Thursday, November 28, 2024  

ਪੰਜਾਬ

ਸਿਹਤ ਵਿਭਾਗ ਨੇ "ਦਸਤ ਰੋਕੂ ਮੁਹਿੰਮ" ਤਹਿਤ ਜਾਗਰੂਕਤਾ ਪੋਸਟਰ ਕੀਤਾ ਜਾਰੀ

July 03, 2024

ਸ੍ਰੀ ਫ਼ਤਹਿਗੜ੍ਹ ਸਾਹਿਬ/3 ਜੁਲਾਈ:
(ਰਵਿੰਦਰ ਸਿੰਘ ਢੀਂਡਸਾ)

ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਵਲੋਂ ਜ਼ਿਲ੍ਹੇ ਭਰ ਵਿਚ 1ਜੁਲਾਈ ਤੋਂ 31 ਅਗਸਤ ਤੱਕ  "ਦਸਤ ਰੋਕੂ ਮੁਹਿੰਮ" ਚਲਾਈ ਜਾ ਰਹੀ ਹੈ , ਜਿਸ ਦਾ ਮੁੱਖ ਮਕਸਦ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਬੱਚਿਆਂ ਦੀਆਂ ਦਸਤਾਂ ਨਾਲ ਹੋਣ ਵਾਲੀਆਂ ਮੌਤਾਂ ਨੂੰ ਜੀਰੋ ਕਰਨਾ ਹੈ। ਸਿਹਤ ਵਿਭਾਗ ਵੱਲੋਂ ਇਸ ਮੁਹਿੰਮ ਸਬੰਧੀ ਜਾਗਰੂਕਤਾ ਪੋਸਟਰ ਵੀ ਜਾਰੀ ਕੀਤਾ ਗਿਆ । ਜਾਗਰੂਕਤਾ ਪੋਸਟਰ ਜਾਰੀ ਕਰਦਿਆਂ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ ਇਹ ਮੁਹਿੰਮ ਡਾਇਰੀਏ (ਦਸਤਾਂ)ਦੀ ਰੋਕਥਾਮ, ਸਫਾਈ ਅਤੇ ਓ ਆਰ ਐਸ ਨਾਲ “ਰੱਖੋ ਆਪਣਾ ਧਿਆਨ”  ਸਲੋਗਨ ਤਹਿਤ ਇਸ ਗਰਮੀ ਅਤੇ ਬਰਸਾਤੀ ਮੌਸਮ ਦੇ ਦੌਰਾਨ ਦੋ ਮਹੀਨੇ ਲਈ ਚਲਾਈ ਜਾ ਰਹੀ ਹੈ , ਕਿਉਂਕਿ ਅਜਿਹੇ ਮੌਸਮ ਦੌਰਾਨ ਛੋਟੇ ਬੱਚਿਆਂ ਨੂੰ ਡਾਇਰੀਆ ਹੋਣ ਦਾ ਖਤਰਾ ਵਧੇਰੇ ਹੁੰਦਾ ਹੈ।  ਉਹਨਾ ਕਿਹਾ ਕਿ ਸਿਹਤ ਕਰਮਚਾਰੀਆਂ , ਆਸ਼ਾ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਵੱਲੋਂ 5 ਸਾਲ ਤੱਕ ਦੇ ਬੱਚਿਆਂ ਵਾਲੇ ਘਰਾਂ ਵਿੱਚ ਉ.ਆਰ.ਐਸ ਦੇ ਪੈਕਟ ਵੰਡੇ ਜਾਣਗੇ ਅਤੇ ਓ.ਆਰ.ਐਸ ਦਾ ਘੋਲ ਤਿਆਰ ਕਰਨ, ਬੱਚੇ ਨੂੰ ਦਸਤਾਂ ਦੀ ਹਾਲਤ ਵਿਚ ਇਹ ਘੋਲ ਦੇਣ ,ਜਿੰਕ ਦੀਆਂ ਗੋਲੀਆਂ ਦੇਣ ਅਤੇ ਸਾਫ ਸਫਾਈ ਸਬੰਧੀ ਪਰਿਵਾਰਾਂ ਨੂੰ ਜਾਣਕਾਰੀ  ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਬੱਚਿਆਂ ਨੂੰ ਦਸਤ ਲੱਗਣ ਦੀ ਹਾਲਤ ਵਿੱਚ ਜੇਕਰ ਮੁਢਲੀ ਸਹਾਇਤਾ ਨਾ ਦਿੱਤੀ ਜਾਵੇ ਤਾਂ ਉਹਨਾਂ ਵਿੱਚ ਪਾਣੀ ਦੀ ਘਾਟ ਹੋ ਜਾਂਦੀ ਹੈ ਜੋ ਬੱਚਿਆਂ ਲਈ ਜਾਨਲੇਵਾ ਹੋ ਸਕਦੀ ਹੈ। ਵਿਸ਼ਵ ਸਿਹਤ ਸੰਸਥਾ ਤੋਂ ਸਰਵੇਲੈਂਸ ਮੈਡੀਕਲ ਅਫਸਰ ਡਾ. ਵਿਕਰਮ ਗੁਪਤਾ ਜਿਨਾਂ ਨੇ ਵਿਸ਼ੇਸ਼ ਤੌਰ ਤੇ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਨੇ ਕਿਹਾ ਕਿ ਦਸਤ ਲਗਣ ਤੇ ਤੁਰੰਤ ਬੱਚੇ ਨੂੰ ਓ.ਆਰ.ਐਸ. ਦਾ ਘੋਲ ਦੇਣਾ ਸ਼ੁਰੂ ਕਰ ਦਿੱਤਾ ਜਾਵੇ ਤਾਂ ਜੋ ਬੱਚੇ ਦੀ ਹਾਲਤ ਨੂੰ ਗੰਭੀਰ ਹੋਣ ਤੋਂ ਬਚਾਇਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਅਜਿਹਾ ਕਰਨ ਨਾਲ ਬਾਲ ਮੌਤ ਦਰ ਨੂੰ ਘਟਾਇਆ ਜਾ ਸਕਦਾ ਹੈ। ਜ਼ਿਲ੍ਹਾ  ਟੀਕਾਕਰਨ ਅਫਸਰ ਡਾ. ਰਾਜੇਸ਼ ਕੁਮਾਰ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਆਸ਼ਾ/ਏ.ਐਨ.ਐਮ ਵੱਲੋਂ ਪਰਿਵਾਰਾਂ ਨੂੰ ਓ.ਆਰ.ਐਸ ਦਾ ਘੋਲ ਤਿਆਰ ਕਰਨ ਤੇ ਬੱਚੇ ਨੂੰ ਦਸਤ ਲਗਣ ਤੇ ਘੋਲ ਪਿਲਾਉਣ ਦੀ ਵਿਧੀ ਸਬੰਧੀ ਜਾਗਰੂਕ ਕਰਨ ਦੇ ਨਾਲ ਨਾਲ ਮਾਵਾਂ ਨੂੰ ਨਵਜਾਤ ਬੱਚਿਆਂ ਨੂੰ ਪਹਿਲੇ ਛੇ ਮਹੀਨੇ ਤੱਕ ਆਪਣਾ ਦੁੱਧ ਪਿਲਾਉਣ ਅਤੇ ਛੇ ਮਹੀਨੇ ਤੋ ਬਾਅਦ ਓਪਰੀ ਖੁਰਾਕ ਦੇਣ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਜਿਹੜੇ ਬੱਚੇ ਦਸਤਾਂ ਤੋਂ ਪੀੜਤ   ਹੋਣਗੇ ਉਹਨਾਂ 14 ਦਿਨਾਂ ਤੱਕ ਉਮਰ ਮੁਤਾਬਿਕ ਜਿੰਕ ਦੀਆਂ ਗੋਲੀਆਂ ਖਾਣ ਲਈ ਦਿੱਤੀਆਂ ਜਾਣਗੀਆਂ ,ਕਿਉਂਕਿ ਜਿੰਕ ਦੀ ਗੋਲੀ ਖਾਣ ਨਾਲ ਜਿਥੇ ਬੱਚਿਆਂ ਦੇ ਦਸਤ ਜਲਦੀ ਠੀਕ ਹੁੰਦੇ ਹਨ ਉਥੇ ਬੱਚਿਆਂ ਨੂੰ ਦੁਬਾਰਾ ਦਸਤ ਲਗਣ ਦੇ ਮੌਕੇ ਵੀ ਘਟ ਜਾਂਦੇ ਹਨ। ਉਹਨਾਂ ਕਿਹਾ ਕਿ  ਇਸ ਮੁਹਿੰਮ ਦੌਰਾਨ ਸਮੂਹ  ਸਰਕਾਰੀ ਸਿਹਤ ਸੰਸਥਾਵਾਂ ਵਿਚ ਜਿੰਕ ਅਤੇ ਓ.ਆਰ.ਐੱਸ ਕਾਰਨਰ ਵੀ ਬਣਾਏ ਗਏ ਹਨ ਤਾਂ ਜੋ ਲੋੜ ਪੈਣ ਤੇ ਬੱਚੇ ਦਾ ਤੁਰੰਤ ਇਲਾਜ ਸ਼ੁਰੂ ਹੋ ਸਕੇ। ਲੋਕਾਂ ਨੂੰ ਸਾਫ ਸਫਾਈ, ਹੱਥ ਧੌਣ ਦੀ ਤਕਨੀਕ ਤੇ ਮੱਹਤਤਾ, ਸ਼ੁੱਧ ਪਾਣੀ ਦੀ ਵਰਤੋ ਅਤੇ ਪਾਣੀ ਵਾਲੀਆਂ ਟੈਂਕੀਆਂ ਦੀ ਸਫਾਈ, ਸਿਹਤ  ਸੰਸਥਾਵਾਂ, ਸਕੂਲਾਂ, ਆਂਗਣਵਾੜੀ ਕੇਦਰਾਂ ਵਿੱਚ  ਵੀ ਇਸ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈl ਇਸ ਮੌਕੇ ਤੇ ਸੀਨੀਅਰ ਮੈਡੀਕਲ ਅਫਸਰ ਡਾ. ਬਲਕਾਰ ਸਿੰਘ ,ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ, ਜਿਲਾ ਬੀਸੀਸੀ ਕੁਆਰਡੀਨੇਟਰ ਅਮਰਜੀਤ ਸਿੰਘ, ਧਰਮ ਸਿੰਘ, ਮਾਨਵ ਸਾਹ,ਮਨਵੀਰ ਸਿੰਘ ਅਤੇ ਨਰਸਿੰਗ ਸਿੱਖਿਆਆਰਥੀ ਵੀ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸੀ.ਐਮ.ਭਗਵੰਤ ਮਾਨ ਨੇ ਆਪਣੀ ਪਤਨੀ ਡਾਕਟਰ ਗੁਰਪ੍ਰੀਤ ਨੂੰ ਜਨਮ ਦਿਨ ਦੀ ਵਧਾਈ ਦਿੱਤੀ

ਸੀ.ਐਮ.ਭਗਵੰਤ ਮਾਨ ਨੇ ਆਪਣੀ ਪਤਨੀ ਡਾਕਟਰ ਗੁਰਪ੍ਰੀਤ ਨੂੰ ਜਨਮ ਦਿਨ ਦੀ ਵਧਾਈ ਦਿੱਤੀ

ਐਸ.ਬੀ.ਆਈ. ਅਧਿਕਾਰੀਆਂ ਨੇ ਸਰਹਿੰਦ ਵਿਖੇ ਆਪਣੇ ਗ੍ਰਾਹਕਾਂ ਨੂੰ ਸਾਈਬਰ ਠੱਗੀ ਸਬੰਧੀ ਕੀਤਾ ਜਾਗਰੂਕ

ਐਸ.ਬੀ.ਆਈ. ਅਧਿਕਾਰੀਆਂ ਨੇ ਸਰਹਿੰਦ ਵਿਖੇ ਆਪਣੇ ਗ੍ਰਾਹਕਾਂ ਨੂੰ ਸਾਈਬਰ ਠੱਗੀ ਸਬੰਧੀ ਕੀਤਾ ਜਾਗਰੂਕ

ਅਮਨ ਅਰੋੜਾ ਨੇ ਸੁਨਾਮ ਅਤੇ ਚੀਮਾ ਵਿਖੇ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਅਮਨ ਅਰੋੜਾ ਨੇ ਸੁਨਾਮ ਅਤੇ ਚੀਮਾ ਵਿਖੇ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ: ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਅੰਮ੍ਰਿਤਸਰ ਤੋਂ ਬਟਾਲਾ ਤੱਕ ਕੀਤੀ ਯਾਤਰਾ

ਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ: ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਅੰਮ੍ਰਿਤਸਰ ਤੋਂ ਬਟਾਲਾ ਤੱਕ ਕੀਤੀ ਯਾਤਰਾ

'ਆਪ' ਸੰਸਦ ਮੈਂਬਰ ਮਲਵਿੰਦਰ ਕੰਗ ਨੇ ਪੰਜਾਬ ਦੇ ਬੇਅਦਬੀ ਨਾਲ ਸਬੰਧਤ ਬਿੱਲ 'ਤੇ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਲੋਕ ਸਭਾ 'ਚ ਮੁਲਤਵੀ ਮਤਾ ਕੀਤਾ ਪੇਸ਼

'ਆਪ' ਸੰਸਦ ਮੈਂਬਰ ਮਲਵਿੰਦਰ ਕੰਗ ਨੇ ਪੰਜਾਬ ਦੇ ਬੇਅਦਬੀ ਨਾਲ ਸਬੰਧਤ ਬਿੱਲ 'ਤੇ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਲੋਕ ਸਭਾ 'ਚ ਮੁਲਤਵੀ ਮਤਾ ਕੀਤਾ ਪੇਸ਼

ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ 'ਚ ਪੁੱਛਿਆ-ਅੰਮ੍ਰਿਤਸਰ ਤੋਂ ਨਾਂਦੇੜ, ਪਟਨਾ, ਗੁਹਾਟੀ ਅਤੇ ਧਰਮਸ਼ਾਲਾ ਲਈ ਉਡਾਣਾਂ ਕਿਉਂ ਨਹੀਂ ਹਨ?  ਪੰਜਾਬ ਦੀ ਹਵਾਈ ਕਨੈਕਟੀਵੀਟੀ 'ਤੇ ਜਤਾਈ ਚਿੰਤਾ

ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ 'ਚ ਪੁੱਛਿਆ-ਅੰਮ੍ਰਿਤਸਰ ਤੋਂ ਨਾਂਦੇੜ, ਪਟਨਾ, ਗੁਹਾਟੀ ਅਤੇ ਧਰਮਸ਼ਾਲਾ ਲਈ ਉਡਾਣਾਂ ਕਿਉਂ ਨਹੀਂ ਹਨ? ਪੰਜਾਬ ਦੀ ਹਵਾਈ ਕਨੈਕਟੀਵੀਟੀ 'ਤੇ ਜਤਾਈ ਚਿੰਤਾ

ਪੰਜਾਬ ਪੁਲਿਸ ਨੇ ਬੰਬੀਹਾ ਗਿਰੋਹ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ

ਪੰਜਾਬ ਪੁਲਿਸ ਨੇ ਬੰਬੀਹਾ ਗਿਰੋਹ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ

ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਵੱਲੋੰ ਮਨਾਇਆ ਗਿਆ ਰਾਸ਼ਟਰੀ ਕੈਮਿਸਟਰੀ ਸਪਤਾਹ

ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਵੱਲੋੰ ਮਨਾਇਆ ਗਿਆ ਰਾਸ਼ਟਰੀ ਕੈਮਿਸਟਰੀ ਸਪਤਾਹ

ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਕੀਤਾ ਵਿਦਿਆਰਥੀਆਂ ਨੂੰ ਜਾਗਰੂਕ।

ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਕੀਤਾ ਵਿਦਿਆਰਥੀਆਂ ਨੂੰ ਜਾਗਰੂਕ।

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ