Thursday, November 28, 2024  

ਪੰਜਾਬ

ਮਾਤਾ ਗੁਜਰੀ ਕਾਲਜ ਵਿਖੇ ਹੋਈ ਅਕਾਦਮਿਕ ਕੌਂਸਲ ਦੀ ਪੰਦਰਵੀਂ ਮੀਟਿੰਗ

July 19, 2024

ਸ੍ਰੀ ਫ਼ਤਹਿਗੜ੍ਹ ਸਾਹਿਬ/19 ਜੁਲਾਈ:
(ਰਵਿੰਦਰ ਸਿੰਘ ਢੀਂਡਸਾ)

ਮਾਤਾ ਗੁਜਰੀ ਕਾਲਜ ਵਿਖੇ ਅਕਾਦਮਿਕ ਕੌਂਸਲ ਦੇ ਚੇਅਰਪਰਸਨ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਦੀ ਅਗਵਾਈ ਵਿੱਚ ਕਾਲਜ ਦੀ ਅਕਾਦਮਿਕ ਕੌਂਸਲ ਦੀ ਪੰਦਰਵੀਂ ਮੀਟਿੰਗ ਦਾ ਵਿਸ਼ੇਸ਼ ਆਯੋਜਨ ਕੀਤਾ ਗਿਆ ਜਿਸ ਵਿੱਚ ਕਾਲਜ ਵਿਖੇ ਅੰਡਰ ਗ੍ਰੈਜੂਏਸ਼ਨ ਪੱਧਰ 'ਤੇ ਪੜ੍ਹਾਏ ਜਾਣ ਵਾਲੇ ਕੋਰਸਾਂ ਵਿੱਚ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੇ ਨਿਯਮਾਂ ਅਨੁਸਾਰ ਨਵੀਂ ਸਿੱਖਿਆ ਨੀਤੀ ਨੂੰ ਲਾਗੂ ਕੀਤਾ ਗਿਆ। ਇਸ ਮੀਟਿੰਗ ਦੌਰਾਨ ਨਵੀਂ ਸਿੱਖਿਆ ਨੀਤੀ 2020 ਦੇ ਵੱਖ-ਵੱਖ ਮਹੱਤਵਪੂਰਨ ਪਹਿਲੂਆਂ, ਸਿੱਖਿਆ ਪ੍ਰਬੰਧ ਨੂੰ ਸਮੇਂ ਦੇ ਹਾਣ ਦਾ ਬਣਾਉਣਾ, ਵਿਦਿਆਰਥੀਆਂ ਨੂੰ ਵਿਵਹਾਰਕ ਸਿੱਖਿਆ ਪ੍ਰਦਾਨ ਕਰਨਾ, ਵਿਸ਼ਿਆਂ ਦੀ ਚੋਣ ਵਿੱਚ ਲਚਕੀਲਾਪਣ, ਪ੍ਰੀਖਿਆਵਾਂ ਵਿੱਚ ਸੁਧਾਰ, ਵਿਦਿਆਰਥੀ ਜੀਵਨ ਵਿੱਚ ਨੈਤਿਕ ਕਦਰਾਂ ਕੀਮਤਾਂ, ਪਾਰੰਪਰਿਕ ਵਿੱਦਿਅਕ ਸਿਸਟਮ ਆਦਿ ਮਹੱਤਵਪੂਰਨ ਵਿਸ਼ਿਆਂ 'ਤੇ ਵੀ ਉਸਾਰੂ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਨਵੇਂ ਵਿੱਦਿਅਕ ਸੈਸ਼ਨ 2024-2025 ਲਈ ਤਿਆਰ ਕੀਤੇ ਗਏ ਸਲੇਬਸ ਨੂੰ ਪਾਸ ਕਰਵਾਇਆ ਗਿਆ ਅਤੇ ਵੱਖ-ਵੱਖ ਅਕਾਦਮਿਕ ਖੇਤਰਾਂ ਦੇ ਮਾਹਿਰਾਂ ਦੁਆਰਾ ਵੱਖ-ਵੱਖ ਕੋਰਸਾਂ ਦੇ ਸਲੇਬਸ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਨਵੇਂ ਕਿੱਤਾਮੁਖੀ ਕੋਰਸਾਂ ਨੂੰ ਪ੍ਰਵਾਨਗੀ ਵੀ ਦਿੱਤੀ ਗਈ।

ਇਸ ਮੀਟਿੰਗ ਵਿੱਚ ਸੈਂਟਰਲ ਯੂਨੀਵਰਸਿਟੀ ਹਿਮਾਚਲ ਪ੍ਰਦੇਸ਼ ਤੋਂ ਮੈਨੇਜਮੈਂਟ ਸਟੱਡੀਜ਼ ਵਿਭਾਗ ਦੇ ਮੁਖੀ ਪ੍ਰੋਫ਼ੈਸਰ ਡਾ. ਸੰਜੀਵ ਗੁਪਤਾ, ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਤੋਂ ਇਲੈਕਟ੍ਰੀਕਲ ਇੰਜੀਨੀਅਰਿੰਗ ਦੇ ਪ੍ਰੋਫ਼ੈਸਰ ਅਤੇ ਡੀਨ ਅਕਾਦਮਿਕ ਮਾਮਲੇ ਡਾ. ਲਖਵਿੰਦਰ ਸਿੰਘ, ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਯੂਨੀਵਰਸਿਟੀ ਸਕੂਲ ਆਫ਼ ਅਪਲਾਈਡ ਮੈਨੇਜਮੈਂਟ ਤੋਂ ਡਾ. ਰਿਤੂ ਲੈਹਲ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅਰਥ ਸ਼ਾਸਤਰ ਵਿਭਾਗ ਦੇ ਪ੍ਰੋਫ਼ੈਸਰ ਅਤੇ ਪਲਾਨਿੰਗ ਐਂਡ ਮੌਨਿਟਰਿੰਗ ਸੈੱਲ ਦੇ ਡਾਇਰੈਕਟਰ ਡਾ. ਜਸਵਿੰਦਰ ਸਿੰਘ ਬਰਾੜ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਭਾਗ ਤੋਂ ਡਾ. ਹਿਮਾਂਸ਼ੂ, ਕਾਲਜ ਦੇ ਸਮੂਹ ਵਿਭਾਗਾਂ ਦੇ ਮੁਖੀ ਸਾਹਿਬਾਨ ਅਤੇ ਅਕਾਦਮਿਕ ਕੌਂਸਲ ਦੇ ਹੋਰ ਮੈਂਬਰ ਸਾਹਿਬਾਨ ਸ਼ਾਮਲ ਹੋਏ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਅਕਾਦਮਿਕ ਕੌਂਸਲ ਦੀ ਮੀਟਿੰਗ ਵਿੱਚ ਹਾਜ਼ਰ ਸਭ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਹਰ ਅਟੌਨੋਮਸ ਕਾਲਜ ਕੋਲ ਇਹ ਅਧਿਕਾਰ ਹੁੰਦਾ ਹੈ ਕਿ ਉਹ ਵਰਤਮਾਨ ਸਮੇਂ ਦੀਆਂ ਸਮਾਜਿਕ ਅਤੇ ਆਰਥਿਕ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਅਜਿਹੇ ਨਵੇਂ ਕੋਰਸ ਉਲੀਕੇ ਜੋ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦਾ ਨਿਰਮਾਣ ਕਰ ਸਕਣ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਕਰ ਸਕਣ। ਉਨ੍ਹਾਂ ਕਿਹਾ ਕਿ ਮਾਤਾ ਗੁਜਰੀ ਕਾਲਜ ਇਕ ਮਹਾਨ ਸਿੱਖਿਆ ਸੰਸਥਾ ਹੈ ਜਿਸ ਨੇ ਨੈਕ ਵੱਲੋਂ ਲਗਾਤਾਰ ਤਿੰਨ ਵਾਰ ਏ ਗਰੇਡ ਅਤੇ ਅਟੌਨੋਮਸ ਸਟੇਟਸ, ਪੰਜਾਬ ਸਟੇਟ ਕਾਊਂਸਲ ਫਾਰ ਐਗਰੀਕਲਚਰ ਐਜੂਕੇਸ਼ਨ ਅਤੇ ਆਲ ਇੰਡੀਆ ਕਾਊਂਸਲ ਫਾਰ ਟੈਕਨੀਕਲ ਐਜੂਕੇਸ਼ਨ ਵੱਲੋਂ ਮਾਨਤਾ, ਭਾਰਤ ਸਰਕਾਰ ਦੇ ਡੀ.ਬੀ.ਟੀ. ਮੰਤਰਾਲੇ ਦੀ ਸਕੀਮ ਤਹਿਤ ਸਟਾਰ ਕਾਲਜ ਦਾ ਮਾਣਮੱਤਾ ਰੁੱਤਬਾ ਅਤੇ ਡੀ.ਐਸ.ਟੀ. ਫਿਸਟ ਆਦਿ ਸਕੀਮਾਂ ਤੇ ਅਨੇਕਾਂ ਮਾਨ-ਸਨਮਾਨ ਹਾਸਲ ਕਰਨ ਤੋਂ ਇਲਾਵਾ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਅੰਤਰਖੇਤਰੀ ਅਤੇ ਖੇਤਰੀ ਯੁਵਕ ਮੇਲਿਆਂ ਤੇ ਲੋਕ ਮੇਲਿਆਂ ਦੀ ਓਵਰਆਲ ਟਰਾਫ਼ੀ ਜਿੱਤ ਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ ਹੈ। ਇਸ ਮੌਕੇ ਅਕਾਦਮਿਕ ਕੌਂਸਲ ਦੇ ਮੈਂਬਰ ਸਕੱਤਰ ਪ੍ਰੋ. ਪ੍ਰਦੀਪ ਕੌਰ ਸੰਧੂ ਵੱਲੋਂ ਅਕਾਦਮਿਕ ਕੌਂਸਲ ਦੀ ਮੀਟਿੰਗ ਦਾ ਏਜੰਡਾ ਪੜ੍ਹਿਆ ਗਿਆ। ਮੀਟਿੰਗ ਦੌਰਾਨ ਕਈ ਨਵੇਂ ਕੋਰਸਾਂ ਨੂੰ ਮੀਟਿੰਗ ਵਿੱਚ ਮੌਜੂਦ ਉੱਘੇ ਮਾਹਿਰਾਂ ਦੁਆਰਾ ਵਿਚਾਰ ਵਟਾਂਦਰਾ ਕਰਨ ਮਗਰੋਂ ਪ੍ਰਵਾਨਗੀ ਦੇ ਦਿੱਤੀ ਗਈ। ਕਾਲਜ ਦੇ ਡੀਨ ਅਕਾਦਮਿਕ ਮਾਮਲਿਆਂ ਡਾ. ਕਮਲਪ੍ਰੀਤ ਕੌਰ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ, ਕੰਟਰੋਲਰ ਪ੍ਰੀਖਿਆਵਾਂ ਡਾ. ਹਰਜੀਤ ਸਿੰਘ ਅਤੇ ਕਾਲਜ ਦੇ ਵੱਖ-ਵੱਖ ਵਿਭਾਗਾਂ ਤੋਂ ਬੋਰਡ ਆਫ਼ ਸਟੱਡੀਜ਼ ਦੇ ਚੇਅਰਪਰਸਨ ਵੀ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਅਮਨ ਅਰੋੜਾ ਨੇ ਸੁਨਾਮ ਅਤੇ ਚੀਮਾ ਵਿਖੇ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਅਮਨ ਅਰੋੜਾ ਨੇ ਸੁਨਾਮ ਅਤੇ ਚੀਮਾ ਵਿਖੇ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ: ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਅੰਮ੍ਰਿਤਸਰ ਤੋਂ ਬਟਾਲਾ ਤੱਕ ਕੀਤੀ ਯਾਤਰਾ

ਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ: ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਅੰਮ੍ਰਿਤਸਰ ਤੋਂ ਬਟਾਲਾ ਤੱਕ ਕੀਤੀ ਯਾਤਰਾ

'ਆਪ' ਸੰਸਦ ਮੈਂਬਰ ਮਲਵਿੰਦਰ ਕੰਗ ਨੇ ਪੰਜਾਬ ਦੇ ਬੇਅਦਬੀ ਨਾਲ ਸਬੰਧਤ ਬਿੱਲ 'ਤੇ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਲੋਕ ਸਭਾ 'ਚ ਮੁਲਤਵੀ ਮਤਾ ਕੀਤਾ ਪੇਸ਼

'ਆਪ' ਸੰਸਦ ਮੈਂਬਰ ਮਲਵਿੰਦਰ ਕੰਗ ਨੇ ਪੰਜਾਬ ਦੇ ਬੇਅਦਬੀ ਨਾਲ ਸਬੰਧਤ ਬਿੱਲ 'ਤੇ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਲੋਕ ਸਭਾ 'ਚ ਮੁਲਤਵੀ ਮਤਾ ਕੀਤਾ ਪੇਸ਼

ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ 'ਚ ਪੁੱਛਿਆ-ਅੰਮ੍ਰਿਤਸਰ ਤੋਂ ਨਾਂਦੇੜ, ਪਟਨਾ, ਗੁਹਾਟੀ ਅਤੇ ਧਰਮਸ਼ਾਲਾ ਲਈ ਉਡਾਣਾਂ ਕਿਉਂ ਨਹੀਂ ਹਨ?  ਪੰਜਾਬ ਦੀ ਹਵਾਈ ਕਨੈਕਟੀਵੀਟੀ 'ਤੇ ਜਤਾਈ ਚਿੰਤਾ

ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ 'ਚ ਪੁੱਛਿਆ-ਅੰਮ੍ਰਿਤਸਰ ਤੋਂ ਨਾਂਦੇੜ, ਪਟਨਾ, ਗੁਹਾਟੀ ਅਤੇ ਧਰਮਸ਼ਾਲਾ ਲਈ ਉਡਾਣਾਂ ਕਿਉਂ ਨਹੀਂ ਹਨ? ਪੰਜਾਬ ਦੀ ਹਵਾਈ ਕਨੈਕਟੀਵੀਟੀ 'ਤੇ ਜਤਾਈ ਚਿੰਤਾ

ਪੰਜਾਬ ਪੁਲਿਸ ਨੇ ਬੰਬੀਹਾ ਗਿਰੋਹ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ

ਪੰਜਾਬ ਪੁਲਿਸ ਨੇ ਬੰਬੀਹਾ ਗਿਰੋਹ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ

ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਵੱਲੋੰ ਮਨਾਇਆ ਗਿਆ ਰਾਸ਼ਟਰੀ ਕੈਮਿਸਟਰੀ ਸਪਤਾਹ

ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਵੱਲੋੰ ਮਨਾਇਆ ਗਿਆ ਰਾਸ਼ਟਰੀ ਕੈਮਿਸਟਰੀ ਸਪਤਾਹ

ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਕੀਤਾ ਵਿਦਿਆਰਥੀਆਂ ਨੂੰ ਜਾਗਰੂਕ।

ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਕੀਤਾ ਵਿਦਿਆਰਥੀਆਂ ਨੂੰ ਜਾਗਰੂਕ।

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਤੰਬਾਕੂ ਪਦਾਰਥਾਂ ਦਾ ਸੇਵਨ ਕੈਂਸਰ ਨੂੰ ਦਿੰਦਾ ਹੈ ਸੱਦਾ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ 

ਤੰਬਾਕੂ ਪਦਾਰਥਾਂ ਦਾ ਸੇਵਨ ਕੈਂਸਰ ਨੂੰ ਦਿੰਦਾ ਹੈ ਸੱਦਾ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ 

ਦੇਸ਼ ਭਗਤ ਯੂਨੀਵਰਸਿਟੀ 'ਚ ਮਨਾਈ ਗਈ 'ਹੈਲੋਵੀਨ ਪਾਰਟੀ'

ਦੇਸ਼ ਭਗਤ ਯੂਨੀਵਰਸਿਟੀ 'ਚ ਮਨਾਈ ਗਈ 'ਹੈਲੋਵੀਨ ਪਾਰਟੀ'