ਸ੍ਰੀ ਫ਼ਤਹਿਗੜ੍ਹ ਸਾਹਿਬ/1 ਜੁਲਾਈ:
(ਰਵਿੰਦਰ ਸਿੰਘ ਢੀਂਡਸਾ)
ਜ਼ਿਲਾ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਹੇਠ "ਅੰਤਰਰਾਸ਼ਟਰੀ ਡਾਕਟਰ ਦਿਵਸ" ਮਨਾਇਆ ਗਿਆ।ਇਸ ਮੌਕੇ ਤੇ ਜਿਲੇ ਦੀਆਂ ਸਿਹਤ ਸੰਸਥਾਵਾਂ ਵਿੱਚ ਵਧੀਆ ਸੇਵਾਵਾਂ ਦੇਣ ਬਦਲੇ ਅਤੇ ਜਿਲਾ ਹਸਪਤਾਲ ਵਿਖੇ ਤਾਇਨਾਤ ਅੱਖਾਂ ਦੇ ਮਾਹਰ ਡਾ. ਜਸਪ੍ਰੀਤ ਸਿੰਘ ਬੇਦੀ, ਆਪਰੇਸ਼ਨਾਂ ਦੇ ਮਾਹਰ ਡਾ. ਓਂਕਾਰਵੀਰ ਸਿੰਘ, ਮੈਡੀਸਨ ਦੇ ਮਾਹਰ ਡਾ. ਹਰਕੇਸ਼ ਕੁਮਾਰ,ਔਰਤ ਰੋਗਾਂ ਦੇ ਮਾਹਰ ਡਾ. ਨੀਰੂ ਸਿਆਲ,ਡਾ. ਅਨੁਬੀਰ ਕੌਰ, ਡਾ. ਸੋਨੀਕਾ ਕੌਸ਼ਲ, ਡਾ. ਨਵਦੀਪ ਸਿੰਘ ,ਡਾ. ਸਲੀਨਾ, ਡਾ. ਹਰਮਨਪ੍ਰੀਤ ਕੌਰ, ਡਾ. ਕੁਲਵਿੰਦਰ ਕੌਰ, ਡਾ. ਪੁਨੀਤ ਦੇਵੀ, ਡਾ. ਜੋਗਿਤਾ, ਡਾ. ਸਚਿਨ ਆਦਿ ਡਾਕਟਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦੇ ਹੋਏ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਕਿਹਾ ਕਿ ਡਾਕਟਰ ਰੱਬ ਦਾ ਦੂਸਰਾ ਰੂਪ ਹੁੰਦੇ ਹਨ ਜੋ ਦਿਨ ਰਾਤ ਮਨੁੱਖਤਾ ਦੀ ਸੇਵਾ ਕਰਦੇ ਹਨ। ਉਨ੍ਹਾਂ ਕਿਹਾ ਕਿ ਕੋਵਿਡ 19 ਮਹਾਂਮਾਰੀ ਦੌਰਾਨ ਲੱਖਾਂ ਲੋਕਾਂ ਦੀਆਂ ਜਿੰਦਗੀਆਂ ਨੂੰ ਬਚਾਉਂਦੇ ਹੋਏ ਬਹੁਤ ਸਾਰੇ ਡਾਕਟਰਾਂ ਨੇ ਆਪਣੀਆਂ ਜਾਨਾਂ ਵੀ ਗਵਾ ਦਿੱਤੀਆਂ। ਉਹਨਾਂ ਇਸ ਡਾਕਟਰ ਦਿਵਸ ਦੇ ਮੌਕੇ ਤੇ ਸਿਹਤ ਵਿਭਾਗ ਵਿੱਚ ਕੰਮ ਕਰਦੇ ਸਮੂਹ ਡਾਕਟਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਇਸੇ ਤਰ੍ਹਾਂ ਇਮਾਨਦਾਰੀ ਅਤੇ ਤਨ ਦੇਹੀ ਨਾਲ ਨਿਭਾਉਂਦੇ ਰਹਿਣ ਅਤੇ ਮਰੀਜ਼ਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਮੁਫਤ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਦੇਣ ਲਈ ਹਰ ਸੰਭਵ ਯਤਨ ਕਰਨ ਤੇ ਹਸਪਤਾਲਾਂ ਵਿੱਚ ਆਉਣ ਵਾਲੇ ਮਰੀਜ਼ਾਂ ਨਾਲ ਹਲੀਮੀ ਵਾਲਾ ਵਤੀਰਾ ਕਾਇਮ ਰੱਖਣ । ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ. ਸਵਪਨਜੀਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ ਸੀਨੀਅਰ ਮੈਡੀਕਲ ਅਫਸਰ ਡਾ. ਬਲਕਾਰ ਸਿੰਘ, ਸੀਨੀਅਰ ਮੈਡੀਕਲ ਅਫਸਰ ਡਾ. ਗੁਰਪ੍ਰੀਤ ਸਿੰਘ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਬਲਜਿੰਦਰ ਸਿੰਘ, ਜਸਵਿੰਦਰ ਕੌਰ, ਅਵਤਾਰ ਸਿੰਘ ਅਤੇ ਨੈਨਸੀ ਆਦਿ ਹਾਜ਼ਰ ਸਨ।