ਪੰਚਕੂਲਾ, 8 ਜੁਲਾਈ
ਪੰਚਕੂਲਾ ਜ਼ਿਲ੍ਹੇ ਦੇ ਪਿੰਜੌਰ ਨੇੜੇ ਅੱਜ ਹਰਿਆਣਾ ਰੋਡਵੇਜ਼ ਦੀ ਬੱਸ ਪਲਟ ਜਾਣ ਕਾਰਨ 40 ਤੋਂ ਵੱਧ ਸਕੂਲੀ ਬੱਚੇ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਪਿੰਜੌਰ ਦੇ ਪਿੰਡ ਨੌਲਤਾ ਨੇੜੇ ਹਰਿਆਣਾ ਰੋਡਵੇਜ਼ ਦੀ ਬੱਸ ਪਲਟ ਗਈ। ਜ਼ਖਮੀਆਂ ਨੂੰ ਪੰਚਕੂਲਾ ਦੇ ਪਿੰਜੌਰ ਹਸਪਤਾਲ ਅਤੇ ਸੈਕਟਰ 6 ਦੇ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਇਸ ਹਾਦਸੇ ਵਿਚ ਇਕ ਔਰਤ, ਜਿਸ ਨੂੰ ਗੰਭੀਰ ਸੱਟਾਂ ਲੱਗੀਆਂ, ਨੂੰ ਪੀ.ਜੀ.ਆਈ. ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ। ਪੁਲਿਸ ਅਨੁਸਾਰ ਇਹ ਹਾਦਸਾ ਬੱਸ ਡਰਾਈਵਰ ਦੀ ਤੇਜ਼ ਰਫ਼ਤਾਰ ਕਾਰਨ ਵਾਪਰਿਆ ਹੈ। ਬੱਸ ਵੀ ਆਪਣੀ ਸਮਰੱਥਾ ਤੋਂ ਵੱਧ ਸਵਾਰੀਆਂ ਨਾਲ ਭਰੀ ਹੋਈ ਸੀ।