Thursday, November 28, 2024  

ਪੰਜਾਬ

ਨਿਤ ਦਿਨ ਵਾਪਰ ਰਹੇ ਰੇਲ ਹਾਦਸਿਆਂ ਨੂੰ ਦੇਖਦਿਆਂ ਕੇਂਦਰੀ ਰੇਲਵੇ ਮੰਤਰੀ "ਰੇਲਵੇ ਵਿਭਾਗ" ਵਿੱਚ ਯੋਗ ਸੁਧਾਰ ਕਰਨ : ਪ੍ਰੋ.  ਬਡੁੰਗਰ 

July 19, 2024
ਸ੍ਰੀ ਫ਼ਤਹਿਗੜ੍ਹ ਸਾਹਿਬ/19 ਜੁਲਾਈ:
(ਰਵਿੰਦਰ ਸਿੰਘ ਢੀਂਡਸਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਨਿਤ ਦਿਨ ਵਾਪਰ ਰਹੇ ਰੇਲ ਹਾਦਸਿਆਂ ਤੇ ਗਹਿਰੀ  ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅਜਿਹੀਆਂ ਦੁਰਘਟਨਾਵਾਂ ਨਾਲ ਅਨੇਕਾਂ ਲੋਕਾਂ ਦੀਆਂ ਕੀਮਤੀ ਜਾਨਾ ਜਾ ਰਹੀਆਂ ਹਨ ਜਿਸ ਨੂੰ ਲੈ ਕੇ ਰੇਲਵੇ ਵਿਭਾਗ ਨੂੰ ਸਖਤ ਕਦਮ ਚੁੱਕਣਾ ਚਾਹੀਦੇ ਹਨ। ਉਹਨਾਂ ਕਿਹਾ ਕਿ ਤਕਰੀਬਨ 15 ਦਿਨਾਂ ਬਾਅਦ ਹੀ ਦੇਸ਼ ਵਿੱਚੋਂ ਕਿਤੇ ਨਾ ਕਿਸੇ ਪਾਸਿਓਂ ਰੇਲਵੇ ਵਿਭਾਗ ਨਾਲ ਸਬੰਧਤ ਟਰੇਨ ਪਲਟਨ, ਟਰੇਨ ਤੇ ਟ੍ਰੇਨ ਚੜਨ ਅਤੇ ਟਰੇਨ ਪਟੜੀ ਤੋਂ ਉਤਰਨ ਵਰਗੀਆਂ ਦਰਦਨਾਕ ਖਬਰਾਂ ਸਾਹਮਣੇ ਆਉਂਦੀ ਰਹਿੰਦੀ ਹੈ। ਉਨ੍ਹਾਂ ਉੱਤਰ ਪ੍ਰਦੇਸ਼ ਦੇ ਗੌਂਡਾ ਜ਼ਿਲ੍ਹੇ ਵਿੱਚ ਚੰਡੀਗੜ੍ਹ ਡਿਬਰੂਗੜ੍ਹ  ਐਕਸਪ੍ਰੈਸ ਦੇ ਪਟੜੀ ਤੋਂ ਉਤਰਨ ਕਾਰਨ ਵਾਪਰੇ ਹਾਦਸੇ ਵਿੱਚ ਹੋਈਆਂ ਮੌਤਾਂ ਤੇ ਦੁੱਖ ਜਾਹਿਰ ਕਰਦੇ ਹੋਏ ਜਖਮੀਆਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।  ਉਹਨਾਂ ਰੇਲਵੇ ਦੀਆਂ ਹੋ ਰਹੀਆਂ ਦੁਰਘਟਨਾਵਾਂ ਨੂੰ ਦੁਖਦਾਇਕ ਕਰਾਰ ਦਿੰਦਿਆ ਕਿਹਾ ਕਿ ਕੇਂਦਰੀ ਰੇਲਵੇ ਮੰਤਰੀ ਆਪਣਾ ਨੈਤਿਕ ਫਰਜ਼ ਸਮਝਦੇ ਹੋਏ ਰੇਲਵੇ ਵਿਭਾਗ ਵਿੱਚ ਯੋਗ ਸੁਧਾਰ ਕਰਨ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਦਰਦਨਾਕ ਦੁਰਘਟਨਾਵਾਂ ਨਾ ਵਾਪਰਨ ਅਤੇ ਲੋਕਾਂ ਦੀਆਂ ਅਜਾਈ ਜਾਨਾਂ ਨਾ ਜਾਣ। 
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਅਮਨ ਅਰੋੜਾ ਨੇ ਸੁਨਾਮ ਅਤੇ ਚੀਮਾ ਵਿਖੇ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਅਮਨ ਅਰੋੜਾ ਨੇ ਸੁਨਾਮ ਅਤੇ ਚੀਮਾ ਵਿਖੇ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ: ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਅੰਮ੍ਰਿਤਸਰ ਤੋਂ ਬਟਾਲਾ ਤੱਕ ਕੀਤੀ ਯਾਤਰਾ

ਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ: ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਅੰਮ੍ਰਿਤਸਰ ਤੋਂ ਬਟਾਲਾ ਤੱਕ ਕੀਤੀ ਯਾਤਰਾ

'ਆਪ' ਸੰਸਦ ਮੈਂਬਰ ਮਲਵਿੰਦਰ ਕੰਗ ਨੇ ਪੰਜਾਬ ਦੇ ਬੇਅਦਬੀ ਨਾਲ ਸਬੰਧਤ ਬਿੱਲ 'ਤੇ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਲੋਕ ਸਭਾ 'ਚ ਮੁਲਤਵੀ ਮਤਾ ਕੀਤਾ ਪੇਸ਼

'ਆਪ' ਸੰਸਦ ਮੈਂਬਰ ਮਲਵਿੰਦਰ ਕੰਗ ਨੇ ਪੰਜਾਬ ਦੇ ਬੇਅਦਬੀ ਨਾਲ ਸਬੰਧਤ ਬਿੱਲ 'ਤੇ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਲੋਕ ਸਭਾ 'ਚ ਮੁਲਤਵੀ ਮਤਾ ਕੀਤਾ ਪੇਸ਼

ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ 'ਚ ਪੁੱਛਿਆ-ਅੰਮ੍ਰਿਤਸਰ ਤੋਂ ਨਾਂਦੇੜ, ਪਟਨਾ, ਗੁਹਾਟੀ ਅਤੇ ਧਰਮਸ਼ਾਲਾ ਲਈ ਉਡਾਣਾਂ ਕਿਉਂ ਨਹੀਂ ਹਨ?  ਪੰਜਾਬ ਦੀ ਹਵਾਈ ਕਨੈਕਟੀਵੀਟੀ 'ਤੇ ਜਤਾਈ ਚਿੰਤਾ

ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ 'ਚ ਪੁੱਛਿਆ-ਅੰਮ੍ਰਿਤਸਰ ਤੋਂ ਨਾਂਦੇੜ, ਪਟਨਾ, ਗੁਹਾਟੀ ਅਤੇ ਧਰਮਸ਼ਾਲਾ ਲਈ ਉਡਾਣਾਂ ਕਿਉਂ ਨਹੀਂ ਹਨ? ਪੰਜਾਬ ਦੀ ਹਵਾਈ ਕਨੈਕਟੀਵੀਟੀ 'ਤੇ ਜਤਾਈ ਚਿੰਤਾ

ਪੰਜਾਬ ਪੁਲਿਸ ਨੇ ਬੰਬੀਹਾ ਗਿਰੋਹ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ

ਪੰਜਾਬ ਪੁਲਿਸ ਨੇ ਬੰਬੀਹਾ ਗਿਰੋਹ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ

ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਵੱਲੋੰ ਮਨਾਇਆ ਗਿਆ ਰਾਸ਼ਟਰੀ ਕੈਮਿਸਟਰੀ ਸਪਤਾਹ

ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਵੱਲੋੰ ਮਨਾਇਆ ਗਿਆ ਰਾਸ਼ਟਰੀ ਕੈਮਿਸਟਰੀ ਸਪਤਾਹ

ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਕੀਤਾ ਵਿਦਿਆਰਥੀਆਂ ਨੂੰ ਜਾਗਰੂਕ।

ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਕੀਤਾ ਵਿਦਿਆਰਥੀਆਂ ਨੂੰ ਜਾਗਰੂਕ।

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਤੰਬਾਕੂ ਪਦਾਰਥਾਂ ਦਾ ਸੇਵਨ ਕੈਂਸਰ ਨੂੰ ਦਿੰਦਾ ਹੈ ਸੱਦਾ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ 

ਤੰਬਾਕੂ ਪਦਾਰਥਾਂ ਦਾ ਸੇਵਨ ਕੈਂਸਰ ਨੂੰ ਦਿੰਦਾ ਹੈ ਸੱਦਾ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ 

ਦੇਸ਼ ਭਗਤ ਯੂਨੀਵਰਸਿਟੀ 'ਚ ਮਨਾਈ ਗਈ 'ਹੈਲੋਵੀਨ ਪਾਰਟੀ'

ਦੇਸ਼ ਭਗਤ ਯੂਨੀਵਰਸਿਟੀ 'ਚ ਮਨਾਈ ਗਈ 'ਹੈਲੋਵੀਨ ਪਾਰਟੀ'