ਚੰਡੀਗੜ੍ਹ, 9 ਜੁਲਾਈ
ਹਰਿਆਣਾ 'ਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੱਡੀ ਕਾਰਵਾਈ ਕਰਦੇ ਹੋਏ 14 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਇਹ ਛਾਪੇਮਾਰੀ ਵੈਟ ਘੁਟਾਲੇ ਦੇ ਸਬੰਧ ਵਿੱਚ ਕੀਤੀ ਗਈ ਹੈ। ਛਾਪੇਮਾਰੀ ਦੀ ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਥਾਵਾਂ 'ਤੇ ਹਰਿਆਣਾ ਸਰਕਾਰ ਦੇ ਤਿੰਨ ਹਰਿਆਣਾ ਸਿਵਲ ਸਰਵਿਸ ਅਧਿਕਾਰੀ ਅਤੇ ਕੁਝ ਹੋਰ ਪ੍ਰਾਈਵੇਟ ਵਿਅਕਤੀ ਸ਼ਾਮਲ ਸਨ। ਈਡੀ ਦੇ ਚੰਡੀਗੜ੍ਹ ਜ਼ੋਨਲ ਦਫ਼ਤਰ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।