Thursday, November 28, 2024  

ਪੰਜਾਬ

ਪੱਛਮੀ ਜਲੰਧਰ ਜਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੀ ਜਿੱਤ ਪੱਕੀ 

July 01, 2024

ਚੰਡੀਗੜ੍ਹ/ਜਲੰਧਰ, 01 ਜੁਲਾਈ, 2024

ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਹਲਕਾ ਪੱਛਮੀ ਜਲੰਧਰ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਪੱਕੀ ਹੈ। 'ਆਪ' ਉਮੀਦਵਾਰ ਮੋਹਿੰਦਰ ਭਗਤ ਪੜ੍ਹੇ-ਲਿਖੇ ਅਤੇ ਸੂਝਵਾਨ ਵਿਅਕਤੀ ਹਨ, ਜੋ ਸਮਾਜ ਦੇ ਹਰ ਵਰਗ ਨਾਲ ਜੁੜੇ ਹੋਏ ਹਨ ਅਤੇ ਲੋਕ ਭਲਾਈ ਤੇ ਸਮਾਜ ਸੇਵਾ ਲਈ ਹਮੇਸ਼ਾ ਤੱਤਪਰ ਰਹਿੰਦੇ ਹਨ। ਇਨ੍ਹਾਂ ਦਾ ਪਰਿਵਾਰ 2 ਪੀੜ੍ਹੀਆਂ ਤੋਂ ਜਲੰਧਰ ਦੇ ਲੋਕਾਂ ਦੀ ਸੇਵਾ ਕਰ ਰਿਹਾ ਹੈ ਅਤੇ ਜਮੀਨੀ ਪੱਧਰ ਤੇ ਲੋਕਾਂ ਨਾਲ ਜੁੜੀਆ ਹੋਇਆ ਹੈ। ਇਨ੍ਹਾਂ ਦੇ ਪਿਤਾ ਚੁੰਨੀ ਲਾਲ ਭਗਤ ਨੇ ਮੰਤਰੀ ਰਹਿੰਦਿਆਂ ਜਲੰਧਰ ਅਤੇ ਪੰਜਾਬ ਦੇ ਵਿਕਾਸ ਲਈ ਵਧੀਆ ਕੰਮ ਕੀਤੇ ਸਨ, ਤੇ ਹੁਣ ਲੋਕਾਂ ਨੂੰ ਵੀ ਆਪ ਉਮੀਦਵਾਰ ਮੋਹਿੰਦਰ ਭਗਤ ਤੋਂ ਇਹੀ ਉਮੀਦ ਹੈ।

ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਲੋਕ ਕੰਮ ਕਰਨ ਵਾਲੀ ਪਾਰਟੀ ਨੂੰ ਹੀ ਵੋਟ ਦਿੰਦੇ ਹਨ ਅਤੇ ਆਮ ਆਦਮੀ ਪਾਰਟੀ ਨੇ ਆਪਣੇ 2 ਸਾਲਾਂ ਦੇ ਕਾਰਜਕਾਲ ਵਿੱਚ ਲੋਕ ਭਲਾਈ ਦੇ ਕੰਮਾਂ ਨੂੰ ਹੀ ਪਹਿਲ ਦਿੱਤੀ ਹੈ। ਪੱਛਮੀ ਜਲੰਧਰ ਤੋਂ ‘ਆਪ’ ਉਮੀਦਵਾਰ ਮੋਹਿੰਦਰ ਭਗਤ ਦੇ ਸਮਰਥਨ ਵਿੱਚ ਉਨ੍ਹਾਂ ਕਿਹਾ ਕਿ ਮੋਹਿੰਦਰ ਭਗਤ ਪ੍ਰਤੀ ਲੋਕਾਂ ਦੇ ਪਿਆਰ ਅਤੇ ਵਿਸ਼ਵਾਸ ਨੂੰ ਦੇਖਦਿਆਂ ਇਹ ਯਕੀਨ ਹੋ ਗਿਆ ਹੈ ਕਿ ਚੋਣ ਵਿੱਚ ਆਮ ਆਦਮੀ ਪਾਰਟੀ ਵੱਡੇ ਅੰਤਰ ਨਾਲ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਵੱਡੇ-ਵੱਡੇ ਵਾਅਦੇ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੇ ਅਸਲ ਚਿਹਰਿਆਂ ਨੂੰ ਅੱਜ ਜਨਤਾ ਪਛਾਣ ਚੁੱਕੀ ਹੈ ਕਿ ਉਹ ਵਾਅਦੇ ਪੂਰੇ ਨਹੀਂ ਕਰਦੇ। ਇਸ ਚੋਣ ਵਿੱਚ ਜਨਤਾ ਧੋਖੇਬਾਜ਼ਾਂ ਨੂੰ ਸਬਕ ਸਿਖਾਏਗੀ। 

ਸ. ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਆਪਣੇ ਕੰਮਾਂ ਦੇ ਆਧਾਰ 'ਤੇ ਚੋਣਾਂ ਲੜਦੀ ਹੈ ਅਤੇ ਇਸ ਲਈ 'ਆਪ' ਸਰਕਾਰ ਵੱਲੋਂ ਪਿਛਲੇ ਦੋ ਸਾਲਾਂ 'ਚ ਕੀਤੇ ਗਏ ਲੋਕ ਭਲਾਈ ਦੇ ਕੰਮਾਂ ਨੂੰ ਲੋਕਾਂ ਸਾਹਮਣੇ ਰੱਖਿਆ ਜਾ ਰਿਹਾ ਹੈ। ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਪਿਛਲੇ 2 ਸਾਲਾਂ ਦੌਰਾਨ ਹਰ ਖੇਤਰ ਵਿੱਚ ਬਹੁਤ ਸੁਧਾਰ ਕੀਤਾ ਹੈ। ਅੱਜ ਪੰਜਾਬ ਦੇ ਲੋਕਾਂ ਨੂੰ 600 ਯੁਨੀਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਖੇਤਾਂ ਨੂੰ ਨਹਿਰਾਂ ਦਾ ਪਾਣੀ ਮਿਲ ਰਿਹਾ ਹੈ। ਸਰਕਾਰ ਨੇ 43000 ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਇਸਦੇ ਨਾਲ ਹੀ ਮੁਹੱਲਾ ਕਲੀਨਿਕ, ਸਕੂਲ ਆਫ ਐਮੀਨੈਂਸ, ਔਰਤਾਂ ਨੂੰ ਮੁਫ਼ਤ ਬੱਸ ਸਫ਼ਰ, ਘਰ-ਘਰ ਰਾਸ਼ਨ, ਫਰਿਸ਼ਤੇ ਸਕੀਮ, ਸੜਕ ਸੁਰੱਖਿਆਂ ਫੋਰਸ ਅਤੇ ਬੱਚਿਆਂ ਦੇ ਚੰਗੇ ਭਵਿੱਖ ਲਈ ਖੇਡ ਨਰਸਰੀਆਂ ਦੀ ਸਥਾਪਨਾ ਕਰਨ ਤੋਂ ਇਲਾਵਾ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਨੇ ਪੰਜਾਬ ਵਿੱਚ ਨਵੀਂ ਇੰਡਸਟਰੀ ਲਗਾਉਣ ਲਈ ਵੀ ਸਾਰਥਿਕ ਕਦਮ ਚੁੱਕੇ ਹਨ। 

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਜੀਦਪੁਰ ਨੋਗਾਵਾਂ ਦੇ ਵਿਦਿਆਰਥੀਆਂ ਨੇ ਕੀਤਾ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਜੀਦਪੁਰ ਨੋਗਾਵਾਂ ਦੇ ਵਿਦਿਆਰਥੀਆਂ ਨੇ ਕੀਤਾ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ

ਬੱਚਿਆਂ ਵਿੱਚ ਖੂਨ ਦੀ ਕਮੀ ਦਾ ਮੁੱਖ ਕਾਰਨ ਪੇਟ ਦੇ ਕੀੜੇ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਬੱਚਿਆਂ ਵਿੱਚ ਖੂਨ ਦੀ ਕਮੀ ਦਾ ਮੁੱਖ ਕਾਰਨ ਪੇਟ ਦੇ ਕੀੜੇ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਫਾਰਮਾਸਿਊਟੀਕਲ ਸਾਇੰਸਜ਼ ਬਾਰੇ ਦੋ-ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਫਾਰਮਾਸਿਊਟੀਕਲ ਸਾਇੰਸਜ਼ ਬਾਰੇ ਦੋ-ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ

ਸੀ.ਐਮ.ਭਗਵੰਤ ਮਾਨ ਨੇ ਆਪਣੀ ਪਤਨੀ ਡਾਕਟਰ ਗੁਰਪ੍ਰੀਤ ਨੂੰ ਜਨਮ ਦਿਨ ਦੀ ਵਧਾਈ ਦਿੱਤੀ

ਸੀ.ਐਮ.ਭਗਵੰਤ ਮਾਨ ਨੇ ਆਪਣੀ ਪਤਨੀ ਡਾਕਟਰ ਗੁਰਪ੍ਰੀਤ ਨੂੰ ਜਨਮ ਦਿਨ ਦੀ ਵਧਾਈ ਦਿੱਤੀ

ਐਸ.ਬੀ.ਆਈ. ਅਧਿਕਾਰੀਆਂ ਨੇ ਸਰਹਿੰਦ ਵਿਖੇ ਆਪਣੇ ਗ੍ਰਾਹਕਾਂ ਨੂੰ ਸਾਈਬਰ ਠੱਗੀ ਸਬੰਧੀ ਕੀਤਾ ਜਾਗਰੂਕ

ਐਸ.ਬੀ.ਆਈ. ਅਧਿਕਾਰੀਆਂ ਨੇ ਸਰਹਿੰਦ ਵਿਖੇ ਆਪਣੇ ਗ੍ਰਾਹਕਾਂ ਨੂੰ ਸਾਈਬਰ ਠੱਗੀ ਸਬੰਧੀ ਕੀਤਾ ਜਾਗਰੂਕ

ਅਮਨ ਅਰੋੜਾ ਨੇ ਸੁਨਾਮ ਅਤੇ ਚੀਮਾ ਵਿਖੇ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਅਮਨ ਅਰੋੜਾ ਨੇ ਸੁਨਾਮ ਅਤੇ ਚੀਮਾ ਵਿਖੇ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ: ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਅੰਮ੍ਰਿਤਸਰ ਤੋਂ ਬਟਾਲਾ ਤੱਕ ਕੀਤੀ ਯਾਤਰਾ

ਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ: ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਅੰਮ੍ਰਿਤਸਰ ਤੋਂ ਬਟਾਲਾ ਤੱਕ ਕੀਤੀ ਯਾਤਰਾ

'ਆਪ' ਸੰਸਦ ਮੈਂਬਰ ਮਲਵਿੰਦਰ ਕੰਗ ਨੇ ਪੰਜਾਬ ਦੇ ਬੇਅਦਬੀ ਨਾਲ ਸਬੰਧਤ ਬਿੱਲ 'ਤੇ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਲੋਕ ਸਭਾ 'ਚ ਮੁਲਤਵੀ ਮਤਾ ਕੀਤਾ ਪੇਸ਼

'ਆਪ' ਸੰਸਦ ਮੈਂਬਰ ਮਲਵਿੰਦਰ ਕੰਗ ਨੇ ਪੰਜਾਬ ਦੇ ਬੇਅਦਬੀ ਨਾਲ ਸਬੰਧਤ ਬਿੱਲ 'ਤੇ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਲੋਕ ਸਭਾ 'ਚ ਮੁਲਤਵੀ ਮਤਾ ਕੀਤਾ ਪੇਸ਼

ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ 'ਚ ਪੁੱਛਿਆ-ਅੰਮ੍ਰਿਤਸਰ ਤੋਂ ਨਾਂਦੇੜ, ਪਟਨਾ, ਗੁਹਾਟੀ ਅਤੇ ਧਰਮਸ਼ਾਲਾ ਲਈ ਉਡਾਣਾਂ ਕਿਉਂ ਨਹੀਂ ਹਨ?  ਪੰਜਾਬ ਦੀ ਹਵਾਈ ਕਨੈਕਟੀਵੀਟੀ 'ਤੇ ਜਤਾਈ ਚਿੰਤਾ

ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ 'ਚ ਪੁੱਛਿਆ-ਅੰਮ੍ਰਿਤਸਰ ਤੋਂ ਨਾਂਦੇੜ, ਪਟਨਾ, ਗੁਹਾਟੀ ਅਤੇ ਧਰਮਸ਼ਾਲਾ ਲਈ ਉਡਾਣਾਂ ਕਿਉਂ ਨਹੀਂ ਹਨ? ਪੰਜਾਬ ਦੀ ਹਵਾਈ ਕਨੈਕਟੀਵੀਟੀ 'ਤੇ ਜਤਾਈ ਚਿੰਤਾ

ਪੰਜਾਬ ਪੁਲਿਸ ਨੇ ਬੰਬੀਹਾ ਗਿਰੋਹ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ

ਪੰਜਾਬ ਪੁਲਿਸ ਨੇ ਬੰਬੀਹਾ ਗਿਰੋਹ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ