Sunday, September 08, 2024  

ਪੰਜਾਬ

ਲਿਖਾਰੀ ਸਭਾ 'ਚ ਹੋਏ ਉਸਾਰੂ ਰਚਨਾਵਾਂ ਲਿਖਣ ਸਬੰਧੀ ਵਿਚਾਰ ਵਟਾਂਦਰੇ

July 16, 2024
ਸ੍ਰੀ ਫ਼ਤਹਿਗੜ੍ਹ ਸਾਹਿਬ/16 ਜੁਲਾਈ:
(ਰਵਿੰਦਰ ਸਿੰਘ ਢੀਂਡਸਾ)

ਜ਼ਿਲ੍ਹਾ ਲਿਖਾਰੀ ਸਭਾ ਫ਼ਤਹਿਗੜ੍ਹ ਸਾਹਿਬ ਦੀ ਹਰ ਮਹੀਨੇ ਹੋਣ ਵਾਲੀ ਇਕੱਤਰਤਾ ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਵਿਖੇ ਸਭਾ ਦੀ ਪ੍ਰਧਾਨ ਬੀਬੀ ਪਰਮਜੀਤ ਕੌਰ ਸਰਹਿੰਦ ਦੀ ਅਗਵਾਈ ਵਿੱਚ ਹੋਈ। ਪ੍ਰਿੰਸੀਪਲ ਡਾ. ਸੁਖਵਿੰਦਰ ਸਿੰਘ ਢਿੱਲੋਂ ਤੇ ਸੂਫ਼ੀ ਸ਼ਾਇਰ ਲਛਮਣ ਸਿੰਘ ਤਰੌੜਾ ਮੰਚ 'ਤੇ ਸ਼ੁਸ਼ੋਭਿਤ ਰਹੇ। ਮੰਚ ਸੰਚਾਲਨ  ਦੀ ਸੇਵਾ ਸਭਾ ਦੇ ਜਨਰਲ ਸਕੱਤਰ, ਗੀਤਕਾਰ ਹਰਜਿੰਦਰ ਸਿੰਘ ਗੋਪਾਲੋਂ ਨੇ ਬਾਖੂਬੀ ਨਿਭਾਈ ਜਿਨਾਂ ਆਏ ਮਹਿਮਾਨਾਂ/ਲੇਖਕਾਂ ਨੂੰ ਭਾਵਪੂਰਤ ਸ਼ਬਦਾਂ ਵਿੱਚ ਜੀ ਆਇਆਂ ਆਖਿਆ। ਇਸ ਮੌਕੇ ਆਉਂਦੇ ਮਹੀਨਿਆਂ ਦੌਰਾਨ ਸਭਾ ਦੇ ਅਣਥੱਕ ਸੇਵਾਦਾਰ ਸਵ. ਮੈਨੇਜਰ ਊਧਮ ਸਿੰਘ ਹੋਰਾਂ ਦੀਆਂ ਨਿਸ਼ਕਾਮ ਸੇਵਾਵਾਂ ਬਦਲੇ ਸ਼ਰਧਾਂਜਲੀ ਸਮਾਗਮ ਕਰਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਭਾ ਦੀ ਪ੍ਰਧਾਨ ਬੀਬੀ ਪਰਮਜੀਤ ਕੌਰ ਸਰਹਿੰਦ, ਹਰਜਿੰਦਰ ਸਿੰਘ ਗੋਪਾਲੋਂ ਤੇ ਪ੍ਰਿੰਸੀਪਲ ਸੁਖਵਿੰਦਰ ਸਿੰਘ ਢਿੱਲੋਂ ਨੇ ਸਾਂਝੇ ਤੌਰ 'ਤੇ ਕਿਹਾ ਕਿ ਜ਼ਿਲ੍ਹਾ ਲਿਖਾਰੀ ਸਭਾ ਦੇ ਸੰਵਿਧਾਨ ਅਨੁਸਾਰ ਸਭਾ ਨੂੰ ਹੋਰ ਬੁਲੰਦੀਆਂ ਤੇ ਲਿਜਾਣ ਲਈ ਸਾਂਝੇ ਤੌਰ 'ਤੇ ਯਤਨ ਕੀਤੇ ਜਾਣ ਤੇ ਲਿਖਾਰੀ ਸਭਾ ਦਾ ਮਾਨ ਸਨਮਾਨ ਹਰ ਹਾਲਤ ਵਿੱਚ ਬਰਕਰਾਰ ਰੱਖਿਆ ਜਾਵੇ। ਇਸ ਮੌਕੇ ਆਏ ਕਵੀਆਂ ਪ੍ਰੋ. ਦੇਵ ਮਲਿਕ, ਪ੍ਰਿਤਪਾਲ ਸਿੰਘ ਭੜੀ, ਹਰਜਿੰਦਰ ਸਿੰਘ ਗੋਪਾਲੋਂ, ਬਲਤੇਜ ਸਿੰਘ ਬਠਿੰਡਾ, ਅਮਰਬੀਰ ਸਿੰਘ ਚੀਮਾ, ਲਛਮਣ ਸਿੰਘ ਤਰੌੜਾ, ਅਵਤਾਰ ਸਿੰਘ ਪੁਆਰ, ਪ੍ਰਿੰਸੀਪਲ ਸੁਖਵਿੰਦਰ ਸਿੰਘ ਢਿੱਲੋ, ਰਣਜੀਤ ਸਿੰਘ ਫਤਿਹਗੜ੍ਹ ਸਾਹਿਬ, ਜਸ਼ਨ ਭੱਟੀ,  ਗੁਰਪ੍ਰੀਤ ਸਿੰਘ ਬਰਗਾੜੀ ਤੇ ਮਨਜੀਤ ਸਿੰਘ ਘੁੰਮਣ ਨੇ ਆਪਣੀਆਂ ਰਚਨਾਵਾਂ ਪੜ੍ਹੀਆਂ। ਅੰਤ ਵਿੱਚ ਬੀਬੀ ਪਰਮਜੀਤ ਕੌਰ ਸਰਹਿੰਦ ਨੇ ਪੜ੍ਹੀਆਂ ਰਚਨਾਵਾਂ ਦੀ ਪੜਚੋਲ ਕੀਤੀ ਅਤੇ ਆਏ ਸਾਹਿਤਕਾਰਾਂ ਤੇ ਸਰੋਤਿਆਂ ਦਾ ਧੰਨਵਾਦ ਕੀਤਾ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਵਿਖੇ ਸਰਹੰਦ ਚੋਅ ਨਾਲ ਬਣਾਏ ਗਏ 1300 ਮੀਟਰ ਲੰਬੇ ਵਾਕਿੰਗ ਟਰੈਕ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਵਿਖੇ ਸਰਹੰਦ ਚੋਅ ਨਾਲ ਬਣਾਏ ਗਏ 1300 ਮੀਟਰ ਲੰਬੇ ਵਾਕਿੰਗ ਟਰੈਕ ਦਾ ਉਦਘਾਟਨ

ੲੱਕ ਵਿਅਕਤੀ ਦੀਆਂ ਦਾਨ ਕੀਤੀਆਂ ਅੱਖਾਂ ਦੋ ਨੇਤਰਹੀਣਾਂ ਦੀ ਜ਼ਿੰਦਗੀ ਵਿੱਚ ਰੋਸ਼ਨੀ ਲਿਆਉਂਦੀਆਂ ਹਨ - ਏ ਡੀ ਸੀ ਪੋਪਲੀ

ੲੱਕ ਵਿਅਕਤੀ ਦੀਆਂ ਦਾਨ ਕੀਤੀਆਂ ਅੱਖਾਂ ਦੋ ਨੇਤਰਹੀਣਾਂ ਦੀ ਜ਼ਿੰਦਗੀ ਵਿੱਚ ਰੋਸ਼ਨੀ ਲਿਆਉਂਦੀਆਂ ਹਨ - ਏ ਡੀ ਸੀ ਪੋਪਲੀ

ਗਰੀਬ ਪਰਿਵਾਰ ਦੀ ਧੀ ਤਮੰਨਾ ਬੱਤਰਾ ਬਣੇਗੀ ਡਾਕਟਰ

ਗਰੀਬ ਪਰਿਵਾਰ ਦੀ ਧੀ ਤਮੰਨਾ ਬੱਤਰਾ ਬਣੇਗੀ ਡਾਕਟਰ

ਕੌਮੀ ਖੁਰਾਕ ਹਫ਼ਤੇ ਤਹਿਤ ਗਰਭਵਤੀ ਔਰਤਾਂ ਤੇ ਬੱਚਿਆਂ ਲਈ ਸੰਤੁਲਿਤ ਭੋਜਨ ਦੀ ਮਹੱਤਤਾ ਬਾਰੇ ਦਿੱਤੀ ਜਾਣਕਾਰੀ

ਕੌਮੀ ਖੁਰਾਕ ਹਫ਼ਤੇ ਤਹਿਤ ਗਰਭਵਤੀ ਔਰਤਾਂ ਤੇ ਬੱਚਿਆਂ ਲਈ ਸੰਤੁਲਿਤ ਭੋਜਨ ਦੀ ਮਹੱਤਤਾ ਬਾਰੇ ਦਿੱਤੀ ਜਾਣਕਾਰੀ

ਗੁੰਮ ਹੋਇਆ ਨਾਬਾਲਿਗ ਲੜਕਾ ਗੁ : ਸ਼ਹੀਦਾਂ ਤੋਂ ਟ੍ਰੇਸ ਕਰਕੇ ਪੁਲਿਸ ਨੇ ਪਰਿਵਾਰ ਦੇ ਹਵਾਲੇ ਕੀਤਾ

ਗੁੰਮ ਹੋਇਆ ਨਾਬਾਲਿਗ ਲੜਕਾ ਗੁ : ਸ਼ਹੀਦਾਂ ਤੋਂ ਟ੍ਰੇਸ ਕਰਕੇ ਪੁਲਿਸ ਨੇ ਪਰਿਵਾਰ ਦੇ ਹਵਾਲੇ ਕੀਤਾ

ਐਸ ਐਸ ਮੈਡੀਸਿਟੀ ਹਸਪਤਾਲ ਵਿੱਚ ਮੁਫਤ ਚੈਕ ਅੱਪ ਕੈਂਪ ਵਿੱਚ 300 ਮਰੀਜਾਂ ਦੀ ਜਾਂਚ

ਐਸ ਐਸ ਮੈਡੀਸਿਟੀ ਹਸਪਤਾਲ ਵਿੱਚ ਮੁਫਤ ਚੈਕ ਅੱਪ ਕੈਂਪ ਵਿੱਚ 300 ਮਰੀਜਾਂ ਦੀ ਜਾਂਚ

ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ : ਵਿਧਾਇਕ ਰਾਏ

ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ : ਵਿਧਾਇਕ ਰਾਏ

ਇਸ ਵਾਰ ਮੋਹਾਲੀ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਗਣਪਤੀ ਮਹਾਰਾਜ ਉਤਸਵ ਮਨਾਇਆ ਜਾਵੇਗਾ

ਜਿਲ੍ਹਾ ਮੋਹਾਲੀ ਇੰਟਕ ਦੇ ਗੁਰਪ੍ਰੀਤ ਸਿੰਘ ਪ੍ਰਧਾਨ ਨਿਯੁਕਤ ਕੀਤੇ ਗਏ

ਜਿਲ੍ਹਾ ਮੋਹਾਲੀ ਇੰਟਕ ਦੇ ਗੁਰਪ੍ਰੀਤ ਸਿੰਘ ਪ੍ਰਧਾਨ ਨਿਯੁਕਤ ਕੀਤੇ ਗਏ