਮਹੀਨਿਆਂ ਵਿੱਚ ਅਨੁਸੂਚਿਤ ਜਾਤੀ ਵਰਗਾਂ ਦੇ ਕਮਿਸ਼ਨ ਦਾ ਨਾ ਚੇਅਰਮੈਨ ਨਿਯੁਕਤ ਹੋਇਆ ਹੈ ਨਾ ਮੈਂਬਰ। ਪੋਸਟ ਮੈਟਰ ਸਕਾਲਰਸ਼ਿਪ ਸਕੀਮ ਤਹਿਤ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਦੀ ਗਿਣਤੀ ਸਿਰਫ 1 ਲੱਖ ਦੇ ਕਰੀਬ ਰਹਿ ਚ ਗਈ ਹੈ। ਪੰਜਾਬ ਵਿੱਚ ਨਸ਼ੇ ਦਾ ਕਾਰੋਬਾਰ, ਕਾਨੂੰਨ ਵਿਵਸਥਾ ਦੇ ਵਿਗੜੇ ਹਾਲਾਤ ਅਤੇ ਕੱਚੇ ਮੁਲਾਜ਼ਮਾਂ ਦੇ ਚੱਲ ਰਹੇ ਪੱਕੇ ਧਰਨੇ ਪੰਜਾਬ ਸਰਕਾਰ ਦੇ ਮੱਥੇ ਤੇ ਕਾਲਾ ਕਲੰਕ ਹਨ।
ਸਰਦਾਰ ਗੜੀ ਨੇ ਸਮੁੱਚੀਆਂ ਪਾਰਟੀਆਂ ਨੂੰ ਅਪੀਲ ਕੀਤੀ ਕਿ ਬਹੁਜਨ ਸਮਾਜ ਪਾਰਟੀ ਦਾ ਸਮਰਥਨ ਕਰਨ ਤਾਂ ਜੋ ਕਾਂਗਰਸ ਆਮ ਆਦਮੀ ਪਾਰਟੀ ਤੇ ਭਾਰਤੀ ਜਨਤਾ ਪਾਰਟੀ ਨੂੰ ਹਰਾਕੇ ਪੰਜਾਬ ਦੇ ਲੋਕਾਂ ਦਾ ਰਾਜਨੀਤਿਕ ਭਵਿੱਖ ਸੁਰੱਖਿਤ ਕੀਤਾ ਜਾ ਸਕੇ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਰੈਡ ਕਰਾਸ ਯੂਨਿਟ ਵੱਲੋਂ ਕਰਵਾਇਆ ਗਿਆ ਨੁੱਕੜ ਨਾਟਕ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਰੈਡ ਕਰਾਸ ਯੂਨਿਟ ਵੱਲੋਂ ਕਰਵਾਇਆ ਗਿਆ ਨੁੱਕੜ ਨਾਟਕ 

ਰਿਮਟ ਸਕੂਲ ਆਫ਼ ਲੀਗਲ ਸਟੱਡੀਜ਼ ਨੇ ਮਨਾਇਆ ਰਾਸ਼ਟਰੀ ਸੰਵਿਧਾਨ ਦਿਵਸ

ਰਿਮਟ ਸਕੂਲ ਆਫ਼ ਲੀਗਲ ਸਟੱਡੀਜ਼ ਨੇ ਮਨਾਇਆ ਰਾਸ਼ਟਰੀ ਸੰਵਿਧਾਨ ਦਿਵਸ

ਅੰਮ੍ਰਿਤਧਾਰੀ ਸਿੱਖਾਂ ਨੂੰ ਕਿਰਪਾਨ ਧਾਰਨ ਕਰਨ ਦਾ ਸੰਵਿਧਾਨਕ ਹੱਕ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਅੰਮ੍ਰਿਤਧਾਰੀ ਸਿੱਖਾਂ ਨੂੰ ਕਿਰਪਾਨ ਧਾਰਨ ਕਰਨ ਦਾ ਸੰਵਿਧਾਨਕ ਹੱਕ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਪਟਿਆਲਾ ਪੁਲਿਸ ਵੱਲੋਂ ਨਾਭਾ ਤੋਂ ਲੁੱਟੀ ਥਾਰ ਬਰਾਮਦ ਚਾਰ ਦੋਸ਼ੀ ਹੋਰ ਗਿ੍ਰਫਤਾਰ

ਪਟਿਆਲਾ ਪੁਲਿਸ ਵੱਲੋਂ ਨਾਭਾ ਤੋਂ ਲੁੱਟੀ ਥਾਰ ਬਰਾਮਦ ਚਾਰ ਦੋਸ਼ੀ ਹੋਰ ਗਿ੍ਰਫਤਾਰ

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਜੀਦਪੁਰ ਨੋਗਾਵਾਂ ਦੇ ਵਿਦਿਆਰਥੀਆਂ ਨੇ ਕੀਤਾ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਜੀਦਪੁਰ ਨੋਗਾਵਾਂ ਦੇ ਵਿਦਿਆਰਥੀਆਂ ਨੇ ਕੀਤਾ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ

ਬੱਚਿਆਂ ਵਿੱਚ ਖੂਨ ਦੀ ਕਮੀ ਦਾ ਮੁੱਖ ਕਾਰਨ ਪੇਟ ਦੇ ਕੀੜੇ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਬੱਚਿਆਂ ਵਿੱਚ ਖੂਨ ਦੀ ਕਮੀ ਦਾ ਮੁੱਖ ਕਾਰਨ ਪੇਟ ਦੇ ਕੀੜੇ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਫਾਰਮਾਸਿਊਟੀਕਲ ਸਾਇੰਸਜ਼ ਬਾਰੇ ਦੋ-ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਫਾਰਮਾਸਿਊਟੀਕਲ ਸਾਇੰਸਜ਼ ਬਾਰੇ ਦੋ-ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ

ਸੀ.ਐਮ.ਭਗਵੰਤ ਮਾਨ ਨੇ ਆਪਣੀ ਪਤਨੀ ਡਾਕਟਰ ਗੁਰਪ੍ਰੀਤ ਨੂੰ ਜਨਮ ਦਿਨ ਦੀ ਵਧਾਈ ਦਿੱਤੀ

ਸੀ.ਐਮ.ਭਗਵੰਤ ਮਾਨ ਨੇ ਆਪਣੀ ਪਤਨੀ ਡਾਕਟਰ ਗੁਰਪ੍ਰੀਤ ਨੂੰ ਜਨਮ ਦਿਨ ਦੀ ਵਧਾਈ ਦਿੱਤੀ

ਐਸ.ਬੀ.ਆਈ. ਅਧਿਕਾਰੀਆਂ ਨੇ ਸਰਹਿੰਦ ਵਿਖੇ ਆਪਣੇ ਗ੍ਰਾਹਕਾਂ ਨੂੰ ਸਾਈਬਰ ਠੱਗੀ ਸਬੰਧੀ ਕੀਤਾ ਜਾਗਰੂਕ

ਐਸ.ਬੀ.ਆਈ. ਅਧਿਕਾਰੀਆਂ ਨੇ ਸਰਹਿੰਦ ਵਿਖੇ ਆਪਣੇ ਗ੍ਰਾਹਕਾਂ ਨੂੰ ਸਾਈਬਰ ਠੱਗੀ ਸਬੰਧੀ ਕੀਤਾ ਜਾਗਰੂਕ

ਅਮਨ ਅਰੋੜਾ ਨੇ ਸੁਨਾਮ ਅਤੇ ਚੀਮਾ ਵਿਖੇ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਅਮਨ ਅਰੋੜਾ ਨੇ ਸੁਨਾਮ ਅਤੇ ਚੀਮਾ ਵਿਖੇ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ