Friday, October 18, 2024  

ਪੰਜਾਬ

ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਨਵੀਂ ਖੇਡ ਪਨੀਰੀ ਲਈ ਸੁਨਹਿਰੀ ਮੌਕਾ, ਖੇਡ ਟਰਾਇਲ 4 ਅਗਸਤ ਨੂੰ

July 18, 2024
ਸ੍ਰੀ ਫ਼ਤਿਹਗੜ੍ਹ ਸਾਹਿਬ/ 18 ਜੁਲਾਈ:
(ਰਵਿੰਦਰ ਸਿੰਘ ਢੀਂਡਸਾ)

ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ  ਜ਼ਮੀਨੀ ਪੱਧਰ ਉੱਤੇ ਨੌਜਵਾਨਾਂ ਨੂੰ ਖੇਡਾਂ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਜਿਸ ਤਹਿਤ ਟਰਾਇਲ ਪੋਲੋ ਗਰਾਊਂਡ ਪਟਿਆਲਾ ਵਿੱਚ 4 ਅਗਸਤ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤਕ ਕਰਵਾਏ ਜਾਣਗੇ ਫ਼ਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮਾਲੇਰਕੋਟਲਾ ਦੇ ਲੜਕੇ ਲੜਕੀਆਂ (12 ਤੋਂ 14 ਸਾਲ) ਇਹਨਾਂ ਵਿੱਚ ਹਿੱਸਾ ਲੈ ਸਕਦੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਦੇ ਕਨਵੀਨਰ ਤੇ ਮਹਾਰਾਜਾ ਰਣਜੀਤ ਸਿੰਘ ਐਵਾਰਡੀ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ, ਜਿਸ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਖੇਡਾਂ ਅਤੇ ਵਿਸ਼ੇਸ਼ ਤੌਰ 'ਤੇ ਸਾਈਕਲਿੰਗ ਖੇਡ ਨਾਲ ਜੋੜਨਾ ਹੈ ਤਾਂ ਜੋ ਪੰਜਾਬ ਵਿੱਚ ਸਾਈਕਲਿੰਗ ਨੂੰ ਪ੍ਰਫੁੱਲਿਤ ਕੀਤਾ ਜਾ ਸਕੇ। ਇਸ ਤਹਿਤ ਖ਼ਿਡਾਰੀਆਂ ਦੀ ਚੋਣ ਕਰ ਕੇ ਉਹਨਾਂ ਨੂੰ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੀਆਂ ਅਕੈਡਮੀਆਂ ਵਿੱਚ ਭੇਜਿਆ ਜਾਵੇਗਾ, ਜਿਥੇ ਉਹਨਾਂ ਦਾ ਰਹਿਣਾ, ਖੁਰਾਕ, ਟਰੇਨਿੰਗ, ਖੇਡ ਦਾ ਸਾਜੋ ਸਮਾਨ ਮੁਫ਼ਤ ਦਿੱਤਾ ਜਾਵੇਗਾ। ਕਾਹਲੋਂ ਨੇ ਕਿਹਾ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ ਨੌਜਵਾਨਾਂ ਦੀ ਟਰਾਇਲ ਰਾਹੀਂ ਚੋਣ ਕੀਤੀ ਜਾਣੀ ਹੈ ਤੇ ਚੁਣੇ ਹੋਏ ਖਿਡਾਰੀ ਦਿੱਲੀ ਵਿਖੇ ਫਈਨਲ ਟਰਾਇਲ ਲਈ ਭੇਜੇ ਜਾਣਗੇ।ਪਟਿਆਲਾ, ਅੰਮ੍ਰਿਤਸਰ, ਬਠਿੰਡਾ, ਜਲੰਧਰ, ਲੁਧਿਆਣਾ ਜ਼ਿਲ੍ਹਿਆਂ ਵਿੱਚ ਟਰਾਇਲ  ਕਰਵਾਏ ਜਾਣਗੇ ਤੇ ਇਹਨਾਂ ਦੇ ਨਾਲ ਲੱਗਦੇ ਜ਼ਿਲ੍ਹੇ ਦੇ ਖਿਡਾਰੀ ਟਰਾਇਲਾਂ ਵਿੱਚ ਹਿੱਸਾ ਲੈ ਸਕਦੇ ਹਨ। ਜਿਵੇਂ ਕਿ ਪਟਿਆਲਾ ਜ਼ਿਲ੍ਹੇ ਦੇ ਨਾਲ ਲੱਗਦੇ ਜ਼ਿਲ੍ਹੇ ਸੰਗਰੂਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮਾਲੇਰਕੋਟਲਾ, ਫਤਿਹਗੜ੍ਹ ਸਾਹਿਬ ਦੇ ਲੜਕੇ ਲੜਕੀਆਂ (12 ਤੋਂ 14 ਸਾਲ) ਜਨਮ ਮਿਤੀ 2010,2011,2012, ਹਿੱਸਾ ਲੈ ਸਕਦੇ ਹਨ। ਪਟਿਆਲਾ ਅਤੇ ਇਸ ਦੇ ਨਾਲ ਲਗਦੇ ਜ਼ਿਲ੍ਹਿਆਂ ਦੇ ਟਰਾਇਲ ਪੋਲੋ ਗਰਊਡ, ਪਟਿਆਲਾ ਵਿੱਚ 4 ਅਗਸਤ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਚੱਲਣਗੇ, ਭਾਗ ਲੈਣ ਵਾਲੇ ਚਾਹਵਾਨ ਖਿਡਾਰੀ ਆਪਣੀ ਯੋਗਤਾ (ਅਧਾਰ ਕਾਰਡ), ਉਮਰ ਦੇ ਸਬੂਤ ਦੇ ਸਬੰਧਤ ਸਰਟੀਫਿਕੇਟ, 04 ਪਾਸਪੋਰਟ ਸਾਈਜ਼ ਫੋਟੋਆਂ ਲੈ ਕੇ 4 ਅਗਸਤ ਨੂੰ ਪੋਲੋ ਗਰਊਡ ਪਟਿਆਲਾ ਦੇ ਸਟੇਡੀਅਮ ਵਿੱਚ ਰਿਪੋਰਟ ਕਰਨ ਤੇ ਵਧੇਰੇ ਜਾਣਕਾਰੀ ਲਈ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਮੇਟੀ ਇੰਚਾਰਜ ਬਖਸ਼ੀਸ਼ ਸਿੰਘ ਨਾਲ ਫੋਨ ਨੰਬਰ 9872409600 'ਤੇ ਸੰਪਰਕ ਕਰ ਸਕਦੇ ਹਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਨਸ਼ੇ ਦਾ ਖਾਤਮਾ ਕਰਕੇ ਪੰਜਾਬ ਨੂੰ ਬਣਾਵਾਂਗੇ ਖੁਸ਼ਹਾਲ:--ਕੈਬਨਿਟ ਮੰਤਰੀ ਗੋਇਲ

ਨਸ਼ੇ ਦਾ ਖਾਤਮਾ ਕਰਕੇ ਪੰਜਾਬ ਨੂੰ ਬਣਾਵਾਂਗੇ ਖੁਸ਼ਹਾਲ:--ਕੈਬਨਿਟ ਮੰਤਰੀ ਗੋਇਲ

ਮਾਲੇਰਕੋਟਲਾ ਪੁਲਿਸ ਵੱਲੋਂ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 02 ਵਿਅਕਤੀ ਗਿ੍ਰਫਤਾਰ

ਮਾਲੇਰਕੋਟਲਾ ਪੁਲਿਸ ਵੱਲੋਂ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 02 ਵਿਅਕਤੀ ਗਿ੍ਰਫਤਾਰ

ਸਿਹਤ ਵਿਭਾਗ ਦੀ ਵੱਡੀ ਕਾਰਵਾਈ - ਭਾਰੀ ਗਿਣਤੀ ਵਿਚ ਨਸ਼ੀਲੀਆਂ ਦਵਾਈਆਂ ਬਰਾਮਦ

ਸਿਹਤ ਵਿਭਾਗ ਦੀ ਵੱਡੀ ਕਾਰਵਾਈ - ਭਾਰੀ ਗਿਣਤੀ ਵਿਚ ਨਸ਼ੀਲੀਆਂ ਦਵਾਈਆਂ ਬਰਾਮਦ

ਪਿਛਲੇ ਮਹੀਨੇ ਪੰਜਾਬ ਦੇ ਸਿੱਖਿਆ ਵਿਭਾਗ ਨੇ ਸਿਖਲਾਈ ਲਈ ਫਿਨਲੈਂਡ ਦੀ ਟੁਰਕੂ ਯੂਨੀਵਰਸਿਟੀ ਨਾਲ ਸਮਝੌਤਾ ਕੀਤਾ ਸੀ-ਸਿੱਖਿਆ ਮੰਤਰੀ

ਪਿਛਲੇ ਮਹੀਨੇ ਪੰਜਾਬ ਦੇ ਸਿੱਖਿਆ ਵਿਭਾਗ ਨੇ ਸਿਖਲਾਈ ਲਈ ਫਿਨਲੈਂਡ ਦੀ ਟੁਰਕੂ ਯੂਨੀਵਰਸਿਟੀ ਨਾਲ ਸਮਝੌਤਾ ਕੀਤਾ ਸੀ-ਸਿੱਖਿਆ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਨੇ ਅਤਿ-ਆਧੁਨਿਕ ਭਗਵਾਨ ਵਾਲਮੀਕਿ ਜੀ ਪੈਨੋਰਾਮਾ ਨੂੰ ਸਮਰਪਿਤ ਕੀਤਾ

ਪੰਜਾਬ ਦੇ ਮੁੱਖ ਮੰਤਰੀ ਨੇ ਅਤਿ-ਆਧੁਨਿਕ ਭਗਵਾਨ ਵਾਲਮੀਕਿ ਜੀ ਪੈਨੋਰਾਮਾ ਨੂੰ ਸਮਰਪਿਤ ਕੀਤਾ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਹਾਨਤਾ ਅਤੇ ਸਰਬਉੱਚਤਾ ਤੋਂ ਮੂੰਹ ਮੋੜਕੇ, ਆਪ ਹੁਦਰੀਆਂ ਕਰਨ ਵਾਲੇ ਨੂੰ ਗੁਰੂ ਦਾ ਸਿੱਖ ਨਹੀ ਕਿਹਾ ਜਾ ਸਕਦੈ : ਟਿਵਾਣਾ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਹਾਨਤਾ ਅਤੇ ਸਰਬਉੱਚਤਾ ਤੋਂ ਮੂੰਹ ਮੋੜਕੇ, ਆਪ ਹੁਦਰੀਆਂ ਕਰਨ ਵਾਲੇ ਨੂੰ ਗੁਰੂ ਦਾ ਸਿੱਖ ਨਹੀ ਕਿਹਾ ਜਾ ਸਕਦੈ : ਟਿਵਾਣਾ

ਭਗਵਾਨ ਮਹਾਂਰਿਸ਼ੀ ਬਾਲਮੀਕ ਜੀ ਦਾ ਜਨਮ ਦਿਹਾੜਾ ਮਨਾਇਆ

ਭਗਵਾਨ ਮਹਾਂਰਿਸ਼ੀ ਬਾਲਮੀਕ ਜੀ ਦਾ ਜਨਮ ਦਿਹਾੜਾ ਮਨਾਇਆ

ਆਮ ਆਦਮੀ ਪਾਰਟੀ ਨੇ ਵਿਰਸਾ ਸਿੰਘ ਵਲਟੋਹਾ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਅਪਮਾਨਜਨਕ ਟਿੱਪਣੀ ਦੀ ਕੀਤੀ ਨਿਖੇਧੀ

ਆਮ ਆਦਮੀ ਪਾਰਟੀ ਨੇ ਵਿਰਸਾ ਸਿੰਘ ਵਲਟੋਹਾ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਅਪਮਾਨਜਨਕ ਟਿੱਪਣੀ ਦੀ ਕੀਤੀ ਨਿਖੇਧੀ

ਪੰਜਾਬ ਸਰਕਾਰ ਤੋਂ ਮੰਡੀਆਂ ਦੇ ਮਜ਼ਦੂਰਾਂ ਦੀ ਆਰਥਿਕ ਸਹਾਇਤਾ ਕਰਨ ਦੀ ਕੀਤੀ ਮੰਗ

ਪੰਜਾਬ ਸਰਕਾਰ ਤੋਂ ਮੰਡੀਆਂ ਦੇ ਮਜ਼ਦੂਰਾਂ ਦੀ ਆਰਥਿਕ ਸਹਾਇਤਾ ਕਰਨ ਦੀ ਕੀਤੀ ਮੰਗ

ਕਾਰ ਮੋਟਰਸਾਇਕਲ ਨਾਲ ਟਕਰਾਈ, ਇੱਕ ਦੀ ਮੌਤ ਇੱਕ ਜਖਮੀ

ਕਾਰ ਮੋਟਰਸਾਇਕਲ ਨਾਲ ਟਕਰਾਈ, ਇੱਕ ਦੀ ਮੌਤ ਇੱਕ ਜਖਮੀ