Sunday, September 08, 2024  

ਪੰਜਾਬ

ਅੱਜ ਫੇਰ SIT ਅੱਗੇ ਪੇਸ਼ ਨਹੀਂ ਹੋਣਗੇ ਬਿਕਰਮ ਸਿੰਘ ਮਜੀਠੀਆ, ਵਕੀਲ ਰਾਹੀਂ ਸਿੱਟ ਨੂੰ ਭੇਜਿਆ ਜਵਾਬ

July 20, 2024

ਪਟਿਆਲਾ, 20 ਜੁਲਾਈ

ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਸ਼ਨੀਵਾਰ ਵੀ ਐਸਆਈਟੀ ਅੱਗੇ ਪੇਸ਼ ਨਹੀਂ ਹੋਣਗੇ। ਇਸ ਬਾਰੇ ਮਜੀਠੀਆ ਦੇ ਵਕੀਲ ਦਮਨਬੀਰ ਸਿੰਘ ਸੋਬਤੀ ਵਲੋ ਐੱਸਆਈਟੀ ਨੂੰ ਪੱਤਰ ਰਾਹੀਂ ਜਾਣਕਾਰੀ ਦਿੱਤੀ ਗਈ ਹੈ। ਐਸਆਈਟੀ ਨੂੰ ਭੇਜੇ ਪੱਤਰ ਵਿੱਚ ਦੱਸਿਆ ਗਿਆ ਹੈ ਕਿ 23 ਜੁਲਾਈ ਨੂੰ ਸੁਪਰੀਮ ਕੋਰਟ ਵਿੱਚ ਅਹਿਮ ਮਾਮਲੇ ਦੀ ਪੇਸ਼ੀ ਹੋਣ ਕਰਕੇ ਮਜੀਠੀਆ ਆਪਣੇ ਵਕੀਲਾਂ ਦੀ ਟੀਮ ਨਾਲ ਮਸ਼ਵਰਾ ਕਰਨ ਦਿੱਲੀ ਪੁੱਜੇ ਹੋਏ ਹਨ, ਇਸ ਲਈ ਉਹ ਸਿਟ ਕੋਲ ਪੇਸ਼ ਨਹੀਂ ਹੋ ਸਕਦੇ।

ਮਜੀਠੀਆ ਦੇ ਵਕੀਲ ਸੋਬਤੀ ਨੇ ਸਿੱਟ ਨੂੰ 20 ਜੁਲਾਈ ਨੂੰ ਪੇਸ਼ ਹੋਣ ਲਈ ਭੇਜੇ ਸੰਮਨ ਦਾ ਜਵਾਬ ਦਿੰਦਿਆਂ ਕਿਹਾ ਹੈ ਕਿ 18 ਜੁਲਾਈ ਨੂੰ ਅੰਮ੍ਰਿਤਸਰ ਕੋਰਟ ਵਿਚ ਪੇਸ਼ੀ ਹੋਣ ਕਰਕੇ ਪਟਿਆਲਾ ਨਹੀਂ ਆ ਸਕੇ ਜਿਸ ਤੇ ਸਿੱਟ ਨੇ ਜਾਣਬੁੱਝ ਕੇ 20 ਜੁਲਾਈ ਨੂੰ ਅਗਲੀ ਤਰੀਕ ਰੱਖੀ ਹੈ। ਵਕੀਲ ਅਨੁਸਾਰ ਰੁਝੇਵਿਆਂ ਦਾ ਪਤਾ ਹੋਣ ਦੇ ਬਾਵਜੂਦ ਤੇ ਸੁਪਰੀਮ ਕੋਰਟ ਦੇ ਮਾਮਲੇ ਵਿਚ ਵਿਘਨ ਪਾਉਣ ਲਈ ਮਜੀਠੀਆ ਨੂੰ ਮਿੱਥੀਆਂ ਤਰੀਕਾਂ ਤੇ ਬੁਲਾਇਆ ਜਾ ਰਿਹਾ ਹੈ, ਜੋਕਿ ਜਾਇਜ ਨਹੀਂ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਵਿਖੇ ਸਰਹੰਦ ਚੋਅ ਨਾਲ ਬਣਾਏ ਗਏ 1300 ਮੀਟਰ ਲੰਬੇ ਵਾਕਿੰਗ ਟਰੈਕ ਦਾ ਉਦਘਾਟਨ

ੲੱਕ ਵਿਅਕਤੀ ਦੀਆਂ ਦਾਨ ਕੀਤੀਆਂ ਅੱਖਾਂ ਦੋ ਨੇਤਰਹੀਣਾਂ ਦੀ ਜ਼ਿੰਦਗੀ ਵਿੱਚ ਰੋਸ਼ਨੀ ਲਿਆਉਂਦੀਆਂ ਹਨ - ਏ ਡੀ ਸੀ ਪੋਪਲੀ

ਗਰੀਬ ਪਰਿਵਾਰ ਦੀ ਧੀ ਤਮੰਨਾ ਬੱਤਰਾ ਬਣੇਗੀ ਡਾਕਟਰ

ਕੌਮੀ ਖੁਰਾਕ ਹਫ਼ਤੇ ਤਹਿਤ ਗਰਭਵਤੀ ਔਰਤਾਂ ਤੇ ਬੱਚਿਆਂ ਲਈ ਸੰਤੁਲਿਤ ਭੋਜਨ ਦੀ ਮਹੱਤਤਾ ਬਾਰੇ ਦਿੱਤੀ ਜਾਣਕਾਰੀ

ਗੁੰਮ ਹੋਇਆ ਨਾਬਾਲਿਗ ਲੜਕਾ ਗੁ : ਸ਼ਹੀਦਾਂ ਤੋਂ ਟ੍ਰੇਸ ਕਰਕੇ ਪੁਲਿਸ ਨੇ ਪਰਿਵਾਰ ਦੇ ਹਵਾਲੇ ਕੀਤਾ

ਐਸ ਐਸ ਮੈਡੀਸਿਟੀ ਹਸਪਤਾਲ ਵਿੱਚ ਮੁਫਤ ਚੈਕ ਅੱਪ ਕੈਂਪ ਵਿੱਚ 300 ਮਰੀਜਾਂ ਦੀ ਜਾਂਚ

ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ : ਵਿਧਾਇਕ ਰਾਏ

ਇਸ ਵਾਰ ਮੋਹਾਲੀ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਗਣਪਤੀ ਮਹਾਰਾਜ ਉਤਸਵ ਮਨਾਇਆ ਜਾਵੇਗਾ

ਜਿਲ੍ਹਾ ਮੋਹਾਲੀ ਇੰਟਕ ਦੇ ਗੁਰਪ੍ਰੀਤ ਸਿੰਘ ਪ੍ਰਧਾਨ ਨਿਯੁਕਤ ਕੀਤੇ ਗਏ