ਚੰਡੀਗੜ੍ਹ, 11 ਜੁਲਾਈ
ਬਹੁਜਨ ਸਮਾਜ ਪਾਰਟੀ ਤੇ ਇੰਡੀਅਨ ਨੈਸ਼ਨਲ ਲੋਕ ਦਲ ਮਿਲ ਕੇ ਹਰਿਆਣਾ ਵਿਧਾਨ ਸਭਾ ਚੋਣਾਂ ਲੜਨਗੇ। ਇਸ ਸਬੰਧੀ ਦੋਵਾਂ ਪਾਰਟੀਆਂ ਵਿਚਕਾਰ ਸਮਝੌਤਾ ਹੋ ਗਿਆ ਹੈ। ਬਸਪਾ 90 ਵਿਧਾਨ ਸਭਾ ਸੀਟਾਂ ਵਿਚੋਂ 37 ਤੇ ਇਨੈਲੋ 53 ਸੀਟਾਂ ’ਤੇ ਚੋਣ ਲੜੇਗੀ। ਇਹ ਐਲਾਨ ਬਸਪਾ ਦੇ ਕੌਮੀ ਕੋਆਰਡੀਨੇਟਰ ਆਕਾਸ਼ ਆਨੰਦ ਤੇ ਇੰਡੀਅਨ ਨੈਸ਼ਨਲ ਲੋਕ ਦਲ ਦ ਸਕੱਤਰ ਜਨਰਲ ਅਭੈ ਸਿੰਘ ਚੌਟਾਲਾ ਨੇ ਕੀਤਾ।