ਸ੍ਰੀ ਫ਼ਤਹਿਗੜ੍ਹ ਸਾਹਿਬ/16 ਜੁਲਾਈ:
(ਰਵਿੰਦਰ ਸਿੰਘ ਢੀਂਡਸਾ
ਜਿਲੇ ਅੰਦਰ ਆਮ ਲੋਕਾਂ ਨੂੰ ਘਰਾਂ ਦੇ ਨੇੜੇ 20 ਆਮ ਆਦਮੀ ਕਲੀਨਿਕਾਂ ਵੱਲੋਂ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਜਿਨਾਂ ਵਿੱਚੋਂ ਪਿੰਡ ਛਲੇੜੀ ਖੁਰਦ , ਨਬੀਪੁਰ ਅਤੇ ਸੰਘੋਲ ਵਿਖੇ ਸਥਿਤ ਆਮ ਆਦਮੀ ਕਲੀਨਿਕਾਂ ਤੇ ਤਾਇਨਾਤ ਡਾਕਟਰਾਂ ਵੱਲੋਂ ਨੌਕਰੀ ਛੱਡ ਜਾਣ ਕਾਰਨ ਹੋਰ ਨਵੇਂ 3 ਡਾਕਟਰਾਂ ਨੂੰ ਇਹਨਾਂ ਕਲੀਨਿਕਾ ਤੇ ਤਾਇਨਾਤ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਦਵਿੰਰਦਜੀਤ ਕੌਰ ਨੇਂ ਦੱਸਿਆ ਕਿ ਡਾਇਰੈਕਟਰ ਸਿਹਤ ਤੇਂ ਪਰਿਵਾਰ ਭਲਾਈ ਵਿਭਾਗ,ਪੰਜਾਬ ਵੱਲੋਂ ਭੇਜੀ ਗਈ ਸੂਚੀ ਅਨੁਸਾਰ 3 ਡਾਕਟਰਾਂ ਨੇ ਸਿਵਲ ਸਰਜਨ ਦਫਤਰ ਪੰਹੁਚਕੇ ਆਪਣੇ ਨਿਯੁਕਤੀ ਪੱਤਰ ਹਾਸਲ ਕਰ ਲਏ ਹਨ ਅਤੇ ਇਹ ਸਾਰੇ ਡਾਕਟਰ ਤੁਰੰਤ ਆਪੋ-ਆਪਣੇ ਸਟੇਸ਼ਨ ਤੇ ਸਬੰਧਤ ਸੀਨੀਅਰ ਮੈਡੀਕਲ ਅਫਸਰਾਂ ਨੂੰ ਆਪਣੀ ਹਾਜਰੀ ਰਿਪੋਰਟ ਪੇਸ਼ ਕਰਨਗੇ। ਡਾਕਟਰਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਮੌਕੇ ਸਿਵਲ ਸਰਜਨ ਡਾ. ਦਵਿੰਦਰਜੀਤ ਕੋਰ ਨੇਂ ਕਿਹਾ ਕਿ ਮਰੀਜਾਂ ਦੇ ਇਲਾਜ ਵਿੱਚ ਕਿਸੇ ਕਿਸਮ ਦੀ ਢਿੱਲ ਮੱਠ ਨਾ ਵਰਤੀ ਜਾਵੇ ਕਿਉਂਕਿ ਜ਼ਿਲ੍ਹੇ ਵਿੱਚ ਲੋੜੀਂਦੀਆਂ ਦਵਾਈਆਂ ਅਤੇ ਹੋਰ ਸਾਜੋ ਸਮਾਨ ਦੀ ਕੋਈ ਘਾਟ ਨਹੀ ਹੈ, ਇਸ ਲਈ ਉਹ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣੀਆਂ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਤੇ ਜ਼ਿਲਾ ਟੀਕਾਕਰਨ ਅਫਸਰ ਡਾ.ਰਾਜੇਸ਼ ਕੁਮਾਰ ਜਿਲਾ ਐਪੀਡਿਮੋਲੋਜਿਸਟ ਡਾ. ਦੀਪਤੀ, ਡੀ.ਪੀ.ਐਮ.ਕਸੀਤਿਜ ਸੀਮਾ ਤੋਂ ਇਲਾਵਾ ਨਵਨਿਯੁਕਤ ਮੈਡੀਕਲ ਅਫਸਰ ਵੀ ਹਾਜ਼ਰ ਸਨ।