ਸ੍ਰੀ ਫ਼ਤਹਿਗੜ੍ਹ ਸਾਹਿਬ/18 ਜੁਲਾਈ
(ਰਵਿੰਦਰ ਸਿੰਘ ਢੀਂਡਸਾ)
ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤੇ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਦਲਜੀਤ ਕੌਰ ਜੀ ਦੀ ਅਗਵਾਈ ਹੇਠ ਜ਼ਿਲਾ ਹਸਪਤਾਲ ਵਿੱਚ ਸੀਨੀਅਰ ਮੈਡੀਕਲ ਅਫਸਰ ਡਾ. ਬਲਕਾਰ ਸਿੰਘ ਦੀ ਦੇਖ-ਰੇਖ ਹੇਠ "ਆਬਾਦੀ ਸਥਿਰਤਾ ਪੰਦਰਵਾੜੇ" ਤਹਿਤ ਨਸਬੰਦੀ ਅਤੇ ਨਲਬੰਦੀ ਸਬੰਧੀ ਵਿਸ਼ੇਸ਼ ਸੇਵਾਵਾਂ ਦੇਣ ਲਈ ਕੈਂਪ ਦਾ ਆਯੋਜਨ ਕੀਤਾ ਗਿਆ। ਯੋਗ ਜੋੜਿਆਂ ਦੀ ਮੰਗ ਅਨੁਸਾਰ ਇਸ ਕੈਂਪ ਵਿੱਚ ਪਰਿਵਾਰ ਭਲਾਈ ਦੇ ਅਸਥਾਈ ਸਾਧਨਾਂ ਤੋਂ ਇਲਾਵਾ 1 ਨਸਬੰਦੀ ਅਤੇ 6 ਨਲਬੰਦੀ ਆਪਰੇਸ਼ਨ ਕੀਤੇ ਗਏ। ਜਿਲਾ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਜਿਸ ਵਿੱਚ ਆਪਰੇਸ਼ਨਾਂ ਦੇ ਮਾਹਰ ਡਾ. ਉਂਕਾਰਬੀਰ ਸਿੰਘ, ਔਰਤ ਰੋਗਾਂ ਦੇ ਮਾਹਰ ਡਾ. ਨੀਰੂ ਸਿਆਲ, ਡਾ. ਗਗਨ, ਬੇਹੋਸ਼ੀ ਦੇ ਮਾਹਰ ਡਾ. ਨਵਦੀਪ ਚੌਹਾਨ, ਡਾ. ਰਾਜਨਦੀਪ ਟੁਟੇਜਾ, ਸਟਾਫ ਨਰਸ ਯੋਗਿਤਾ ਠਾਕੁਰ, ਸਮਨਦੀਪ ਕੌਰ, ਗੁਰਪ੍ਰੀਤ ਸਿੰਘ ,ਕਰਨ ਚਾਵਲਾ ਆਦਿ ਸਾਮਲ ਸਨ ਵੱਲੋਂ ਕੀਤੇ ਗਏ। ਸਹਾਇਕ ਸਿਵਲ ਸਰਜਨ ਡਾ. ਸਵਪਨਜੀਤ ਕੌਰ ਅਤੇ ਜ਼ਿਲਾ ਪਰਿਵਾਰ ਭਲਾਈ ਅਫਸਰ ਡਾ. ਦਲਜੀਤ ਕੌਰ ਵੱਲੋਂ ਲਾਭ ਪਾਤਰੀਆਂ ਦਾ ਹਾਲ ਚਾਲ ਪੁੱਛਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਵਿਸ਼ਵ ਆਬਾਦੀ ਦਿਵਸ ਨੂੰ ਸਮਰਪਿਤ 11 ਤੋਂ 24 ਜੁਲਾਈ ਤੱਕ "ਆਬਾਦੀ ਸਥਿਰਤਾ ਪੰਦਰਵਾੜਾ" ਮਨਾਇਆ ਜਾ ਰਿਹਾ ਹੈ ,ਜਿਸ ਵਿੱਚ ਯੋਗ ਜੋੜਿਆਂ ਨੂੰ ਪਰਿਵਾਰ ਭਲਾਈ ਸਬੰਧੀ ਸਾਰੀਆਂ ਸਿਹਤ ਸੇਵਾਵਾਂ ਉਹਨਾਂ ਦੀ ਮੰਗ ਅਨੁਸਾਰ ਜਿਲੇ ਦੇ ਸਿਹਤ ਕੇਂਦਰਾਂ ਵਿੱਚ ਮੁਫਤ ਉਪਲਬਧ ਕਰਵਾਈਆਂ ਜਾ ਰਹੀਆਂ ਹਨ ਤੇ ਉਹਨਾਂ ਨੂੰ ਛੋਟਾ ਪਰਿਵਾਰ-ਸੁਖੀ ਪਰਿਵਾਰ ਅਤੇ ਪਰਿਵਾਰ ਨਿਯੋਜਨ ਦੇ ਸਥਾਈ ਅਤੇ ਅਸਥਾਈ ਸਾਧਨਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ 19 ਜੁਲਾਈ ਨੂੰ ਅਮਲੋਹ, 23 ਨੂੰ ਮੰਡੀ ਗੋਬਿੰਦਗੜ੍ਹ ਅਤੇ 24 ਜੁਲਾਈ ਨੂੰ ਚਨਾਰਥਲ ਕਲਾਂ ਦੇ ਸਿਹਤ ਕੇਂਦਰਾਂ ਵਿੱਚ ਨਲਬੰਦੀ ਅਤੇ ਨਸਬੰਦੀ ਸਬੰਧੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਹਨਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਪੰਦਰਵਾੜੇ ਦੌਰਾਨ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਇਹਨਾਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਮੌਕੇ ਜ਼ਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ ਅਤੇ ਕੌਂਸਲਰ ਬਲਜੀਤ ਸਿੰਘ ਵੀ ਹਾਜ਼ਰ ਸਨ।