Thursday, November 28, 2024  

ਪੰਜਾਬ

ਆਪਸੀ ਸਹਿਮਤੀ ਨਾਲ ਕੇਸਾਂ ਦੇ ਨਿਪਟਾਰੇ ਲਈ ਕੌਮੀ ਲੋਕ ਅਦਾਲਤ ਦਾ ਆਯੋਜਨ 14 ਸਤੰਬਰ ਨੂੰ

July 12, 2024

ਸ੍ਰੀ ਫ਼ਤਹਿਗੜ੍ਹ ਸਾਹਿਬ/12 ਜੁਲਾਈ:
(ਰਵਿੰਦਰ ਸਿੰਘ ਢੀਂਡਸਾ)

ਕੌਮੀ ਲੋਕ ਅਦਾਲਤਾਂ ਵਿੱਚ ਗੰਭੀਰ ਕਿਸਮ ਦੇ ਫੌਜ਼ਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਕੇਸ ਜੋ ਵੱਖ-ਵੱਖ ਅਦਾਲਤਾਂ ਵਿੱਚ ਲੰਬਿਤ ਪਏ ਹੋਣ, ਦੋਵੇਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਨਿਪਟਾਏ ਜਾਂਦੇ ਹਨ। ਇਹ ਜਾਣਕਾਰੀ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਰੁਣ ਗੁਪਤਾ ਨੇ ਜ਼ਿਲ੍ਹਾ ਕਚਹਿਰੀਆਂ ਅਤੇ ਸਬ ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿੱਚ ਵੀ 14 ਸਤੰਬਰ ਨੂੰ ਆਯੋਜਿਤ ਕੀਤੀ ਜਾ ਰਹੀ ਕੌਮੀ ਲੋਕ ਅਦਾਲਤ ਦੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਮਝੌਤਾ ਸਦਨ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਬੈਂਕ ਅਧਿਕਾਰੀਆਂ ਅਤੇ ਬੀਮਾ ਕੰਪਨੀਆਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਇੱਕ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਕੌਮੀ ਲੋਕ ਅਦਾਲਤਾਂ ਰਾਹੀਂ ਆਪਸੀ ਸਹਿਮਤੀ ਨਾਲ ਹੋਣ ਵਾਲੇ ਫੈਸਲਿਆਂ ਨਾਲ ਜਿੱਥੇ ਪ੍ਰਭਾਵਿਤ ਲੋਕਾਂ ਦਾ ਕੀਮਤੀ ਸਮਾਂ ਅਤੇ ਪੈਸਾ ਬੱਚਦਾ ਹੈ ਉੱਥੇ ਹੀ ਦੋਵੇਂ ਧਿਰਾਂ ਦੀ ਆਪਸੀ ਕੁੜੱਤਣ ਵੀ ਦੂਰ ਹੁੰਦੀ ਹੈ। ਉਨ੍ਹਾਂ ਬੈਂਕ ਅਤੇ ਬੀਮਾ ਕੰਪਨੀਆਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬੈਂਕਾਂ ਅਤੇ ਬੀਮਾ ਕੰਪਨੀਆਂ ਦੇ ਲੰਬਿਤ ਪਏ ਕੇਸ ਵੱਧ ਤੋਂ ਵੱਧ ਇਸ ਲੋਕ ਅਦਾਲਤ ਵਿੱਚ ਲਗਾਏ ਜਾਣ ਤਾਂ ਜੋ ਉਨ੍ਹਾਂ ਦਾ ਪਹਿਲ ਦੇ ਆਧਾਰ ਤੇ ਨਿਪਟਾਰਾ ਹੋ ਸਕੇ।ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਗੰਭੀਰ ਕਿਸਮ ਦੇ ਫੌਜ਼ਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਝਗੜਿਆਂ ਦੇ ਨਿਪਟਾਰੇ ਲਈ ਇਸ ਲੋਕ ਅਦਾਲਤ ਦਾ ਲਾਭ ਉਠਾਉਣ, ਕਿਉਂਕਿ ਇਸ ਲੋਕ ਅਦਾਲਤ ਰਾਹੀਂ ਕੇਸਾਂ ਦਾ ਨਿਪਟਾਰਾ ਹੋਣ ਨਾਲ ਦੋਵਾਂ ਧਿਰਾਂ ਨੂੰ ਬਹੁਤ ਵੱਡੀ ਰਾਹਤ ਮਿਲਦੀ ਹੈ। ਇਸ ਲੋਕ ਅਦਾਲਤ ਵਿੱਚ ਲਗਾਏ ਜਾਣ ਵਾਲੇ ਕੇਸਾਂ ਦੀ ਕੋਰਟ ਫੀਸ ਵੀ ਨਹੀਂ ਲੱਗਦੀ ਅਤੇ ਲੋੜਵੰਦਾਂ ਨੂੰ ਵਕੀਲ ਦੀਆਂ ਮੁਫਤ ਸੇਵਾਵਾਂ ਵੀ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਸ਼੍ਰੀ ਗੁਪਤਾ ਨੇ ਸਾਰੇ ਬੈਂਕ ਅਧਿਕਾਰੀਆਂ ਨੂੰ ਜ਼ੋਰ ਦਿੰਦਿਆ ਕਿਹਾ ਕਿ ਉਹ ਸਾਰੇ ਬੈਂਕਾਂ ਦੀਆਂ ਬ੍ਰਾਂਚਾ ਦੇ ਵਿਹੜਿਆਂ ਵਿੱਚ ਵੱਧ ਤੋਂ ਵੱਧ ਪੌਦੇ ਲਗਾ ਕੇ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ। ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਪਤੀ ਗੋਇਲ ਨੇ ਕਿਹਾ ਕਿ ਵੱਖ-ਵੱਖ ਝਗੜਿਆਂ ਦੇ ਨਿਪਟਾਰੇ ਲਈ ਕੌਮੀ ਲੋਕ ਅਦਾਲਤ ਵਿੱਚ ਕੇਸ ਲਗਾਉਣ ਦੇ ਚਾਹਵਾਨ ਨਾਗਰਿਕ ਜ਼ਿਲ੍ਹਾ ਪੱਧਰ ਤੇ ਕਿਸੇ ਵੀ ਅਦਾਲਤ ਵਿੱਚ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫਤਰ ਵਿਖੇ ਅਤੇ ਸਬ ਡਵੀਜਨ ਪੱਧਰ ਦੀਆਂ ਅਦਾਲਤਾਂ ਵਿੱਚ ਵੀ ਸੰਪਰਕ ਕਰਕੇ ਆਪਣੇ ਕੇਸ ਕੌਮੀ ਲੋਕ ਅਦਾਲਤ ਵਿੱਚ ਲਗਾਉਣ ਲਈ ਬੇਨਤੀ ਪੱਤਰ ਦੇ ਸਕਦੇ ਹਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਐਸ.ਬੀ.ਆਈ. ਅਧਿਕਾਰੀਆਂ ਨੇ ਸਰਹਿੰਦ ਵਿਖੇ ਆਪਣੇ ਗ੍ਰਾਹਕਾਂ ਨੂੰ ਸਾਈਬਰ ਠੱਗੀ ਸਬੰਧੀ ਕੀਤਾ ਜਾਗਰੂਕ

ਐਸ.ਬੀ.ਆਈ. ਅਧਿਕਾਰੀਆਂ ਨੇ ਸਰਹਿੰਦ ਵਿਖੇ ਆਪਣੇ ਗ੍ਰਾਹਕਾਂ ਨੂੰ ਸਾਈਬਰ ਠੱਗੀ ਸਬੰਧੀ ਕੀਤਾ ਜਾਗਰੂਕ

ਅਮਨ ਅਰੋੜਾ ਨੇ ਸੁਨਾਮ ਅਤੇ ਚੀਮਾ ਵਿਖੇ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਅਮਨ ਅਰੋੜਾ ਨੇ ਸੁਨਾਮ ਅਤੇ ਚੀਮਾ ਵਿਖੇ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ: ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਅੰਮ੍ਰਿਤਸਰ ਤੋਂ ਬਟਾਲਾ ਤੱਕ ਕੀਤੀ ਯਾਤਰਾ

ਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ: ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਅੰਮ੍ਰਿਤਸਰ ਤੋਂ ਬਟਾਲਾ ਤੱਕ ਕੀਤੀ ਯਾਤਰਾ

'ਆਪ' ਸੰਸਦ ਮੈਂਬਰ ਮਲਵਿੰਦਰ ਕੰਗ ਨੇ ਪੰਜਾਬ ਦੇ ਬੇਅਦਬੀ ਨਾਲ ਸਬੰਧਤ ਬਿੱਲ 'ਤੇ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਲੋਕ ਸਭਾ 'ਚ ਮੁਲਤਵੀ ਮਤਾ ਕੀਤਾ ਪੇਸ਼

'ਆਪ' ਸੰਸਦ ਮੈਂਬਰ ਮਲਵਿੰਦਰ ਕੰਗ ਨੇ ਪੰਜਾਬ ਦੇ ਬੇਅਦਬੀ ਨਾਲ ਸਬੰਧਤ ਬਿੱਲ 'ਤੇ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਲੋਕ ਸਭਾ 'ਚ ਮੁਲਤਵੀ ਮਤਾ ਕੀਤਾ ਪੇਸ਼

ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ 'ਚ ਪੁੱਛਿਆ-ਅੰਮ੍ਰਿਤਸਰ ਤੋਂ ਨਾਂਦੇੜ, ਪਟਨਾ, ਗੁਹਾਟੀ ਅਤੇ ਧਰਮਸ਼ਾਲਾ ਲਈ ਉਡਾਣਾਂ ਕਿਉਂ ਨਹੀਂ ਹਨ?  ਪੰਜਾਬ ਦੀ ਹਵਾਈ ਕਨੈਕਟੀਵੀਟੀ 'ਤੇ ਜਤਾਈ ਚਿੰਤਾ

ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ 'ਚ ਪੁੱਛਿਆ-ਅੰਮ੍ਰਿਤਸਰ ਤੋਂ ਨਾਂਦੇੜ, ਪਟਨਾ, ਗੁਹਾਟੀ ਅਤੇ ਧਰਮਸ਼ਾਲਾ ਲਈ ਉਡਾਣਾਂ ਕਿਉਂ ਨਹੀਂ ਹਨ? ਪੰਜਾਬ ਦੀ ਹਵਾਈ ਕਨੈਕਟੀਵੀਟੀ 'ਤੇ ਜਤਾਈ ਚਿੰਤਾ

ਪੰਜਾਬ ਪੁਲਿਸ ਨੇ ਬੰਬੀਹਾ ਗਿਰੋਹ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ

ਪੰਜਾਬ ਪੁਲਿਸ ਨੇ ਬੰਬੀਹਾ ਗਿਰੋਹ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ

ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਵੱਲੋੰ ਮਨਾਇਆ ਗਿਆ ਰਾਸ਼ਟਰੀ ਕੈਮਿਸਟਰੀ ਸਪਤਾਹ

ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਵੱਲੋੰ ਮਨਾਇਆ ਗਿਆ ਰਾਸ਼ਟਰੀ ਕੈਮਿਸਟਰੀ ਸਪਤਾਹ

ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਕੀਤਾ ਵਿਦਿਆਰਥੀਆਂ ਨੂੰ ਜਾਗਰੂਕ।

ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਕੀਤਾ ਵਿਦਿਆਰਥੀਆਂ ਨੂੰ ਜਾਗਰੂਕ।

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਤੰਬਾਕੂ ਪਦਾਰਥਾਂ ਦਾ ਸੇਵਨ ਕੈਂਸਰ ਨੂੰ ਦਿੰਦਾ ਹੈ ਸੱਦਾ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ 

ਤੰਬਾਕੂ ਪਦਾਰਥਾਂ ਦਾ ਸੇਵਨ ਕੈਂਸਰ ਨੂੰ ਦਿੰਦਾ ਹੈ ਸੱਦਾ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ