ਕੋਲਕਾਤਾ, 13 ਜੁਲਾਈ
ਪੱਛਮੀ ਬੰਗਾਲ ਦੇ ਪੱਛਮੀ ਮਿਦਨਾਪੁਰ ਜ਼ਿਲੇ ਦੇ ਕੇਸ਼ਪੁਰ 'ਚ ਸ਼ਨੀਵਾਰ ਨੂੰ ਰਾਜ ਮਾਰਗ 'ਤੇ ਹੋਏ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ।
ਚਸ਼ਮਦੀਦਾਂ ਨੇ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਤੇਜ਼ ਰਫਤਾਰ ਐਂਬੂਲੈਂਸ ਨੇ ਦੂਜੇ ਵਾਹਨ ਨੂੰ ਓਵਰਟੇਕ ਕੀਤਾ ਅਤੇ ਸੀਮਿੰਟ ਨਾਲ ਭਰੇ ਟਰੱਕ ਨਾਲ ਆਹਮੋ-ਸਾਹਮਣੇ ਟਕਰਾ ਗਈ।
ਮ੍ਰਿਤਕਾਂ 'ਚੋਂ ਚਾਰ ਦੀ ਪਛਾਣ ਅਨੀਮਾ ਮਲਿਕ, ਸ਼ਿਆਮਪਦਾ ਬਾਗ, ਸ਼ਿਆਮਲ ਭੂਨੀਆ ਅਤੇ ਚੰਦਨਾ ਭੂਨੀਆ ਵਜੋਂ ਹੋਈ ਹੈ।
ਬਾਕੀ ਦੋ ਮ੍ਰਿਤਕਾਂ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ।
ਸਾਰੇ ਮ੍ਰਿਤਕ ਐਂਬੂਲੈਂਸ ਵਿੱਚ ਸਵਾਰ ਸਨ।
ਪੁਲਸ ਨੇ ਦੱਸਿਆ ਕਿ ਐਂਬੂਲੈਂਸ 'ਚ ਸਵਾਰ ਦੋ ਹੋਰ ਯਾਤਰੀ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਟਰੱਕ ਡਰਾਈਵਰ ਨੂੰ ਫੜਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।
ਵੇਰਵਿਆਂ ਦੀ ਉਡੀਕ ਹੈ।