ਸ੍ਰੀ ਫ਼ਤਹਿਗੜ੍ਹ ਸਾਹਿਬ/19 ਜੁਲਾਈ:
(ਰਵਿੰਦਰ ਸਿੰਘ ਢੀਂਡਸ
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਅਤੇ ਸਿਵਲ ਸਰਜਨ ਫਤਿਹਗੜ੍ਹ ਸਾਹਿਬ, ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲੇ ਅੰਦਰ ਵਿਭਾਗ ਵੱਲੋਂ "ਹਰ ਸ਼ੁਕਰਵਾਰ, ਡੇਂਗੂ ਤੇ ਵਾਰ" ਮੁਹਿੰਮ ਤਹਿਤ ਡੇਂਗੂ ਵਿਰੋਧੀ
ਗਤੀਵਿਧੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ । ਇਹਨਾਂ ਗਤੀਵਿਧੀਆਂ ਦੀ ਸਿਵਲ ਸਰਜਨ ਵੱਲੋਂ ਫਤਿਹਗੜ੍ਹ ਸਾਹਿਬ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ।ਇਸ ਚੈਕਿੰਗ ਦੌਰਾਨ ਉਹਨਾਂ ਡੇਂਗੂ ਵਿਰੋਧੀ ਟੀਮਾਂ ਵੱਲੋਂ ਕੀਤੇ ਜਾ ਰਹੇ ਕੰਮ ਤੇ ਤਸੱਲੀ ਪ੍ਰਗਟ ਕੀਤੀ । ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ ਜਿਲੇ ਅੰਦਰ ਡੇਗੂ ਵਿਰੋਧੀ ਕੰਮ ਕਰ ਰਹੀਆਂ 57 ਟੀਮਾਂ ਵੱਲੋਂ ਪੇਂਡੂ ਖੇਤਰ ਦੇ 23600 ਅਤੇ ਸ਼ਹਿਰੀ ਖੇਤਰ ਦੇ 31950 ਘਰਾਂ ਵਿੱਚ ਮੱਛਰ ਦੇ ਲਾਰਵੇ ਸੰਬੰਧੀ ਚੈਕਿੰਗ ਕੀਤੀ , ਇਸ ਚੈਕਿੰਗ ਦੌਰਾਨ ਉਹਨਾਂ ਨੂੰ ਸ਼ਹਿਰੀ ਖੇਤਰ ਦੇ 380 ਅਤੇ ਪੇਂਡੂ ਖੇਤਰ ਦੇ 259 ਘਰਾਂ ਵਿੱਚ ਮੱਛਰ ਦਾ ਲਾਰਵਾ ਮਿਲਿਆ ਜਿਸ ਨੂੰ ਮੌਕੇ ਤੇ ਹੀ ਨਸਟ ਕਰਵਾਇਆ ਗਿਆ। ਉਹਨਾਂ ਦੱਸਿਆ ਕਿ ਨਗਰ ਕੌਂਸਲ ਦੇ ਸਹਿਯੋਗ ਨਾਲ ਮੱਛਰ ਦਾ ਲਾਰਵਾ ਮਿਲਣ ਤੇ 69 ਚਲਾਨ ਵੀ ਕੀਤੇ ਗਏ। ਉਹਨਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੱਜ-ਕੱਲ ਦੇ ਬਰਸਾਤੀ ਮੌਸਮ ਵਿੱਚ ਕੂਲਰਾਂ ਵਿੱਚ ਪਾਣੀ ਪਾਉਣ ਦੀ ਲੋੜ ਨਹੀਂ ਪੈਂਦੀ ਇਸ ਲਈ ਕੂਲਰਾਂ ਵਿੱਚੋਂ ਪਾਣੀ ਖਤਮ ਕੀਤਾ ਜਾਵੇ । ਇਸ ਮੌਕੇ ਤੇ ਜ਼ਿਲਾ ਐਪੀਡਿਮੋਲੋਜਿਸਟ ਡਾ. ਗੁਰਪ੍ਰੀਤ ਨੇ ਕਿਹਾ ਕਿ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ ਟੀਮਾਂ ਵੱਲੋਂ ਰੋਜ਼ਾਨਾ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਸਰਕਾਰੀ, ਅਰਧ ਸਰਕਾਰੀ, ਗੈਰ ਸਰਕਾਰੀ ਸੰਸਥਾਵਾਂ, ਸਿੱਖਿਆਂ ਸੰਸਥਾਵਾਂ , ਘਰਾਂ, ਦੁਕਾਨਾਂ, ਝੂਗੀਆਂ ਝੋਪੜੀਆਂ ਆਦਿ ਤੱਕ ਪੁਹੰਚ ਕਰਕੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਪਾਣੀ ਖੜਨ ਵਾਲੀਆਂ ਥਾਵਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ।ਉਨ੍ਹਾਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਹੀ ਡੇਂਗੂ ਨੂੰ ਕਾਬੂ ਵਿੱਚ ਰੱਖਿਆ ਜਾ ਸਕਦਾ ਹੈ, ਇਸ ਲਈ ਇਸ ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਸੁਝਾਏ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਅਤੇ ਹਰ ਸ਼ੁਕਰਵਾਰ ਨੂੰ ਡੇਂਗੂ ਦਾ ਲਾਰਵਾ ਪੈਂਦਾ ਹੋਣ ਵਾਲੀਆ ਥਾਵਾਂ ਜਿਵੇਂ ਕੂਲਰਾਂ, ਗਮਲਿਆਂ, ਫਰਿੱਜਾਂ ਦੀਆਂ ਟ੍ਰੇਆਂ ਆਦਿ ਨੂੰ ਸਾਫ ਕਰਨਾ ਤੇ ਸੁਕਾਉਣਾ ਚਾਹੀਦਾ ਹੈ। ਉਹਨਾਂ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਡੇਂਗੂ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫਤ ਕੀਤਾ ਜਾਂਦਾ ਹੈ ਲੋੜ ਪੈਣ ਤੇ ਸਾਨੂੰ ਇਸ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਸਵਪਨਜੀਤ ਕੌਰ,ਜਿਲ੍ਹਾ ਸਮੂਹ ਸਿੱਖਿਆਂ ਤੇ ਸੂਚਨਾ ਅਫਸਰ, ਬਲਜਿੰਦਰ ਸਿੰਘ, ਜਸਵਿੰਦਰ ਕੌਰ, ਸਿਹਤ ਸੁਪਰਵਾਈਜ਼ਰ ਸੁਖਵਿੰਦਰ ਸਿੰਘ, ਸਿਹਤ ਵਰਕਰ ਜਗਰੂਪ ਸਿੰਘ, ਇਨਸੈਕਟ ਕਲੈਕਟਰ ਮਨਦੀਪ ਕੌਰ ਅਤੇ ਬਰੀਡ ਚੈੱਕਰ ਇੰਦਰਜੋਤ ਸਿੰਘ ਵੀ ਹਾਜ਼ਰ ਸਨ।