Friday, October 18, 2024  

ਪੰਜਾਬ

ਪਾਕਿਸਤਾਨ ਵਿਚਲੇ ਗੁਰਦੁਆਰਿਆਂ ਦੀਆਂ ਇਮਾਰਤਾਂ ਦੀ ਹਾਲਤ ਖਸਤਾ, ਢਹਿ ਗਏ ਅਸਥਾਨਾਂ ਦੀ ਪੁਨਰ ਸੁਰਜੀਤੀ ਨਹੀਂ ਹੋ ਰਹੀ: ਬਾਬਾ ਬਲਬੀਰ ਸਿੰਘ 96 ਕਰੋੜੀ

July 13, 2024
ਸ੍ਰੀ ਫਤਿਹਗੜ੍ਹ ਸਾਹਿਬ/13 ਜੁਲਾਈ:
(ਰਵਿੰਦਰ ਸਿੰਘ ਢੀਂਡਸਾ)

ਪਾਕਿਸਤਾਨ ਵਿਚਲੇ ਇਤਿਹਾਸਕ ਸਿੱਖ ਗੁਰਦੁਆਰਿਆਂ ਦੀ ਚਿੰਤਾਜਨਕ ਹਾਲਤ 'ਤੇ ਬੋਲਦੇ ਹੋਏ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਸਿੱਖ ਧਰਮ ਨਾਲ ਸਬੰਧਤ ਗੁਰਦੁਆਰਾ ਸਾਹਿਬਾਨ ਪਾਕਿਸਤਾਨ ਦੇ ਵਿੱਚ ਹਨ, ਜਿਨਾਂ ਦੀਆਂ ਇਮਾਰਤਾਂ ਦੀ ਸੇਵਾ ਸੰਭਾਲ ਯੋਗ ਤਰੀਕੇ ਨਾਲ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਪਿਛਲੇ ਕੁੱਝ ਅਰਸੇ ਦੌਰਾਨ ਪਾਕਿਸਤਾਨ ਵਿੱਚ ਕਈ ਪੁਰਾਤਨ ਇਤਿਹਾਸਕ ਇਮਾਰਤਾਂ ਢਹਿ ਢੇਰੀ ਹੋ ਚੁੱਕੀਆਂ ਹਨ ਜਿਨ੍ਹਾਂ ਨੂੰ ਮੁੜ ਪੁਨਰ ਸੁਰਜੀਤ ਨਹੀਂ ਕੀਤਾ ਗਿਆ। ਮੀਡੀਏ ਰਾਹੀਂ ਮਿਲ ਰਹੀਆਂ ਅਜਿਹੀਆਂ ਖਬਰਾਂ ਸਿੱਖ ਕੌਮ ਲਈ ਅਤਿ ਚਿੰਤਾਜਨਕ ਤੇ ਅਫਸੋਸ ਨਾਕ ਹਨ। ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਵੱਲੋਂ ਜਾਰੀ ਇੱਕ ਲਿਖਤੀ ਪ੍ਰੈਸ ਨੋਟ ਵਿੱਚ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਪਾਕਿਸਤਾਨ ਵਿੱਚ ਪਹਿਲੀ ਪਾਤਸ਼ਾਹੀ, ਤੀਸਰੀ ਪਾਤਸ਼ਾਹੀ, ਛੇਵੀਂ ਪਾਤਸ਼ਾਹੀ ਅਤੇ ਸੂਰਬੀਰ ਸਿੰਘ ਸ਼ਹੀਦਾਂ ਨਾਲ ਸਬੰਧਤ ਇਕ ਸੌ ਤੋਂ ਵਧੇਰੇ ਇਤਿਹਾਸਕ ਗੁਰਦੁਆਰਿਆਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ। ਪਿਛਲੇ ਸਾਲ ਭਾਰਤੀ ਪੰਜਾਬ ਦੀ ਸਰਹੱਦ ਨਜ਼ਦੀਕ ਪਾਕਿਸਤਾਨ ਸਥਿਤ ਗੁਰਦੁਆਰਾ ਰੋੜੀ ਸਾਹਿਬ ਪਾ: ਪਹਿਲੀ, ਲਲਿਆਣੀ ਕਸਬਾ ਦੇ ਪਿੰਡ ਦਫਤੂਹ ਦੇ ਗੁਰਦੁਆਰਾ ਸਾਹਿਬ ਤੋਂ ਇਲਾਵਾਂ ਪਿੰਡ ਜਾਹਮਣ, ਮਾਣਕ, ਕੰਗਣਪੁਰ, ਘਵਿੰਡੀ, ਮਨਿਹਾਲਾ, ਢਿਲਵਾਂ, ਰਾਮਪੁਰਾਖੁਰਦ, ਝੱਲੀਆਂ, ਕਾਦੀਵਿੰਡ, ਵਜੀਰਬਾਦ, ਅਲੀਬੇਗ ਆਦਿ ਅਸਥਾਨਾਂ ਵਿੱਚ ਬਣੇ ਗੁਰੂਘਰਾਂ ਦੀਆਂ ਇਮਾਰਤਾਂ ਭਾਰੀ ਬਾਰਿਸ਼ ਕਾਰਨ ਜ਼ਮੀਨਦੋਜ ਹੋ ਗਈਆਂ ਹਨ ਤੇ ਕਈ ਗੁਰੂ ਘਰਾਂ ਦੇ ਸਰੋਵਰਾਂ ਵਿੱਚ ਮੀਂਹ ਦਾ ਗੰਦਾ ਪਾਣੀ ਪ੍ਰਵੇਸ਼ ਕਰ ਗਿਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਇਵੈਕੂਈ ਟਰੱਸਟ ਪ੍ਰਾਪਟੀ ਬੋਰਡ ਅਤੇ ਖਾਸਕਰ ਪਾਕਿਸਤਾਨ ਦੀ ਹਕੂਮਤ ਨੂੰ ਘੱਟ ਗਿਣਤੀ ਸਿੱਖਾਂ ਦੇ ਧਾਰਮਿਕ ਅਸਥਾਨਾਂ ਦੇ ਰੱਖ ਰਖਾਅ ਤੇ ਸੇਵਾ ਸੰਭਾਲ ਲਈ ਵਿਸ਼ੇਸ਼ ਪ੍ਰਬੰਧ ਕਰਨੇ ਚਾਹੀਦੇ ਹਨ। ਪਾਕਿਸਤਾਨ ਦੀ ਇਹ ਜੁੰਮੇਵਾਰੀ ਬਣਦੀ ਹੈ ਕਿ ਉਹ ਕਾਰ ਸੇਵਾ ਕਰਵਾ ਰਹੇ ਸੰਤ ਮਹਾਂਪੁਰਸ਼ਾਂ ਨੂੰ ਇਨ੍ਹਾਂ ਅਸਥਾਨਾਂ ਦੀ ਕਾਰ ਸੇਵਾ ਸੌਂਪੇ ਤਾਂ ਜੋ ਇਮਾਰਤਾਂ ਦਾ ਸਹੀ ਤਰੀਕੇ ਨਾਲ ਰੱਖ ਰਖਾਅ ਕੀਤਾ ਜਾ ਸਕੇ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਨਸ਼ੇ ਦਾ ਖਾਤਮਾ ਕਰਕੇ ਪੰਜਾਬ ਨੂੰ ਬਣਾਵਾਂਗੇ ਖੁਸ਼ਹਾਲ:--ਕੈਬਨਿਟ ਮੰਤਰੀ ਗੋਇਲ

ਨਸ਼ੇ ਦਾ ਖਾਤਮਾ ਕਰਕੇ ਪੰਜਾਬ ਨੂੰ ਬਣਾਵਾਂਗੇ ਖੁਸ਼ਹਾਲ:--ਕੈਬਨਿਟ ਮੰਤਰੀ ਗੋਇਲ

ਮਾਲੇਰਕੋਟਲਾ ਪੁਲਿਸ ਵੱਲੋਂ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 02 ਵਿਅਕਤੀ ਗਿ੍ਰਫਤਾਰ

ਮਾਲੇਰਕੋਟਲਾ ਪੁਲਿਸ ਵੱਲੋਂ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 02 ਵਿਅਕਤੀ ਗਿ੍ਰਫਤਾਰ

ਸਿਹਤ ਵਿਭਾਗ ਦੀ ਵੱਡੀ ਕਾਰਵਾਈ - ਭਾਰੀ ਗਿਣਤੀ ਵਿਚ ਨਸ਼ੀਲੀਆਂ ਦਵਾਈਆਂ ਬਰਾਮਦ

ਸਿਹਤ ਵਿਭਾਗ ਦੀ ਵੱਡੀ ਕਾਰਵਾਈ - ਭਾਰੀ ਗਿਣਤੀ ਵਿਚ ਨਸ਼ੀਲੀਆਂ ਦਵਾਈਆਂ ਬਰਾਮਦ

ਪਿਛਲੇ ਮਹੀਨੇ ਪੰਜਾਬ ਦੇ ਸਿੱਖਿਆ ਵਿਭਾਗ ਨੇ ਸਿਖਲਾਈ ਲਈ ਫਿਨਲੈਂਡ ਦੀ ਟੁਰਕੂ ਯੂਨੀਵਰਸਿਟੀ ਨਾਲ ਸਮਝੌਤਾ ਕੀਤਾ ਸੀ-ਸਿੱਖਿਆ ਮੰਤਰੀ

ਪਿਛਲੇ ਮਹੀਨੇ ਪੰਜਾਬ ਦੇ ਸਿੱਖਿਆ ਵਿਭਾਗ ਨੇ ਸਿਖਲਾਈ ਲਈ ਫਿਨਲੈਂਡ ਦੀ ਟੁਰਕੂ ਯੂਨੀਵਰਸਿਟੀ ਨਾਲ ਸਮਝੌਤਾ ਕੀਤਾ ਸੀ-ਸਿੱਖਿਆ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਨੇ ਅਤਿ-ਆਧੁਨਿਕ ਭਗਵਾਨ ਵਾਲਮੀਕਿ ਜੀ ਪੈਨੋਰਾਮਾ ਨੂੰ ਸਮਰਪਿਤ ਕੀਤਾ

ਪੰਜਾਬ ਦੇ ਮੁੱਖ ਮੰਤਰੀ ਨੇ ਅਤਿ-ਆਧੁਨਿਕ ਭਗਵਾਨ ਵਾਲਮੀਕਿ ਜੀ ਪੈਨੋਰਾਮਾ ਨੂੰ ਸਮਰਪਿਤ ਕੀਤਾ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਹਾਨਤਾ ਅਤੇ ਸਰਬਉੱਚਤਾ ਤੋਂ ਮੂੰਹ ਮੋੜਕੇ, ਆਪ ਹੁਦਰੀਆਂ ਕਰਨ ਵਾਲੇ ਨੂੰ ਗੁਰੂ ਦਾ ਸਿੱਖ ਨਹੀ ਕਿਹਾ ਜਾ ਸਕਦੈ : ਟਿਵਾਣਾ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਹਾਨਤਾ ਅਤੇ ਸਰਬਉੱਚਤਾ ਤੋਂ ਮੂੰਹ ਮੋੜਕੇ, ਆਪ ਹੁਦਰੀਆਂ ਕਰਨ ਵਾਲੇ ਨੂੰ ਗੁਰੂ ਦਾ ਸਿੱਖ ਨਹੀ ਕਿਹਾ ਜਾ ਸਕਦੈ : ਟਿਵਾਣਾ

ਭਗਵਾਨ ਮਹਾਂਰਿਸ਼ੀ ਬਾਲਮੀਕ ਜੀ ਦਾ ਜਨਮ ਦਿਹਾੜਾ ਮਨਾਇਆ

ਭਗਵਾਨ ਮਹਾਂਰਿਸ਼ੀ ਬਾਲਮੀਕ ਜੀ ਦਾ ਜਨਮ ਦਿਹਾੜਾ ਮਨਾਇਆ

ਆਮ ਆਦਮੀ ਪਾਰਟੀ ਨੇ ਵਿਰਸਾ ਸਿੰਘ ਵਲਟੋਹਾ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਅਪਮਾਨਜਨਕ ਟਿੱਪਣੀ ਦੀ ਕੀਤੀ ਨਿਖੇਧੀ

ਆਮ ਆਦਮੀ ਪਾਰਟੀ ਨੇ ਵਿਰਸਾ ਸਿੰਘ ਵਲਟੋਹਾ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਅਪਮਾਨਜਨਕ ਟਿੱਪਣੀ ਦੀ ਕੀਤੀ ਨਿਖੇਧੀ

ਪੰਜਾਬ ਸਰਕਾਰ ਤੋਂ ਮੰਡੀਆਂ ਦੇ ਮਜ਼ਦੂਰਾਂ ਦੀ ਆਰਥਿਕ ਸਹਾਇਤਾ ਕਰਨ ਦੀ ਕੀਤੀ ਮੰਗ

ਪੰਜਾਬ ਸਰਕਾਰ ਤੋਂ ਮੰਡੀਆਂ ਦੇ ਮਜ਼ਦੂਰਾਂ ਦੀ ਆਰਥਿਕ ਸਹਾਇਤਾ ਕਰਨ ਦੀ ਕੀਤੀ ਮੰਗ

ਕਾਰ ਮੋਟਰਸਾਇਕਲ ਨਾਲ ਟਕਰਾਈ, ਇੱਕ ਦੀ ਮੌਤ ਇੱਕ ਜਖਮੀ

ਕਾਰ ਮੋਟਰਸਾਇਕਲ ਨਾਲ ਟਕਰਾਈ, ਇੱਕ ਦੀ ਮੌਤ ਇੱਕ ਜਖਮੀ