ਸ੍ਰੀ ਫ਼ਤਹਿਗੜ੍ਹ ਸਾਹਿਬ/9 ਜੁਲਾਈ:
(ਰਵਿੰਦਰ ਸਿੰਘ ਢੀਂਡਸਾ)
ਜਿਲੇ ਅੰਦਰ ਗਰਭਵਤੀ ਔਰਤਾਂ ਨੂੰ ਸਿਹਤ ਵਿਭਾਗ ਵੱਲੋਂ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ ,ਇਸ ਕਰਕੇ ਉੱਚ ਅਧਿਕਾਰੀਆਂ ਵੱਲੋਂ ਸੂਬਾ ਪੱਧਰ ਤੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਤਹਿਤ ਆਯੋਜਿਤ ਕੀਤੀ ਗਈ ਮਟਰਨਲ ਡੈਥ ਰਿਵਿਊ ਵਰਕਸ਼ਾਪ ਦੌਰਾਨ ਜਿਲੇ ਨੂੰ ਸਨਮਾਨਿਤ ਵੀ ਕੀਤਾ ਗਿਆ ਹੈ। ਉਪਰੋਕਤ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ 31 ਦਸੰਬਰ 2023 ਤੋਂ 7 ਜੁਲਾਈ 2014 ਤੱਕ ਲਗਭਗ ਸੱਤ ਮਹੀਨੇ ਦੌਰਾਨ ਜਿਲ੍ਹੇ ਅੰਦਰ ਕਿਸੇ ਵੀ ਗਰਭਵਤੀ ਦੀ ਮੌਤ ਨਾ ਹੋਣ ਕਰਕੇ ਜਿਲੇ ਦੇ ਮਟਰਨਲ ਮੋਰਟਲਿਟੀ ਰੇਟ ਵਿੱਚ ਕਮੀ ਆਈ ਹੈ ਤੇ ਇਸ ਪੁਜੀਸ਼ਨ ਨੂੰ ਬਰਕਰਾਰ ਰੱਖਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਦਲਜੀਤ ਕੌਰ ਨੇ ਦੱਸਿਆ ਕਿ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਪ੍ਰਧਾਨ ਮੰਤਰੀ ਮਾਤਰੀਤਵ ਸੁਰੱਖਿਅਤ ਅਭਿਆਨ ਤਹਿਤ ਗਰਭਵਤੀ ਔਰਤਾਂ ਲਈ ਵਿਸ਼ੇਸ਼ ਮੈਡੀਕਲ ਚੈੱਕ ਅਪ ਕੈਂਪ ਲਗਾਏ ਜਾਂਦੇ ਹਨ, ਜਿਨਾਂ ਵਿੱਚ ਔਰਤ ਰੋਗਾਂ ਦੇ ਮਾਹਿਰ ਅਤੇ ਮੈਡੀਸਨ ਦੇ ਮਾਹਰ ਡਾਕਟਰਾਂ ਵੱਲੋਂ ਸਪੈਸ਼ਲ ਚੈਕ ਅਪ ,ਅਲਟਰਾ ਸਾਊਂਡ, ਐਕਸਰੇ ਅਤੇ ਲੈਬੋਰੇਟਰੀ ਸਹੂਲਤਾਂ ਪਹਿਲ ਦੇ ਆਧਾਰ ਤੇ ਮੁਫਤ ਪ੍ਰਦਾਨ ਕੀਤੀਆਂ ਜਾਂਦੀਆਂ ਹਨ ਤੇ ਉਨਾਂ ਨੂੰ ਸਿਹਤ ਸਬੰਧੀ ਜਾਗਰੂਕ ਵੀ ਕੀਤਾ ਜਾਂਦਾ ਹੈ।ਉਹਨਾਂ ਕਿਹਾ ਕਿ ਇਹਨਾਂ ਕੈਂਪਾਂ ਵਿੱਚ ਆਉਣ ਵਾਲੀਆਂ ਗਰਭਵਤੀਆਂ ਨੂੰ ਸਰਕਾਰ ਵੱਲੋਂ ਰਿਫਰੈਸ਼ਮੈਂਟ ਵੀ ਦਿੱਤੀ ਜਾਂਦੀ ਹੈ। ਇਸ ਮੌਕੇ ਤੇ ਔਰਤ ਰੋਗਾਂ ਦੇ ਮਾਹਰ ਡਾ. ਨੀਰੂ ਸਿਆਲ ਅਤੇ ਜਿਲਾ ਪ੍ਰੋਗਰਾਮ ਮੈਨੇਜਰ ਕਸੀਤਿਜ ਸੀਮਾ ਵੀ ਹਾਜ਼ਰ ਸਨ।