Thursday, November 28, 2024  

ਪੰਜਾਬ

ਸਿਵਲ ਸਰਜਨ ਨੇ ਬਰਸਾਤੀ ਮੌਸਮ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਸੱਦੀ ਮੀਟਿੰਗ

July 17, 2024

ਸ੍ਰੀ ਫ਼ਤਹਿਗੜ੍ਹ ਸਾਹਿਬ/17 ਜੁਲਾਈ:
(ਰਵਿੰਦਰ ਸਿੰਘ ਢੀਂਡਸਾ)

ਸਿਵਲ ਸਰਜਨ ਫਤਿਹਗੜ੍ਹ ਸਾਹਿਬ, ਡਾ. ਦਵਿੰਦਰਜੀਤ ਕੌਰ ਨੇ ਜਿਲੇ ਅੰਦਰ ਆਮ ਲੋਕਾਂ ਨੂੰ ਬਰਸਾਤੀ ਮੌਸਮ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਲਈ ਸਮੂਹ ਪ੍ਰੋਗਰਾਮ ਅਫਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਦੀ ਜਰੂਰੀ ਮੀਟਿੰਗ ਬੁਲਾਈ। ਮੀਟਿੰਗ ਦੌਰਾਨ ਉਹਨਾਂ ਸਿਹਤ ਮੰਤਰੀ ਅਤੇ ਸੂਬਾ ਪੱਧਰ ਤੋਂ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਬਰਸਾਤੀ ਮੌਸਮ ਦੌਰਾਨ ਆਮ ਲੋਕਾਂ ਨੂੰ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ, ਉਸ ਦਾ ਇਲਾਜ, ਸਿਹਤ ਸਹੂਲਤਾਂ ਅਤੇ ਜਾਗਰੂਕਤਾ ਗਤੀਵਿਧੀਆਂ ਸਬੰਧੀ  ਮਿਲੀਆ ਹਦਾਇਤਾਂ ਬਾਰੇ ਜਾਣੂ ਕਰਵਾਇਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਨੇ ਕਿਹਾ ਕਿ ਬਰਸਾਤੀ ਮੌਸਮ ਸ਼ੁਰੂ ਹੋ ਚੁੱਕਾ ਹੈ ਇਸ ਕਰਕੇ ਇਸ ਮੌਸਮ ਦੌਰਾਨ ਬਹੁਤ ਸਾਰੀਆਂ ਥਾਵਾਂ ਤੇ ਪਾਣੀ ਖੜ ਜਾਂਦਾ ਹੈ, ਜਿਸ ਨਾਲ ਵੈਕਟਰ ਬੌਰਨ ਅਤੇ ਵਾਟਰ ਬੌਰਨ ਬਿਮਾਰੀਆਂ ਫੈਲਣ ਦਾ ਖਤਰਾ ਬਣ ਜਾਂਦਾ ਹੈ। ਉਹਨਾਂ ਕਿਹਾ ਕਿ ਡਾਇਰੀਆ, ਡੇਂਗੂ ,ਮਲੇਰੀਆ, ਚਿਕਨਗੁਨੀਆ ਵਿਰੋਧੀ ਗਤੀਵਿਧੀਆਂ ਤੇਜ਼ ਕੀਤੀਆਂ ਜਾਣ, ਸੱਪ ਦੇ ਕੱਟਣ ਨਾਲ ਆਉਣ ਵਾਲੇ ਮਰੀਜ਼ਾਂ ਲਈ ਲੋੜੀਂਦੀ ਮਿਕਦਾਰ ਵਿੱਚ ਦਵਾਈ ਦੀ ਉਪਲਬਧਤਾ ਯਕੀਨੀ ਬਣਾਈ ਜਾਵੇ,ਪੀਣ ਵਾਲੇ ਪਾਣੀ ਦੀ ਸੈਂਪਲਿੰਗ ਪਹਿਲਾਂ ਨਾਲੋਂ ਵਧਾਈ ਜਾਵੇ, ਹਾਈ ਰਿਸਕ ਏਰੀਏ ਦੀ ਪਹਿਚਾਣ ਕਰਕੇ ਲੋੜੀਂਦੇ ਕਦਮ ਚੁੱਕੇ ਜਾਣ,ਪੀਣ ਵਾਲੇ ਪਾਣੀ ਵਿੱਚ ਸੀਵਰੇਜ ਵਾਲੇ ਪਾਣੀ ਦੀ ਮਿਕਸਿੰਗ ਦੀ ਰੋਕਥਾਮ ਲਈ ਉਪਰਾਲੇ ਕੀਤੇ ਜਾਣ,ਪੀਣ ਵਾਲੇ ਪਾਣੀ ਦੀ ਕਲੋਰੀਨੇਸ਼ਨ ਕਰਵਾਈ ਜਾਵੇ, ਗੰਦੀਆਂ ਸਬਜ਼ੀਆਂ ਅਤੇ ਗੰਦੇ ਫਲਾਂ ਦੀਆਂ ਰੇਹੜੀਆਂ ਦੀ ਚੈਕਿੰਗ ਕੀਤੀ ਜਾਵੇ,ਆਰ.ਆਰ.ਟੀ ਟੀਮਾਂ ਤਿਆਰ ਬਰ ਤਿਆਰ ਰੱਖੀਆਂ ਜਾਣ, ਬਰਸਾਤੀ ਬਿਮਾਰੀਆਂ ਤੋਂ ਬਚਣ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ , ਸਕੂਲੀ ਬੱਚਿਆਂ ਨੂੰ ਹੱਥ ਧੋਣ ਦੀ ਸਹੀ ਪ੍ਰਕਿਰਿਆ ਸਬੰਧੀ ਜਾਗਰੂਕ ਕੀਤਾ ਜਾਵੇ,ਸਾਰੀਆਂ ਸਿਹਤ ਸੰਸਥਾਵਾਂ ਅੰਦਰ ਆਈ.ਈ.ਸੀ /ਬੀ.ਸੀ.ਸੀ ਮਟੀਰੀਅਲ ਡਿਸਪਲੇ ਕੀਤਾ ਜਾਵੇ, ਸ਼ਹਿਰੀ ਖੇਤਰ ਵਿੱਚ ਈ.ਓ ਅਤੇ ਪੇਂਡੂ ਖੇਤਰ ਵਿੱਚ ਬੀ.ਡੀ.ਪੀ.ਓ ਨਾਲ ਤਾਲਮੇਲ ਰੱਖਿਆ ਜਾਵੇ। ਡਾ. ਦਵਿੰਦਰਜੀਤ ਕੌਰ ਨੇ ਕਿਹਾ ਕਿ ਆਮ ਲੋਕਾਂ ਨੂੰ ਪਾਣੀ ਉਬਾਲ ਕੇ ਪੀਣ, ਆਲੇ ਦੁਆਲੇ ਦੀ ਸਾਫ ਸਫਾਈ ਰੱਖਣ ਅਤੇ ਹਾਈਜੀਨ ਮੇਨਟੇਨ ਕਰਨ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਗਤੀਵਿਧੀਆਂ ਕੀਤੀਆਂ ਜਾਣ। ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ. ਸਵਪਨਜੀਤ ਕੌਰ,ਜਿਲਾ ਟੀਕਾਕਰਨ ਅਫਸਰ ਡਾ, ਰਾਜੇਸ਼ ਕੁਮਾਰ, ਜਿਲਾ ਐਪੀਡਿਮੋਲੋਜਿਸਟ ਡਾ, ਗੁਰਪ੍ਰੀਤ ਕੌਰ, ਡਾ. ਦੀਪਤੀ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ,ਡੀਪੀਐਮ ਕਸੀਤਿਜ ਸੀਮਾ ਤੋਂ ਇਲਾਵਾ ਜਿਲੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰ ਵੀ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਐਸ.ਬੀ.ਆਈ. ਅਧਿਕਾਰੀਆਂ ਨੇ ਸਰਹਿੰਦ ਵਿਖੇ ਆਪਣੇ ਗ੍ਰਾਹਕਾਂ ਨੂੰ ਸਾਈਬਰ ਠੱਗੀ ਸਬੰਧੀ ਕੀਤਾ ਜਾਗਰੂਕ

ਐਸ.ਬੀ.ਆਈ. ਅਧਿਕਾਰੀਆਂ ਨੇ ਸਰਹਿੰਦ ਵਿਖੇ ਆਪਣੇ ਗ੍ਰਾਹਕਾਂ ਨੂੰ ਸਾਈਬਰ ਠੱਗੀ ਸਬੰਧੀ ਕੀਤਾ ਜਾਗਰੂਕ

ਅਮਨ ਅਰੋੜਾ ਨੇ ਸੁਨਾਮ ਅਤੇ ਚੀਮਾ ਵਿਖੇ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਅਮਨ ਅਰੋੜਾ ਨੇ ਸੁਨਾਮ ਅਤੇ ਚੀਮਾ ਵਿਖੇ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ: ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਅੰਮ੍ਰਿਤਸਰ ਤੋਂ ਬਟਾਲਾ ਤੱਕ ਕੀਤੀ ਯਾਤਰਾ

ਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ: ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਅੰਮ੍ਰਿਤਸਰ ਤੋਂ ਬਟਾਲਾ ਤੱਕ ਕੀਤੀ ਯਾਤਰਾ

'ਆਪ' ਸੰਸਦ ਮੈਂਬਰ ਮਲਵਿੰਦਰ ਕੰਗ ਨੇ ਪੰਜਾਬ ਦੇ ਬੇਅਦਬੀ ਨਾਲ ਸਬੰਧਤ ਬਿੱਲ 'ਤੇ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਲੋਕ ਸਭਾ 'ਚ ਮੁਲਤਵੀ ਮਤਾ ਕੀਤਾ ਪੇਸ਼

'ਆਪ' ਸੰਸਦ ਮੈਂਬਰ ਮਲਵਿੰਦਰ ਕੰਗ ਨੇ ਪੰਜਾਬ ਦੇ ਬੇਅਦਬੀ ਨਾਲ ਸਬੰਧਤ ਬਿੱਲ 'ਤੇ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਲੋਕ ਸਭਾ 'ਚ ਮੁਲਤਵੀ ਮਤਾ ਕੀਤਾ ਪੇਸ਼

ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ 'ਚ ਪੁੱਛਿਆ-ਅੰਮ੍ਰਿਤਸਰ ਤੋਂ ਨਾਂਦੇੜ, ਪਟਨਾ, ਗੁਹਾਟੀ ਅਤੇ ਧਰਮਸ਼ਾਲਾ ਲਈ ਉਡਾਣਾਂ ਕਿਉਂ ਨਹੀਂ ਹਨ?  ਪੰਜਾਬ ਦੀ ਹਵਾਈ ਕਨੈਕਟੀਵੀਟੀ 'ਤੇ ਜਤਾਈ ਚਿੰਤਾ

ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ 'ਚ ਪੁੱਛਿਆ-ਅੰਮ੍ਰਿਤਸਰ ਤੋਂ ਨਾਂਦੇੜ, ਪਟਨਾ, ਗੁਹਾਟੀ ਅਤੇ ਧਰਮਸ਼ਾਲਾ ਲਈ ਉਡਾਣਾਂ ਕਿਉਂ ਨਹੀਂ ਹਨ? ਪੰਜਾਬ ਦੀ ਹਵਾਈ ਕਨੈਕਟੀਵੀਟੀ 'ਤੇ ਜਤਾਈ ਚਿੰਤਾ

ਪੰਜਾਬ ਪੁਲਿਸ ਨੇ ਬੰਬੀਹਾ ਗਿਰੋਹ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ

ਪੰਜਾਬ ਪੁਲਿਸ ਨੇ ਬੰਬੀਹਾ ਗਿਰੋਹ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ

ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਵੱਲੋੰ ਮਨਾਇਆ ਗਿਆ ਰਾਸ਼ਟਰੀ ਕੈਮਿਸਟਰੀ ਸਪਤਾਹ

ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਵੱਲੋੰ ਮਨਾਇਆ ਗਿਆ ਰਾਸ਼ਟਰੀ ਕੈਮਿਸਟਰੀ ਸਪਤਾਹ

ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਕੀਤਾ ਵਿਦਿਆਰਥੀਆਂ ਨੂੰ ਜਾਗਰੂਕ।

ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਕੀਤਾ ਵਿਦਿਆਰਥੀਆਂ ਨੂੰ ਜਾਗਰੂਕ।

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਤੰਬਾਕੂ ਪਦਾਰਥਾਂ ਦਾ ਸੇਵਨ ਕੈਂਸਰ ਨੂੰ ਦਿੰਦਾ ਹੈ ਸੱਦਾ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ 

ਤੰਬਾਕੂ ਪਦਾਰਥਾਂ ਦਾ ਸੇਵਨ ਕੈਂਸਰ ਨੂੰ ਦਿੰਦਾ ਹੈ ਸੱਦਾ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ