ਚੰਡੀਗੜ੍ਹ, 16 ਜੁਲਾਈ
ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅੱਗੇ-ਪਿੱਛੇ ਸੰਬੰਧਾਂ ’ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਇਕ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਅਤੇ ਅੰਮ੍ਰਿਤਸਰ ਵਿਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਮੱਧ ਪ੍ਰਦੇਸ਼ ਦੇ ਗੈਰ-ਕਾਨੂੰਨੀ ਹਥਿਆਰਾਂ ਦੇ ਡੀਲਰਾਂ ਤੋਂ ਆਪਣੀਆਂ ਖੇਪਾਂ ਖ਼ਰੀਦਦੇ ਸਨ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨ ਮੁਲਜ਼ਮਾਂ ਵਿਚੋਂ ਦੋ ਦਾ ਅਪਰਾਧਿਕ ਇਤਿਹਾਸ ਹੈ, ਜਿਸ ਵਿਚ ਕਤਲ ਦੇ ਕੇਸ ਵਿਚ ਸ਼ਮੂਲੀਅਤ ਵੀ ਸ਼ਾਮਿਲ ਹੈ। ਵਿਭਾਗ ਨੇ ਉਨ੍ਹਾਂ ਪਾਸੋਂ ਮੈਗਜ਼ੀਨ ਅਤੇ ਗੋਲੀਆਂ ਸਮੇਤ 3 ਪਿਸਤੌਲ ਵੀ ਬਰਾਮਦ ਕੀਤੇ ਹਨ।